Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਿਹਤ ਵਿਭਾਗ ਵੱਲੋਂ ਜਿਲੇ ਅੰਦਰ "ਸਵੱਛ ਭਾਰਤ ਮੁਹਿੰਮ" ਤਹਿਤ ਸਿਹਤ ਸੰਸਥਾਵਾਂ ਦੀ ਕੀਤੀ ਸਾਫ ਸਫਾਈ

ਸਾਫ ਸਫਾਈ ਰੱਖਣ ਨਾਲ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ :-ਸਿਵਲ ਸਰਜਨ ਡਾ ਦਵਿੰਦਰਜੀਤ ਕੌਰ

Health, Civil Surgeon, Fatehgarh Sahib,Swachhta League 2.0,Swachhta League 2.0,India Vs Garbage,Garbage Free India,Indian Swachhata League,Swachhata Hi Seva,Youth Vs Garbage,Swachh Bharat,Swachh Bharat Mission

5 Dariya News

5 Dariya News

5 Dariya News

ਫਤਿਹਗੜ੍ਹ ਸਾਹਿਬ , 01 Oct 2023

Last updated on: Oct 01, 2023, 00:00 IST

ਭਾਰਤ ਸਰਕਾਰ ਵੱਲੋਂ ਦੇਸ਼ ਅੰਦਰ ਸ਼ੁਰੂ ਕੀਤੀ ਗਈ "ਆਯੁਸ਼ਮਾਨ ਭਵ" ਮੁਹਿੰਮ ਤਹਿਤ ਚਲਾਏ ਜਾ ਰਹੇ "ਸੇਵਾ ਪਖਵਾੜੇ" ਦੌਰਾਨ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ "ਸ਼ਵੱਛ ਭਾਰਤ ਮੁਹਿੰਮ"  ਅਧੀਨ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਜੀ ਦੀ ਅਗਵਾਈ ਹੇਠ ਜਿਲੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਅੰਦਰ ਸਾਫ ਸਫਾਈ ਕੀਤੀ ਗਈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਦਵਿੰਦਰਜੀਤ ਕੌਰ ਨੇ ਦੱਸਿਆ ਕਿ ਜਿਲੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਅੰਦਰ ਇਹ ਮੁਹਿੰਮ ਚਲਾ ਕੇ ਸਫਾਈ ਕਰਵਾਈ ਜਾ ਰਹੀ ਹੈ, ਜਿਸ ਅਧੀਨ ਖਾਲੀ ਏਰੀਏ, ਅਲਮਾਰੀਆਂ, ਛੱਤਾਂ ਆਦਿ ਦੀ ਵਿਸ਼ੇਸ਼ ਸਫਾਈ ਕਰਵਾਈ ਗਈ ਅਤੇ ਬੇਲੋੜੇ ਸਮਾਨ ਨੂੰ ਨਸ਼ਟ ਕੀਤਾ ਗਿਆ ਕਿਉਂਕਿ ਸਾਫ ਸਾਫ ਸਫਾਈ ਰੱਖਣ ਨਾਲ ਅਸੀਂ ਬਹੁਤ ਸਾਰੀਆਂ ਬਿਮਾਰੀਆਂ ਤੋਂ ਸਹਿਜੇ ਹੀ ਬਚ ਸਕਦੇ ਹਾਂ ਅਤੇ ਤੰਦਰੁਸਤ ਰਹਿ ਸਕਦੇ ਹਾਂ। 

ਉਹਨਾਂ ਕਿਹਾ ਕਿ ਸਿਹਤ ਸੰਸਥਾਵਾਂ ਦੀ ਸਫਾਈ ਹੋਣ ਨਾਲ ਲੋਕਾਂ ਦਾ ਸਿਹਤ ਸੰਸਥਾਵਾਂ ਵਿੱਚ ਵਿਸ਼ਵਾਸ ਵੱਧਦਾ ਹੈ ਅਤੇ ਵਧੀਆ ਮਾਹੌਲ ਵਿੱਚ ਸਿਹਤ ਪ੍ਰਦਾਨ ਕੀਤੀਆਂ ਜਾ ਸਕਦੀਆਂ ਹਨ। ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਰਕਾਰ ਵੱਲੋਂ ਚਲਾਈ ਜਾ ਰਹੀ "ਸਵੱਛਤਾ ਮੁਹਿੰਮ" ਨਾਲ ਜੁੜਨਾ ਚਾਹੀਦਾ ਹੈ ਅਤੇ ਆਪਣੇ ਘਰਾਂ ,ਆਲੇ ਦੁਆਲੇ ਅਤੇ ਦਫਤਰਾਂ ਦੀ ਸਫਾਈ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।

ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ, ਜਿਲਾ ਸਿਹਤ ਅਫਸਰ ਡਾ ਨਵਜੋਤ ਕੌਰ, ਅੱਖਾਂ ਦੇ ਮਾਹਰ ਡਾਕਟਰ ਸਰਬਜੀਤ ਸਿੰਘ ਬੇਦੀ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ,  ਜਸਵਿੰਦਰ ਕੌਰ, ਸਿਹਤ ਸੁਪਰਵਾਈਜ਼ਰ ਇੰਦਰਜੀਤ ਸਿੰਘ ,ਨਰਸਿੰਗ ਸਿਸਟਰ ਪਰਮਿੰਦਰ ਕੌਰ,ਸੁਖਵਿੰਦਰ ਕੌਰ ,ਸਟੈਂਨੋ ਬਲਜੀਤ ਕੌਰ, ਤੇ ਸਮੂਹ ਸਫਾਈ ਕਰਮਚਾਰੀ ਹਾਜ਼ਰ ਸਨ।

 

Tags: Health , Civil Surgeon , Fatehgarh Sahib , Swachhta League 2.0 , Swachhta League 2.0 , India Vs Garbage , Garbage Free India , Indian Swachhata League , Swachhata Hi Seva , Youth Vs Garbage , Swachh Bharat , Swachh Bharat Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD