Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਸਵੱਛਤਾ ਹੀ ਸੇਵਾ ਮੁਹਿੰਮ-2023 ਤਹਿਤ ਜ਼ਿਲ੍ਹਾ ਤਰਨ ਤਾਰਨ ਦੀਆਂ 575 ਗ੍ਰਾਮ ਪੰਚਾਇਤਾਂ ਵੱਲੋਂ ਕੀਤਾ ਗਿਆ ਸ਼਼੍ਰਮਦਾਨ

ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕੀਤੀ ਗਈ ਸਾਫ਼-ਸਫ਼ਾਈ ਮੁਹਿੰਮ ਦੀ ਸ਼ੁਰੂਆਤ

DC Tarn Taran, Sandeep Kumar, Tarn Taran, Deputy Commissioner Tarn Taran, Swachhta League 2.0,Swachhta League 2.0,India Vs Garbage,Garbage Free India,Indian Swachhata League,Swachhata Hi Seva,Youth Vs Garbage,Swachh Bharat,Swachh Bharat Mission

Web Admin

Web Admin

5 Dariya News

ਤਰਨ ਤਾਰਨ , 01 Oct 2023

Last updated on: Oct 01, 2023, 00:00 IST

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੀ ਅਗਵਾਈ ਹੇਠ 15 ਸਤੰਬਰ ਤੋਂ 02 ਅਕਤੂਬਰ 2023 ਤੱਕ ਜ਼ਿਲ੍ਹਾ ਤਰਨ ਤਾਰਨ ਵਿਖੇ ਚਲਾਈ ਜਾ ਰਹੀ ਸਵੱਛਤਾ ਹੀ ਸੇਵਾ ਮੁਹਿੰਮ 2023 ਤਹਿਤ ਅੱਜ ਜ਼ਿਲ੍ਹਾ ਤਰਨ ਤਾਰਨ ਦੀਆਂ 489 ਪਿੰਡਾਂ ਦੀਆਂ 575 ਗ੍ਰਾਮ ਪੰਚਾਇਤਾਂ ਵੱਲੋਂ ਸਵੇਰੇ 10 ਵਜੇ ਤੋਂ 11 ਵਜੇ ਤੱਕ ਸ਼਼੍ਰਮਦਾਨ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਇਸ ਸਾਫ਼-ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਅਤੇ ਪਿੰਡਾ ਅਤੇ ਸ਼ਹਿਰ ਦੇ ਵਾਸੀਆਂ ਨੂੰ ਚੰਗੀ ਸਿਹਤ, ਤੰਦਰੁਸਤੀ ਅਤੇ ਸਾਫ਼ ਸੁਥਰੇ ਵਾਤਾਵਰਣ ਨੂੰ ਬਣਾਈ ਰੱਖਣ ਲਈ ਅਪੀਲ ਕੀਤੀ। 

ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਪਿੰਡਾ ਦੇ ਸਰਪੰਚਾਂ, ਪੰਚਾਂ ਅਤੇ ਪਿੰਡ ਵਾਸੀਆਂ ਵੱਲੋਂ ਇਸ ਪ੍ਰੋਗਰਾਮ ਤਹਿਤ ਪਿੰਡਾ ਵਿਚ ਸਾਫ਼ ਸਫ਼ਾਈ ਕਰਵਾਈ ਗਈ ਅਤੇ ਵਿਸ਼ੇਸ ਤੌਰ ‘ਤੇ ਆਪਣੇ ਪਿੰਡਾਂ ਵਿੱਚੋ ਪਲਾਸਟਿਕ ਕੂੜੇ ਨੂੰ ਖ਼ਤਮ ਕਰਨ ਲਈ ਮੁਹਿੰਮ ਵਿੱਢੀ ਗਈ, ਜਿਸ ਤਹਿਤ ਪਿੰਡਾਂ ਦੀਆਂ ਗਲੀਆ ਵਿੱਚ ਪਏ ਹੋਏ ਪਲਾਸਟਿਕ ਦੇ ਲਿਫਾਫਿਆਂ, ਪਲਾਸਟਿਕ ਦੀਆਂ ਬੋਤਲਾਂ ਅਤੇ ਹੋਰ ਡਿਸਪੋਜ਼ਲ ਕਚਰੇ ਨੂੰ ਆਪਣੇ ਪਿੰਡ ਵਿੱਚੋ ਇੱਕਠਾ ਕਰਨ ਉਪਰੰਤ ਮਿਉਂਸੀਪਲ ਕਾਰਪੋਰੇਸ਼ਨ/ਨਗਰ ਕੌਂਸਲ ਅਤੇ ਨਗਰ ਪੰਚਇਤਾਂ ਵਲੋ ਬਣਾਏ ਗਏ ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟ ‘ਤੇ ਡਿਸਪੋਜ਼ ਆਫ ਅਤੇ ਰੀਸਾਈਕਲ ਕਰਨ ਲਈ ਭੇਜਿਆ ਗਿਆ।

ਇਹਨਾਂ ਪ੍ਰੋਗਰਾਮਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਮੂਹ ਉਪ ਮੰਡਲ ਇੰਜੀਨੀਅਰ, ਜੂਨੀਅਰ ਇੰਜੀਨੀਅਰ, ਬਲਾਕ ਕੋਆਰਡੀਨੇਟਰਜ਼ ਅਤੇ ਰੂਰਲ ਡਿਵੈਲਪਮੈਂਟ ਵਿਭਾਗ ਦੇ ਸਮੂਹ ਪੰਚਾਇਤ ਸਕੱਤਰਾਂ ਅਤੇ ਐੱਸ. ਆਰ. ਐੱਲ. ਐੱਮ ਵਲੋ ਬਣਾਏ ਗਏ ਸੈਲਫ਼ ਹੈਲਪ ਗਰੁੱਪਾਂ ਵੱਲੋ ਭਾਗ ਗਿਆ।ਸ਼੍ਰੀ ਰਜਤ ਗੋਪਾਲ ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲਾ ਸੈਨੀਟੇਸ਼ਨ ਅਫ਼ਸਰ ਜਲ ਸਪਲਾਈ ਵਿਭਾਗ ਤਰਨ ਤਾਰਨ ਦੀ ਨਿਗਰਾਨੀ ਹੇਠ ਭਾਰਤ ਸਰਕਾਰ ਦੁਆਰਾ ਬਣਾਏ ਗਏ ਸਵੱਛਤਾ ਹੀ ਸੇਵਾ ਪੋਰਟਲ ਤੇ ਕੁੱਲ 490 ਬਣਾਏ ਗਏ ਈਵੈਂਟ ਨੂੰ ਸਾਫ਼-ਸਫ਼ਾਈ ਸ਼਼੍ਰਮਦਾਨ ਦੀ ਮੁਹਿੰਮ ਦੀ 11 ਵਜੇ ਤੱਕ ਕੀਤੀ ਗਈ ਸਮਾਪਤੀ ਬਾਅਦ ਪ੍ਰੀ ਅਤੇ ਪੋਸਟ ਗਤੀਵਿਧੀਆਂ ਦੀਆਂ ਤਸਵੀਰਾਂ ਨੂੰ ਅੱਪਲੋਡ ਕਰਕੇ ਈਵੈਂਟ ਨੂੰ ਮੁਕੰਮਲ ਕੀਤਾ ਗਿਆ।

 

Tags: DC Tarn Taran , Sandeep Kumar , Tarn Taran , Deputy Commissioner Tarn Taran , Swachhta League 2.0 , Swachhta League 2.0 , India Vs Garbage , Garbage Free India , Indian Swachhata League , Swachhata Hi Seva , Youth Vs Garbage , Swachh Bharat , Swachh Bharat Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD