Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੈਂਕਾਂ ਨੇ "ਸਵੱਛਤਾ ਹੀ ਸੇਵਾ" ਮੁਹਿੰਮ ਵਿੱਚ ਹਿੱਸਾ ਲਿਆ

Indian Swachhta League 2.0, Swachhta League 2.0, India Vs Garbage, Garbage Free India, Indian Swachhata League, Swachhata Hi Seva, Youth Vs Garbage, Swachh Bharat, Swachh Bharat Mission, Swachhta Pakhwada, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ.ਨਗਰ , 01 Oct 2023

Last updated on: Oct 01, 2023, 00:00 IST

ਅੱਜ ਭਾਰਤ ਸਰਕਾਰ ਦੇ ਵਿੱਤੀ ਸੇਵਾਵਾਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੁਹਾਲੀ ਵਿੱਚ ਵੱਖ-ਵੱਖ ਬੈਂਕਾਂ ਵੱਲੋਂ "ਸਵੱਛਤਾ ਹੀ ਸੇਵਾ" ਦੇ ਨਾਂ 'ਤੇ ਇੱਕ ਮੈਗਾ ਸਫਾਈ ਅਭਿਆਨ ਦਾ ਆਯੋਜਨ ਸੁਚੱਜੇ ਢੰਗ ਨਾਲ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੀਡ ਜ਼ਿਲ੍ਹਾ ਮੈਨੇਜਰ ਐਮ ਕੇ ਭਾਰਦਵਾਜ ਨੇ ਦੱਸਿਆ ਕਿ ਟੀਮ ਐਸਬੀਆਈ ਨੇ ਜ਼ੀਰਕਪੁਰ ਵਿਖੇ ਇਸ ਸਮਾਗਮ ਦਾ ਆਯੋਜਨ ਜੈਪੁਰੀਆ ਗ੍ਰੀਨ ਸੋਸਾਇਟੀ ਵੀਆਈਪੀ ਰੋਡ ਜ਼ੀਰਕਪੁਰ ਵਿਖੇ ਆਪਣੀਆਂ ਸਾਰੀਆਂ ਨੇੜਲੀਆਂ ਬ੍ਰਾਂਚਾਂ ਦੇ ਸਹਿਯੋਗ ਦੁਆਰਾ ਕੀਤਾ ਗਿਆ, ਜਿੱਥੇ ਸੁਸਾਇਟੀ ਵਿੱਚ ਮੈਗਾ ਸਫਾਈ ਅਭਿਆਨ ਚਲਾਇਆ ਗਿਆ। ਲੋਕਾਂ ਨੂੰ ਰੋਜ਼ਾਨਾ ਜੀਵਨ ਵਿੱਚ ਸਫਾਈ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਇਸ ਸਮਾਗਮ ਵਿੱਚ ਸ਼੍ਰੀਮਤੀ ਅਰੁਣਾ ਠਾਕੁਰ ਡੀ ਜੀ ਐਮ ਐਸ ਬੀ ਆਈ ਮੋਹਾਲੀ, ਸ਼੍ਰੀ ਰੋਹਿਤ ਕੱਕੜ ਖੇਤਰੀ ਮੈਨੇਜਰ ਐਸ ਬੀ ਆਈ ਮੋਹਾਲੀ, ਸ਼੍ਰੀ ਐਮ ਕੇ ਭਾਰਦਵਾਜ ਐਲ ਡੀ ਐਮ ਮੋਹਾਲੀ ਨੇ ਸ਼ਿਰਕਤ ਕੀਤੀ।

ਇਸ ਮੌਕੇ ਐਸਬੀਆਈ ਜ਼ੀਰਕਪੁਰ ਦੀਆਂ ਸਾਰੀਆਂ ਬਰਾਂਚਾਂ ਦੇ ਮੁਖੀ ਅਤੇ ਉਨ੍ਹਾਂ ਦੇ ਸਟਾਫ਼ ਮੈਂਬਰ ਵੀ ਹਾਜ਼ਰ ਸਨ।ਇਸੇ ਤਰ੍ਹਾਂ ਟੀਮ ਪੀ.ਐਨ.ਬੀ ਨੇ ਵੀ ਆਪਣੇ ਬ੍ਰਾਂਚ ਮੁਖੀਆਂ ਅਤੇ ਸਟਾਫ਼ ਮੈਂਬਰਾਂ ਨਾਲ ਲਾਲੜੂ ਚੰਡੀਗੜ੍ਹ ਰੋਡ ਵਾਲੇ ਪਾਸੇ ਸਮਾਗਮ ਦਾ ਆਯੋਜਨ ਕੀਤਾ।ਟੀਮ ਪੀਐਨਬੀ ਫੇਜ਼ 9 ਮੁਹਾਲੀ ਨੇ ਵੀ ਇਸ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੰਚਾਲਿਤ ਕੀਤਾ। ਟੀਮ ਪੀਐਨਬੀ ਖਰੜ ਵੱਲੋਂ ਖਰੜ ਦੇ ਬੱਸ ਸਟੈਂਡ ਇਲਾਕੇ ਵਿੱਚ ਵੀ ਸਫਾਈ ਅਭਿਆਨ ਚਲਾਇਆ ਗਿਆ। ਟੀਮ ਬੈਂਕ ਆਫ ਬੜੌਦਾ ਮੋਹਾਲੀ ਨੇ ਵੀ ਫੇਜ਼ 9 ਮੋਹਾਲੀ ਦੀ ਮਾਰਕੀਟ ਸਾਈਡ ਵਿੱਚ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਸਮਾਗਮ ਦਾ ਆਯੋਜਨ ਕੀਤਾ। ਇਸ ਦੇ ਸ਼ਾਖਾ ਮੁਖੀ ਸ੍ਰੀ ਹਿਤੇਸ਼ ਅਤੇ ਉਨ੍ਹਾਂ ਦੇ ਸਟਾਫ਼ ਮੈਂਬਰ ਵੀ ਇਸ ਸਮਾਗਮ ਵਿੱਚ ਸ਼ਾਮਲ ਹੋਏ।

ਇਸ ਤੋਂ ਇਲਾਵਾ, ਟੀਮ ਦਿਹਾਤੀ ਸਵੈ ਰੋਜਗਾਰ ਸਿਖਲਾਈ ਸੰਸਥਾ ਪੀ ਐਨ ਬੀ ਨੇ ਆਪਣੇ ਨਿਰਦੇਸ਼ਕ ਅਮਨਦੀਪ ਸਿੰਘ ਦੀ ਅਗਵਾਈ ਹੇਠ ਵਿਕਾਸ ਭਵਨ ਮੋਹਾਲੀ ਵਿਖੇ ਵੀ ਸਫਾਈ ਅਭਿਆਨ ਚਲਾਇਆ ਅਤੇ ਇਹ ਯਕੀਨੀ ਬਣਾਇਆ ਕਿ ਉਹਨਾਂ ਦੇ ਨੇੜਲੇ ਖੇਤਰ ਨੂੰ ਕੂੜਾ ਮੁਕਤ ਰੱਖਿਆ ਜਾਵੇ।ਐਮ ਕੇ ਭਾਰਦਵਾਜ, ਲੀਡ ਜ਼ਿਲ੍ਹਾ ਮੈਨੇਜਰ (ਐਲਡੀਐਮ) ਮੁਹਾਲੀ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਦੁਆਰਾ ਦਿੱਤੇ ਗਏ ਇਸ ਦੇਸ਼ ਵਿਆਪੀ ਸੱਦੇ ਨੂੰ ਮੋਹਾਲੀ ਜ਼ਿਲੇ ਦੇ ਸਾਰੇ ਬੈਂਕਾਂ ਨੇ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਹੁੰਗਾਰਾ ਦਿੱਤਾ।

 

Tags: Indian Swachhta League 2.0 , Swachhta League 2.0 , India Vs Garbage , Garbage Free India , Indian Swachhata League , Swachhata Hi Seva , Youth Vs Garbage , Swachh Bharat , Swachh Bharat Mission , Swachhta Pakhwada , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD