Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਵਿਧਾਇਕ ਡਾ. ਅਜੈ ਗੁਪਤਾ ਵਲੋਂ ਗਾਂਧੀ ਜੈਯੰਤੀ ਮੌਕੇ ‘ਸਵੱਛਤਾ ਹੀ ਸੇਵਾ ਹੈ ਅਭਿਆਨ-2023’ ਤਹਿਤ ਜ਼ਿਲ੍ਹੇ ਵਿੱਚ ਸਵੱਛਤਾ ਪੰਦਰਵਾੜੇ ਦੀ ਸ਼ੁਰੂਆਤ

‘ਸਵੱਛਤਾ ਹੀ ਸੇਵਾ ਹੈ’ ਅਭਿਆਨ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਕੀਤੀ ਸਫ਼ਾਈ

Dr. Ajay Gupta, Amritsar, AAP, Aam Aadmi Party, Aam Aadmi Party Punjab, AAP Punjab, Indian Swachhta League 2.0, Swachhta League 2.0, India Vs Garbage, Garbage Free India, Indian Swachhata League, Swachhata Hi Seva, Youth Vs Garbage, Swachh Bharat, Swachh Bharat Mission, Swachhta Pakhwada

Web Admin

Web Admin

5 Dariya News

ਅੰਮ੍ਰਿਤਸਰ , 01 Oct 2023

Last updated on: Oct 01, 2023, 00:00 IST

ਇੰਡੀਅਨ ਸਵੱਛਤਾ ਲੀਗ 2.0 ‘ਸਵੱਛਤਾ ਹੀ ਸੇਵਾ ਹੈ’ ਮੁਹਿੰਮ ਤਹਿਤ ਵਿਧਾਇਕ ਡਾ. ਅਜੈ ਗੁਪਤਾ ਵੱਲੋਂ ਅੱਜ ਮਹਾਰਾਜਾ ਰਣਜੀਤ ਸਿੰਘ ਚੌਂਕ, ਹੈਰੀਟੇਜ਼ ਸਟਰੀਟ ਵਿਖੇ ਜ਼ਿਲ੍ਹੇ ਭਰ ਵਿੱਚ ਚੱਲਣ ਵਾਲੇ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਸ਼ਰਮਦਾਨ ਪੰਦਰਵਾੜੇ ਦੀ ਸ਼ੁਰੂ ਕੀਤੀ ਗਈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਵੀ ਇਸ ਮੁਹਿੰਮ ਵਿੱਚ ਹਿੱਸਾ ਲਿਆ ਗਿਆ। ‘ਸਵੱਛਤਾ ਹੀ ਸੇਵਾ ਹੈ ਅਭਿਆਨ-2023’ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਗਾਂਧੀ ਜਯੰਤੀ ਮੌਕੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੂੰ ਸਮਰਪਿਤ ਸਵੱਛਤਾ ਪੰਦਰਵਾੜਾ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਨਾਗਰਿਕਾਂ ਦੀ ਅਗਵਾਈ ਵਿੱਚ ਇੱਕ ਘੰਟਾ ਸ਼ਰਮਦਾਨ ਏਕ ਤਾਰੀਖ਼, ਏਕ ਘੰਟਾ ਏਕ ਸਾਥ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਵੱਛਤਾ ਅਭਿਆਨ ਵਿੱਚ ਜ਼ਿਲ੍ਹੇ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਲੋਕਾਂ ਤੋਂ ਇਲਾਵਾ ਹੋਰ ਸਮਾਜਿਕ ਸੰਸਥਾਵਾਂ ਨੂੰ ਵੀ ਜੋੜਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਆਮ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਕੂੜਾ ਰਹਿਤ ਸਾਫ਼-ਸੁਥਰਾ ਵਾਤਾਵਰਨ ਸਿਰਜਣ ਵਿੱਚ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ।ਵਿਧਾਇਕ ਗੁਪਤਾ ਨੇ ਅਵਾਮ ਨੂੰ ਅਪੀਲ ਕਰਦਿਆਂ ਕਿਹਾ ਕਿ ਸਵੱਛਤਾ ਪੰਦਰਵਾੜੇ ਦੌਰਾਨ ਆਪਣੇ ਆਲੇ-ਦੁਆਲੇ ਪਬਲਿਕ ਸਥਾਨਾਂ ਜਿਵੇਂ ਗਲੀ, ਧਾਰਮਿਕ ਸਥਾਨਾਂ, ਪਾਰਕਾਂ, ਰੇਲਵੇ ਸਟੇਸ਼ਨ, ਬੱਸ ਸਟੈਂਡ, ਬਜ਼ਾਰਾਂ ਆਦਿ ਅਤੇ ਹੋਰ ਜਨਤਕ ਸਥਾਨਾਂ ਦੀ ਸਫ਼ਾਈ ਕਰਨ ਲਈ ਅੱਗੇ ਆ ਕੇ ਮਹਾਤਮਾ ਗਾਂਧੀ ਜੀ ਦੇ 154ਵੀਂ ਜੈਯੰਤੀ ਨੂੰ ਸਮਰਪਿਤ ਰਾਸ਼ਟਰੀ ਪੱਧਰ ’ਤੇ ਵਿਸ਼ੇਸ਼ ਸਵੱਛਤਾ ਮੁਹਿੰਮ ਦਾ ਹਿੱਸਾ ਬਣਨ ਅਤੇ ਸਵੱਛਤਾ ਨਾਲ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜਲੀ ਦੇਣ। ਉਨ੍ਹਾਂ ਕਿਹਾ ਕਿ ਨੇ ਕਿਹਾ ਕਿ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣਾ ਸਾਡੀ ਸਾਰਿਆਂ ਦੀ ਨੈਤਿਕ ਜਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਸਾਫ ਸਫਾਈ ਨੂੰ ਸਾਨੂੰ ਸਿਰਫ ਇਕ ਮੁਹਿੰਮ  ਪੰਦਰਵਾੜੇ ਜਾਂ ਪ੍ਰਤੀਯੋਗਤਾ ਦੌਰਾਨ ਹੀ ਨਹੀਂ ਬਲਕਿ ਇਸਦੀ ਨਿਰੰਤਰ ਆਦਤ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਲੀਥੀਨ ਦੀ ਵਰਤੋਂ ਨੂੰ ਛੱਡ ਕੇ ਕੱਪੜੇ ਦੇ ਬੈਗ ਦੀ ਵਰਤੋਂ ਸਬੰਧੀ ਸਾਨੂੰ ਸਭ ਨੂੰ ਜਾਗਰੂਕ ਹੋਣ ਦੀ ਲੋੜ ਹੈ, ਕਿਉਂਕਿ ਪਲਾਸਟਿਕ ਇਕ ਅਜਿਹਾ ਪਦਾਰਥ ਹੈ ਜੋ ਗਲਦਾ ਨਹੀਂ ਅਤੇ ਕੂੜਾ ਕਰਕਟ ਫੈਲਾਉਣ ਦੇ ਨਾਲ ਨਾਲ ਪਸ਼ੂਆਂ ਲਈ ਵੀ ਹਾਨੀਕਾਰਕ ਸਿੱਧ ਹੁੰਦਾ ਹੈ। ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਮਨਦੀਪ ਕੌਰ ਦੀ ਅਗਵਾਈ ਹੇਠ ਸਵੱਛ ਭਾਰਤ ਮਿਸ਼ਨ ਟੀਮ ਵਲੋਂ ਰਈਆ, ਰਾਜਾਸਾਂਸੀ, ਅਜਨਾਲਾ, ਰਮਦਾਸ, ਬਾਬਾ ਬਕਾਲਾ, ਜੰਡਿਆਲਾ ਅਤੇ ਮਜੀਠਾ ਵਿਖੇ ਸ਼ਰਮਦਾਨ ਕੀਤਾ ਗਿਆ ਅਤੇ ਲੋਕਾਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਵੀ ਕੀਤਾ।

ਇਸ ਮੌਕੇ ਨਗਰ ਨਿਗਮ ਦੇ ਸਿਹਤ ਅਫ਼ਸਰ ਡਾ. ਯੋਗੇਸ਼ ਅਰੋੜਾ ਤੋਂ ਇਲਾਵਾ ਬੱਗੀਆਂ ਵਾਲਾ ਕੱਟੜਾ ਐਸ਼ੋਸੀਏਸ਼ਨ, ਕੱਟੜਾ ਜੈਮਲ ਸਿੰਘ ਐਸ਼ੋਸੀਏਸ਼ਨ, ਮੋਤੀ ਬਾਜਾਰ ਐਸ਼ੋਸੀਏਸ਼ਨ, ਗੁਰੂ ਬਾਜਾਰ ਐਸ਼ੋਸੀਏਸ਼ਨ ਦੇ ਨੁਮਾਇੰਦੇ, ਡੀ.ਏ.ਵੀ. ਸਕੂਲ ਦੇ ਐਨ.ਸੀ.ਸੀ ਕੈਡਿਟਸ ਅਤੇ ਨਾਰੀ ਸ਼ਕਤੀ ਸੈਲਫ ਹੈਲਪ ਗਰੁੱਪ ਦੀਆਂ ਮਹਿਲਾਵਾਂ ਵੀ ਸ਼ਾਮਲ ਸਨ। ਇਸ ਤੋਂ ਇਲਾਵਾ ਸੈਰ ਸਪਾਟਾ ਵਿਭਾਗ ਦੇ ਅਧਿਕਾਰੀ/ਕਰਮਚਾਰੀ ਵਲੋਂ ਵੀ ਸਵੱਛਤਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ।

 

Tags: Dr. Ajay Gupta , Amritsar , AAP , Aam Aadmi Party , Aam Aadmi Party Punjab , AAP Punjab , Indian Swachhta League 2.0 , Swachhta League 2.0 , India Vs Garbage , Garbage Free India , Indian Swachhata League , Swachhata Hi Seva , Youth Vs Garbage , Swachh Bharat , Swachh Bharat Mission , Swachhta Pakhwada

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD