Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਣੇ ਵਾਤਾਵਰਨ ਅਤੇ ਆਲੇ-ਦੁਆਲੇ ਨੂੰ ਰੱਖੋ ਸਾਫ-ਸੁਥਰਾ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਪਿੰਡ ਨਾਰੂ ਨੰਗਲ ਕਿਲਾ ’ਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ‘ਸਵੱਛਤਾ ਹੀ ਸੇਵਾ ਅਭਿਆਨ’ ਤਹਿਤ ਸਫ਼ਾਈ ਮੁਹਿੰਮ ਦੌਰਾਨ ਕੀਤਾ ਕਿਰਤ ਦਾਨ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur , Karambir Singh Ghuman, DC Hoshiarpur, Deputy Commissioner Hoshiarpur, Komal Mittal, Hoshiarpur, Swachhta League 2.0,Swachhta League 2.0,India Vs Garbage,Garbage Free India,Indian Swachhata League,Swachhata Hi Seva,Youth Vs Garbage,Swachh Bharat,Swachh Bharat Mission

Web Admin

Web Admin

5 Dariya News

ਹੁਸ਼ਿਆਰਪੁਰ , 01 Oct 2023

Last updated on: Oct 01, 2023, 00:00 IST

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਜੈਅੰਤੀ ਪੂਰੇ ਦੇਸ਼ ’ਚ ਸਵੱਛਤਾ ਨੂੰ ਸਮਰਪਿਤ ਕਰਕੇ ਮਨਾਈ ਜਾ ਰਹੀ ਹੈ। ਇਸ ਲਈ ਮਹਾਤਮਾ ਗਾਂਧੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਣੇ ਵਾਤਾਵਰਨ ਅਤੇ ਆਸ-ਪਾਸ ਨੂੰ ਸਾਫ਼ ਰੱਖਣ ਵਿਚ ਸਾਰੇ ਸਹਿਯੋਗ ਕਰਨ। 

ਉਹ ਅੱਜ ਪਿੰਡ ਨਾਰੂ ਨੰਗਲ ਕਿਲਾ ਵਿਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਸਵੱਛਤਾ ਹੀ ਸੇਵਾ ਅਭਿਆਨ ਤਹਿਤ ਆਯੋਜਿਤ ਸਫ਼ਾਈ ਮੁਹਿੰਮ ਵਿਚ ਸ਼੍ਰਮਦਾਨ ਕਰਨ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਕੋਮਲ ਮਿੱਤਲ ਦੀ ਮੌਜੂਦਗੀ ਵਿਚ ਲਾਜਵੰਤੀ ਸਟੇਡੀਅਮ ਹੁਸ਼ਿਆਰਪੁਰ ਵਿਚ ਵੀ ਨਗਰ ਨਿਗਮ ਵਲੋਂ ‘ਇਕ ਤਾਰੀਕ, ਇਕ ਘੰਟਾ, ਇਕ ਸਾਥ ਸ਼੍ਮਦਾਨ’ ਪ੍ਰੋਗਰਾਮ ਵਿਚ ਵੀ ਸ਼ਿਰਕਤ ਕੀਤੀ। 

ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਇਸ ਦੌਰਾਨ ਪਿੰਡ ਵਾਸੀਆਂ ਨੂੰ ਸਵੱਛਤਾ ਦੀ ਸਹੁੰ ਚੁਕਾਉਂਦੇ ਹੋਏ ਕਿਹਾ ਕਿ ‘ਸਵੱਛਤਾ ਹੀ ਸੇਵਾ’ ਨੂੰ ਪੂਰੇ ਦੇਸ਼ ਵਿਚ ਇਕ ਮੁਹਿੰਮ ਵਜੋਂ ਚਲਾਇਆ ਗਿਆ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੂਬੇ ਨੂੰ ਸਾਫ਼-ਸੁਥਰਾ ਰੱਖਣ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਲੋਕਾਂ ਵਿਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗਾਂਧੀ ਜੀ ਦੇ ਸੁਪਨਿਆਂ ਦਾ ਭਾਰਤ ਪਿੰਡਾਂ ਵਿਚ ਵੱਸਦਾ ਹੈ, ਇਸ ਲਈ ਪਿੰਡਾਂ ਵਿਚ ਖਾਸ ਕਰਕੇ ਸਫ਼ਾਈ ਮੁਹਿੰਮ ਚਲਾਉਣ ਦੀ ਲੋੜ ਹੈ। 

ਉਨ੍ਹਾਂ ਹੁਸ਼ਿਆਰਪੁਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬਿਲਕੁਲ ਨਾ ਕਰਨ ਅਤੇ ਸਵੱਛਤਾ ਨੂੰ ਮਿਸ਼ਨ ਬਣਾ ਕੇ ਇਸ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਵਿਚ ਸ਼ਾਮਲ ਕਰਨ। ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ 15 ਸਤੰਬਰ ਤੋਂ ਸ਼ੁਰੂ ਹੋਏ ਇਸ ਪੰਦਰਵਾੜੇ ਦੌਰਾਨ ਪੂਰੇ ਸੂਬੇ ਵਿਚ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ ਹਨ, ਜਿਸ ਤਹਿਤ ਪਿੰਡਾਂ ਤੋਂ ਇਲਾਵਾ ਨਗਰ ਨਿਗਮਾਂ, ਨਗਰ ਕੌਂਸਲਾਂ ਨੂੰ ਵੀ ਇਸ ਮੁਹਿੰਮ ਦਾ ਹਿੱਸਾ ਬਣਾਇਆ ਗਿਆ ਹੈ। 

ਉਨ੍ਹਾਂ ਕਿਹਾ ਕਿ ਇਸ ਜਾਗਰੂਕਤਾ ਮੁਹਿੰਮ ਵਿੱਚ ਸੂਬੇ ਦੇ ਨੌਜਵਾਨਾਂ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਲੋਕਾਂ ਨੂੰ ਠੋਸ ਅਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਜਾਣਕਾਰੀ ਦਿੰਦਿਆਂ ਕੂੜੇ ਪ੍ਰਬੰਧਨ ਪਲਾਂਟਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਹਿਯੋਗ ਕਰਨ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਇਸ ਪੰਦਰਵਾੜੇ ਦੌਰਾਨ ਵੱਧ ਤੋਂ ਵੱਧ ਪਿੰਡਾਂ ਨੂੰ ਓ. ਡੀ. ਐਫ ਤੋਂ ਓ. ਡੀ. ਐਫ ਪਲੱਸ ਵਿਚ ਤਬਦੀਲ ਕਰਨ ਲਈ ਵੀ ਉਪਰਾਲੇ ਕੀਤੇ ਗਏ ਹਨ।

ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ. ਈ ਵਿਜੇ ਕੁਮਾਰ, ਐਕਸੀਅਨ ਸਿਮਰਨਜੀਤ ਸਿੰਘ ਖਾਂਬਾ, ਐਸ. ਡੀ. ਓ ਨਵਨੀਤ ਕੁਮਾਰ ਜਿੰਦਲ, ਜੇ. ਈ ਗੁਰਪ੍ਰੀਤ ਸਿੰਘ, ਆਈ. ਈ. ਸੀ ਅੰਜੂ ਸ਼ਰਮਾ, ਸੀ. ਡੀ. ਐਸ ਹਰਬੀਰ ਸਿੰਘ, ਪਿੰਡ ਨਾਰੂ ਨੰਗਲ ਕਿਲਾ ਦੀ ਸਰਪੰਚ ਸ਼ਰਨਜੀਤ ਕੌਰ, ਪ੍ਰੇਮ ਸਿੰਘ, ਪਿੰਡ ਮੰਨਣ ਦੇ ਸਰਪੰਚ ਮਹਿੰਦਰ ਸਿੰਘ, ਅਲੀ ਕੀ ਬੱਸੀ ਦੇ ਸਰਪੰਚ ਰਮੇਸ਼, ਧੀਰੋਵਾਲ ਦੇ ਸਰਪੰਚ ਸੋਹਣ ਲਾਲ, ਨੰਬਰਦਾਰ ਤਲਵਿੰਦਰ ਸਿੰਘ ਬਿੰਦੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Karambir Singh Ghuman , DC Hoshiarpur , Deputy Commissioner Hoshiarpur , Komal Mittal , Hoshiarpur , Swachhta League 2.0 , Swachhta League 2.0 , India Vs Garbage , Garbage Free India , Indian Swachhata League , Swachhata Hi Seva , Youth Vs Garbage , Swachh Bharat , Swachh Bharat Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD