Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੇਡਾਂ ਦੇ ਮਾਮਲੇ ’ਚ ਪੰਜਾਬ ਦੇਸ਼ ਦੇ ਮੋਹਰੀ ਸੂਬਿਆਂ ’ਚ ਸ਼ੁਮਾਰ ਹੋਵੇਗਾ : ਕੁਲਦੀਪ ਸਿੰਘ ਧਾਲੀਵਾਲ

ਮੁਕੇਰੀਆਂ ਦੇ ਪਿੰਡ ਹਿਆਤਪੁਰ ਦੇ ਕਬੱਡੀ ਟੂਰਨਾਮੈਂਟ ’ਚ ਕੈਬਨਿਟ ਮੰਤਰੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hardeep Singh Mundian, Karambir Singh Ghuman, Jasvir Singh Raja Gill, Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan

Web Admin

Web Admin

5 Dariya News

ਮੁਕੇਰੀਆਂ (ਹੁਸ਼ਿਆਰਪੁਰ) , 01 Oct 2023

Last updated on: Oct 01, 2023, 00:00 IST

ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿਚ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਇਸ ਨੂੰ ਖੇਡਾਂ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਹੋਏ ‘ਖੇਡਾਂ ਵਤਨ ਪੰਜਾਬ ਦੀਆ’ ਦੇ ਸੀਜ਼ਨ-2 ਵਿਚ ਪਹਿਲੇ ਸਾਲ ਨਾਲੋਂ ਵੀ ਵੱਧ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਹ ਅੱਜ ਮੁਕੇਰੀਆਂ ਦੇ ਪਿੰਡ ਹਿਆਤਪੁਰ ਵਿਚ ਕਰਵਾਏ ਗਏ ਕਬੱਡੀ ਟੂਰਨਾਮੈਂਟ ਵਿਚ ਪਿੰਡ ਵਾਸੀਆਂ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। 

ਇਸ ਦੌਰਾਨ ਉਨ੍ਹਾਂ ਪਿੰਡ ਨੂੰ ਪੰਜ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆ ਵੀ ਹਾਜ਼ਰ ਸਨ। ਵਿਧਾਇਕ ਮੁੰਡੀਆ ਨੇ ਇਸ ਦੌਰਾਨ ਟੂਰਨਾਮੈਂਟ ਕਮੇਟੀ ਨੂੰ ਇਕ ਲੱਖ ਰੁਪਏ ਨਕਦ ਭੇਟ ਕੀਤੇ। ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਖੇਡਾਂ ਦੇ ਮਾਮਲੇ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ਵਿਚ ਸ਼ਾਮਲ ਹੋਵੇਗਾ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ, ਇਸੇ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆ-2023’ ਵਿਚ ਤਿੰਨ ਲੱਖ ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਐਕਸ਼ਨ ਮੋਡ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਿੰਡਾਂ ਵਿਚ ਸ਼ਾਨਦਾਰ ਖੇਡ ਪਾਰਕ ਬਣਾਏ ਜਾ ਰਹੇ ਹਨ, ਜਿਸ ਨਾਲ ਪਿੰਡਾਂ ਦੀ ਨੁਹਾਰ ਬਦਲ ਜਾਵੇਗੀ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hardeep Singh Mundian , Karambir Singh Ghuman , Jasvir Singh Raja Gill , Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD