Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਵੱਛਤਾ ਹੀ ਸੇਵਾ ‘ਇੱਕ ਤਾਰੀਖ ਇੱਕ ਘੰਟਾ’ ਤਹਿਤ ਪਿੰਡਾਂ ਵਿਚ ਚਲਾਈ ਗਈ ਵਿਸ਼ੇਸ਼ ਸਫ਼ਾਈ ਮੁਹਿੰਮ

Fazilka, Swachhta Hi Seva, Indian Swachhta League 2.0, Swachhta League 2.0, India Vs Garbage, Garbage Free India, Indian Swachhata League, Swachhata Hi Seva, Youth Vs Garbage, Swachh Bharat, Swachh Bharat Mission, Swachhta Pakhwada, Ek Tareekh Ek Gahanta Ek Saath

Web Admin

Web Admin

5 Dariya News

ਫਾਜ਼ਿਲਕਾ , 01 Oct 2023

Last updated on: Oct 01, 2023, 00:00 IST

ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹੇ ਭਰ ਵਿਚ ‘ਸਵੱਛਤਾ ਹੀ ਸੇਵਾ’ ਅਧੀਨ ‘ਇੱਕ ਤਾਰੀਖ ਇੱਕ ਘੰਟਾ’ ਪ੍ਰੋਗਰਾਮ ਚਲਾਇਆ ਗਿਆ। ਇਸ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਆਉਂਦੇ ਵੱਖ-ਵੱਖ 291 ਪਿੰਡਾਂ ਵਿੱਚ ਜਨਤਕ ਥਾਵਾਂ ’ਤੇ ਸਾਫ-ਸਫਾਈ ਕਰਨ ਸਬੰਧੀ ਮੁਹਿੰਮ ਚਲਾਈ ਗਈ। ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦੇ ਹੋਏ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਫ਼ਾਜ਼ਿਲਕਾ ਧਰਮਿੰਦਰ ਸਿੰਘ ਤੇ ਕਾਰਜਕਾਰੀ ਇੰਜੀਨੀਅਰ ਅਬੋਹਰ ਅੰਮ੍ਰਿਤਦੀਪ ਸਿੰਘ ਨੇ ਦੱਸਿਆ ਕਿ ਉਕਤ ਪ੍ਰੋਗਰਾਮ ਤਹਿਤ ਪਿੰਡ ਪੱਧਰ ’ਤੇ ਸ਼ੋਸਲ ਸਟਾਫ ਨਿਯੁਕਤ ਕੀਤਾ ਗਿਆ। ਇਹਨਾਂ ਵੱਲੋਂ ਪਿੰਡ ਵਾਸੀਆਂ ਨੂੰ ਸਾਫ-ਸਫਾਈ ਸਬੰਧੀ ਪ੍ਰੇਰਿਤ ਕੀਤਾ  ਗਿਆ ਅਤੇ ਸਬੰਧਤ ਗ੍ਰਾਮ ਪੰਚਾਇਤ ਅਤੇ ਹੋਰ ਸੂਝਵਾਨ ਵਿਅਕਤੀਆਂ ਦੇ ਸਹਿਯੋਗ ਨਾਲ ਪਿੰਡਾਂ ਵਿੱਚ ਬਣੀਆ ਧਰਮਸ਼ਾਲਾਵਾਂ, ਪੰਚਾਇਤ ਘਰਾਂ,ਗੁਰੂਦੁਆਰਾ ਸਾਹਿਬ, ਵਾਟਰ ਵਰਕਸ ਅਤੇ ਹੋਰ ਜਨਤਕ ਥਾਵਾਂ ਉਪਰ ਸਾਫ-ਸਫਾਈ ਕਰਵਾਈ ਗਈ ਹੈ।

ਇਸ ਮੁਹਿੰਮ ਵਿਚ ਲੋਕਾਂ ਦਾ ਪੂਰਾ ਸਹਿਯੋਗ ਮਿਲਿਆ। ਇਸ ਮੌਕੇ ਸੋਸ਼ਲ ਸੈੱਲ ਦੇ ਆਈਈਸੀ ਪੂਨਮ ਧੂੜੀਆ ਤੇ ਸੁਖਜਿੰਦਰ ਸਿੰਘ ਢਿੱਲੋਂ ਅਬੋਹਰ ਨੇ ਦੱਸਿਆ ਕਿ ‘ਸਵੱਛਤਾ ਹੀ ਸੇਵਾ’ ਅਧੀਨ ‘ਇੱਕ ਤਾਰੀਖ ਇੱਕ ਘੰਟਾ’ ਮੁਹਿੰਮ ਸਵੇਰੇ 10:00 ਵਜੇ ਤੋਂ ਲੈ ਕੇ 11:00 ਵਜੇ ਤੱਕ ਚਲਾਈ ਗਈ ਹੈ। ਇਸ ਸਮੇਂ ਦੌਰਾਨ ਫੀਲਡ ਸਟਾਫ ਵੱਲੋਂ ਪਿੰਡ ਵਿੱਚ ਜਨਤਕ ਥਾਵਾਂ ਦੀ ਸਾਫ-ਸਫਾਈ ਤੋਂ ਪਹਿਲਾਂ ਫੈਲੇ ਕੂੜਾ ਕਰਕਟ ਦੀ ਫੋਟੋ ਅਤੇ ਸਾਫ ਸਫਾਈ ਕਰਨ ਬਾਅਦ ਤੋਂ ਸਾਫ ਸੁਥਰੀ ਜਗਾ ਦੀ ਫੋਟੋ ਖਿੱਚੀ ਗਈ ਹੈ ਅਤੇ ਇਹਨਾਂ ਫੋਟੋਆਂ ਨੂੰ ਵਿਭਾਗ ਵੱਲੋਂ ਜਾਰੀ ਪੋਰਟਲ ਉਪਰ ਅਪਲੋਡ ਕੀਤਾ ਗਿਆ। ਉਨ੍ਹਾਂ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪਿੰਡਾਂ ਵਿਚ ਸਾਫ ਸਫਾਈ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸੋਲਿਡ ਵੇਸਟ ਮੈਨੇਜਮੈਂਟ ਤੇ ਗੰਦੇ ਪਾਣੀ ਦੇ ਪ੍ਰਬੰਧਨ ਅਧੀਨ ਪ੍ਰੋਜੈਕਟ ਚਲਾਏ ਜਾ ਰਹੇ ਹਨ ਅਤੇ ਇਨਾਂ ਪ੍ਰੋਜੈਕਟਾਂ ਅਧੀਨ ਕਈ ਪਿੰਡਾਂ ਵਿੱਚ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਕਈ ਪਿੰਡਾਂ ਵਿੱਚ ਕੰਮ ਪ੍ਰਗਤੀ ਅਧੀਨ ਹੈ। ਅੱਜ ਦੇ ਪ੍ਰੋਗਰਾਮ ਵਿੱਚ ਜਿਲ੍ਹੇ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸਮੂਹ ਫੀਲਡ ਸਟਾਫ ਦਾ ਵੱਡਾ ਯੋਗਦਾਨ ਰਿਹਾ।

 

Tags: Fazilka , Swachhta Hi Seva , Indian Swachhta League 2.0 , Swachhta League 2.0 , India Vs Garbage , Garbage Free India , Indian Swachhata League , Swachhata Hi Seva , Youth Vs Garbage , Swachh Bharat , Swachh Bharat Mission , Swachhta Pakhwada , Ek Tareekh Ek Gahanta Ek Saath

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD