Tuesday, 28 May 2024

 

 

ਖ਼ਾਸ ਖਬਰਾਂ ਮੋਦੀ ਦੀ ਗਰੰਟੀ ਦੇ ਨਾਂ ਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵਲੋਂ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਨੂੰ ਵੋਟਾਂ ਦੀ ਅਪੀਲ ਸ੍ਰੀ ਆਨੰਦਪੁਰ ਸਾਹਿਬ ਵਿਚ ਆਪ ਨੂੰ ਵੱਡਾ ਝਟਕਾ, ਸੀਨੀਅਰ ਆਗੁ ਬਿਕਰਮ ਸਿੰਘ ਸੋਢੀ ਸ਼੍ਰੋਮਣੀ ਅਕਾਲੀ ਵਿੱਚ ਸ਼ਾਮਲ ਆਪ’ ਦਾ ਮੇਅਰ ਭਾਜਪਾ ਕੌਂਸਲਰਾਂ ਦੇ ਵਾਰਡ ਵਾਸੀਆਂ ਨੂੰ ਕਰ ਰਿਹਾ ਹੈ ਪ੍ਰੇਸ਼ਾਨ: ਨਰੇਸ਼ ਅਰੋਡ਼ਾ ਮੋਦੀ ਸਰਕਾਰ ਜੋ ਕਹਿੰਦੀ ਹੈ ਉਹ ਕਰਦੀ ਵੀ ਹੈ : ਡਾ ਸੁਭਾਸ਼ ਸ਼ਰਮਾ ਮੋਹਾਲੀ ਵਿੱਚ ਪੀਣ ਵਾਲਾ ਪਾਣੀ ਲਿਆਉਣ ਲਈ 1983 ਦੇ ਕਜੌਲੀ ਜਲ ਵੰਡ ਸਮਝੌਤੇ 'ਤੇ ਮੁੜ ਗੱਲਬਾਤ: ਵਿਜੇ ਇੰਦਰ ਸਿੰਗਲਾ ਮੋਹਾਲੀ ਦੇ ਲੋਕਾਂ ਦੇ ਪਿਆਰ ਨੇ ਜਿੱਤ ਲਿਆ ਹੈ ਦਿਲ - ਡਾ ਸੁਭਾਸ਼ ਸ਼ਰਮਾ ਵੜਿੰਗ ਨੇ 2019 ਵਿੱਚ ਕਾਂਗਰਸ ਦੀ ਲੀਡ ਵਿੱਚ ਸੁਧਾਰ ਕਰਨ ਦਾ ਭਰੋਸਾ ਜਤਾਇਆ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਨੇ ਅਮਰਿੰਦਰ ਬਜਾਜ ਤੇ ਜਸਪਾਲ ਬਿੱਟੂ ਚੱਠਾ ਨਾਲ ਮਿਲ ਕੇ ਪਟਿਆਲਾ ਹਲਕੇ ਦੇ ਮਸਲਿਆਂ ਦੇ ਹੱਲ ਤੇ ਯੋਜਨਾਵਾਂ ਬਾਰੇ ਜਾਰੀ ਕੀਤਾ ’ਵਿਜ਼ਨ ਦਸਤਾਵੇਜ਼’ ਤਿਵਾਡ਼ੀ ਵਿਕਾਸ ਵਿੱਚ ਨਹੀਂ, ਪਰਵਾਸ ਵਿੱਚ ਵਿਸ਼ਵਾਸ ਰੱਖਦੇ ਹਨ: ਸੰਜੇ ਟੰਡਨ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨੂੰ ਫਾਂਸੀ ਦੀ ਸਜ਼ਾ ਦੇਣ ਲਈ ਕਾਨੂੰਨ ਬਣਾਵਾਂਗੇ: ਸੁਖਬੀਰ ਸਿੰਘ ਬਾਦਲ ਲੋਕ ਗੁਰਜੀਤ ਔਜਲਾ ਦੀ ਜਿੱਤ ਤੇ ਮੋਹਰ ਲਗਾ ਚੁੱਕੇ ਹਨ, ਸਿਰਫ ਐਲਾਨ ਹੋਣਾ ਬਾਕੀ - ਹਰਪ੍ਰਤਾਪ ਅਜਨਾਲਾ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦਾ ਪੂਰਕ (ਸਪਲੀਮੈਂਟਰੀ) ਰੈਂਡਮਾਈਜੇਸ਼ਨ ਕੀਤਾ ਗਿਆ ਬਹੁਤ ਜਲਦੀ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੀ ਬਜਾਏ 1100 ਰੁਪਏ ਮਹੀਨਾ ਮਿਲਣਗੇ, ਧੂਰੀ ਚੋਣ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ ਚੋਣਾਂ ਦੀ ਨਿਗਰਾਨੀ ਸੰਬੰਧੀ ਆਖਰੀ 72 ਘੰਟਿਆਂ ਦੇ ਐਸ ਓ ਪੀਜ਼ ਬੁੱਧਵਾਰ ਸ਼ਾਮ ਤੋਂ ਜ਼ਿਲ੍ਹੇ ’ਚ ਲਾਗੂ ਹੋਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੀਤ ਹੇਅਰ ਦੇ ਹੱਕ ਵਿੱਚ ਬਰਨਾਲਾ ਵਿਖੇ ਰੋਡ ਸ਼ੋਅ ਵਿੱਚ ਉਮੜਿਆ ਭਾਰੀ ਜਨ ਸੈਲਾਬ ਭਾਰਤ ਗਠਜੋੜ ਸਰਕਾਰ ਦੀ ਸਰਕਾਰ ਆਉਣ ਤੇ ਖੇਤੀਬਾੜੀ ਵਸਤੂਆਂ ਜੀ.ਐਸ.ਟੀ. ਮੁਕਤ ਹੋਣਗੀਆਂ - ਮਲਿਕ ਅਰਜਨ ਖੜਗੇ ਕਿਸੇ ਵੀ ਤਰਾਂ ਦੀ ਲਾਪਰਵਾਹੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ-ਵਿਸੇਸ਼ ਨਿਗਰਾਨ ਸਪੈਸ਼ਲ ਚੋਣ ਨਿਗਰਾਨਾਂ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਪ੍ਰਬੰਧਾਂ ਅਤੇ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲਿਆ ਵਿਸ਼ੇਸ਼ ਪੁਲਿਸ ਅਤੇ ਖਰਚਾ ਅਬਜ਼ਰਵਰਾਂ ਨੇ ਕੀਤੀ ਅਧਿਕਾਰੀਆਂ ਨਾਲ ਅਹਿਮ ਮੀਟਿੰਗ, ਜਾਰੀ ਕੀਤੀਆਂ ਹਦਾਇਤਾਂ ਈਵੀਐੱਮਜ਼ ਦੀ ਸਪਲੀਮੈਂਟਰੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਪਰਨੀਤ ਸ਼ੇਰਗਿੱਲ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਹਰੇਕ ਵਰਗ ਦੇ ਵੋਟਰਾਂ ਦੀ ਸ਼ਮੂਲੀਅਤ ਨਾਲ ਲੋਕਤੰਤਰ ਨੂੰ ਬਣਾਇਆ ਜਾ ਸਕਦੈ ਮਜਬੂਤ : ਨਵਜੋਤ ਪਾਲ ਸਿੰਘ ਰੰਧਾਵਾ

 

ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਹੋਣਗੀਆਂ ਪ੍ਰਾਈਵੇਟ ਹਸਪਤਾਲਾਂ ਦੇ ਬਰਾਬਰ ਸਹੂਲਤਾਂ

ਮੁੱਖ ਮੰਤਰੀ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਹਤ ਖੇਤਰ ਵਿੱਚ ਕ੍ਰਾਂਤੀ ਦੀ ਸ਼ੁਰੂਆਤ ਕੀਤੀ; 1300 ਕਰੋੜ ਰੁਪਏ ਨਾਲ ਹੋਵੇਗਾ ਕਾਇਆ-ਕਲਪ

Health, Patiala, Mata Kaushalya Hospital at Patiala, Mata Kaushalya Hospital Patiala, Aam Aadmi Clinics

Web Admin

Web Admin

5 Dariya News

ਪਟਿਆਲਾ , 02 Oct 2023

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 1300 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਵਿੱਚ ਸੈਕੰਡਰੀ ਸਿਹਤ ਸੰਭਾਲ ਸਹੂਲਤਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ/ਮਜ਼ਬੂਤ ਕਰਨ ਲਈ ਵਿਆਪਕ ਮੁਹਿੰਮ ਦੀ ਸ਼ੁਰੂਆਤ ਕੀਤੀ।ਇਸ ਮੁਹਿੰਮ ਤਹਿਤ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਅੱਜ ਪਟਿਆਲਾ ਵਿਖੇ ਅਪਗ੍ਰੇਡਸ਼ਨ ਤੋਂ ਬਾਅਦ ਮਾਤਾ ਕੌਸ਼ੱਲਿਆ ਹਸਪਤਾਲ ਲੋਕਾਂ ਨੂੰ ਸਮਰਪਿਤ ਕੀਤਾ, ਜੋ ਇਤਿਹਾਸਕ ਸ਼ਹਿਰ ਪਟਿਆਲਾ ਅਤੇ ਇਸ ਦੇ ਨੇੜਲੇ ਇਲਾਕੇ ਦੇ ਲਗਭਗ 20 ਲੱਖ ਲੋਕਾਂ ਦੀ ਆਬਾਦੀ ਨੂੰ ਸਿਹਤ ਸਹੂਲਤਾਂ ਮੁਹੱਈਆ ਕਰੇਗਾ। ਇਸ ਹਸਪਤਾਲ ਵਿੱਚ 300 ਬੈੱਡ ਹਨ ਅਤੇ ਹੁਣ ਇਸ ਵੱਕਾਰੀ ਹਸਪਤਾਲ ਵਿੱਚ 66 ਬੈੱਡਾਂ ਦਾ ਵਾਧਾ ਕੀਤਾ ਗਿਆ ਹੈ। ਹਸਪਤਾਲ ਨੂੰ 13.80 ਕਰੋੜ ਰੁਪਏ ਦੀ ਲਾਗਤ ਨਾਲ ਮਜ਼ਬੂਤ ਕੀਤਾ ਗਿਆ ਹੈ ਅਤੇ ਹੁਣ ਇਹ ਹਸਪਤਾਲ ਆਈ.ਸੀ.ਯੂ, ਐਨ.ਆਈ.ਸੀ.ਯੂ ਅਤੇ ਹੋਰ ਸਹੂਲਤਾਂ ਨਾਲ ਲੈਸ ਹੈ।

ਸੂਬੇ ਵਿੱਚ ਸਿਹਤ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਕਰਦਿਆਂ ਸਰਕਾਰ ਨੇ ਵਿੱਤੀ ਸਾਲ 2023-24 ਦੇ ਆਪਣੇ ਬਜਟ ਵਿੱਚ ਕਮਿਊਨਿਟੀ ਹੈਲਥ ਸੈਂਟਰਾਂ, ਸਬ ਡਿਵੀਜ਼ਨਲ ਹਸਪਤਾਲਾਂ ਅਤੇ ਜ਼ਿਲ੍ਹਾ ਹਸਪਤਾਲਾਂ ਦੀ ਮਜ਼ਬੂਤੀ ਲਈ 1300 ਕਰੋੜ ਰੁਪਏ ਦੀ ਅੰਦਾਜ਼ਨ ਲਾਗਤ ਨਾਲ ਵਿਸ਼ੇਸ਼ ਪ੍ਰਾਜੈਕਟ ਦਾ ਐਲਾਨ ਕੀਤਾ ਹੈ ਅਤੇ ਇਸ ਪ੍ਰਾਜੈਕਟ ਨੂੰ ਪੜਾਅਵਾਰ ਪੂਰਾ ਕੀਤਾ ਜਾਵੇਗਾ। ਅੱਜ 19 ਜ਼ਿਲ੍ਹਾ ਹਸਪਤਾਲਾਂ, 6 ਸਬ ਡਿਵੀਜ਼ਨਲ ਹਸਪਤਾਲਾਂ ਅਤੇ 15 ਸੀ.ਐਚ.ਸੀ. ਨੂੰ ਕਵਰ ਕਰਨ ਵਾਲੇ ਪ੍ਰਾਜੈਕਟ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ ਗਈ, ਜਿਸ ਉਤੇ 402 ਕਰੋੜ ਦੀ ਲਾਗਤ ਆਵੇਗੀ। ਇਸ ਪ੍ਰਾਜੈਕਟ ਤਹਿਤ ਸਰਕਾਰ ਨੇ ਹਸਪਤਾਲਾਂ ਵਿੱਚ ਸੇਵਾਵਾਂ ਜਿਵੇਂ ਵੱਖ-ਵੱਖ ਸਹੂਲਤਾਂ ਸਬੰਧੀ ਮਰੀਜ਼ਾਂ ਦੀ ਸਹਾਇਤਾ ਅਤੇ ਮਾਰਗਦਰਸ਼ਨ ਲਈ ਇੱਕ ਸਮਰਪਿਤ ਮਰੀਜ਼ ਸੁਵਿਧਾ ਕੇਂਦਰ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਹੈ।ਇਨ੍ਹਾਂ ਵਿੱਚੋਂ ਹਰੇਕ ਹੈਲਥ ਕੇਅਰ ਫੈਸਿਲਿਟੀ ਵਿੱਚ ਪੂਰੀ ਤਰ੍ਹਾਂ ਲੈਸ ਮਾਡਿਊਲਰ ਆਪ੍ਰੇਸ਼ਨ ਥੀਏਟਰ (ਓ.ਟੀਜ਼) ਦਾ ਨਿਰਮਾਣ ਕੀਤਾ ਜਾਵੇਗਾ ਅਤੇ ਵੈਂਟੀਲੇਟਰਾਂ, ਕਾਰਡਿਅਕ ਮਾਨੀਟਰਾਂ ਅਤੇ ਹੋਰ ਸਾਰੇ ਉਪਕਰਣਾਂ ਦੀ ਉਪਲਬਧਤਾ ਨਾਲ ਐਮਰਜੈਂਸੀ ਬਲਾਕਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਸਾਰੇ ਜ਼ਿਲ੍ਹਾ ਹਸਪਤਾਲਾਂ ਵਿੱਚ ਇੰਟੈਂਸਿਵ ਕੇਅਰ ਯੂਨਿਟ (ਆਈ.ਸੀ.ਯੂ) ਖੋਲ੍ਹੇ ਜਾਣਗੇ।

ਪੰਜਾਬ ਸਰਕਾਰ ਨੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪਿਛਲੇ ਇੱਕ ਸਾਲ ਵਿੱਚ ਸੂਬੇ ਵਿੱਚ 664 ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਕੀਤੀ ਹੈ।ਇਨ੍ਹਾਂ ਕਲੀਨਿਕਾਂ ਵਿੱਚ ਕੁੱਲ 80 ਕਿਸਮਾਂ ਦੀਆਂ ਦਵਾਈਆਂ ਅਤੇ 41 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਕਲੀਨਿਕਾਂ ਵਿੱਚ ਆਧੁਨਿਕ ਆਈ.ਟੀ. ਬੁਨਿਆਦੀ ਢਾਂਚਾ ਮੌਜੂਦ ਹੈ ਅਤੇ ਮਰੀਜ਼ਾਂ ਦੇ ਇਲਾਜ ਨਾਲ ਸਬੰਧਤ ਸਾਰੇ ਕੰਮ ਜਿਵੇਂ ਰਜਿਸਟ੍ਰੇਸ਼ਨ, ਇਲਾਜ, ਦਵਾਈਆਂ ਦੇਣ ਆਦਿ ਜਿਹੇ ਕੰਮ ਸਰਕਾਰ ਵੱਲੋਂ ਮੁਹੱਈਆ ਕਰਵਾਏ ਗਏ ਟੈਬਲੇਟ ਜ਼ਰੀਏ ਕੀਤੇ ਜਾਂਦੇ ਹਨ। ਪਿਛਲੇ ਇੱਕ ਸਾਲ ਵਿੱਚ ਲਗਭਗ 59 ਲੱਖ ਮਰੀਜ਼ਾਂ ਨੇ ਇਨ੍ਹਾਂ ਕਲੀਨਿਕਾਂ ਵਿੱਚ ਪਹੁੰਚ ਕੀਤੀ, ਜਿਨ੍ਹਾਂ ਵਿੱਚੋਂ 9.54 ਲੱਖ ਮਰੀਜ਼ਾਂ ਨੇ ਟੈਸਟ ਸਹੂਲਤਾਂ ਦਾ ਲਾਭ ਲਿਆ ਅਤੇ ਇਨ੍ਹਾਂ ਕਲੀਨਿਕਾਂ ਰਾਹੀਂ ਮਰੀਜਾਂ ਨੂੰ 40.50 ਕਰੋੜ ਰੁਪਏ ਦੇ ਮੁੱਲ ਦੀ ਦਵਾਈ ਮੁਫ਼ਤ ਦਿੱਤੀ ਗਈ।ਇਹ ਕਲੀਨਿਕ ਆਮ ਆਦਮੀ ਦੀਆਂ ਜੇਬਾਂ 'ਤੇ ਬੋਝ ਘਟਾਉਣ ਸਣੇ ਉੱਚ ਸਿਹਤ ਦੇਖਭਾਲ ਸਹੂਲਤਾਂ 'ਚ ਮਰੀਜ਼ਾਂ ਦੇ ਬੋਝ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਅਦਾ ਕਰ ਰਹੇ ਹਨ।  ਇਸੇ ਤਰ੍ਹਾਂ ਸਰਕਾਰ ਵੱਲੋਂ ਜੱਚਾ-ਬੱਚਾ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਮਰਪਿਤ ਕੇਂਦਰ ਸਥਾਪਿਤ ਕੀਤੇ ਜਾ ਰਹੇ ਹਨ ਅਤੇ ਅਜਿਹੇ ਕੇਂਦਰ ਖਰੜ ਅਤੇ ਬੁਢਲਾਡਾ ਵਿਖੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਜਦਕਿ ਨਕੋਦਰ ਅਤੇ ਰਾਏਕੋਟ ਵਿਖੇ ਅਜਿਹੇ ਕੇਂਦਰ ਛੇਤੀ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਸੇ ਤਰ੍ਹਾਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੇ ਆਧੁਨਿਕੀਕਰਨ ਲਈ ਵਿਸ਼ੇਸ਼ ਪ੍ਰਾਜੈਕਟ ਉਲੀਕਿਆ ਗਿਆ ਹੈ।

ਅਜਿਹੇ ਆਧੁਨਿਕ ਕੇਂਦਰ ਨਾ ਸਿਰਫ਼ ਉੱਨਤ ਇਲਾਜ ਸੁਵਿਧਾਵਾਂ/ਥੈਰੇਪੀਆਂ ਪ੍ਰਦਾਨ ਕਰਨਗੇ ਸਗੋਂ ਇਨ੍ਹਾਂ ਵਿਚ ਡਿਜੀਟਲ ਬੁਨਿਆਦੀ ਢਾਂਚਾ ਵੀ ਉਪਲਬਧ ਹੋਵੇਗਾ ਅਤੇ ਇਹ ਸੈਂਟਰ ਸਟੈਂਡਰਡ ਐਕਰੀਡੇਸ਼ਨ ਸੰਗਠਨ ਤੋਂ ਮਾਨਤਾ ਪ੍ਰਾਪਤ ਹੋਣਗੇ। ਆਧੁਨਿਕ ਕੇਂਦਰਾਂ ਵਜੋਂ ਵਿਕਸਿਤ ਕਰਨ ਲਈ ਛੇ ਨਸ਼ਾ ਛੁਡਾਊ ਕੇਂਦਰਾਂ ਅਤੇ ਅੱਠ ਮੁੜ ਵਸੇਬਾ ਕੇਂਦਰਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਨਸ਼ਾਖੋਰੀ ਨੂੰ ਅਪਰਾਧ ਦੀ ਸ਼੍ਰੇਣੀ ਤੋਂ ਹਟਾ ਕੇ ਇਸ ਨੂੰ ਮਾਨਸਿਕ ਸਿਹਤ ਵਿਗਾੜ ਵਜੋਂ ਮੰਨਿਆ ਜਾਵੇਗਾ। ਨਵੀਂ ਬਹੁ-ਅਨੁਸ਼ਾਸਨੀ ਪਹੁੰਚ ਤਹਿਤ ਪੀੜਤਾਂ ਨੂੰ ਰੁਜ਼ਗਾਰ ਦੇਣ ਲਈ ਸੈਂਟਰਾਂ ਵਿੱਚ ਬਣੇ ਹੁਨਰ ਵਿਕਾਸ ਕੇਂਦਰਾਂ ਰਾਹੀਂ ਰੁਜ਼ਗਾਰ ਸਿਰਜਣ ਸਕੀਮਾਂ ਨਾਲ ਜੋੜਨ ਦੇ ਨਾਲ-ਨਾਲ ਕਮਿਊਨਿਟੀ ਅਤੇ ਸਮਾਜ ਭਲਾਈ ਸੰਗਠਨਾਂ ਦੀ ਨਸ਼ਿਆਂ ਵਿਰੁੱਧ ਸ਼ਮੂਲੀਅਤ ਨੂੰ ਉਤਸ਼ਾਹਿਤ ਕੀਤਾ ਜਾਵੇਗਾ।ਪੰਜਾਬ ਸਰਕਾਰ ਸਰਕਾਰੀ ਹਸਪਤਾਲਾਂ ਵਿੱਚ ਸਟਾਫ਼ ਵਧਾਉਣ 'ਤੇ ਧਿਆਨ ਦੇ ਰਹੀ ਹੈ ਅਤੇ ਹੁਣ ਤੱਕ ਸਿਹਤ ਵਿਭਾਗ ਵਿੱਚ 9 ਸੁਪਰ ਸਪੈਸ਼ਲਿਸਟ, 299 ਸਪੈਸ਼ਲਿਸਟ, 1094 ਸਟਾਫ ਨਰਸਾਂ, 122 ਪੈਰਾ ਮੈਡੀਕਲ, 113 ਕਲਰਕ ਅਤੇ ਹੋਰ ਸਟਾਫ਼ ਭਰਤੀ ਕੀਤਾ ਚੁੱਕਾ ਹੈ। ਹੁਣ 1866 ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ਼ ਦੀ ਭਰਤੀ ਨਾਲ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਪਿਛਲੀਆਂ ਸਰਕਾਰਾਂ ਵਿੱਚ 88 ਹਾਊਸ ਸਰਜਨਾਂ ਦੀ ਗਿਣਤੀ ਦੇ ਮੁਕਾਬਲੇ 300 ਹਾਊਸ ਸਰਜਨਾਂ ਦੀ ਰਿਕਾਰਡ ਗਿਣਤੀ ਵੱਖ-ਵੱਖ ਜ਼ਿਲ੍ਹਾ ਹਸਪਤਾਲਾਂ ਅਤੇ ਉਪ ਮੰਡਲ ਹਸਪਤਾਲਾਂ ਨਾਲ ਜੁੜ ਚੁੱਕੀ ਹੈ।

ਇਸ ਤੋਂ ਇਲਾਵਾ ਸਰਕਾਰ ਨੇ ਪ੍ਰਤੀ ਮਰੀਜ਼ ਦੇ ਆਧਾਰ 'ਤੇ, 633 ਮੈਡੀਕਲ ਅਫਸਰ, 636 ਫਾਰਮਾਸਿਸਟ, 429 ਕਲੀਨਿਕ ਅਸਿਸਟੈਂਟ ਅਤੇ 172 ਸਵੀਪਰ-ਕਮ-ਹੈਲਪਰਾਂ ਨੂੰ ਇਸ ਦੁਆਰਾ ਸਥਾਪਿਤ ਕੀਤੇ ਆਮ ਆਦਮੀ ਕਲੀਨਿਕਾਂ ਵਿੱਚ ਨਾਗਰਿਕਾਂ ਨੂੰ ਨਿਰਵਿਘਨ ਅਤੇ ਉੱਚ ਗੁਣਵੱਤਾ ਵਾਲੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਸੂਚੀਬੱਧ ਕੀਤਾ ਹੈ। ਜੀ.ਐਮ.ਸੀ, ਪਟਿਆਲਾ ਅਤੇ ਫ਼ਰੀਦਕੋਟ ਮੈਡੀਕਲ ਕਾਲਜਾਂ ਵਿੱਚ ਐਮ.ਬੀ.ਬੀ.ਐਸ. ਦੀਆਂ ਸੀਟਾਂ ਦੀ ਗਿਣਤੀ ਵਿੱਚ 25-25 ਦਾ ਵਾਧਾ ਕੀਤਾ ਗਿਆ ਹੈ। ਇਸੇ ਤਰ੍ਹਾਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਡੀ.ਐਨ.ਬੀ. ਸੀਟਾਂ 1922 ਵਿੱਚ 42 ਤੋਂ ਵੱਧ ਕੇ 2023 ਵਿੱਚ 85 ਹੋ ਗਈਆਂ ਹਨ ਅਤੇ ਅੱਠ ਨਵੇਂ ਜ਼ਿਲ੍ਹਿਆਂ ਜਿਵੇਂ ਫਤਿਹਗੜ੍ਹ ਸਾਹਿਬ, ਐਸ.ਬੀ.ਐਸ ਨਗਰ, ਹੁਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ, ਬਰਨਾਲਾ, ਕਪੂਰਥਲਾ ਅਤੇ ਐਸ.ਏ.ਐਸ ਨਗਰ ਨੂੰ ਡੀ.ਐਨ.ਬੀ. ਸੀਟਾਂ ਮਿਲੀਆਂ ਹਨ, ਜਿਸ ਨਾਲ ਪਹਿਲੇ 6 ਜ਼ਿਲ੍ਹਿਆਂ ਦੇ ਮੁਕਾਬਲੇ ਹੁਣ 14 ਜ਼ਿਲ੍ਹਿਆਂ ਵਿੱਚ ਡੀ.ਐਨ.ਬੀ. ਸੀਟਾਂ ਹਨ।

ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਲਈ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ 415 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ 100 ਐਮ.ਬੀ.ਬੀ.ਐਸ ਸੀਟਾਂ ਵਾਲੇ ਨਵੇਂ ਮੈਡੀਕਲ ਕਾਲਜ ਸਥਾਪਿਤ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਮਾਲੇਰਕੋਟਲਾ ਵਿਖੇ 100 ਐਮ.ਬੀ.ਬੀ.ਐਸ. ਸੀਟਾਂ ਵਾਲਾ ਮਾਇਨਿਉਰਿਟੀ ਮੈਡੀਕਲ ਕਾਲਜ ਅਤੇ ਐਸ.ਏ.ਐਸ. ਨਗਰ ਵਿਖੇ ਵਿਸ਼ੇਸ਼ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਾਇਲਰੀ ਸਾਇੰਸਿਜ਼ ਦੀ ਸਥਾਪਨਾ ਕੀਤੀ ਜਾ ਰਹੀ ਹੈ। ਸਮਾਜ ਦੀ ਸਿਹਤ ਵਿੱਚ ਸੁਧਾਰ ਦੇ ਉਦੇਸ਼ ਨਾਲ ਨਾਗਰਿਕਾਂ ਨੂੰ ਨਿਯਮਤ ਯੋਗਾ ਸੈਸ਼ਨਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਵਿੱਚ ਵਿਸ਼ੇਸ਼ ਪ੍ਰੋਜੈਕਟ "ਸੀ.ਐਮ ਦੀ ਯੋਗਸ਼ਾਲਾ" ਸ਼ੁਰੂ ਕੀਤਾ ਗਿਆ ਹੈ।ਇਹ ਪਹਿਲਕਦਮੀ ਯੋਗਾ ਦਾ ਇਕ ਅਜਿਹਾ ਸਰੂਪ ਪ੍ਰਦਾਨ ਕਰਨ ਦੀ ਕੋਸ਼ਿਸ਼ ਹੈ ਜੋ ਸਾਰਿਆਂ ਲਈ ਪਹੁੰਚਯੋਗ ਹੈ ਅਤੇ ਸਾਰਿਆਂ ਲਈ ਮੁਫਤ ਹੈ। ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਹਫ਼ਤੇ ਵਿੱਚ ਛੇ ਦਿਨ 300 ਤੋਂ ਵੱਧ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਸ ਵਿੱਚ 10,000 ਦੇ ਕਰੀਬ ਨਾਗਰਿਕ ਇਨ੍ਹਾਂ ਯੋਗਾ ਸੈਸ਼ਨਾਂ ਵਿੱਚ ਭਾਗ ਲੈ ਰਹੇ ਹਨ। ਲਗਭਗ 180 ਹੋਰ ਟਰੇਨਰਾਂ ਨੇ ਆਪਣਾ ਸਿਖਲਾਈ ਸੈਸ਼ਨ ਪੂਰਾ ਕਰ ਲਿਆ ਹੈ ਅਤੇ 4 ਅਕਤੂਬਰ ਤੋਂ ਕਲਾਸਾਂ ਲੈਣੀਆਂ ਸ਼ੁਰੂ ਕਰ ਦੇਣਗੇ।

 

Tags: Health , Patiala , Mata Kaushalya Hospital at Patiala , Mata Kaushalya Hospital Patiala , Aam Aadmi Clinics

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD