Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਜਾਗਰੁਕਤਾ ਵੈਨਾਂ ਨਿਭਾਉਣਗੀਆਂ ਅਹਿਮ ਰੋਲ - ਡਿਪਟੀ ਕਮਿਸ਼ਨਰ ਸੁਰਭੀ ਮਲਿਕ

DC Ludhiana, Surabhi Malik, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 02 Oct 2023

Last updated on: Oct 02, 2023, 00:00 IST

ਝੋਨੇ ਦੀ ਪਰਾਲੀ ਨੂੰ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੁਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਅੱਗੇ ਤੋਰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜਾਗਰੁਕਤਾ ਵੈਨਾਂ ਨੂੰਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਹ ਵੈਨਾਂ ਖੇਤੀਬਾੜੀ ਵਿਭਾਗ ਲੁਧਿਆਣਾ ਵਲੋਂ 'ਪਰਾਲੀ ਸੰਭਾਲ ਮੁਹਿੰਮ' ਅਧੀਨ ਚਲਾਈਆਂ ਗਈਆਂ ਹਨ ਅਤੇ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਇਹ ਵੈਨਾਂ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਜਾ ਕੇ ਪਿੰਡ-ਪਿੰਡ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੰਦੇਸ਼ ਦੇਣਗੀਆਂ।

ਇਸ ਮੌਕੇ ਹਾਜਰ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਇਹ ਵੈਨਾਂ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਅਤੇ ਪਰਾਲੀ ਸਾਂਭਣ ਦੇ ਫਾਇਦਿਆਂ ਬਾਰੇ ਕਿਸਾਨਾਂ ਨੂੰ ਜਾਗਰੁਕ ਕਰਨਗੀਆਂ। ਇਨ੍ਹਾਂ ਵੈਨਾਂ ਉੱਪਰ ਆਡਿਓ ਸਿਸਟਮ ਲੱਗਾ ਹੋਇਆ ਹੈ ਜਿਸਦੇ ਤਹਿਤ ਗੀਤਾ ਰਾਹੀਂ ਵੀ ਜਾਗਰੁਕਤਾ ਪੈਦਾ ਕੀਤੀ ਜਾਵੇਗੀ। ਡਾ. ਬੈਨੀਪਾਲ ਨੇ ਅੱਗੇ ਦੱਸਿਆ ਕਿ ਵੈਨਾਂ ਤੋਂ ਬਿਨ੍ਹਾਂ ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪ ਲਗਾ ਕੇ, ਸਕੂਲਾਂ ਵਿੱਚ ਸਮਾਗਮ ਕਰਾ ਕੇ, ਅਖਬਾਰਾਂ ਰਾਹੀਂ ਅਤੇ ਵਟਸਐਪ ਸੰਦੇਸ਼ਾਂ ਰਾਹੀਂ, ਕੰਧਾਂ ਤੇ ਲਿਖੇ ਸਲੋਗਨਾਂ ਰਾਹੀਂ ਵੀ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਪ੍ਰਤੀ ਜਾਗਰੁਕ ਕੀਤਾ ਜਾ ਰਿਹਾ ਹੈ।

ਖੇਤੀਬਾੜੀ ਵਿਭਾਗ ਦੇ ਇੰਜ: ਅਮਨਪ੍ਰੀਤ ਸਿੰਘ ਘੇਈ ਅਤੇ ਇੰਜ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਿਛਲੇ ਸਾਲ ਤੱਕ 7000 ਤੋਂ ਵੱਧ ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ ਸਬਸਿਡੀ 'ਤੇ ਦਿੱਤੀਆਂ ਗਈਆਂ ਸਨ ਅਤੇ ਇਸ ਸਾਲ ਵੀ 1469 ਹੋਰ ਮਸ਼ੀਨਾਂ ਦੀਆਂ ਅਰਜ਼ੀਆਂ ਨੂੰ ਮੰਜ਼ੂਰੀ ਜਾਰੀ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ ਦੱਸਿਆ ਕਿ ਪਿਛਲੇ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਜ਼ਿਲ੍ਹਾ ਲੁਧਿਆਣਾ ਵਿੱਚ ਸਭ ਤੋਂ ਵੱਧ ਕਮੀ ਦਰਜ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਕਿਸਾਨਾਂ ਦੇ ਸਹਿਯੋਗ ਨਾਲ ਇਹ ਕਮੀ ਦਰਜ ਕੀਤੀ ਗਈ ਸੀ ਉਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵਲੋਂ ਕੈਂਪਾਂ ਵਿੱਚ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਵੀ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਕਿਸਾਨਾਂ ਦੇ ਸਹਿਯੋਗ ਸਦਕਾ ਅਤੇ ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ, ਪੇਂਡੂ ਵਿਕਾਸ ਤੇ ਸਿੱਖਿਆਂ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਹੋਰ ਵੀ ਕਮੀ ਦਰਜ ਕੀਤੀ ਜਾ ਸਕੇਗੀ।

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਗਰੁੱਪਾਂ ਅਤੇ ਸਹਿਕਾਰੀ ਸਭਾਵਾਂ/ਪੰਚਾਇਤਾਂ ਕੋਲ ਉਪਲਭਧ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਨੂੰ ਬਿਨ੍ਹਾਂ ਸਾੜੇ ਸੰਭਾਲਣ ਵਿੱਚ ਸਹਿਯੋਗ ਦਿੱਤਾ ਜਾਵੇ ਤਾਂ ਜੋ ਅਸੀਂ ਆਪਣੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾ ਸਕੀਏ।ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ ਨੇ ਵੀ ਕਿਸਾਨਾਂ ਨੂੰ ਪਰਾਲੀ ਸਾਂਭਣ ਵਿੱਚ ਖੇਤੀਬਾੜੀ ਵਿਭਾਗ ਦੀ ਮੁਹੰਮ ਵਿੱਚ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ।

 

Tags: DC Ludhiana , Surabhi Malik , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD