Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਗੁਰਮੀਤ ਸਿੰਘ ਮੀਤ ਹੇਅਰ ਨੇ 44.50 ਲੱਖ ਨਾਲ ਅਮਲਾ ਸਿੰਘ ਵਾਲਾ ਦੇ ਛੱਪੜ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ

ਕਿਹਾ, ਸਾਰੇ ਪਿੰਡਾਂ ਵਿੱਚ ਥਾਪਰ ਮਾਡਲ ਅਤੇ ਖੇਡ ਮੈਦਾਨ ਹੋਣਗੇ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮਹਿਲ ਕਲਾਂ/ ਬਰਨਾਲਾ , 02 Oct 2023

Last updated on: Oct 02, 2023, 00:00 IST

ਜਲ ਸਰੋਤ, ਖੇਡ ਤੇ ਯੁਵਕ ਸੇਵਾਵਾਂ, ਖਣਨ ਤੇ ਵਾਤਾਵਰਣ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਅਮਲਾ ਸਿੰਘ ਵਾਲਾ ਵਿਖੇ ਛੱਪੜ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਪਿੰਡ ਦੇ ਛੱਪੜ ਦਾ ਨਵੀਨੀਕਰਨ ਥਾਪਰ ਮਾਡਲ ਦੇ ਆਧਾਰ 'ਤੇ ਕੀਤਾ ਜਾਣਾ ਹੈ, ਜਿਸ 'ਤੇ ਕਰੀਬ 44.50 ਲੱਖ ਦੀ ਲਾਗਤ ਆਵੇਗੀ ਜਿਸ ਨਾਲ ਪਿੰਡ ਵਾਸੀਆਂ ਨੂੰ ਛੱਪੜ ਦੀ ਗੰਦਗੀ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸੋਧੇ ਹੋਏ ਪਾਣੀ ਨੂੰ ਸਿੰਜਾਈ ਲਈ ਵਰਤਿਆ ਜਾਵੇਗਾ ਤੇ 11.29 ਲੱਖ ਦੀ ਲਾਗਤ ਨਾਲ ਖੇਤਾਂ ਨੂੰ ਪਾਇਪਲਾਈਨ ਪਾਈ ਜਾਵੇਗੀ ਤਾਂ ਜੋ ਸੋਧਿਆ ਹੋਇਆ ਪਾਣੀ ਖੇਤਾਂ ਲਈ ਵਰਤਿਆ ਜਾ ਸਕੇ।ਇਸ ਮੌਕੇ ਮੰਤਰੀ ਮੀਤ ਹੇਅਰ ਨੇ ਆਖਿਆ ਕਿ ਕੋਈ ਵੀ ਪਿੰਡ ਥਾਪਰ ਮਾਡਲ, ਖੇਡ ਮੈਦਾਨ ਤੇ ਕਮਿਊਨਿਟੀ ਹਾਲ ਵਲੋਂ ਨਹੀਂ ਰਹਿਣ ਦਿੱਤਾ ਜਾਵੇਗਾ, ਇਹ ਸਹੂਲਤ ਹਰ ਪਿੰਡ ਵਿੱਚ ਦਿੱਤੀ ਜਾਵੇਗੀ। ਉਨ੍ਹਾਂ ਪਿੰਡ ਦੀ ਪੰਚਾਇਤ ਨੂੰ ਜਗ੍ਹਾ ਦੀ ਪਛਾਣ ਕਰਨ ਨੂੰ ਕਿਹਾ ਤਾਂ ਜੋ ਖੇਡ ਮੈਦਾਨ ਬਣਾਇਆ ਜਾ ਸਕੇ।

ਇਸ ਮੌਕੇ ਉਨ੍ਹਾਂ ਆਖਿਆ ਕਿ ਪੰਜਾਬ ਸੂਬਾ ਡਾਰਕ ਜ਼ੋਨ ਵਿੱਚ ਹੈ, ਧਰਤੀ ਹੇਠਲਾ ਪਾਣੀ ਡੂੰਘਾ ਹੁੰਦਾ ਜਾ ਰਿਹਾ ਹੈ, ਇਸ ਲਈ ਪੰਜਾਬ ਸਰਕਾਰ ਵਲੋਂ ਇਸ ਵਾਰ ਨਹਿਰੀ ਪਾਣੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ। ਇਸ ਤੋਂ ਇਲਾਵਾ ਨਹਿਰੀ ਖਾਲਾਂ ਨੂੰ ਬਹਾਲ ਕੀਤਾ ਗਿਆ ਹੈ ਅਤੇ ਪਾਇਪਲਾਈਨ ਪ੍ਰੋਜੈਕਟਾਂ 'ਤੇ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ ਤਾਂ ਜੋ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਹੋ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ਖੇਡਾਂ ਵੱਲ ਮੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਕੌਮਾਂਤਰੀ ਪੱਧਰ 'ਤੇ ਤਗਮੇ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਸਿੱਧੀਆਂ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਏਸ਼ੀਆਈ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਵਲੋਂ ਬੇਹਤਰੀਨ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜੋ ਸੂਬੇ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਨਗਰ ਸੁਧਾਰ ਟਰੱਸਟ ਬਰਨਾਲਾ ਰਾਮ ਤੀਰਥ ਮੰਨਾ, ਓ ਐਸ ਡੀ ਹਸਨਪ੍ਰੀਤ ਭਾਰਦਵਾਜ,  ਬੀਡੀਪੀਓ ਸੁਖਦੀਪ ਸਿੰਘ, ਸਰਪੰਚ ਜਸ਼ਨਜੀਤ ਸਿੰਘ, ਹੋਰ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।

 

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD