Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੁਖਵਿੰਦਰ ਸਿੰਘ ਗੋਲਡੀ ਅਤੇ ਹੋਰਨਾਂ ਨੇ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ

Sukhwinder Singh Goldy, Bharatiya Janata Party, BJP, BJP Punjab, Mahatma Gandhi, Lal Bahadur Shastri, Mahatma Gandhi, Lal Bahadur Shastri

Web Admin

Web Admin

5 Dariya News

ਮੁਹਾਲੀ , 02 Oct 2023

Last updated on: Oct 02, 2023, 00:00 IST

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਭਾਜਪਾ ਪੰਜਾਬ ਦੇ ਸਹਿ ਖਜਾਨਚੀ ਸੁਖਵਿੰਦਰ ਸਿੰਘ ਗੋਲਡੀ ਤੇ ਹੋਰਨਾਂ ਵਲੋਂ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸ਼ਤਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਭਾਜਪਾ ਪੰਜਾਬ ਦੇ ਸਹਿ ਖਜਾਨਚੀ ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਰਾਸ਼ਟਰ ਪਿਤਾ ਦਾ ਜੀਵਨ, ਫ਼ਲਸਫ਼ਾ ਅਤੇ ਕੁਰਬਾਨੀ ਹਮੇਸ਼ਾ ਚਾਨਣ ਮੁਨਾਰੇ ਵਾਂਗ ਰੁਸ਼ਨਾਉਂਦੇ ਰਹਿਣਗੇ ਅਤੇ ਸਾਨੂੰ ਸਾਰਿਆਂ ਨੂੰ ਸਮਾਜ, ਰਾਜ ਅਤੇ ਦੇਸ਼ ਦੀ ਨਿਸ਼ਕਾਮ ਸੇਵਾ ਕਰਨ ਲਈ ਪ੍ਰੇਰਿਤ ਕਰਦੇ ਰਹਿਣਗੇ। ਉਨ੍ਹਾਂ ਲੋਕਾਂ ਨੂੰ ਬਰਾਬਰੀ ਦੇ ਸਮਾਜ ਦੀ ਸਿਰਜਣਾ ਲਈ ਮਹਾਤਮਾ ਗਾਂਧੀ ਜੀ ਵੱਲੋਂ ਦਰਸਾਏ ਸ਼ਾਂਤੀ ਅਤੇ ਅਹਿੰਸਾ ਦੇ ਫ਼ਲਸਫ਼ੇ 'ਤੇ ਚੱਲਣ ਦਾ ਸੱਦਾ ਦਿੱਤਾ। 

ਗੋਲਡੀ ਨੇ ਕਿਹਾ ਕਿ ਮਹਾਤਮਾ ਗਾਂਧੀ ਜੀ ਵਾਹਿਦ ਵਿਸ਼ਵ ਆਗੂ ਸਨ ਜਿਨ੍ਹਾਂ ਨੇ ਅਹਿੰਸਾ ਦੀ ਆਪਣੀ ਵਿਚਾਰਧਾਰਾ ਰਾਹੀਂ ਆਜ਼ਾਦੀ ਦੀ ਲੜਾਈ ਜਿੱਤੀ। ਉਨ੍ਹਾਂ ਕਿਹਾ ਕਿ ਗਾਂਧੀ ਜੀ ਇੱਕ ਮਹਾਨ ਰਾਜਨੇਤਾ ਅਤੇ ਮਹਾਨ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਪਿਆਰ, ਸ਼ਾਂਤੀ ਅਤੇ ਅਹਿੰਸਾ ਦੇ ਆਪਣੇ ਫ਼ਲਸਫ਼ੇ ਦਾ ਪ੍ਰਚਾਰ ਕਰਨ ਲਈ ਦੁਨੀਆ ਭਰ ਦੀ ਯਾਤਰਾ ਕੀਤੀ। ਲਾਲ ਬਹਾਦਰ ਸ਼ਾਸਤਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਉਨ੍ਹਾਂ ਨੂੰ ਭਾਰਤੀ ਰਾਜਨੀਤੀ ਦਾ ਇੱਕ ਅਜਿਹਾ ਚਾਨਣ ਮੁਨਾਰਾ ਦੱਸਿਆ ਜਿਸ ਨੇ ਭਾਰਤ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਲਈ ਮੁੱਖ ਧੁਰੇ ਵਜੋਂ ਕੰਮ ਕੀਤਾ। 

ਉਨ੍ਹਾਂ ਕਿਹਾ ਕਿ ਲਾਲ ਬਹਾਦਰ ਸ਼ਾਸਤਰੀ ਜੀ ਵੱਲੋਂ ਦਿੱਤਾ ਗਿਆ 'ਜੈ ਜਵਾਨ, ਜੈ ਕਿਸਾਨ' ਦਾ ਨਾਅਰਾ ਹਮੇਸ਼ਾ ਸਾਡਾ ਮਾਰਗਦਰਸ਼ਨ ਕਰਨ ਸਣੇ ਭਾਰਤ ਨੂੰ ਇੱਕ ਆਤਮ-ਨਿਰਭਰ ਅਤੇ ਸੁਰੱਖਿਅਤ ਰਾਸ਼ਟਰ ਵਜੋਂ ਅੱਗੇ ਵਧਾਉਣ ਵਿੱਚ ਮਦਦ ਕਰਦਾ ਰਹੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖਰੜ ਮੰਡਲ ਪ੍ਰਧਾਨ ਸੁਭਾਸ਼ ਅਗਰਵਾਲ, ਜਿਲ੍ਹਾ ਜਨਰਲ ਸੈਕਟਰੀ ਜਗਦੀਪ ਸਿੰਘ ਔਜਲਾ, ਜਿਲ੍ਹਾ ਮੀਤ ਪ੍ਰਧਾਨ ਪਵਨ ਮਨੋਚਾ, ਨਰਿੰਦਰ ਰਾਣਾ, ਅਵਿਨਾਸ਼ ਸ਼ਰਮਾ, ਪ੍ਰੇਮਜੀਤ ਸਿੰਘ ਹੁੰਦਲ, ਐਨ. ਕੇ. ਸਿੰਗਲਾ, ਰੂਪਨ ਜੈਨ ਤਿਵਾੜੀ ਅਤੇ ਹੋਰ ਹਾਜ਼ਰ ਸਨ।

 

Tags: Sukhwinder Singh Goldy , Bharatiya Janata Party , BJP , BJP Punjab , Mahatma Gandhi , Lal Bahadur Shastri , Mahatma Gandhi , Lal Bahadur Shastri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD