Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਕਾਸ ਕਾਰਜਾਂ ਅਤੇ ਸ਼ਹਿਰ ਵਾਸੀਆਂ ਦੀਆਂ ਸਹੂਲਤਾਂ ਨੂੰ ਪਹਿਲ ਦੇ ਆਧਾਰ 'ਤੇ ਲੈਣ ਐਮ ਸੀ ਅਧਿਕਾਰੀ- ਮੰਤਰੀ ਅਨਮੋਲ ਗਗਨ ਮਾਨ

ਖਰੜ ਦਾ ਸੁੰਦਰੀਕਰਨ, ਕੂੜਾ ਪ੍ਰਬੰਧਨ, ਹਰਿਆਲੀ ਅਤੇ ਹੋਰ ਸਬੰਧਤ ਕੰਮਾਂ ਲਈ ਸਲਾਹਕਾਰ ਨਿਯੁਕਤ ਕਰਨ ਦੀ ਹਦਾਇਤ

Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਖਰੜ , 03 Oct 2023

Last updated on: Oct 03, 2023, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਖਰੜ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪਹਿਲ ਦੇ ਆਧਾਰ 'ਤੇ ਵਿਕਾਸ ਮੁੱਦਿਆਂ ਤੇ ਮੁਢਲੀਆਂ ਸ਼ਹਿਰੀ ਸਹੂਲਤਾਂ 'ਤੇ ਧਿਆਨ ਦੇਣ। ਅੱਜ ਨਗਰ ਕੌਂਸਲ ਦਫ਼ਤਰ ਵਿਖੇ ਖਰੜ ਦੇ ਲੰਬਿਤ ਮੁੱਦਿਆਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਨੇ ਕੌਂਸਲ ਦੀ ਆਮਦਨੀ ਤੋਂ ਲੈ ਕੇ ਖਰਚੇ ਤੱਕ ਦੇ ਸਾਰੇ ਵੇਰਵੇ ਲਏ। ਉਨ੍ਹਾਂ ਸਪੱਸ਼ਟ ਕੀਤਾ ਕਿ ਜਨਤਾ ਦੇ ਟੈਕਸ ਦੇ ਪੈਸੇ ਦਾ ਇਕ-ਇਕ ਪੈਸਾ ਇਮਾਨਦਾਰੀ ਨਾਲ ਖਰਚ ਕੀਤਾ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਬਰਬਾਦੀ ਨਹੀਂ ਹੋਣ ਦਿੱਤੀ ਜਾਣੀ ਚਾਹੀਦੀ। ਟੈਂਡਰਿੰਗ ਪ੍ਰਕਿਰਿਆ ਵਿੱਚ ਦਰਜ ਰੇਟਾਂ ਦੇ ਮੁਕਾਬਲੇ ਵਿੱਚ ਆਉਣ ਵਾਲੇ ਰੇਟਾਂ ਦੇ ਬਹੁਤ ਘੱਟ ਹੋਣ ਦਾ ਨੋਟਿਸ ਲੈਂਦਿਆਂ, ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਟੈਂਡਰਿੰਗ ਦਸਤਾਵੇਜ਼ ਵਿੱਚ ਦਰਸਾਏ ਗਏ ਮਿਆਰ ਅਨੁਸਾਰ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਕਿਹਾ।

ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 23 ਕਰੋੜ ਰੁਪਏ ਦੇ ਟੈਂਡਰ ਹੋ ਚੁੱਕੇ ਹਨ ਅਤੇ ਨਿਰਧਾਰਤ ਸ਼ਰਤ ਅਨੁਸਾਰ  ਬੈਂਕ ਗਾਰੰਟੀ ਮਿਲਣ ’ਤੇ ਉਸ ਅਨੁਸਾਰ ਕੰਮ ਅਲਾਟ ਕਰ ਦਿੱਤਾ ਜਾਵੇਗਾ।  ਇਸੇ ਤਰ੍ਹਾਂ ਨਗਰ ਕੌਂਸਲ ਦੀ ਹੋਣ ਵਾਲੀ ਜਨਰਲ ਹਾਊਸ ਦੀ ਮੀਟਿੰਗ ਵਿੱਚ ਮਨਜ਼ੂਰੀ ਮਿਲਣ ਤੋਂ ਬਾਅਦ 14 ਕਰੋੜ ਰੁਪਏ ਦੀ ਹੋਰ ਰਾਸ਼ੀ ਦੇ ਟੈਂਡਰ ਜਾਰੀ ਕੀਤੇ ਜਾਣਗੇ।  ਇਸ ਤੋਂ ਇਲਾਵਾ 31 ਕਰੋੜ ਰੁਪਏ ਦੀਆਂ ਤਜਵੀਜ਼ਾਂ ਪਾਈਪਲਾਈਨ ਵਿੱਚ ਹਨ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਟੈਂਡਰਿੰਗ ਪ੍ਰਕਿਰਿਆ ਵਿੱਚ ਲਿਜਾ ਕੇ ਇਨ੍ਹਾਂ ਨੂੰ ਜਲਦ ਪੂਰਾ ਕਰਨ। ਬਿਲਡਰਾਂ ਤੋਂ 'ਵਾਧੂ ਵਿਕਾਸ ਖਰਚੇ'  ਵਸੂਲੇ ਜਾਣ ਦੀ ਸਮੀਖਿਆ ਕਰਦਿਆਂ ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ 90 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਦੀ ਵਸੂਲੀ ਕਰਨ ਲਈ ਕਿਹਾ ਤਾਂ ਜੋ ਨਗਰ ਨਿਵਾਸੀਆਂ ਨੂੰ ਨਗਰ ਕੌਂਸਲ ਵੱਲੋਂ ਦਿੱਤੀਆਂ ਜਾਣ ਵਾਲੀਆਂ ਨਾਗਰਿਕ ਸਹੂਲਤਾਂ ਦੀ ਉਡੀਕ ਨਾ ਕਰਨੀ ਪਵੇ।

ਉਨ੍ਹਾਂ ਨੇ ਨਗਰ ਕੌਂਸਲ ਖਰੜ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਗੈਰ-ਕਾਨੂੰਨੀ ਕਲੋਨੀਆਂ ਦੀ ਸੂਚੀ ਤਿਆਰ ਕਰਨ ਅਤੇ ਉਨ੍ਹਾਂ ਪਾਸੋਂ ਮਾਲੀਆ ਵਸੂਲਣ ਦੇ ਨਾਲ-ਨਾਲ ਬੁਨਿਆਦੀ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਨੋਟਿਸ ਵੀ ਜਾਰੀ ਕਰਨ।ਕੁਝ ਵਾਰਡਾਂ ਦੇ ਜਲ ਸਪਲਾਈ ਅਤੇ ਸਟਰੀਟ ਲਾਈਟਾਂ ਵਰਗੀਆਂ ਮੁਢਲੀਆਂ ਸਹੂਲਤਾਂ ਤੋਂ ਸੱਖਣੇ ਹੋਣ ਦਾ ਗੰਭੀਰ ਨੋਟਿਸ ਲੈਂਦਿਆਂ ਉਨ੍ਹਾਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਨਿਯਮਤ ਪ੍ਰਕਿਰਿਆ ਅਪਣਾ ਕੇ ਪਾਣੀ ਦੀ ਸਪਲਾਈ ਅਤੇ ਸਟਰੀਟ ਲਾਈਟਾਂ ਲਗਾਉਣ ਦੇ ਬਦਲਵੇਂ ਪ੍ਰਬੰਧ ਕਰਨ ਦੇ ਸਖ਼ਤ ਆਦੇਸ਼ ਦਿੱਤੇ।ਦਰਪਣ ਸਿਟੀ ਡੰਪ ਦੇ ਨੇੜੇ ਪੁਰਾਣੇ ਕੂੜੇ ਦੇ ਹੱਲ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਨੇ ਅਧਿਕਾਰੀਆਂ ਨੂੰ ਨਵੇਂ ਕੂੜੇ ਲਈ ਨਵੀਂ ਜਗ੍ਹਾ ਦੀ ਪਛਾਣ ਕਰਨ ਅਤੇ ਇਸ ਦੇ ਰੋਜ਼ਾਨਾ ਨਿਪਟਾਰੇ ਲਈ ਕਿਸੇ ਏਜੰਸੀ ਨਾਲ ਇਕਰਾਰਨਾਮਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਤੁਰੰਤ ਸਲਾਹਕਾਰ ਨਿਯੁਕਤ ਕੀਤਾ ਜਾਵੇ ਅਤੇ ਇਸ ਦੇ ਸਥਾਈ ਨਿਪਟਾਰੇ ਲਈ ਟਿਕਾਊ ਹੱਲ ਕੱਢਿਆ ਜਾਵੇਗਾ।

ਸ਼ਹਿਰ ਦੀਆਂ ਸੜਕਾਂ ਅਤੇ ਰਿਹਾਇਸ਼ੀ ਖੇਤਰਾਂ ਦੀ ਸਫ਼ਾਈ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਫਾਈ 'ਤੇ ਤਾਇਨਾਤ ਸਾਡੇ ਕਰਮਚਾਰੀਆਂ ਦੀ ਢੁਕਵੀਂ ਵਰਤੋਂ ਲਈ ਸਾਨੂੰ ਸਹੀ ਯੋਜਨਾਬੰਦੀ ਦੀ ਲੋੜ ਹੈ। ਉਨ੍ਹਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਬਿਲਡਿੰਗ ਉਪ-ਨਿਯਮਾਂ ਨੂੰ ਪੂਰਾ ਕਰਨ ਵਾਲੇ ਬਿਲਡਿੰਗ ਪਲਾਨ ਪਾਸ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕਿਹਾ।  ਇਸੇ ਤਰ੍ਹਾਂ, ਜੇਕਰ ਬਿਨੈਕਾਰ ਸਾਰੀਆਂ ਰਸਮਾਂ ਪੂਰੀਆਂ ਕਰਦਾ ਹੈ ਤਾਂ ਇਤਰਾਜ਼ ਹੀਣਤਾ ਸਰਟੀਫਿਕੇਟ ਜਾਰੀ ਕਰਨ ਵਿੱਚ ਦੇਰੀ ਨਹੀਂ ਹੋਣੀ ਚਾਹੀਦੀ।ਨਗਰ ਕੌਂਸਲ ਖਰੜ ਕੋਲ ਖਾਲੀ ਪਈਆਂ ਸ਼ਹਿਰੀ ਜਾਇਦਾਦਾਂ ਦੀ ਸੂਚੀ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਜ਼ਮੀਨਾਂ ਨੂੰ ਫੂਡ ਸਟਰੀਟ ਅਤੇ ਹੋਰ ਢੰਗ ਨਾਲ ਵਿਕਸਿਤ ਕਰਕੇ ਇਨ੍ਹਾਂ ਨੂੰ ਆਮਦਨੀ ਦਾ ਵਸੀਲਾ ਬਣਾਇਆ ਜਾਵੇ।

ਉਨ੍ਹਾਂ ਨੇ ਸ਼ਹਿਰ ਦੀਆਂ ਸੜਕਾਂ ਦੇ ਸੁੰਦਰੀਕਰਨ ਅਤੇ ਲੈਂਡਸਕੇਪਿੰਗ ਲਈ ਸਲਾਹਕਾਰ ਨਿਯੁਕਤ ਕਰਨ ਤੋਂ ਇਲਾਵਾ ਸ਼ਹਿਰ ਦੀਆਂ ਸੜਕਾਂ ਤੋਂ ਲੰਘਦੇ ਫਲਾਈਓਵਰਾਂ ਦੀਆਂ ਕੰਧਾਂ 'ਤੇ ਗਰੈਫਿਟੀ ਬਣਾਉਣ ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਖਰੜ ਨਗਰ ਨਿਗਮ ਰਾਜ ਦੀਆਂ ਸਭ ਤੋਂ ਅਮੀਰ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚੋਂ ਇੱਕ ਹੈ ਅਤੇ ਸ਼ਹਿਰ ਦੇ ਸਾਰੇ ਵਸਨੀਕਾਂ ਨੂੰ ਲੋੜੀਂਦੀਆਂ ਸ਼ਹਿਰੀ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ-ਨਾਲ ਸ਼ਹਿਰ ਨੂੰ ਸੁੰਦਰ ਬਣਾਉਣਾ ਸਾਡਾ ਮੁੱਢਲਾ ਫਰਜ਼ ਹੈ।ਇਸ ਮੈਰਾਥਨ ਮੀਟਿੰਗ ਵਿੱਚ ਐਸ.ਡੀ.ਐਮ ਖਰੜ ਰਵਿੰਦਰ ਸਿੰਘ, ਈ.ਓ ਸੁਖਦੇਵ ਸਿੰਘ ਤੋਂ ਇਲਾਵਾ ਐਮ.ਈ., ਐਸ.ਡੀ.ਓ ਅਤੇ ਜੇ.ਈ ਸਮੇਤ ਹੋਰ ਸਟਾਫ਼ ਹਾਜ਼ਰ ਸੀ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD