ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਜ਼ਿਿਲਆਂ ਦਾ 'ਬੀ' ਜ਼ੋਨ ਜ਼ੋਨਲ ਯੁਵਕ ਮੇਲਾ ਅੱਜ ਨਵੀਆਂ ਯਾਦਾ ਬਣਾਉਂਦਾ ਹੋਇਆ ਸੰਪੰਨ ਹੋ ਗਿਆ। ਇਸ 'ਬੀ' ਜ਼ੋਨ ਦੇ 'ਏ' ਡਿਵੀਜ਼ਨ ਦੀ ਚੈਂਪੀਅਨਸ਼ਿਪ ਵੱਖ ਵੱਖ ਆਈਟਮਾਂ ਵਿਚ ਜਿੱਤਾਂ ਪ੍ਰਾਪਤ ਕਰਦਿਆਂ ਐਸ.ਐਸ.ਐਮ. ਕਾਲਜ, ਦੀਨਾਨਗਰ ਅਤੇ 'ਬੀ' ਡਿਵੀਜ਼ਨ ਵਿਚ ਓਵਰਆਲ ਚੈਂਪੀਅਨਸ਼ਿਪ ਸ੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ ਨੇ ਜਿੱਤੀ।
ਡੀਨ, ਵਿਿਦਆਰਥੀ ਭਲਾਈ, ਪ੍ਰੋ. ਪ੍ਰੀਤ ਮੋਹਿੰਦਰ ਸਿੰਘ ਬੇਦੀ ਅਤੇ ਯੁਵਕ ਭਲਾਈ ਵਿਭਾਗ ਦੇ ਇੰਚਾਰਜ ਡਾ. ਅਮਨਦੀਪ ਸਿੰਘ ਨੇ ਜੇਤੂ ਟੀਮਾਂ ਨੂੰ ਟਰਾਫੀਆਂ ਪ੍ਰਦਾਨ ਕਰਕੇ ਸਨਮਾਨਿਤ ਕੀਤਾ। ਇਸ ਦੇ 'ਏ' ਡਿਵੀਜ਼ਨ ਵਿਚ ਦੂਜਾ ਅਤੇ ਤੀਜਾ ਸਥਾਨ ਐਸ.ਐਡ. ਆਰੀਆ ਮਹਿਲਾ ਕਾਲਜ, ਦੀਨਾਨਗਰ ਅਤੇ ਆਰਆਰਐਮਕੇ ਆਰੀਆ ਮਹਿਲਾ ਮਹਾਵਿਿਦਆਲਾ, ਪਠਾਨਕੋਟ ਨੇ ਕ੍ਰਮਵਾਰ ਪ੍ਰਾਪਤ ਕੀਤਾ ਜਦੋਂਕਿ 'ਬੀ' ਡਿਵੀਜ਼ਨ ਵਿਚ ਗੁਰੂ ਅਰਜਨ ਦੇਵ ਖਾਲਸਾ ਕਾਲਜ, ਚੋਹਲਾ ਸਾਹਿਬ, ਤਰਨਤਾਰਨ ਅਤੇ ਗੁਰੂ ਨਾਨਕ ਕਾਲਜ, ਬਟਾਲਾ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣਾ ਨਾਮ ਜੇਤੂਆਂ ਵਿਚ ਦਰਜ ਕਰਵਾਇਆ।
ਪ੍ਰੋ. ਬੇਦੀ ਨੇ ਇਸ ਮੌਕੇ ਜੇਤੂ ਟੀਮਾਂ ਦੇ ਵਿਿਦਆਰਥੀਆਂ ਨੂੰ ਜਿਤ ਦੀ ਵਧਾਈ ਦਿੱਤੀ ਅਤੇ ਬਾਕੀ ਵਿਿਦਆਰਥੀਆਂ ਨੂੰ ਹੋਰ ਮਿਹਤਨ ਕਰਨ ਦੀ ਪ੍ਰੇਰਨਾ ਦਿੱਤੀ। ਦਸਮੇਸ਼ ਆਡੀਟੋਰੀਅਮ 'ਚ ਸੰਪੰਨ ਹੋਏ ਇਸ ਜ਼ੋਨਲ ਯੁਵਕ ਮੇਲੇ ਦੌਰਾਨ ਵਿਿਦਆਰਥੀਆਂ ਨੂੰ ਸੰਬੋਧਨ ਹੁੰਦਿਆਂ ਪ੍ਰੋ. ਬੇਦੀ ਨੇ ਕਿਹਾ ਕਿ ਯੁਵਕ ਮੇਲਿਆਂ ਦਾ ਦੌਰ ਇਸੇ ਤਰ੍ਹਾਂ ਹੀ ਚਲਦਾ ਰਹੇਗਾ ਅਤੇ ਜਦੋਂ ਮੁਕਾਬਲੇ ਦਾ ਪੱਧਰ ਵਧਦਾ ਹੈ ਤਾਂ ਕਲਾ ਹੋਰ ਵੀ ਨਿਖਰਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹੋਣ ਵਾਲੇ ਮੁਕਾਬਲਿਆਂ ਵਿਚ ਵਿਿਦਆਰਥੀ ਹੋਰ ਮਿਹਨਤ ਕਰ ਕਰਕੇ ਆਉਣ ਤਾਂ ਜੋ ਆਪਣੀ ਜਿਤ ਦਰਜ ਕਰਾ ਸਕਣ।
ਚੈਂਪੀਅਨਸ਼ਿਪ ਟਰਾਫੀਆਂ ਪ੍ਰਦਾਨ ਕਰਨ ਸਮੇਂ ਜੇਤੂ ਟੀਮਾਂ ਦੇ ਵਿਿਦਆਰਥੀਆਂ ਤੋਂ ਇਲਾਵਾ ਅਧਿਆਪਕ ਸਾਹਿਬਾਨ ਵੀ ਭਾਰੀ ਗਿਣਤੀ ਵਿਚ ਹਾਜ਼ਰ ਸਨ। ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਸਰਕਾਰੀ/ਕਾਂਸਟੀਚੁਐਂਟ ਕਾਲਜਾਂ ਅਤੇ ਐਸੋਸੀਏਟ ਇੰਸਟੀਚਿਊਟ ਦਾ ਯੁਵਕ ਮੇਲਾ 5 ਤੋਂ 7 ਅਕਤੂਬਰ ਤਕ ਕਰਵਾਇਆ ਜਾਵੇਗਾ।