Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਸਵੱਛਤਾ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਲਈ 23 ਸਖਸ਼ੀਅਤਾਂ ਸਨਮਾਨਿਤ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ ਵਚਨਬੱਧ: ਬਲਕਾਰ ਸਿੰਘ

Balkar Singh, Jalandhar, AAP, Aam Aadmi Party, Aam Aadmi Party Punjab, AAP Punjab, Swachhta League 2.0,Swachhta League 2.0,India Vs Garbage,Garbage Free India,Indian Swachhata League,Swachhata Hi Seva,Youth Vs Garbage,Swachh Bharat,Swachh Bharat Mission

Web Admin

Web Admin

5 Dariya News

ਚੰਡੀਗੜ੍ਹ , 03 Oct 2023

Last updated on: Oct 03, 2023, 00:00 IST

ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਸਾਫ ਸੁਥਰਾ ਬਣਾਉਣ ਦੀ ਦਿੱਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਇਹ ਗੱਲ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਵੱਛਤਾ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 23 ਸਖਸ਼ੀਅਤਾਂ ਨੂੰ ਸਨਮਾਨਿਤ ਕਰਨ ਮੌਕੇ ਕਹੀ। ਅੱਜ ਇੱਥੇ ਮਿਉਂਸਪਲ ਭਵਨ ਵਿਖੇ ਸਮਾਗਮ ਦੀ ਸ਼ੁਰੂਆਤ ਵਿੱਚ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਤੇ ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ. ਦੀਪਤੀ ਉੱਪਲ ਵੱਲੋਂ ਸਵੱਛ ਭਾਰਤ ਮਿਸ਼ਨ (ਸ਼ਹਿਰੀ) ਤਹਿਤ ਜ਼ਿਲ੍ਹਾ ਮੁਹਾਲੀ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਚੋਣਵੇਂ ਸਫ਼ਾਈ ਮਿੱਤਰਾਂ, ਕਮਿਊਨਿਟੀ ਫੈਸੀਲੀਟੇਟਰਾਂ, ਸੈਨੇਟਰੀ ਇੰਸਪੈਕਟਰਾਂ, ਜੂਨੀਅਰ ਇੰਜ਼ੀਨੀਅਰਾਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਗਏ। 

ਸਵੱਛ ਭਾਰਤ ਮਿਸ਼ਨ ਤਹਿਤ ਵਧੀਆਂ ਕਾਰਗੁਜ਼ਰੀ ਵਾਲੇ 23 ਸਖਸ਼ੀਅਤਾਂ ਨੂੰ ਸਨਾਮਾਨਤ ਕੀਤਾ ਗਿਆ। ਸਫਾਈ ਮਿੱਤਰਾਂ ਨੇ ਘਰ-ਘਰ ਜਾ ਕੇ ਵੱਖ ਕੀਤੇ ਕੂੜੇ ਨੂੰ ਇੱਕਠਾ ਕਰਨ ਅਤੇ ਸਰੋਤਾਂ 'ਤੇ ਕੂੜੇ ਨੂੰ ਵੱਖ ਕਰਨ ਅਤੇ ਐਮ.ਆਰ.ਐਫ ਵਿਖੇ ਕੂੜੇ ਦੀ ਪ੍ਰੋਸੈਸਿੰਗ ਕਰਨ ਲਈ ਨਾਗਰਿਕਾਂ ਨੂੰ ਪ੍ਰੇਰਿਤ ਕਰਨ ਅਤੇ ਕਮਿਊਨਿਟੀ ਫੈਸਿਲੀਟੇਟਰਾਂ ਨੂੰ ਕੂੜੇ ਦੇ ਸਰੋਤਾਂ ਨੂੰ ਵੱਖ ਕਰਨ ਅਤੇ ਮੈਟੀਰੀਅਲ ਰਿਕਵਰੀ ਦੇ ਸਹੀ ਕੰਮ-ਕਾਜ ਨੂੰ ਯਕੀਨੀ ਬਣਾਉਣ ਲਈ ਉਹਨਾਂ ਦੀ ਮਹੱਤਵਪੂਰਨ ਭੂਮਿਕਾ ਲਈ ਸਨਮਾਨਿਤ ਕੀਤਾ ਗਿਆ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਗੇ ਕਿਹਾ ਕਿ ਸੈਨਟਰੀ ਇੰਸਪੈਕਟਰਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਅਤੇ ਫਰੀਦਕੋਟ ਵਿੱਖੇ 'ਬਾਬਾ ਜੀ ਫਰੀਦ ਆਗਮਨ' ਵਿਖੇ ਸਿੰਗਲ ਯੂਜ਼ ਪਲਾਸਟਿਕ ਮੁਕਤ ਬਣਾਉਣ ਵਿੱਚ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ। ਜੂਨੀਅਰ ਇੰਜੀਨੀਅਰਾਂ ਨੂੰ ਅਤਿ-ਆਧੁਨਿਕ ਠੋਸ ਰਹਿੰਦ-ਖੂੰਹਦ ਪ੍ਰਬੰਧਨ ਸੁਵਿਧਾਵਾਂ ਨੂੰ ਡਿਜ਼ਾਇਨ ਕਰਨ ਅਤੇ ਉਸਾਰਨ ਵਿੱਚ ਉਨ੍ਹਾਂ ਦੇ ਬੇਮਿਸਾਲ ਕੰਮ ਲਈ ਸ਼ਲਾਘਾ ਕੀਤੀ ਗਈ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ ਵਿੱਚ ਹਿੱਸਾ ਲੈਣ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਸ਼ਹਿਰਾਂ ਨੂੰ ਸਾਫ਼-ਸੁਥਰੇ, ਵਧੇਰੇ ਕੁਸ਼ਲਤਾ ਨਾਲ ਪ੍ਰਬੰਧਿਤ ਸਥਾਨਾਂ ਵਿੱਚ ਤਬਦੀਲ ਕਰਨ ਦੇ ਸਮੂਹਿਕ ਯਤਨਾਂ ਲਈ ਪ੍ਰਸ਼ੰਸਾ ਪ੍ਰਾਪਤ ਕੀਤੀ। 

ਇਸੇ ਤਰ੍ਹਾਂ ਹੀ ਕੈਬਨਿਟ ਮੰਤਰੀ ਨੇ ਰਾਜ ਦੇ ਅੰਦਰ ਚਾਰ ਫਾਇਰ ਸਰਵਿਸ ਯੂਨਿਟਾਂ ਨੂੰ ਵੀ ਵਧੀਆ ਕਾਰਗੁਜਾਰੀ ਲਈ ਸਨਮਾਨਿਤ ਕੀਤਾ ਗਿਆ। ਜੇਤੂਆਂ ਨੂੰ ਸਮਾਜ ਦੀ ਭਲਾਈ ਲਈ ਉਨ੍ਹਾਂ ਦੇ ਯੋਗਦਾਨ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਬਲਕਾਰ ਸਿੰਘ ਨੇ ਆਪਣੇ ਸ਼ਾਨਦਾਰ ਕੰਮ ਨੂੰ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਨੇ ਹੋਰਾਂ ਨੂੰ ਵੀ ਇਸ ਮੁਹਿੰਮ ਵਿੱਚ ਜੁੜਨ ਦੀ ਅਪੀਲ ਕੀਤੀ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਿਆਂ ਵਾਲਾ 'ਰੰਗਲਾਂ ਪੰਜਾਬ' ਸਿਰਜਿਆ ਜਾ ਸਕੇ।

ਇਸ ਮੌਕੇ ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ. ਦੀਪਤੀ ਉਪਲ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦੇ ਹੋਏ ਸਵੱਛਤਾ ਵਿੱਚ ਆਪਣੀ ਸ਼ਾਨਦਾਰ ਸੇਵਾਵਾਂ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ ਅਤੇ ਹੋਰ ਸ਼ਹਿਰੀ ਸਥਾਨਕ ਇਕਾਈਆਂ ਨੂੰ ਵੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।

 

Tags: Balkar Singh , Jalandhar , AAP , Aam Aadmi Party , Aam Aadmi Party Punjab , AAP Punjab , Swachhta League 2.0 , Swachhta League 2.0 , India Vs Garbage , Garbage Free India , Indian Swachhata League , Swachhata Hi Seva , Youth Vs Garbage , Swachh Bharat , Swachh Bharat Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD