Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੇਡਾਂ ਵਤਨ ਪੰਜਾਬ ਦੀਆਂ 2023 - ਜ਼ਿਲ੍ਹਾ ਪ੍ਰਸ਼ਾਸ਼ਨ ਖਿਡਾਰੀਆਂ ਲਈ ਉੱਤਮ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ -ਡਿਪਟੀ ਕਮਿਸ਼ਨਰ ਸੁਰਭੀ ਮਲਿਕ

ਜ਼ਿਲ੍ਹਾ ਪੱਧਰੀ ਚੌਥੇ ਦਿਨ ਦੇ ਖੇਡ ਮੁਕਾਬਲਿਆਂ 'ਚ ਰੋਮਾਂਚਕ ਮੁਕਾਬਲੇ ਹੋਏ

DC Ludhiana, Surabhi Malik, Ludhiana, Deputy Commissioner Ludhiana, Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan

Web Admin

Web Admin

5 Dariya News

ਲੁਧਿਆਣਾ , 03 Oct 2023

Last updated on: Oct 03, 2023, 00:00 IST

ਪੰਜਾਬ ਸਰਕਾਰ ਦੇ ਖੇਡ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜਿਲ੍ਹਾ ਪ੍ਰਸ਼ਾਸਨ ਦੀ ਯੋਗ ਰਹਿਨੁਮਾਈ ਹੇਠ ਖੇਡਾਂ ਵਤਨ ਪੰਜਾਬ ਦੀਆਂ 2023 ਸੀਜਨ-2 ਦੇ ਚੌਥੇ ਦਿਨ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਐਥਲੈਟਿਕਸ ਦੇ ਮੁਕਾਬਲਿਆਂ ਮੌਕੇ ਸ਼ਿਰਕਤ ਕਰਦਿਆਂ ਖਿਡਾਰੀਆਂ ਨੂੰ ਸਰਕਾਰ ਦੀ ਖੇਡੀ ਨੀਤੀ ਬਾਰੇ ਜਾਣਕਾਰੀ ਦਿੱਤੀ ਅਤੇ ਖਿਡਾਰੀਆਂ ਦੀ ਹੌਸਲਾ ਅਫਜਾਈ ਵੀ ਕੀਤੀ। ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਖਿਡਾਰੀਆਂ ਲਈ ਉੱਤਮ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤਾਂ ਜੋ ਸਾਡੇ ਨੌਜਵਾਨ ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਵੱਡੀਆਂ ਮੱਲਾਂ ਮਾਰ ਸਕਣ।

ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਸ੍ਰੀ ਰੁਪਿੰਦਰ ਸਿੰਘ, ਸ੍ਰੀ ਸੰਜੀਵ ਸ਼ਰਮਾ ਐਥਲੈਟਿਕਸ ਕੋਚ, ਸ੍ਰੀ ਪ੍ਰੇਮ ਕੁਮਾਰ ਜਿਮਨਾਸਟਿਕ ਕੋਚ ਅਤੇ ਸਿੱਖਿਆ ਵਿਭਾਗ ਦੇ ਕਰਮਚਾਰੀ ਵੀ ਹਾਜਰ ਰਹੇ। ਇਨ੍ਹਾਂ ਜਿਲ੍ਹਾ ਪੱਧਰ ਦੀਆਂ 25 ਖੇਡਾਂ ਵਿੱਚ ਵੱਖ-ਵੱਖ ਉਮਰ ਵਰਗਾਂ ਵਿੱਚ 30 ਸਤੰਬਰ 2023 ਤੋਂ 5 ਅਕਤੂਬਰ 2023 ਤੱਕ ਕਰਵਾਏ ਜਾ ਰਹੇ ਹਨ। ਇਨ੍ਹਾਂ ਖੇਡਾਂ ਵਿੱਚ ਐਥਲੈਟਿਕਸ, ਬਾਸਕਟਬਾਲ, ਬੈਡਮਿੰਟਨ, ਬਾਕਸਿੰਗ, ਚੈੱਸ, ਫੁੱਟਬਾਲ, ਗੱਤਕਾ, ਹਾਕੀ, ਹੈਂਡਬਾਲ, ਜੂਡੋ, ਕਿੱਕ ਬਾਕਸਿੰਗ, ਕਬੱਡੀ ਨੈਸਨਲ, ਕਬੱਡੀ ਸਰਕਲ, ਖੋਹ-ਖੋਹ, ਲਾਅਨ ਟੈਨਿਸ, ਨੈੱਟਬਾਲ, ਪਾਵਰ ਲਿਫਟਿੰਗ, ਸੂਟਿੰਗ, ਸਾਫਟਬਾਲ, ਤੈਰਾਕੀ, ਟੇਬਲ ਟੈਨਿਸ, ਵਾਲੀਬਾਲ ਸੂਟਿੰਗ, ਵਾਲੀਬਾਲ ਸਮੈਸਿੰਗ, ਵੇਟਲਿਫਟਿੰਗ ਅਤੇ ਕੁਸ਼ਤੀ ਦੇ ਮੁਕਾਬਲੇ ਸ਼ਾਮਲ ਹਨ।

ਜਿਲ੍ਹਾ ਖੇਡ ਅਫਸਰ ਸ੍ਰੀ ਰੁਪਿੰਦਰ ਸਿੰਘ ਵੱਲੋ ਵੱਖ-ਵੱਖ ਖੇਡ ਮੈਦਾਨਾਂ 'ਤੇ ਜਾ ਕੇ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਖਿਡਾਰੀਆਂ ਨੂੰ ਮੈਡਲ ਤਕਸੀਮ ਕੀਤੇ ਗਏ ਅਤੇ ਹੋਰ ਪ੍ਰਬੰਧਾਂ ਦਾ ਜਾਇਜਾ ਵੀ ਲਿਆ ਗਿਆ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕਰਵਾਏ ਗਏ ਐਥਲੈਟਿਕਸ ਦੇ 41 ਤੋ 55 ਉਮਰ ਵਰਗ ਈਵੈਂਟ ਦੀ 3000 ਮੀਟਰ ਰੇਸ ਵਾਕ ਦੇ ਵਿੱਚ ਸੁਖਵਿੰਦਰ ਸਿੰਘ ਪਹਿਲਾਂ ਸਥਾਨ, ਕੁਲਦੀਪ ਸਿੰਘ ਦੂਜਾ ਸਥਾਨ ਅਤੇ ਦਲਜੀਤ ਸਿੰਘ ਤੀਜਾ ਸਥਾਨ ਪ੍ਰਾਪਤ ਕੀਤਾ, ਈਵੈਂਟ ਲੰਬੀ ਛਾਲ ਦੇ ਵਿੱਚ ਸਿਮਰਨਜੀਤ ਸਿਘ ਪਹਿਲਾਂ ਸਥਾਨ, ਹਰਵਿੰਦਰ ਸਿੰਘ ਦੂਜਾ ਸਥਾਨ ਅਤੇ ਸੁਦਾਗਰ ਸਿੰਘ ਤੀਜਾ ਸਥਾਨ ਪ੍ਰਾਪਤ ਕੀਤਾ, ਈਵੈਂਟ 800 ਮੀਟਰ ਵਿੱਚ ਰਾਮ ਲਾਲ ਪਹਿਲਾਂ ਸਥਾਨ ਮਨਜਿੰਦਰ ਸਿੰਘ ਦੂਜਾ ਸਥਾਨ ਅਤੇ ਸਤਨਾਮ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਉਮਰ ਵਰਗ 21-30 ਸਾਲ ਦੇ 800 ਮੀਟਰ ਦੇ ਫਾਈਨਲ ਵਿੱਚ ਗੁਰਕੋਮਲ ਸਿੰਘ ਗਿੱਲ ਨੇ ਪਹਿਲਾਂ ਸਥਾਨ, ਰਣਜੋਤ ਨੇ ਦੂਜਾ ਸਥਾਨ, ਦਿਲਪ੍ਰੀਤ ਸਿੰਘ ਨੇ ਤੀਜਾ ਸਥਾਨ ਅਤੇ ਨਿਪੁਨ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਉਮਰ ਵਰਗ ਅੰਡਰ-17 ਸਾਲ ਲੜਕਿਆਂ ਦੇ ਵਿੱਚ 400 ਮੀਟਰ ਹਰਡਲਜ ਵਿੱਚ ਅਰਾਧਿਆ ਪਹਿਲਾਂ ਸਥਾਨ ਜੋਸ਼ ਇਕਬਾਲ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। 200 ਮੀਟਰ ਵਿੱਚ ਨਵੀਨ ਕੁਮਾਰ ਨੇ ਪਹਿਲਾਂ ਸਥਾਨ ਜਸਨੂਰ ਸਿੰਘ ਦੂਜਾ ਸਿੰਘ ਹਿਮਾਂਸ਼ੂ ਚੌਧਰੀ ਨੇ ਤੀਜਾ ਸਥਾਨ ਅਤੇ ਮਹਿਤਾਬ ਸਿੰਘ ਨੇ ਚੌਥਾ ਸਥਾਨ ਪ੍ਰਾਪਤ ਕੀਤਾ। 

ਲੰਬੀ ਛਾਲ ਵਿੱਚ ਅਕਰਸ਼ਿਤਪ੍ਰਤਾਪ ਸਿੰਘ ਨੇ ਪਹਿਲਾਂ ਸਥਾਨ, ਮਨਜੋਤ ਸਿੰਘ ਨੇ ਦੂਜਾ ਸਥਾਨ, ਤਰਨਜੋਤ ਸਿੰਘ ਨੇ ਤੀਜਾ ਸਥਾਨ ਅਤੇ ਮਹਿਤਾਬ ਸਿੰਘ ਨੇ ਚੌਥਾ ਸਥਾਨ ਪ੍ਰਾਪਤ ਕੀਤਾ।  ਡਿਸਕਸ ਥ੍ਰੋ ਦੇ ਮੁਕਾਬਲਿਆਂ ਦੇ ਵਿੱਚ ਦੇਵੇਸ਼ ਖਟਕ ਪਹਿਲਾਂ ਸਥਾਨ, ਨਵਜੋਤ ਸਿੰਘ ਦੂਜਾ ਸਥਾਨ ਅਤੇ ਗੁਰਸ਼ਾਨ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕਰਵਾਏ ਗਏ ਅੰਡਰ-14 ਸਾਲ ਲੜਕੇ ਹਾਕੀ ਖੇਡ ਦੇ ਮੁਕਾਬਲਿਆਂ ਦੇ ਵਿੱਚ ਜਰਖੜ ਦੀ ਟੀਮ ਨੇ ਰਾਮਪੁਰਾ ਦੀ ਟੀਮ ਨੂੰ 7-6 ਦੇ ਫਰਕ ਨਾਲ ਹਰਾਇਆ, ਮਾਲਵਾ ਕਲੱਬ ਦੀ ਟੀਮ ਨੇ ਚਚਰਾੜੀ ਦੀ ਟੀਮ ਨੂੰ 5-0 ਦੇ ਫਰਕ ਨਾਲ ਹਰਾਇਆ, ਉਮਰ ਵਰਗ ਅੰਡਰ-17 ਸਾਲ ਲੜਕੀਆਂ ਦੇ ਵਿੱਚ ਡੀ.ਏ.ਵੀ. ਕਲੱਬ ਦੀ ਟੀ ਨੇ ਕਿਲਾਰਾਏਪੁਰ ਦੀ ਟੀਮ ਨੂੰ 2-1 ਦੇ ਫਰਕ ਨਾਲ ਹਰਾਇਆ, ਪਿੰਡ ਜਲਾਲਦੀਵਾਲ ਟੀ ਟੀਮ ਨੇ ਪਿੰਡ ਮੁੰਡੀਆਂ ਦੀ ਟੀਮ ਨੂੰ 1-0 ਦੇ ਫਰਕ ਨਾਲ ਹਰਾਇਆ।

ਸਾਫਟਬਾਲ - ਅੰਡਰ-17 ਸਾਲ ਲੜਕਿਆਂ ਦੇ ਵਿੱਚ ਸ.ਸ.ਸ. ਸਕੂਲ ਕਾਸਾਬਾਦ ਪਹਿਲਾ ਸਥਾਨ ਸ.ਸ.ਸ. ਸਕੂਲ ਚਕਰ ਦੂਜਾ ਸਥਾਨ, ਗੁਰੂ ਨਾਨਕ ਸਕੂਲ ਜਨਤਾ ਨਗਰ ਪਹਿਲਾਂ ਸਥਾਨ ਅਤੇ ਦਸਮੇਸ ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਬੈਡਮਿੰਟਨ - ਅੰਡਰ-21 ਲੜਕੀਆਂ ਅਰੁਨਿਮਾ ਪਾਲ ਨੇ ਪਹਿਲਾਂ ਸਥਾਨ, ਸਹਿਜਪ੍ਰੀਤ ਕੋਰ ਨੇ ਦੂਜਾ ਸਥਾਨ ਅਤੇ ਚੁਨਿੰਦਾ ਸ਼ਰਮਾ ਤੀਜਾ ਸਥਾਨ ਪ੍ਰਾਪਤ ਕੀਤਾ। ਹੈਂਡਬਾਲ - ਅੰਡਰ-14 ਸਾਲ ਦੇ ਵਿੱਚ ਸਰਕਾਰੀ ਹਾਈ ਸਕੂਲ ਜਵੱਦੀ ਕਲਾਂ ਦੀ ਟੀਮ ਨੇ ਜੀਸਸ ਸੈਕਰਡ ਹਾਰਟ ਸਕੂਲ ਦੀ ਟੀਮ ਨੂੰ 12-04 ਅੰਕਾਂ ਨਾਲ ਹਰਾਇਆ। 

ਅੰਡਰ-21 ਦੇ ਵਿੱਚ ਭੂੰਦੜੀ ਦੀ ਟੀਮ ਬਲੋਜਮ ਸਕੂਲ ਜਗਰਾਉਂ ਨੇ ਭੂੰਦੜੀ ਦੀ ਟੀਮ ਨੂੰ 10-05 ਨਾਲ ਹਰਾਇਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਟੀਮ ਨੇ ਜੇ ਐਨ ਵੀ ਐਸ ਨੂੰ 2-0 ਨਾਲ ਹਰਾਇਆ, ਬੀ.ਵੀ.ਐਮ. ਕਿਚਲੂ ਨਗਰ ਪਹਿਲੀ ਅਤੇ ਸਵਾਮੀ ਰੂਪ ਚੰਦ ਦੂਜੀ ਪੁਜੀਸ਼ਨ, ਇੰਟਰ ਨੈਸ਼ਨਲ ਪਬਲਿਕ ਸਕੂਲ ਪਹਿਲੀ ਪੁਜੀਸਨ ਅਤੇ ਬੀ.ਸੀ.ਐਮ. ਕਲੱਬ ਦੂਜੀ ਪੁਜੀਸਨ, ਅੰਡਰ-14 ਸਾਲ ਦੇ ਵਿੱਚ ਸਰਕਾਰੀ ਹਾਈ ਸਕੂਲ ਜਵੱਦੀ ਕਲਾਂ ਦੀ ਟੀਮ ਨੇ ਜੀਸਸ ਸੈਕਰਡ ਹਾਰਟ ਸਕੂਲ ਦੀ ਟੀਮ ਨੂੰ 12-04 ਦੇ ਫਰਕ ਨਾਲ ਹਰਾਇਆ।

 

Tags: DC Ludhiana , Surabhi Malik , Ludhiana , Deputy Commissioner Ludhiana , Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD