Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਾ ਛੱਡੋ ਕੋਹੜ ਵੱਡੋ ਦਾ ਹੋਕਾ ਦੇਣ ਵਾਸਤੇ ਪਿੰਡ ਅਰਾਈਆਂ ਵਾਲਾ ਵਿਖੇ ਪੁਜਿੱਆ ਪ੍ਰਸ਼ਾਸਨ

ਐਮ.ਐਲ.ਏ, ਡੀ.ਸੀ ਅਤੇ ਐਸ.ਐਸ.ਪੀ. ਨੇ ਸੁਣੀਆਂ ਸ਼ਿਕਾਇਤਾਂ

Gurdit Singh Sekhon, Faridkot, AAP, Aam Aadmi Party, Aam Aadmi Party Punjab, AAP Punjab, DC Faridkot, Vinit Kumar, Deputy Commissioner Faridkot, Faridkot

Web Admin

Web Admin

5 Dariya News

ਫ਼ਰੀਦਕੋਟ , 04 Oct 2023

Last updated on: Oct 04, 2023, 00:00 IST

ਮੋਹ, ਮਮਤਾ ਅਤੇ ਦਇਆ ਭਾਵਨਾ ਨਾਲ ਨੋਜਵਾਨਾਂ ਨੂੰ ਨਸ਼ੇ ਦੇ ਜੰਜਾਲ ਚੋਂ  ਕੱਢਣ ਦਾ ਹੋਕਾ ਦੇਣ ਲਈ ਬੁੱਧਵਾਰ ਸਵੇਰੇ ਐਮ.ਐਲ.ਏ ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਹੇਠ ਸਮੁੱਚਾ ਜਿਲ੍ਹਾ ਅਤੇ ਸਿਵਲ ਪ੍ਰਸ਼ਾਸ਼ਨ ਪਿੰਡ ਅਰਾਈਆਂ ਵਾਲਾ ਵਿਖੇ ਪੁੱਜਿਆ। ਪਿੰਡ ਵਾਸੀਆਂ ਨੂੰ ਸੰਬੋਧਿਤ ਹੁੰਦਿਆਂ ਐਮ.ਐਲ.ਏ ਸੇਖੋਂ ਨੇ ਇਤਿਹਾਸ ਅਤੇ ਵਰਤਮਾਨ ਵਿੱਚ ਕਾਮਯਾਬ ਹੋਏ ਲੋਕਾਂ ਦੀਆਂ ਉਦਾਹਰਨਾਂ ਦੇ ਕੇ ਨੋਜਵਾਨ ਪੀੜ੍ਹੀ ਨੂੰ ਨਸ਼ੇ ਦੀ ਗ੍ਰਿਫਤ ਚੋਂ ਆਜ਼ਾਦ ਹੋਣ ਦੀ ਪ੍ਰੇਰਨਾ ਦਿੱਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਹਰ ਹੀਲੇ ਨਸ਼ਿਆਂ ਨੂੰ ਖਤਮ ਕਰਨ ਲਈ ਵਚਨਬੱਧ ਹੈ।

ਪਿੰਡ ਵਾਸੀਆਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਐਮ.ਐਲ.ਏ ਨੇ ਕਿਹਾ ਕਿ ਨਸ਼ੇ ਦੇ ਮੁਕੰਮਲ ਖਾਤਮੇ ਲਈ ਕਾਨੂੰਨ ਦੇ ਦਾਇਰੇ ਦੇ ਵਿੱਚ ਰਹਿ ਕੇ ਹੀ ਇਸ ਨਾਮੁਰਾਦ ਸਮਾਜਿਕ ਕੁਰੀਤੀ ਤੋਂ ਖਹਿੜਾ ਛੁਡਵਾਇਆ ਜਾਵੇਗਾ। ਉਨ੍ਹਾਂ ਇਸ ਗੱਲ ਤੇ ਜ਼ੋਰ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਇਸ ਗੱਲ ਨੂੰ ਕਤੱਈ ਬਰਦਾਸ਼ਤ ਨਹੀਂ ਕਰਦੇ ਕਿ ਕਿਸੇ ਵੀ ਵਿਤਕਰੇ ਜਾਂ ਪਾਰਟੀਬਾਜ਼ੀ ਦੇ ਚੱਲਦਿਆਂ ਜਾਂ ਬਦਲਾਖੋਰੀ ਦਾ ਭਾਵਨਾ ਨਾਲ ਕਿਸੇ ਪਿੰਡ ਵਾਸੀ ਨੂੰ ਨਜ਼ਾਇਜ਼ ਨਾਮਜ਼ਦ ਕੀਤਾ ਜਾਵੇ।

ਪੁਲਿਸ ਦੀ ਕਾਰਗੁਜ਼ਾਰੀ ਤੇ ਉਂਗਲ ਉਠਾਉਂਦਿਆਂ ਜਦੋਂ ਪਿੰਡ ਦੇ ਕੁਝ ਵਸਨੀਕਾਂ ਅਤੇ ਮੁਹੱਤਬਰ ਵਿਅਕਤੀਆਂ ਨੇ ਕੁਝ ਚੁਣੀਦੇ ਇਲਾਕਿਆਂ ਵਿੱਚ ਨਸ਼ਿਆਂ ਦੀ ਭਰਮਾਰ ਹੋਣ ਦਾ ਦਾਅਵਾ ਜਤਲਾਇਆ ਤਾਂ ਐਮ.ਐਲ.ਏ ਸੇਖੋਂ ਨੇ ਇੱਥੋਂ ਦੇ ਵਸਨੀਕਾਂ ਨੂੰ ਇੱਕ ਹਫਤੇ ਦੇ ਅੰਦਰ ਅੰਦਰ ਸਖਤ ਤੋਂ ਸਖਤ ਕਾਰਵਾਈ ਕਰਕੇ ਨਸ਼ੇ ਦਾ ਲੱਕ ਤੋੜ ਦੇਣ ਦਾ ਆਸ਼ਵਾਸ਼ਨ ਦਿੱਤਾ। ਐਮ.ਐਲ.ਏ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਵੇਚਣ ਵਾਲੇ ਲੋਕਾਂ ਦੇ ਨਾਮ, ਸਮੇਤ ਸਬੂਤ ਉਹ ਪੁਲਿਸ ਵੱਲੋਂ ਜਾਰੀ ਮੋਬਾਇਲ ਨੰਬਰ (ਕੇਵਲ ਵੱਟਸਐਪ) ਤੇ ਫੋਟੋ ਵੀਡੀਓ ਜਾਂ ਲਿਖਤੀ ਰੂਪ ਵਿੱਚ ਦੇਣ ਤਾਂ ਜੋ ਨਸ਼ੇ ਦੇ ਕਾਰੋਬਾਰੀਆਂ ਨੂੰ ਨੱਥ ਪਾ ਕੇ ਜੇਲ੍ਹਾਂ ਵਿੱਚ ਸੁੱਟਿਆ ਜਾ ਸਕੇ।

ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਲੋਕਾਂ ਦੀਆਂ ਮੰਗਾਂ ਨੂੰ ਮੁੱਖ ਰੱਖਦਿਆਂ ਕਿਹਾ ਕਿ ਪਿੰਡ ਵਿੱਚ ਜਲਦ ਹੀ ਲੋਨ ਮੇਲਾ, ਮੁਦਰਾ ਲੋਨ, ਯੋਗਾ, ਸਕਿੱਲ ਡਿਵੈਲਪਮੈਂਟ ਕੋਰਸ ਅਤੇ ਇਸ ਦੇ ਨਾਲ ਹੀ ਹੋਰ ਵੀ ਵੱਖ ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਤੋਂ ਪਿੰਡ ਵਾਸੀਆਂ ਨੂੰ ਜਾਣੂ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਨੋਜਵਾਨਾਂ ਨੂੰ ਕੰਮ ਕਰਨ ਦੀ ਆਦਤ ਪਾਈ ਜਾਵੇ, ਤਾਂ ਜੋ ਉਹ ਨਸ਼ਾ ਕਰਨ ਦੀ ਇਸ ਅਲਾਮਤ ਤੋਂ ਬੇਮੁੱਖ ਹੋ ਸਕਣ।

ਇਸ ਮੌਕੇ ਐਸ.ਐਸ.ਪੀ. ਸ. ਹਰਜੀਤ ਸਿੰਘ, ਸਿਵਲ ਸਰਜਨ ਡਾ. ਅਨਿਲ ਕੁਮਾਰ ਗੋਇਲ, ਡੀ.ਪੀ.ਆਰ.ਓ ਸ. ਗੁਰਦੀਪ ਸਿੰਘ ਮਾਨ ਉਚੇਚੇ ਤੌਰ ਤੇ ਹਾਜ਼ਰ ਸਨ।

 

Tags: Gurdit Singh Sekhon , Faridkot , AAP , Aam Aadmi Party , Aam Aadmi Party Punjab , AAP Punjab , DC Faridkot , Vinit Kumar , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD