Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਸਿੱਖਿਆ ਪ੍ਰਣਾਲੀ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ-ਵਿਧਾਇਕ ਵਿਜੈ ਸਿੰਗਲਾ

ਵਿਧਾਇਕ ਵਿਜੈ ਸਿੰਗਲਾ ਨੇ ਹਲਕੇ ਦੇ 60 ਸਕੂਲਾਂ ਨੂੰ 3 ਕਰੋੜ ਰੁਪਏ ਦੀ ਰਾਸ਼ੀ ਦੇ ਸੈਕਸ਼ਨ ਪੱਤਰ ਸੌਂਪੇ

Dr. Vijay Singla, AAP, Aam Aadmi Party, Aam Aadmi Party Punjab, AAP Punjab, Government of Punjab, Punjab Government, DC Mansa, Deputy Commissioner Mansa, Paramveer Singh

Web Admin

Web Admin

5 Dariya News

ਮਾਨਸਾ , 04 Oct 2023

Last updated on: Oct 04, 2023, 00:00 IST

ਜੇ ਸਾਡੇ ਬੱਚੇ ਪੜ੍ਹ ਲਿਖ ਜਾਣਗੇ ਤਾਂ ਉਹ ਆਪਣਾ ਭਵਿੱਖ ਸੰਵਾਰਨਗੇ ਅਤੇ ਸਾਡੇ ਜ਼ਿਲ੍ਹੇ ਦਾ, ਸੂਬੇ ਦਾ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਪੰਜਾਬ ਸਰਕਾਰ ਦਾ ਹਮੇਸ਼ਾ ਉਪਰਾਲਾ ਰਿਹਾ ਹੈ ਕਿ ਸਿੱਖਿਆ ਪ੍ਰਣਾਲੀ ਨੂੰ ਉੱਚਾ ਚੁੱਕਿਆ ਜਾਵੇ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਮਾਨਸਾ ਡਾ. ਵਿਜੈ ਸਿੰਗਲਾ ਨੇ ਸਥਾਨਕ ਬੱਚਤ ਭਵਨ ਵਿਖੇ ਸਕੂਲਾਂ ਦੀਆਂ ਚਾਰਦੀਵਾਰੀਆਂ ਲਈ ਆਈ ਰਾਸ਼ੀ ਦੇ ਸੈਕਸ਼ਨ ਪੱਤਰ ਸਕੂਲਾਂ ਨੂੰ ਸੌਂਪਣ ਮੌਕੇ ਕੀਤਾ। 

ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਵੀ ਮੌਜੂਦ ਸਨ। ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ ਚਾਹੇ ਸਕੂਲ ਆਫ ਐਮੀਨੈਂਸ ਦੀ ਗੱਲ ਹੋਵੇ, ਚਾਹੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਕੂਲਾਂ ਵਿਚ ਗਰਾਊਂਡ ਬਣਾਉਣੇ ਹੋਣ, ਪੰਜਾਬ ਸਰਕਾਰ ਇਸ ਦੇ ਲਈ ਹਮੇਸ਼ਾ ਤਤਪਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਮਾਨਸਿਕ ਤੇ ਸਰੀਰਿਕ ਵਿਕਾਸ ਹੋਵੇਗਾ ਤਦ ਹੀ ਉਹ ਤਰੱਕੀ ਕਰ ਸਕਣਗੇ, ਇਸ ਦੇ ਲਈ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇ ਨਾਲ ਨਾਲ ਸੁਚੱਜਾ ਮਾਹੌਲ ਪ੍ਰਦਾਨ ਕਰਨਾ ਵੀ ਲਾਜ਼ਮੀ ਹੈ।

ਉਨ੍ਹਾਂ ਦੱਸਿਆ ਕਿ ਮਾਨਸਾ ਹਲਕੇ ਦੇ 60 ਸਕੂਲਾਂ ਦੀਆਂ ਚਾਰਦੀਵਾਰੀਆਂ ਲਈ ਕਰੀਬ 3 ਕਰੋੜ ਰੁਪਏ ਦੀ ਰਾਸ਼ੀ ਪ੍ਰਾਪਤ ਹੋਈ ਹੈ, ਜਿਸ ਨਾਲ ਹਲਕੇ ਦੇ 30 ਸਕੂਲਾਂ ਦੀਆਂ ਨਵੀਆਂ ਚਾਰਦੀਵਾਰੀਆਂ ਬਣਾਈਆਂ ਜਾਣਗੀਆਂ ਅਤੇ 30 ਹੋਰ ਸਕੂਲਾਂ ਦੀਆਂ ਚਾਰਦੀਵਾਰੀਆਂ ਦਾ ਨਵੀਨੀਕਰਨ ਕੀਤਾ ਜਾਵੇਗਾ, ਜਿਸ ਦੇ ਸੈਕਸ਼ਨ ਪੱਤਰ ਮੁੱਖ ਅਧਿਆਪਕ ਸਾਹਿਬਾਨ, ਲੋਕਲ ਮੈਨੇਜ਼ਮੈਂਟ ਕਮੇਟੀ ਅਤੇ ਪਿੰਡਾਂ ਦੇ ਵਰਕਰ ਸਾਹਿਬਾਨਾਂ ਦੀ ਹਾਜ਼ਰੀ ਵਿਚ ਸਬੰਧਤ ਸਕੂਲਾਂ ਨੂੰ ਸੌਂਪੇ ਗਏ ਹਨ।

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਕਾਬਲ ਅਧਿਆਪਕਾਂ ਦੇ ਉਪਰਾਲਿਆਂ ਸਦਕਾਂ ਬੱਚਿਆਂ ਦੇ ਦਾਖਲੇ ਦੀ ਗਿਣਤੀ ਵਧੀ ਹੈ। ਆਸ ਕਰਦੇ ਹਾਂ ਕਿ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੰਵਾਰਨ ਦੇ ਅਜਿਹੇ ਉਪਰਾਲਿਆਂ ਸਦਕਾ ਭਵਿੱਖ ਵਿਚ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਦਾਖਲਿਆਂ ਦੀ ਗਿਣਤੀ ਵਿਚ ਹੋਰ ਵੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਨੌਜਵਾਨ ਸਿੱਖਿਆ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿਚ ਵੀ ਮੱਲਾਂ ਮਾਰ ਰਹੇ ਹਨ, ਜੋ ਕਿ ਮਾਣ ਵਾਲੀ ਗੱਲ ਹੈ। ਅਜਿਹੇ ਹੁਨਰਮੰਦ ਨੌਜਵਾਨਾਂ ਲਈ ਯੋਗ ਸਾਧਨ ਅਤੇ ਪਲੇਟਫਾਰਮ ਮੁਹੱਈਆ ਕਰਵਾਉਣੇ ਲਾਜ਼ਮੀ ਹਨ।

ਵਿਧਾਇਕ ਵਿਜੈ ਸਿੰਗਲਾ ਨੇ ਦੱਸਿਆ ਕਿ ਕੁੱਝ ਲੋੜਵੰਦ ਪਰਿਵਾਰਾਂ ਵੱਲੋਂ ਮਾਲੀ ਸਹਾਇਤਾ ਲਈ ਅਰਜ਼ੀਆਂ ਦਿੱਤੀਆਂ ਗਈਆਂ ਸਨ, ਉਨ੍ਹਾਂ 5 ਪਰਿਵਾਰਾਂ ਲਈ ਸਰਕਾਰ ਵੱਲੋਂ ਆਈ ਮਾਲੀ ਸਹਾਇਤਾ ਰਾਸ਼ੀ ਦੇ ਚੈੱਕ ਵੀ ਸਬੰਧਤ ਪਰਿਵਾਰਾਂ ਨੂੰ ਸੌਂਪੇ ਗਏ ਹਨ। ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਕਿਹਾ ਕਿ ਸਿੱਖਿਆ ਵਿਚ ਕੀਤਾ ਨਿਵੇਸ਼ ਸਭ ਤੋਂ ਉੱਤਮ ਨਿਵੇਸ਼ ਹੁੰਦਾ ਹੈ ਜੋ ਇਕ ਵਿਦਿਆਰਥੀ ਦੇ ਸੁਨਹਿਰੀ ਭਵਿੱਖ ਲਈ ਸਹਾਈ ਹੁੰਦਾ ਹੈ। 

ਉਨ੍ਹਾਂ ਕਿਹਾ ਕਿ ਅੱਜਕੱਲ੍ਹ ਮਾਪਿਆਂ ਦੀ ਸੋਚ ਬਦਲ ਗਈ ਹੈ, ਹਰ ਮਾਂ ਬਾਪ ਆਪਣੇ ਬੱਚਿਆਂ ਨੂੰ ਉਚੇਰੀ ਸਿੱਖਿਆ ਮੁਹੱਈਆ ਕਰਵਾ ਰਿਹਾ ਹੈ ਤਾਂ ਜੋ ਉਹ ਆਪਣਾ ਭਵਿੱਖ ਬਣਾ ਕੇ ਸਮਾਜ ਵਿਚ ਆਪਣਾ ਸਥਾਨ ਬਣਾ ਸਕਣ। ਉਨ੍ਹਾਂ ਕਿਹਾ ਕਿ ਸਿੱਖਿਆ ਨੂੰ ਤਰਜੀਹ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਲਾਇਬ੍ਰੇਰੀਆਂ ਬਣਾਉਣ ਦੀ ਸ਼ੁਰੂਆਤ ਕੀਤੀ ਗਈ ਹੈ, ਜਿੱਥੇ ਵਿਦਿਆਰਥੀ ਚੰਗਾ ਗਿਆਨ ਹਾਸਲ ਕਰਨ ਦੇ ਨਾਲ ਨਾਲ ਸੁਚੱਜੇ ਮਾਹੌਲ ਵਿਚ ਵਿਚਾਰ ਚਰਚਾ ਵੀ ਕਰ ਸਕਣਗੇ। 

ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਕਿਹਾ ਕਿ ਪਿੰਡਾਂ ਵਿਚ ਲਾਇਬ੍ਰੇਰੀਆਂ ਬਣਾਉਣ ਲਈ ਉਚਿਤ ਥਾਵਾਂ ਦੀ ਸ਼ਨਾਖ਼ਤ ਕਰਨ ਅਤੇ ਸਕੂਲਾਂ ਲਈ ਆਈ ਸਹਾਇਤਾ ਰਾਸ਼ੀ ਨੂੰ ਸੁਚੱਜੇ ਢੰਗ ਨਾਲ ਲਗਵਾਉਣ ਤਾਂ ਜੋ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸੁਚੱਜਾ ਮਾਹੌਲ ਦਿੱਤਾ ਜਾ ਸਕੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਬੀ ਬਾਂਸਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਸ਼ੋਕ ਕੁਮਾਰ ਤੋਂ ਇਲਾਵਾ ਸਕੂਲਾਂ ਦੇ ਪ੍ਰਿੰਸੀਪਲ, ਸਕੂਲ ਮੈਨੈਜ਼ਮੈਂਟ ਕਮੇਟੀ ਦੇ ਮੈਂਬਰ ਅਤੇ ਪੰਚਾਇਤ ਮੈਂਬਰ ਮੌਜੂਦ ਸਨ।

 

Tags: Dr. Vijay Singla , AAP , Aam Aadmi Party , Aam Aadmi Party Punjab , AAP Punjab , Government of Punjab , Punjab Government , DC Mansa , Deputy Commissioner Mansa , Paramveer Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD