Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਜ਼ਿਲ੍ਹੇ ਅੰਦਰ ਪ੍ਰਦੂਸ਼ਣ ਰਹਿਤ ਮਾਹੌਲ ਸਿਰਜਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਨ ਕਿਸਾਨ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ

ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ

DC Mansa, Deputy Commissioner Mansa, Paramveer Singh

Web Admin

Web Admin

5 Dariya News

ਮਾਨਸਾ , 04 Oct 2023

Last updated on: Oct 04, 2023, 00:00 IST

ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਪਰਾਲੀ ਦੇ ਪ੍ਰਬੰਧਨ ਲਈ ਕੀਤੇ ਗਏ ਉਪਰਾਲਿਆਂ ਦੀ ਸਮੀਖਿਆ ਕਰਨ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ, ਐਸ.ਡੀ.ਐਮ. ਮਾਨਸਾ/ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਅਤੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸਮੇਤ ਪੁਲਿਸ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਨੂੰ ਲੈ ਕੇ ਕਿਸਾਨਾਂ ਨੂੰ ਪਿੰਡ ਪੱਧਰ ’ਤੇ ਪਰਾਲੀ ਸਾੜਨ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਸਾਂਝੀਆਂ ਥਾਵਾਂ ’ਤੇ ਕੈਂਪਾਂ ਰਾਹੀਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਪਰਾਲੀ ਸਾੜਨ ਦੇ ਨੁਕਸਾਨ ਅਤੇ ਇਸ ਦੇ ਪ੍ਰਬੰਧਨ ਸਬੰਧੀ ਵੱਖ ਵੱਖ ਗਤੀਵਿਧੀਆਂ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪ੍ਰਦੂਸ਼ਣ ਰਹਿਤ ਮਾਹੌਲ ਸਿਰਜਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ।

ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਪਰਾਲੀ ਦੇ ਇੰਨ—ਸੀਟੂ ਅਤੇ ਐਕਸ—ਸੀਟੂ ਪ੍ਰਬੰਧਨ ਲਈ ਤਿਆਰ ਕੀਤੇ ਗਏ ਪਲਾਨ ਅਨੁਸਾਰ ਗਤੀਵਿਧੀਆਂ ’ਚ ਹੋਰ ਤੇਜੀ ਲਿਆਂਦੀ ਜਾਵੇ।  ਉਨ੍ਹਾਂ ਦੱਸਿਆ ਕਿ ਜਿਲ੍ਹੇ ਅੰਦਰ ਮੌਜੂਦ ਸਾਰੀਆਂ ਕੰਬਾਇਨਾਂ ਸੁਪਰ ਐਸ.ਐਮ.ਐਸ. ਦੀ ਵਰਤੋਂ ਕਰਨਗੀਆਂ ਅਤੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੀ ਸਾਂਭ—ਸੰਭਾਲ ਲਈ ਸਾਧਨ ਉਪਲਬਧ ਹਨ।

ਮੁੱਖ ਖੇਤੀਬਾੜੀ ਅਫਸਰ ਡਾ. ਦਿਲਬਾਗ ਸਿੰਘ ਨੇ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਅੰਦਰ ਲਗਭਗ 2000 ਸੁਪਰ ਸੀਡਰ ਮੌਜੂਦ ਹਨ ਅਤੇ ਇਸ ਸਾਲ 275 ਹੋਰ ਸੁਪਰ ਸੀਡਰ ਦੀ ਖਰੀਦ ਕਰਨ ਲਈ ਪ੍ਰਵਾਨਗੀਆਂ ਜਾਰੀ ਕਰ ਦਿੱਤੀਆਂ ਗਈਆਂ ਹਨ।  ਉਨ੍ਹਾਂ ਦੱਸਿਆ ਕਿ ਮਸ਼ੀਨਰੀ ਖਰੀਦ ਕਰਨ ਦੀ ਆਖਰੀ ਮਿਤੀ 11 ਅਕਤੂਬਰ 2023 ਨਿਰਧਾਰਤ ਕੀਤੀ ਗਈ ਹੈ। 

 

Tags: DC Mansa , Deputy Commissioner Mansa , Paramveer Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD