Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਿਸਾਨਾਂ ਦੀ ਫਸਲ 24 ਘੰਟਿਆਂ ਵਿੱਚ ਖਰੀਦ ਕੇ ਦਿੱਤਾ ਜਾ ਰਿਹਾ ਹੈ ਮੁੱਲ

ਐਮ.ਐਲ.ਏ ਸੇਖੋਂ ਅਤੇ ਡੀ.ਸੀ ਨੇ ਝੋਨੇ ਦੀ ਸਰਕਾਰੀ ਖਰੀਦ ਦੀ ਕੀਤੀ ਸ਼ੁਰੂਆਤ

Gurdit Singh Sekhon, AAP, Aam Aadmi Party, Aam Aadmi Party Punjab, AAP Punjab, Faridkot, DC Faridkot, Vinit Kumar, Deputy Commissioner Faridkot, Faridkot

5 Dariya News

5 Dariya News

5 Dariya News

ਫਰੀਦਕੋਟ , 04 Oct 2023

Last updated on: Oct 04, 2023, 00:00 IST

ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਫਰੀਦਕੋਟ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ 2,000 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 1,700 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਆਪਣੀ ਫਸਲ ਵੇਚ ਕੇ ਉਸ ਦਾ ਮੁੱਲ ਲੈਣ ਵਿੱਚ 24 ਘੰਟੇ ਤੋਂ ਵੱਧ ਦਾ ਸਮਾਂ ਨਹੀਂ ਲੱਗ ਰਿਹਾ।

ਐਮ.ਐਲ.ਏ ਸ. ਸੇਖੋਂ ਨੇ ਦੱਸਿਆ ਕਿ ਕਿਸਾਨਾਂ ਦੀ ਫਸਲ ਦੇ 24 ਘੰਟਿਆਂ ਵਿੱਚ ਖਰੀਦ ਕੇ ਉਨ੍ਹਾਂ ਨੂੰ ਬਣਦਾ ਮੁੱਲ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀ ਵਿੱਚ ਲਿਆਉਣ, ਇਸ ਲਈ ਸਰਕਾਰ ਦੁਆਰਾ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਛਾਂ ਲਈ ਸ਼ੈੱਡ ਪੀਣ ਵਾਲੇ ਪਾਣੀ, ਰੌਸ਼ਨੀ ਆਦਿ ਪ੍ਰਬੰਧ ਮੁਕੰਮਲ ਹਨ।

ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਅਮਨਦੀਪ ਸਿੰਘ ਬਾਬਾ ਨੇ ਦੱਸਿਆ ਕਿ ਮੰਡੀਆਂ ਦੇ ਵਿੱਚ ਕਿਸੇ ਵੀ ਕਿਸਾਨ ਨੂੰ ਕੋਈ ਦਿੱਕਤ ਨਹੀਂ ਹੋਣ ਦਿੱਤੀ ਜਾਵੇਗੀ ਅਤੇ 24 ਘੰਟੇ ਦੇ ਵਿੱਚ ਵਿੱਚ ਲਿਫਟਿੰਗ ਹੋ ਕੇ ਅਦਾਇਗੀ ਕਰਨ ਸਬੰਧੀ ਸਰਕਾਰ ਦੇ ਉਪਰਾਲੇ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ। ਜੇਕਰ ਕਿਸੇ ਵੀ ਕਿਸਾਨ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਆਉਂਦੀ ਹੈ ਤਾਂ ਉਹ ਚੇਅਰਮੈਨ ਮਾਰਕਿਟ ਕਮੇਟੀ ਦੇ ਦਫਤਰ ਵਿਖੇ ਸੰਪਰਕ ਕਰ ਸਕਦਾ ਹੈ।

ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਉਪਰੰਤ ਪਰਾਲ਼ੀ ਜਾਂ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਬਲਕਿ ਅਧੁਨਿਕ ਤਕਨੀਕਾਂ ਜਾਂ ਖੇਤੀ ਸੰਦਾਂ ਨਾਲ ਇਸਦਾ ਨਿਪਟਾਰਾ ਕਰਨ ਅਤੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਜਿਲ੍ਹਾ ਮੰਡੀ ਅਫਸਰ ਸ੍ਰੀ ਪ੍ਰੀਤਕੰਵਰ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 68 ਖਰੀਦ ਕੇਂਦਰ ਹਨ। 

ਉਨ੍ਹਾਂ ਦੱਸਿਆ ਕਿ ਫ਼ਰੀਦਕੋਟ, ਕੋਟਕਪੂਰਾ, ਸਾਦਿਕ ਅਤੇ ਜੈਤੋ ਚਾਰ ਮੁੱਖ ਯਾਰਡ ਹਨ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਨੂੰ ਮੰਡੀਆਂ ਦੀ ਅਲਾਟਮੈਂਟ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 7.2 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ। ਉਨ੍ਹਾਂ ਦੱਸਿਆ ਕਿ ਇਸ ਵਾਰ ਝੋਨੇ ਦੀ ਸਰਕਾਰੀ ਖਰੀਦ 2203 ਰੁਪਏ ਪ੍ਰਤੀ ਕੁਇੰਟਲ ਅਤੇ ਪ੍ਰਾਈਵੇਟ 2335 ਰੁਪਏ ਪ੍ਰਤੀ ਕੁਇੰਟਲ ਰੱਖੀ ਗਈ ਹੈ।

 

Tags: Gurdit Singh Sekhon , AAP , Aam Aadmi Party , Aam Aadmi Party Punjab , AAP Punjab , Faridkot , DC Faridkot , Vinit Kumar , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD