Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਪ੍ਰਨੀਤ ਕੌਰ ਨੇ ਪਟਿਆਲਾ ਦੇ ਬੱਸ ਸਟੈਂਡ ਦੇ ਘੋਰ ਕੁਪ੍ਰਬੰਧ 'ਤੇ ਦੁੱਖ ਪ੍ਰਗਟਾਇਆ

ਨਵੇਂ ਬੱਸ ਸਟੈਂਡ ਦੇ ਜਲਦਬਾਜ਼ੀ ਅਤੇ ਗੈਰ ਯੋਜਨਾਬੱਧ ਤਰੀਕੇ ਨਾਲ ਸ਼ੁਰੂ ਕਿਤੇ ਜਾਣ ਨਾਲ ਪੁਰਾਣੇ ਬੱਸ ਸਟੈਂਡ ਦੇ ਨੇੜੇ ਕਾਰੋਬਾਰੀ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਏ ਹਨ - ਐਮ.ਪੀ. ਪਟਿਆਲਾ

Parneet Kaur, Preneet Kaur, Punjab Pradesh Congress Committee, Congress, Punjab Congress, Patiala

Web Admin

Web Admin

5 Dariya News

ਪਟਿਆਲਾ , 04 Oct 2023

ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਮੌਜੂਦਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪਟਿਆਲਾ ਦੀ ਬੱਸ ਪ੍ਰਣਾਲੀ ਦੇ ਘੋਰ ਕੁਪ੍ਰਬੰਧ ਲਈ ਆਮ ਆਦਮੀ ਸਰਕਾਰ ਦੀ ਆਲੋਚਨਾ ਕੀਤੀ। ਪਟਿਆਲਾ ਦੇ ਨਵੇਂ ਬੱਸ ਸਟੈਂਡ ਦਾ ਉਦਘਾਟਨ ਇਸ ਸਾਲ ਮਈ ਮਹੀਨੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਸੀ ਪਰ ਹੁਣ ਤੱਕ ਨਾ ਤਾਂ ਲੋਕਲ ਮਿੰਨੀ ਬੱਸਾਂ ਸਹੀ ਢੰਗ ਨਾਲ ਚੱਲਣੀਆਂ ਸ਼ੁਰੂ ਹੋਈਆਂ ਹਨ ਅਤੇ ਨਾ ਹੀ ਪੁਰਾਣੇ ਬੱਸ ਸਟੈਂਡ ਦੇ ਦੁਕਾਨਦਾਰਾਂ ਨੂੰ ਕੋਈ ਰਾਹਤ ਦਿੱਤੀ ਗਈ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ, ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਪਟਿਆਲਾ ਦਾ ਨਵਾਂ ਬੱਸ ਸਟੈਂਡ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਉਪਜ ਸੀ ਅਤੇ ਪੁਰਾਣੇ ਬੱਸ ਸਟੈਂਡ ਦੀ ਵੀ ਵਰਤੋਂ ਕਰਨ ਲਈ ਢੁਕਵੀਂ ਵਿਉਂਤਬੰਦੀ, ਤਾਂਕਿ ਬੱਸ ਸਟੈਂਡ ਦੇ ਨੇੜੇ ਦੇ ਲੋਕਾਂ ਦਾ ਵਪਾਰ ਪ੍ਰਭਾਵਿਤ ਨਾ ਹੋਵੇ, ਦੇ ਨਾਲ ਇਸ ਦਾ ਨਿਰਮਾਣ ਸਾਡੀ ਸਰਕਾਰ ਵੇਲੇ ਲਗਭਗ ਮੁਕੰਮਲ ਹੋ ਗਿਆ ਸੀ। ਅਫ਼ਸੋਸ ਦੀ ਗੱਲ ਹੈ ਕਿ ਇਸ ਨਵੇਂ ਬੁਨਿਆਦੀ ਢਾਂਚੇ ਦਾ ਸਿਹਰਾ ਲੈਣ ਲਈ ਕਾਹਲੀ 'ਚ ਆਈ 'ਆਪ' ਸਰਕਾਰ ਨੇ ਨਾ ਸਿਰਫ਼ ਪੁਰਾਣੇ ਬੱਸ ਸਟੈਂਡ ਦੇ ਦੁਕਾਨਦਾਰਾਂ ਨੂੰ ਸਗੋਂ ਸਮੁੱਚੇ ਤੌਰ 'ਤੇ ਪੂਰੇ ਸ਼ਹਿਰ ਨੂੰ ਇਸ ਘੋਰ ਕੁਪ੍ਰਬੰਧ ਨਾਲ ਭਾਰੀ ਨੁਕਸਾਨ ਪਹੁੰਚਾਇਆ ਹੈ।"

ਪਰਨੀਤ ਕੌਰ ਨੇ ਅੱਗੇ ਕਿਹਾ, "ਨਵੇਂ ਬੱਸ ਸਟੈਂਡ ਦੀ ਸ਼ੁਰੂਆਤ ਦੌਰਾਨ, ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਨੂੰ 60 ਕਿਲੋਮੀਟਰ ਦੇ ਘੇਰੇ ਤੱਕ ਜਾਣ ਵਾਲੀਆਂ ਬੱਸਾਂ ਅਤੇ ਲੋਕਲ ਮਿੰਨੀ ਬੱਸਾਂ, ਜੋਕਿ ਯਾਤਰੀਆਂ ਨੂੰ ਨਵੇਂ ਬੱਸ ਅੱਡੇ ਜੋ ਕਿ ਸ਼ਹਿਰ ਦੇ ਬਿਲਕੁਲ ਬਾਹਰ ਸਥਿਤ ਹੈ, ਉਥੇ ਲੈ ਕੇ ਜਾਣ ਵਾਲੀਆਂ ਸਨ, ਲਈ ਵੀ ਚਾਲੂ ਰੱਖਣ ਲਈ ਇੱਕ ਉਚਿਤ ਯੋਜਨਾ ਉਲੀਕੀ ਗਈ ਸੀ।" "ਮੌਜੂਦਾ ਸਰਕਾਰ ਨੇ ਇਸ ਯੋਜਨਾ 'ਤੇ ਅਮਲ ਕਰਨ ਦੀ ਬਜਾਏ ਪੁਰਾਣੇ ਬੱਸ ਸਟੈਂਡ ਨੂੰ ਪੂਰੀ ਤਰ੍ਹਾਂ ਉਜਾੜ ਕੇ ਛੱਡ ਦਿੱਤਾ ਹੈ, ਜਿਸ ਕਾਰਨ ਪੁਰਾਣੇ ਬੱਸ ਸਟੈਂਡ ਦੇ ਅੰਦਰ ਅਤੇ ਨਾਲ ਲੱਗਦੇ ਬਾਹਰੀ ਦੁਕਾਨਾਂ ਰਾਹੀਂ ਆਪਣੀ ਰੋਜ਼ੀ ਰੋਟੀ ਕਮਾਉਣ ਵਾਲੇ ਦੁਕਾਨਦਾਰਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ, ਪਰ ਉਨ੍ਹਾਂ ਦੀਆਂ ਵਾਰ-ਵਾਰ ਮੰਗਾਂ ਦੇ ਬਾਵਜੂਦ ਵੀ ਸਰਕਾਰ ਨੇ ਹਾਲੇ ਤੱਕ ਮਦਦ ਲਈ ਕੋਈ ਕਾਰਵਾਈ ਨਹੀਂ ਕੀਤੀ ਹੈ ਅਤੇ ਨਾ ਹੀ ਉਨ੍ਹਾਂ ਨੂੰ ਨਵੇਂ ਬੱਸ ਸਟੈਂਡ ਦੇ ਅੰਦਰ ਦੁਕਾਨਾਂ ਲੈਣ ਨੂੰ ਤਰਜੀਹ ਦਿੱਤੀ ਹੈ,” ਉਨ੍ਹਾਂ ਨੇ ਅੱਗੇ ਕਿਹਾ।

ਪੀ.ਆਰ.ਟੀ.ਸੀ ਦੇ ਸਾਬਕਾ ਚੇਅਰਮੈਨ ਕੇ.ਕੇ.ਸ਼ਰਮਾ ਨੇ ਕਿਹਾ ਕਿ, "ਕੈਪਟਨ ਅਮਰਿੰਦਰ ਸਿੰਘ ਜੀ ਦੀ ਸਰਕਾਰ ਵੇਲੇ ਅਸੀਂ ਪੁਰਾਣੇ ਬੱਸ ਸਟੈਂਡ ਤੋਂ ਨਵੇਂ ਤੱਕ 30 ਸ਼ਟਲ ਮਿੰਨੀ ਬੱਸ ਸੇਵਾ ਸ਼ੁਰੂ ਕਰਨ ਦੀ ਯੋਜਨਾ ਬਣਾਈ ਸੀ, ਪਰ ਮੌਜੂਦਾ ਸਰਕਾਰ ਵੱਲੋਂ ਅਜਿਹਾ ਕੋਈ ਕੰਮ ਨਹੀਂ ਕੀਤਾ ਗਿਆ, ਜਿਸ ਨਾਲ ਸਥਾਨਕ ਯਾਤਰੀਆਂ ਨੂੰ ਬਹੁਤ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਇਸ ਹਰਕਤ ਨਾਲ ਨਾ ਸਿਰਫ਼ ਪੁਰਾਣੇ ਬੱਸ ਸਟੈਂਡ ਦੇ ਅੰਦਰ ਕੰਮ ਕਰਦੇ ਦੁਕਾਨਦਾਰਾਂ ਨੂੰ ਸਗੋਂ ਪਟਿਆਲਾ ਦੇ ਅੰਦਰੂਨੀ ਸ਼ਹਿਰ ਦੇ ਸਮੁੱਚੇ ਬਾਜ਼ਾਰਾਂ ਦਾ ਵੀ ਨੁਕਸਾਨ ਹੋਇਆ ਹੈ। 

ਨਵਾਂ ਬੱਸ ਅੱਡਾ ਸ਼ਹਿਰ ਦੇ ਬਾਹਰਵਾਰ ਹੋਣ ਕਾਰਨ ਦੂਜੇ ਸ਼ਹਿਰਾਂ ਤੋਂ ਗਾਹਕਾਂ ਦੀ ਆਮਦ ਬਹੁਤ ਘਟ ਗਈ ਹੈ, ਜਿਸ ਕਾਰਨ ਪਟਿਆਲਾ ਦੇ ਸਮੁੱਚੇ ਵਪਾਰੀ ਭਾਈਚਾਰੇ ਨੂੰ ਹੀ ਨੁਕਸਾਨ ਹੋ ਰਿਹਾ ਹੈ।"

 

Tags: Parneet Kaur , Preneet Kaur , Punjab Pradesh Congress Committee , Congress , Punjab Congress , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD