Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਾਰਡਾਂ ਦੇ ਵਿਕਾਸ ਵਿਚ ਸੁਸਾਇਟੀਆਂ ਅਤੇ ਕਮੇਟੀਆਂ ਦੀ ਅਹਿਮ ਭੂਮਿਕਾ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਗੌਤਮ ਨਗਰ ਦੀ ਵਿਕਾਸ ਸੇਵਾ ਕਮੇਟੀ ਵੱਲੋਂ ਕਰਵਾਏ ਪ੍ਰੋਗਰਾਮ ਵਿਚ ਕੀਤੀ ਸ਼ਿਰਕਤ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 04 Oct 2023

Last updated on: Oct 04, 2023, 00:00 IST

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਏਕਤਾ ਨਾਲ ਅਸੀਂ ਸਾਰੀਆਂ ਰੁਕਾਵਟਾਂ ਨੂੰ ਆਸਾਨੀ ਨਾਲ ਪਾਰ ਕਰ ਸਕਦੇ ਹਾਂ। ਆਪਸੀ ਮੇਲ-ਜੋਲ ਰਾਹੀਂ ਵੱਡੀਆਂ-ਵੱਡੀਆਂ ਸਮੱਸਿਆਵਾਂ ਵੀ ਛੋਟੀਆਂ-ਛੋਟੀਆਂ ਨਜ਼ਰ ਆਉਣ ਲੱਗਦੀਆਂ ਹਨ ਅਤੇ ਇਹ ਤਾਕਤ ਸਾਨੂੰ ਏਕਤਾ ਰਾਹੀਂ ਮਿਲਦੀ ਹੈ। ਉਹ ਵਾਰਡ ਨੰਬਰ 4 ਦੇ ਮੁਹੱਲਾ ਗੌਤਮ ਨਗਰ ਦੀ ਗਲੀ ਨੰਬਰ 5 ਵਿਚ ਵਿਕਾਸ ਸੇਵਾ ਸੰਮਤੀ ਵੱਲੋਂ ਕਰਵਾਏ ਗਏ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁਹੱਲਿਆਂ ਅਤੇ ਗਲੀਆਂ ਵਿਚ ਬਣੀਆਂ ਸੁਸਾਇਟੀਆਂ ਅਤੇ ਕਮੇਟੀਆਂ ਇਲਾਕੇ ਦੇ ਵਿਕਾਸ ਵਿਚ ਅਹਿਮ ਭੂਮਿਕਾ ਅਦਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਵਾਰਡਾਂ ਦੇ ਵਿਕਾਸ ਲਈ ਕੰਮ ਲਗਾਤਾਰ ਜਾਰੀ ਹੈ ਅਤੇ ਜਲਦੀ ਹੀ ਗੌਤਮ ਨਗਰ ਦੀ ਗਲੀ ਨੰਬਰ ਪੰਜ ਦੀ ਸੜਕ ਦੀ ਵੀ ਮੁਰੰਮਤ ਕਰਵਾਈ ਜਾਵੇਗੀ। ਇਸ ਦੌਰਾਨ ਉਨ੍ਹਾਂ ਵਿਕਾਸ ਸੇਵਾ ਸੰਮਤੀ ਦੀ ਗਲੀ ਵਿਚ ਗੇਟ ਲਗਾਉਣ ਲਈ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਵਿਕਾਸ ਸੇਵਾ ਸੰਮਤੀ ਅਧੀਨ ਸਾਰੇ ਪਰਿਵਾਰ ਇਕੱਠੇ ਰਹਿੰਦੇ ਹਨ ਅਤੇ ਸਮੇਂ-ਸਮੇਂ 'ਤੇ ਕੋਈ ਨਾ ਕੋਈ ਪ੍ਰੋਗਰਾਮ ਕਰਵਾਉਂਦੇ ਰਹਿੰਦੇ ਹਨ।

ਇਸ ਮੌਕੇ ਵਿਕਾਸ ਕਮੇਟੀ ਦੇ ਚੇਅਰਮੈਨ ਸੁਨੀਲ ਵਾਲੀਆ, ਵਾਈਸ ਚੇਅਰਮੈਨ ਕੇ.ਆਰ. ਸੋਢੀ, ਵਿਕਾਸ ਸ਼ਰਮਾ, ਸਕੱਤਰ ਨਰੇਸ਼ ਭਾਟੀਆ, ਸਲਾਹਕਾਰ ਡਾ. ਜੈ ਨਰਾਇਣ ਸ਼ਰਮਾ, ਪ੍ਰੈਸ ਸਕੱਤਰ ਨਰੇਸ਼ ਕੁਮਾਰ ਸਾਬਾ, ਕਾਨੂੰਨੀ ਸਲਾਹਕਾਰ ਰਾਕੇਸ਼ ਕੁਮਾਰ ਕੁਮਰਾ, ਖਜ਼ਾਨਚੀ ਸ਼ਿਵ ਕੁਮਾਰ ਐਰੀ, ਆਡੀਟਰ ਜੇ.ਐਸ.ਮਣਕੂ, ਸਟੇਜ ਸਕੱਤਰ ਅਜੀਤ ਸਿੰਘ, ਭੁਪਿੰਦਰ ਕੁਮਾਰ, ਮਾਸਟਰ ਸੁਰਿੰਦਰ ਕੁਮਾਰ, ਡਾ. ਦਿਨੇਸ਼ ਸੂਦ, ਵਿਮਲ ਵਰਮਾ, ਅਭਿਨਵ ਸ਼ਰਮਾ, ਸੁਮੇਸ਼ ਸੋਨੀ, ਵਰਿੰਦਰ ਦੱਤ ਵੈਦ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD