Wednesday, 15 May 2024

 

 

ਖ਼ਾਸ ਖਬਰਾਂ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ

 

ਆਪ ਸਰਕਾਰ ਪੰਜਾਬ ਦੀ ਆਰਥਿਕਤਾ ਲਈ ਨੁਕਸਾਨਦੇਹ: ਜੈਵੀਰ ਸ਼ੇਰਗਿੱਲ

ਮਾਨ ਸਰਕਾਰ ਵਿੱਚ ਪੰਜਾਬ ਦੀ ਆਰਥਿਕਤਾ ਵੈਂਟੀਲੇਟਰ 'ਤੇ: ਭਾਜਪਾ

Jaiveer Shergill, Bharatiya Janata Party, BJP, BJP Punjab

Web Admin

Web Admin

5 Dariya News

ਚੰਡੀਗੜ੍ਹ , 05 Oct 2023

ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਸ਼ਾਸਨ ਦੌਰਾਨ ਪੰਜਾਬ ਦੀ ਮਾੜੀ ਵਿੱਤੀ ਹਾਲਤ ਬਾਰੇ ਉਨ੍ਹਾਂ ਦੀਆਂ ਚਿੰਤਾਵਾਂ ਸਹੀ ਸਾਬਤ ਹੋਈਆਂ ਹਨ। ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਵਾਰ-ਵਾਰ ਪ੍ਰਗਟਾਈਆਂ ਜਾ ਰਹੀਆਂ ਚਿੰਤਾਵਾਂ ਪੂਰੀ ਤਰ੍ਹਾਂ ਸਹੀ ਸਾਬਤ ਹੋਈਆਂ ਹਨ, ਕਿਉਂਕਿ ਸਰਕਾਰ ਨੇ ਆਪਣੇ ਡੇਢ ਸਾਲ ਦੇ ਛੋਟੇ ਕਾਰਜਕਾਲ ਦੌਰਾਨ 50,000 ਕਰੋੜ ਰੁਪਏ ਦਾ ਕਰਜ਼ਾ ਲੈਣ ਦੀ ਗੱਲ ਮੰਨੀ ਹੈ। 

ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਪੰਜਾਬ ਦੀ ਆਰਥਿਕਤਾ ਆਈਸੀਯੂ ਵਿੱਚ ਵੈਂਟੀਲੇਟਰਾਂ 'ਤੇ ਸਾਹ ਲੈ ਰਹੀ ਹੈ।  ਇਹ ਆਪ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਆਰਥਿਕ ਕੁਸ਼ਾਸਨ ਦਾ ਨਤੀਜਾ ਹੈ, ਜੋ ਮੌਜੂਦਾ ਹਾਲਾਤ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਲਿਖੇ ਪੱਤਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੱਤਰ ਵਿੱਚ ਮਾਨ ਨੇ ਖੁਦ ਮੰਨਿਆ ਹੈ ਕਿ ਸੂਬੇ ਦੀ ਵਿੱਤੀ ਹਾਲਤ ਠੀਕ ਨਹੀਂ ਹੈ।  

ਇਸ ਤੋਂ ਇਲਾਵਾ, ਕਰਜ਼ੇ ਦੀ ਵਰਤੋਂ ਦੇ ਵੇਰਵਿਆਂ ਸਬੰਧੀ ਪੱਤਰ ਵਿੱਚ ਸਪੱਸ਼ਟ ਕਿਹਾ ਗਿਆ ਹੈ ਕਿ ਆਪ ਸਰਕਾਰ ਦੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਸੂਬੇ ਦੇ ਕਰਜ਼ੇ ਵਿੱਚ 47,107.6 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਸ਼ੇਰਗਿੱਲ ਨੇ ਕਿਹਾ ਕਿ ਇਹ ਮਾਨ ਸਰਕਾਰ ਦੇ ਦਾਅਵਿਆਂ ਨੂੰ ਪੂਰੀ ਤਰ੍ਹਾਂ ਨਕਾਰਦਾ ਹੈ ਕਿ ਸੂਬੇ ਦੀ ਆਰਥਿਕ ਹਾਲਤ ਠੀਕ ਹੈ।  ਸਗੋਂ, ਇਹ ਜ਼ਾਹਰ ਕਰਦਾ ਹੈ ਕਿ ਅਰਥ ਵਿਵਸਥਾ ਮੰਦਹਾਲੀ ਦੀ ਸਥਿਤੀ ਵਿੱਚ ਹੈ ਅਤੇ ਬਹੁਤ ਮਾੜੇ ਦੌਰ ਵਿੱਚੋਂ ਗੁਜ਼ਰ ਰਹੀ ਹੈ।

ਭਾਜਪਾ ਦੇ ਬੁਲਾਰੇ ਨੇ ਆਪ ਸਰਕਾਰ ਨੂੰ ਪੂਰੀ ਤਰ੍ਹਾਂ ਦਿਸ਼ਾਹੀਣ ਦੱਸਦਿਆਂ ਕਿਹਾ ਕਿ ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਵਿੱਤੀ ਸਾਲ 2023-24 ਦੇ ਬਜਟ ਵਿੱਚ ਵੀ ਮਾਲੀਆ ਉਗਰਾਹੀ ਵਧਾਉਣ ਲਈ ਕਿਸੇ ਨਵੇਂ ਵਿਕਲਪ ਦਾ ਜ਼ਿਕਰ ਨਹੀਂ ਹੈ।  ਬਾਵਜੂਦ ਇਸਦੇ ਕਿ ਸੂਬੇ ਵਿੱਚ ਲਗਾਤਾਰ ਡੂੰਘੇ ਵਿੱਤੀ ਸੰਕਟ ਦੀ ਸਮੱਸਿਆ ਨਾਲ ਨਜਿੱਠਣ ਲਈ ਤੁਰੰਤ ਕਦਮ ਚੁੱਕਣ ਦੀ ਲੋੜ ਹੈ। ਸ਼ੇਰਗਿੱਲ ਨੇ ਜ਼ੋਰ ਦਿੰਦਿਆਂ ਕਿਹਾ ਕਿ ਅਸਲ ਵਿੱਚ ਸਰਕਾਰ ਕੋਲ ਮਾਲੀਆ ਪੈਦਾ ਕਰਨ ਲਈ ਕੋਈ ਠੋਸ ਨੀਤੀ ਨਹੀਂ ਹੈ, ਜਿਸ ਨਾਲ ਸੂਬੇ ਨੂੰ ਘਾਟੇ ਵਿੱਚੋਂ ਬਾਹਰ ਕੱਢਿਆ ਜਾ ਸਕੇ। ਜਦੋਂ ਕਿ ਸੂਬਾ ਭਾਰੀ ਕਰਜ਼ੇ ਦੇ ਜਾਲ ਵਿੱਚ ਫਸਿਆ ਹੋਇਆ ਹੈ।

ਸ਼ੇਰਗਿੱਲ ਨੇ ਕੁਝ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਵਿੱਤੀ ਸਾਲ 2021-22 ਦੇ ਅੰਤ ਵਿੱਚ ਪੰਜਾਬ ਸਿਰ 2.82 ਲੱਖ ਕਰੋੜ ਰੁਪਏ ਦਾ ਕਰਜ਼ਾ ਸੀ, ਜੋ ਵਿੱਤੀ ਸਾਲ 2022-23 ਦੇ ਅੰਤ ਤੱਕ ਵੱਧ ਕੇ 3.12 ਲੱਖ ਕਰੋੜ ਰੁਪਏ ਹੋ ਗਿਆ ਹੈ।  ਇਸੇ ਤਰ੍ਹਾਂ ਵਿੱਤੀ ਸਾਲ 2023-24 ਦੇ ਅੰਤ ਤੱਕ ਕਰਜ਼ਾ 3.47 ਲੱਖ ਕਰੋੜ ਰੁਪਏ ਦੇ ਨਵੇਂ ਉੱਚੇ ਪੱਧਰ ਨੂੰ ਛੂਹਣ ਦੀ ਸੰਭਾਵਨਾ ਹੈ। ਸ਼ੇਰਗਿੱਲ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਕਰਜ਼ੇ ਦੀ ਮੁੜ ਅਦਾਇਗੀ 'ਤੇ ਪੰਜ ਸਾਲ ਦਾ ਮੋਰੋਟੋਰੀਅਮ ਵੀ ਮੰਗਿਆ ਹੈ।  ਇਸ ਤੋਂ ਸਰਕਾਰ ਦੇ ਖਜ਼ਾਨਾ ਖਾਲੀ ਨਾ ਹੋਣ ਦੇ ਦਾਅਵਿਆਂ ਦੀ ਪੋਲ ਖੁੱਲ੍ਹਦੀ ਹੈ।  

ਦਿਲਚਸਪ ਗੱਲ ਇਹ ਹੈ ਕਿ ਕਰੀਬ 10 ਮਹੀਨੇ ਪਹਿਲਾਂ ਸਰਕਾਰ ਨੇ  ਮੋਰੋਟੋਰੀਅਮ ਦੇ ਵਿਚਾਰ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ ਸੀ, ਪਰ ਹੁਣ ਉਸੇ ਸਰਕਾਰ ਨੇ ਇਸ ਮਾਮਲੇ 'ਤੇ ਪੂਰੀ ਤਰ੍ਹਾਂ ਯੂ-ਟਰਨ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਕੋਲ ਸੂਬੇ ਨੂੰ ਕਰਜ਼ਾ ਮੁਕਤ ਕਰਨ ਲਈ ਕੋਈ ਰੋਡਮੈਪ ਜਾਂ ਬਲੂਪ੍ਰਿੰਟ ਨਹੀਂ ਹੈ। ਪੰਜਾਬ ਦੇ ਲੋਕਾਂ ਨੂੰ ਇਸ ਤੋਂ ਵੱਡੀਆਂ ਉਮੀਦਾਂ ਸਨ, ਪਰ ਆਪ ਸਰਕਾਰ ਸੂਬੇ ਨੂੰ ਵੱਧ ਰਹੇ ਕਰਜ਼ੇ ਤੋਂ ਬਾਹਰ ਕੱਢਣ ਅਤੇ ਡਿੱਗ ਰਹੀ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ 'ਚ ਬੁਰੀ ਤਰ੍ਹਾਂ ਅਸਫਲ ਰਹੀ ਹੈ।

ਸ਼ੇਰਗਿੱਲ ਨੇ ਅੱਗੇ ਕਿਹਾ ਕਿ ਪੰਜਾਬ ਦੇਸ਼ ਦੇ ਸਭ ਤੋਂ ਵੱਧ ਕਰਜ਼ਈ ਸੂਬਿਆਂ ਵਿੱਚੋਂ ਇੱਕ ਹੈ ਅਤੇ ਮੌਜੂਦਾ ਸਰਕਾਰ ਨੇ ਸੂਬੇ ਦੀ ਆਰਥਿਕਤਾ ਨੂੰ ਰਿਵਰਸ ਗੇਅਰ ਵਿੱਚ ਪਾ ਦਿੱਤਾ ਹੈ।  ਭਾਜਪਾ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਕਈ ਵਾਰ ਆਪ ਸਰਕਾਰ ਨੂੰ ਆਪਣੇ ਕਰਮਚਾਰੀਆਂ ਨੂੰ ਸਮੇਂ 'ਤੇ ਤਨਖਾਹਾਂ ਦੇਣ ਵਿੱਚ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ।  ਪਰ ਮੰਦਭਾਗੀ ਗੱਲ ਇਹ ਹੈ ਕਿ ਸੂਬੇ ਦੀ ਆਰਥਿਕਤਾ ਦਾ ਮੰਦਾ ਹਾਲ ਹੋਣ ਦੇ ਬਾਵਜੂਦ 'ਆਪ' ਸਰਕਾਰ ਦੀਆਂ ਝੂਠੀਆਂ ਪ੍ਰਾਪਤੀਆਂ ਦਾ ਪ੍ਰਚਾਰ ਕਰਨ ਵਾਲੇ ਇਸ਼ਤਿਹਾਰਾਂ ਅਤੇ ਹੋਰਡਿੰਗਾਂ 'ਤੇ ਕਰੋੜਾਂ ਰੁਪਏ ਬੇਲੋੜੇ ਖਰਚੇ ਜਾ ਰਹੇ ਹਨ।

 

Tags: Jaiveer Shergill , Bharatiya Janata Party , BJP , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD