Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਏਸ਼ੀਅਨ ਗੇਮਜ਼ ਵਿੱਚ ਸੋਨ ਤਮਗਾ ਜਿੱਤ ਕੇ ਆਉਣ ਵਾਲੀ ਫਰੀਦਕੋਟ ਦੀ ਸਿਫਤ ਸਮਰਾ ਦਾ ਜਿਲ੍ਹਾ ਪ੍ਰਸ਼ਾਸ਼ਨ ਨੇ ਢੋਲ ਢਮੱਕੇ ਨਾਲ ਕੀਤਾ ਸਵਾਗਤ

ਨਹਿਰੂ ਸਟੇਡੀਅਮ ਵਿਖੇ ਸ਼ਾਨਦਾਰ ਸਮਾਗਮ ਵਿੱਚ ਇਲਾਕਾ ਨਿਵਾਸੀਆਂ ਨੇ ਸਿਫਤ ਸਮਰਾ ਨੂੰ ਦਿੱਤੀਆਂ ਵਧਾਈਆਂ

DC Faridkot, Vinit Kumar, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 05 Oct 2023

Last updated on: Oct 05, 2023, 00:00 IST

ਏਸ਼ੀਅਨ ਗੇਮਜ਼ ਦੌਰਾਨ ਸ਼ੂਟਿੰਗ ਵਿੱਚ ਸੋਨ ਤਮਗਾ ਜਿੱਤਣ ਵਾਲੀ ਸਿਫਤ ਕੌਰ ਸਮਰਾ ਦਾ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਢੋਲ ਢਮੱਕੇ ਦੇ ਨਾਲ ਸਥਾਨਕ ਨਹਿਰੂ ਸਟੇਡੀਅਮ ਵਿਖੇ ਸਵਾਗਤ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਫਰੀਦਕੋਟ ਐਮ.ਐਲ.ਏ ਗੁਰਦਿੱਤ ਸਿੰਘ ਸੇਖੋਂ ਦੀ ਧਰਮ ਪਤਨੀ ਸਰਦਾਰਨੀ ਬੇਅੰਤ ਕੌਰ ਸੇਖੋਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ, ਜ਼ਿਲ੍ਹਾ ਖੇਡ ਅਫਸਰ ਸ. ਬਲਜਿੰਦਰ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਸਿਫਤ ਕੌਰ ਨੇ ਨਾ ਕੇਵਲ ਫਰੀਦਕੋਟ ਬਲਕਿ ਪੂਰੇ ਪੰਜਾਬ ਅਤੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਿਫਤ ਕੌਰ ਸਮਰਾ ਅੱਗੇ ਆਉਣ ਵਾਲੀਆਂ  ਉਲੰਪਿਕ ਗੇਮਜ਼ ਵਿੱਚ ਜਾ ਕੇ ਸੋਨੇ ਦਾ ਤਮਗਾ ਜਿੱਤ ਕੇ ਦੇਸ਼ ਦਾ ਨਾਮ ਰੋਸ਼ਨ ਕਰੇਗੀ। ਉਨ੍ਹਾਂ ਕਿਹਾ ਕਿ ਸਿਫਤ ਕੌਰ ਸਮਰਾ ਉਦਹਾਰਨ ਹੈ ਕਿ ਛੋਟੇ ਜਿਹੇ ਜਿਲ੍ਹੇ ਨਾਲ ਸਬੰਧ ਰੱਖਣ ਵਾਲੀਆਂ ਕੁੜੀਆਂ ਦੇਸ਼ ਦਾ ਨਾਮ ਚਮਕਾ ਸਕਦੀਆਂ ਹਨ। 

ਉਨ੍ਹਾਂ ਹਾਜ਼ਰ ਬਾਕੀ ਖਿਡਾਰੀਆਂ ਨੂੰ ਕਿਹਾ ਕਿ ਉਹ ਵੀ ਸਿਫਤ ਕੌਰ ਸਮਰਾ ਤੋਂ ਪ੍ਰੇਰਨਾ ਲੈ ਕੇ ਦੇਸ਼ ਲਈ ਹੋਰ ਤਮਗੇ ਲਿਆਉਣ ਅਤੇ ਫਰੀਦਕੋਟ ਜਿਲ੍ਹੇ ਦਾ ਨਾਮ ਚਮਕਾਉਣ। ਜਿਲ੍ਹਾ ਖੇਡ ਅਫਸਰ ਸ. ਬਲਜਿੰਦਰ ਸਿੰਘ ਨੇ ਦੱਸਿਆ ਕਿ ਨਿਸ਼ਾਨੇਬਾਜ਼ੀ ਦੀ ਇਸ ਖੇਡ ਵਿੱਚ ਤਿੰਨ ਰਾਊਂਡ (ਲੇਟ ਕੇ, ਬੈਠ ਕੇ ਅਤੇ ਖੜ੍ਹੇ ਹੋ ਕੇ) ਨਿਸ਼ਾਨਾ ਲਗਾਉਣ ਤੇ ਹਰ ਰਾਊਂਡ ਵਿੱਚ 20 ਵਾਰ ਫਾਇਰ ਕੀਤੇ ਜਾਂਦੇ ਹਨ ਅਤੇ ਹਰ ਫਾਇਰ ਦੇ ਵੱਧ ਤੋਂ ਵੱਧ 10 ਅੰਕ ਦਿੱਤੇ ਜਾਂਦੇ ਹਨ।  

ਸਿਫਤ ਸਮਰਾ ਨੇ ਇਨ੍ਹਾਂ ਤਿੰਨਾਂ ਰਾਊਂਡਾਂ ਵਿੱਚ ਕੁੱਲ 60 ਰਾਊਂਡ ਫਾਇਰ ਕੀਤੇ, ਜਿਸ ਵਿੱਚ ਉਸਨੇ 600 ਵਿੱਚੋਂ 594 ਅੰਕ ਪ੍ਰਾਪਤ ਕੀਤੇ ਅਤੇ ਦੇਸ਼ ਦੀ ਝੋਲੀ ਵਿੱਚ ਸੋਨ ਤਮਗਾ ਪਾਇਆ। ਸਿਫਤ ਕੌਰ ਸਮਰਾ ਨੇ ਕਿਹਾ ਕਿ ਉਨ੍ਹਾਂ ਨੂੰ ਕਾਫੀ ਖੁਸ਼ੀ ਹੈ ਕਿ ਜਿਲ੍ਹਾ ਪ੍ਰਸ਼ਾਸ਼ਨ ਨੇ ਉਨ੍ਹਾਂ ਦਾ ਸਵਾਗਤ ਬੜੇ ਵਧੀਆ ਤਰੀਕੇ ਨਾਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ ਬਹੁਤ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਖਿਡਾਰੀਆਂ ਨੂੰ ਅੱਗੇ ਆਉਣ ਵਾਲੀਆਂ ਖੇਡਾਂ ਲਈ ਬਹੁਤ ਜਿਆਦਾ ਸਹਿਯੋਗ ਮਿਲੇਗਾ।

ਉਲੰਪਿਕ ਖੇਡਾਂ ਬਾਰੇ ਪੱਤਰਾਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਉਸ ਕੋਲ ਪਹਿਲਾਂ ਹੀ ਉਲੰਪਿਕ ਕੋਟਾ ਹੈ ਪਰ ਖੇਡਣ ਲਈ ਕੌਣ ਜਾਵੇਗਾ ਇਹ ਸਮੇਂ ਤੇ ਹੀ ਪਤਾ ਲੱਗੇਗਾ। ਜਿਕਰਯੋਗ ਹੈ ਕਿ ਸਿਫਤ ਕੌਰ ਸਮਰਾ ਸਥਾਨਿਕ ਦਸ਼ਮੇਸ਼ ਸਕੂਲ ਦੇ ਵਿਦਿਆਰਥਣ ਰਹੀ ਹੈ ਅਤੇ ਇਸ ਵੇਲੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਡੀ.ਪੀ.ਐੱਡ (ਡਿਪਲੋਮਾ ਆਫ ਫਿਜ਼ੀਕਲ ਐਜੂਕੇਸ਼ਨ) ਕਰ ਰਹੀ ਹੈ। ਏਸ਼ੀਅਨ ਗੇਮਜ਼ ਦੌਰਾਨ 50 ਮੀਟਰ 3-ਪੀ ਟੀਮ ਮੁਕਾਬਲਿਆਂ ਵਿੱਚ ਸਿਫਤ ਨੇ ਸੋਨ ਤਮਗਾ ਹਾਸਲ ਕੀਤਾ ਸੀ। ਇਸ ਮੌਕੇ ਵੱਡੀ ਗਿਣਤੀ ਵਿੱਚ ਖਿਡਾਰੀ ਅਤੇ ਜਿਲ੍ਹਾ ਵਾਸੀ ਹਾਜ਼ਰ ਸਨ।

 

Tags: DC Faridkot , Vinit Kumar , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD