Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਅਧੀਨ "ਮੇਰੀ ਮਿੱਟੀ ਮੇਰਾ ਦੇਸ਼" ਮੁਹਿੰਮ ਲਈ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆ ਤੋਂ ਮਿੱਟੀ ਲੈਕੇ ਇਕੱਠੀ ਕੀਤੀ ਗਈ

ਦੇਸ਼ ਦੀ ਆਜ਼ਾਦੀ ਲਈ ਜਾਨ ਵਾਰਨ ਵਾਲੇ ਸ਼ਹੀਦਾਂ ਦੇ ਬਹਾਦਰੀ ਦੇ ਕਿੱਸਿਆਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਣਾ ਸਾਡਾ ਫਰਜ਼: ਡਿਪਟੀ ਕਮਿਸ਼ਨਰ

DC Ropar, Preeti Yadav, Deputy Commissioner Ropar, Rupnagar, Ropar, Meri Maati Mera Desh, Azadi Ka Amrit Mahotsav, 77th Anniversary of Indian Independence, 77th years of Independence

Web Admin

Web Admin

5 Dariya News

ਰੂਪਨਗਰ , 05 Oct 2023

Last updated on: Oct 05, 2023, 00:00 IST

ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਅਧੀਨ "ਮੇਰੀ ਮਿੱਟੀ ਮੇਰਾ ਦੇਸ਼" ਮੁਹਿੰਮ ਲਈ ਜ਼ਿਲ੍ਹੇ ਵੱਖ-ਵੱਖ ਥਾਵਾਂ ਤੋਂ ਕਲਸ਼ ਰਾਹੀਂ ਮਿੱਟੀ ਇਕੱਠੀ ਕਰਕੇ ਇਕ ਕਲਸ਼ ਤਿਆਰ ਕਰਕੇ ਸੂਬਾ ਪੱਧਰੀ ਸਮਾਗਮ ਲਈ ਚੰਡੀਗੜ੍ਹ ਭੇਜਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਵਲੋਂ ਵੱਖ-ਵੱਖ ਥਾਵਾਂ ਤੋਂ ਆਈ ਮਿੱਟੀ ਨੂੰ ਇੱਕ ਸਾਂਝੇ ਕਲਸ਼ ਵਿਚ ਪਵਾਇਆ ਅਤੇ ਸਫਾਈ ਕਰਮਚਾਰੀਆਂ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਧੰਨਵਾਦ ਵੀ ਕੀਤਾ।

ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ 7500 ਕਲਸ਼ਾਂ ’ਚ ਮਿੱਟੀ ਲੈ ਕੇ ਦੇਸ਼ ਦੀ ਰਾਜਧਾਨੀ ਦਿੱਲੀ ਪਹੁੰਚੇਗੀ ਅਤੇ ਕੌਮੀ ਜੰਗੀ ਯਾਦਗਾਰ ਨੇੜੇ ‘ਅੰਮ੍ਰਿਤ ਵਾਟਿਕਾ’ ਬਣਾਈ ਜਾਵੇਗੀ। ਅੰਮ੍ਰਿਤ ਵਾਟਿਕਾ ‘ਏਕ ਭਾਰਤ-ਸ਼੍ਰੇਸ਼ਠ ਭਾਰਤ’ ਦਾ ਵੀ ਬਹੁਤ ਸ਼ਾਨਦਾਰ ਪ੍ਰਤੀਕ ਬਣੇਗੀ। ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ "ਮੇਰੀ ਮਿੱਟੀ ਮੇਰਾ ਦੇਸ਼" ਮੁਹਿੰਮ ਦਾ ਮੰਤਵ ਛੋਟੋ ਬੱਚਿਆਂ, ਵਿਦਿਆਰਥੀਆਂ ਤੋਂ ਲੈਕੇ ਨੌਜਵਾਨ ਸਮੇਤ ਹਰ ਵਰਗ ਦੇ ਆਮ ਲੋਕਾਂ ਨੂੰ ਦੇਸ਼-ਭਗਤੀ ਨਾਲ ਜੋੜਨਾ ਹੈ ਤਾਂ ਜੋ ਉਹ ਦੇਸ਼ ਪ੍ਰਤੀ ਬਣਦੀ ਜ਼ਿੰਮੇਵਾਰੀਆਂ ਨੂੰ ਨਿਭਾਉਂਦੇ ਹੋਏ ਇੱਕ ਸੱਭਿਅਕ ਅਤੇ ਇਮਾਨਦਾਰ ਨਾਗਰਿਕ ਹੋਣ ਦੀ ਭੂਮਿਕਾ ਨੂੰ ਯਕੀਨੀ ਤੌਰ ਉਤੇ ਨਿਭਾ ਸਕਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਪਣੀ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਆਜ਼ਾਦੀ ਲਈ ਜਾਨ ਵਾਰਨ ਵਾਲੇ ਸ਼ਹੀਦਾਂ ਦੇ ਕਿੱਸਿਆਂ ਅਤੇ ਕੁਰਬਾਨੀਆਂ ਤੋਂ ਜਾਣੂ ਕਰਵਾਈਏ ਤਾਂ ਜੋ ਇਹ ਆਉਣ ਵਾਲੀਆਂ ਪੀੜ੍ਹੀਆਂ ਵੀ ਭਾਰਤ ਦੇ ਸਰਵਪੱਖੀ ਵਿਕਾਸ ਵਿਚ ਆਪਣਾ ਹਿੱਸਾ ਪਾ ਸਕਣ। ਉਨ੍ਹਾਂ ਕਿਹਾ ਕਿ ਇਹ ਜੱਗ ਜਾਹਿਰ ਹੈ ਕਿ ਜਿਹੜੀਆਂ ਕੌਮਾਂ ਆਪਣੇ ਇਤਿਹਾਸ ਨੂੰ ਭੁੱਲ ਜਾਂਦੀਆਂ ਨੇ ਉਹ ਕਦੇ ਵੀ ਦੇਸ਼ ਦੇ ਸੁਨਹਿਰੀ ਭਵਿੱਖ ਨੂੰ ਨਹੀਂ ਸਿਰਜ ਸਕਦੀਆਂ ਅਤੇ ਮੇਰਾ ਮਿੱਟੀ ਮੇਰਾ ਦੇਸ਼ ਮੁਹਿੰਮ ਨੇ ਜਿੱਥੇ ਸਾਨੂੰ ਦੇਸ਼ ਭਗਤੀ ਤੇ ਜਜ਼ਬੇ ਦੇ ਨਾਲ ਜੋੜਿਆ ਹੈ ਉਥੇ ਹੀ ਇਹ ਮੁਹਿੰਮ ਸਾਡੇ ਸੱਭਿਆਚਾਰ ਨੂੰ ਦਰਸਾਉਂਦੀ ਹੈ ਕਿ ਅਸੀਂ ਵੱਖ-ਵੱਖ ਭਾਸ਼ਾਵਾਂ ਅਤੇ ਖੇਤਰਾਂ ਤੋਂ ਹੁੰਦੇ ਹੋਏ ਵੀ ਇੱਕ ਹਾਂ ਅਤੇ ਲੋੜ ਪੈਣ ਉਤੇ ਦੇਸ਼ ਲਈ ਖੂਨ ਦਾ ਕਤਰਾ-ਕਤਰਾ ਵਹਾਉਣ ਵਿਚ ਵਿਸ਼ਵਾਸ਼ ਰੱਖਦੇ ਹਾਂ।

ਇਸ ਮੌਕੇ ਨਹਿਰੂ ਸਟੇਡੀਅਮ ਵਿਖੇ ਦੇਸ਼ ਦੀ ਸੇਵਾ ਦੇ ਲਈ ਸਾਰਿਆਂ ਵਲੋਂ ਪ੍ਰਣ ਵੀ ਕੀਤਾ ਗਿਆ ਅਤੇ ਇਸ ਮੁਹਿੰਮ ਦੀ ਸ਼ਲਾਘਾ ਵੀ ਕੀਤੀ ਗਈ।

 

Tags: DC Ropar , Preeti Yadav , Deputy Commissioner Ropar , Rupnagar , Ropar , Meri Maati Mera Desh , Azadi Ka Amrit Mahotsav , 77th Anniversary of Indian Independence , 77th years of Independence

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD