Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੀਐਸਪੀਸੀਐਲ ਨੇ 36ਵੀਂ ਸੀਨੀਅਰ ਨੈਸ਼ਨਲ ਟੱਗ ਆਫ ਵਾਰ ਚੈਂਪੀਅਨਸ਼ਿਪ 2023 ਵਿੱਚ ਜਿੱਤ ਦਰਜ ਕੀਤੀ

Sports news, Punjab State Power Corporation Limited, PSPCL, 36th Senior National Tug of War Championship 2023, Er. Baldev Singh Sran

Web Admin

Web Admin

5 Dariya News

ਪਟਿਆਲਾ , 05 Oct 2023

Last updated on: Oct 05, 2023, 00:00 IST

ਪੰਜਾਬ ਸਟੇਟ ਪਾਵਰ ਕਾਰਪਰੇਸ਼ਨ ਲਿਮਿਟਡ (ਪੀਐਸਪੀਸੀਐਲ) ਦੀ ਟੀਮ ਨੇ ਆਪਣੀ ਮਜਬੂਤੀ ਅਤੇ ਟੀਮਵਰਕ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ, ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਵਿਖੇ 28 ਸਤੰਬਰ ਤੋਂ 1 ਅਕਤੂਬਰ ਤੱਕ ਹੋਈ 36ਵੀ ਨੈਸ਼ਨਲ ਟੱਗ ਆਫ ਵਾਰ ਚੈਂਪੀਅਨਸ਼ਿਪ 2023 ਵਿੱਚ ਜਿੱਤ ਦਰਜ ਕੀਤੀ ਹੈ।ਇਸ ਤਰਾਂ ਦੀ ਹੇਠ ਪੀਐਸਪੀਸੀਐਲ ਦੀ ਟੀਮ ਦੇ ਮਿਸਾਲੀ ਪ੍ਰਦਰਸ਼ਨ ਨੇ ਨਾ ਸਿਰਫ ਸੰਸਥਾ ਦਾ ਮਾਣ ਵਧਾਇਆ ਹੈ, ਬਲਕਿ ਇਸਨੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਨਾਮ ਹੋਰ ਉੱਚਾ ਕੀਤਾ ਹੈ।

ਫਾਈਨਲ ਮੁਕਾਬਲੇ ਵਿੱਚ ਪੀਐਸਪੀਸੀਐਲ ਦਾ ਮੁਕਾਬਲਾ ਹਰਿਆਣਾ ਦੀ ਟੀਮ ਨਾਲ ਸੀ, ਜਿਸ ਨੇ ਮਲੇਸ਼ੀਆ ਵਿੱਚ ਪਤੀਯੁਗਤਾ ਜਿੱਤ ਕੇ ਅੰਤਰਰਾਸ਼ਟਰੀ ਪੱਧਰ ਤੇ ਨਾਮਣਾ ਖੱਟਿਆ ਹੈ ਅਤੇ ਫਾਈਨਲ ਵਿੱਚ ਉਸਦੀ ਮੌਜੂਦਗੀ ਇੱਕ ਅਹਿਮ ਚੁਣੌਤੀ ਸੀ। ਲੇਕਿਨ ਕਪਤਾਨ ਅਮਰਿੰਦਰ ਸਿੰਘ ਦੀ ਅਗਵਾਈ ਅਤੇ ਕੋਚ ਮੁੱਖਵਿੰਦਰ ਸਿੰਘ ਦੇ ਮਾਰਗਦਰਸ਼ਨ ਹੇਠ ਪੀਐਸਪੀਸੀਐਲ ਦੀ ਟੀਮ ਨੇ ਮਜਬੂਤ ਇਰਾਦੇ ਅਤੇ ਬੇਮਿਸਾਲ ਹੁਨਰ ਦਾ ਪ੍ਰਦਰਸ਼ਨ ਕਰਦਿਆਂ, ਆਖਿਰਕਾਰ ਇਸ ਮੁਕਾਬਲੇ ਦੀ ਜੇਤੂ ਟਰਾਫੀ ਨੂੰ ਆਪਣੇ ਨਾਮ ਕੀਤਾ ਤੇ ਉਹ ਵੀ 10 ਸਾਲਾਂ ਦੇ ਅੰਤਰਾਲ ਤੋਂ ਬਾਅਦ।

ਇਸ ਮੌਕੇ ਪੀਐਸਪੀਸੀਐਲ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਇੰਜ. ਬਲਦੇਵ ਸਿੰਘ ਸਰਾਂ ਅਤੇ ਡਾਇਰੈਕਟਰ ਐਡਮਿਨਿਸਟਰੇਸ਼ਨ ਜਸਬੀਰ ਸਿੰਘ ਸੂਰ ਸਿੰਘ ਨੇ ਜੇਤੂ ਟੀਮ ਨੂੰ ਸਨਮਾਨ ਚਿੰਨ ਭੇਟ ਕਰਨ ਸਣੇ ਸ਼ਾਨਦਾਰ ਜਿੱਤ ਲਈ ਵਧਾਈ ਵੀ ਦਿੱਤੀ।ਇਸ ਦੌਰਾਨ ਟੀਮ ਦਾ ਹੌਸਲਾ ਵਧਾਉਂਦਿਆਂ ਅਤੇ ਉਹਨਾਂ ਵੱਲੋਂ ਸੀਨੀਅਰ ਨੈਸ਼ਨਲ ਟੱਗ ਆਫ ਵਾਰ ਚੈਂਪੀਅਨਸ਼ਿਪ ਦਿਖਾਏ ਗਏ ਸਮਰਪਣ ਅਤੇ ਅਨੁਸ਼ਾਸਨ ਦਾ ਜ਼ਿਕਰ ਕਰਦਿਆਂ, ਉਹਨਾਂ ਨੇ ਕਿਹਾ ਕਿ ਇਹ ਗੁਣ ਪੀਐਸਪੀਸੀਐਲ ਦੇ ਮੂਲ ਵਿਚਾਰਾਂ ਨੂੰ ਦਰਸਾਉਂਦੇ ਹਨ। ਅਸੀਂ ਕੰਮਕਾਜ ਤੋਂ ਹੱਟ ਕੇ ਆਪਣੇ ਮੁਲਾਜ਼ਮਾਂ ਦੇ ਹੁਨਰ ਦਾ ਸਦਾ ਸਮਰਥਨ ਕਰਦੇ ਰਹਾਂਗੇ।

ਉਹਨਾਂ ਨੇ ਕਿਹਾ ਕਿ ਇਸ ਜਿੱਤ ਦੇ ਨਾਲ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਨੇ ਆਪਣੇ ਮੁਲਾਜ਼ਮਾਂ ਵਿੱਚ ਖੇਡਾਂ ਨੂੰ ਉਤਸਾਹਿਤ ਕਰਨ ਅਤੇ ਉਹਨਾਂ ਦੇ ਹੁਨਰ ਨੂੰ ਉਭਾਰਨ ਸਬੰਧੀ ਵਚਨਬੱਧਤਾ ਨੂੰ ਜਾਹਿਰ ਕੀਤਾ ਹੈ, ਜਿਸ ਨਾਲ ਸੰਸਥਾ ਵਿੱਚ ਮਾਣ ਅਤੇ ਪ੍ਰਾਪਤੀਆਂ ਦਰਜ ਕਰਨ ਦੀ ਭਾਵਨਾ ਪੈਦਾ ਹੁੰਦੀ ਹੈ।

 

Tags: Sports news , Punjab State Power Corporation Limited , PSPCL , 36th Senior National Tug of War Championship 2023 , Er. Baldev Singh Sran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD