Friday, 03 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਨੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਵਜੋਂ ਗੁਰਮਿੰਦਰ ਸਿੰਘ ਦੇ ਨਾਮ ਉਤੇ ਮੋਹਰ ਲਾਈ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Cabinet Decision Punjab

Web Admin

Web Admin

5 Dariya News

ਚੰਡੀਗੜ੍ਹ , 05 Oct 2023

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਗੁਰਮਿੰਦਰ ਸਿੰਘ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਉਨ੍ਹਾਂ ਦੇ ਨਿਵਾਸ ਅਸਥਾਨ ਉਤੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਮੰਤਰੀ ਮੰਡਲ ਨੇ ਅਹੁਦਾ ਛੱਡ ਰਹੇ ਐਡਵੋਕੇਟ ਜਨਰਲ ਵਿਨੋਦ ਘਈ ਦਾ ਅਸਤੀਫਾ ਵੀ ਮਨਜ਼ੂਰ ਕਰ ਲਿਆ ਹੈ ਜਿਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਅਸਤੀਫਾ ਦਿੱਤਾ ਹੈ। ਇਸ ਦੌਰਾਨ ਉੱਘੇ ਵਕੀਲ ਗੁਰਮਿੰਦਰ ਸਿੰਘ ਦੇ ਨਾਮ ਨੂੰ ਸੂਬੇ ਦੇ ਸਭ ਤੋਂ ਵੱਡੇ ਕਾਨੂੰਨੀ ਅਹੁਦੇ ਲਈ ਮਨਜ਼ੂਰੀ ਦਿੱਤੀ ਗਈ ਹੈ।

ਪੰਜਾਬ ਕੋਲ ਕਿਸੇ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ, ਐਸ.ਵਾਈ.ਐਲ. ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ

ਮੰਤਰੀ ਮੰਡਲ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਜਿਸ ਕਰਕੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਮੰਤਰੀ ਮੰਡਲ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਤਲੁਜ ਦਰਿਆ ਪਹਿਲਾਂ ਹੀ ਸੁੱਕ ਚੁੱਕ ਹੈ ਅਤੇ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਇਕ ਬੂੰਦ ਵੀ ਸਾਂਝੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਉਠਦਾ।

ਪੰਜਾਬ ਕੋਲ ਹਰਿਆਣਾ ਨਾਲ ਸਾਂਝਾ ਕਰਨ ਲਈ ਵਾਧੂ ਪਾਣੀ ਨਹੀਂ ਹੈ ਅਤੇ ਕੌਮਾਂਤਰੀ ਨੇਮਾਂ ਦੇ ਮੁਤਾਬਕ ਪਾਣੀ ਦੀ ਮੌਜੂਦਗੀ ਬਾਰੇ ਮੁੜ ਮੁਲਾਂਕਣ ਕਰਨ ਦੀ ਲੋੜ ਹੈ। ਮੰਤਰੀ ਮੰਡਲ ਨੇ ਇਹ ਨੁਕਤ ਵੀ ਵਿਚਾਰਿਆ ਕਿ ਪੰਜਾਬ ਦੇ 76.5 ਫੀਸਦੀ ਬਲਾਕ (153 ਵਿੱਚੋਂ 117) ਖਤਰੇ ਦੀ ਕਗਾਰ ਉਤੇ ਹਨ ਜਦਕਿ ਧਰਤੀ ਹੇਠੋਂ 100 ਫੀਸਦੀ ਤੋਂ ਵੱਧ ਪਾਣੀ ਕੱਢਿਆ ਜਾ ਰਿਹਾ ਹੈ। ਦੂਜੇ ਪਾਸੇ ਹਰਿਆਣਾ ਵਿੱਚ ਸਿਰਫ 61.5 ਫੀਸਦੀ (143 ਵਿੱਚੋਂ 88 ਬਲਾਕ) ਖਤਰੇ ਦੀ ਸਥਿਤੀ ਵਿੱਚ ਹਨ।

ਕੈਦੀਆਂ ਦੀ ਅਗਾਊਂ ਰਿਹਾਈ ਦੇ ਮਾਮਲੇ ਭੇਜਣ ਦੀ ਮਨਜ਼ੂਰੀ

ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਦੋ ਕੈਦੀਆਂ ਦੀ ਅਗਾਊਂ ਰਿਹਾਈ ਦੇ ਕੇਸ ਭੇਜਣ ਲਈ ਵੀ ਸਹਿਮਤੀ ਦੇ ਦਿੱਤੀ ਹੈ। ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਅਗਾਊਂ ਰਿਹਾਈ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰਨ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।

ਲੋਕਾਂ ਨੂੰ ਵੱਡੀ ਰਾਹਤ, 31 ਦਸੰਬਰ ਤੱਕ 3 ਫੀਸਦੀ ਵਾਧੂ ਸਟੈਂਪ ਡਿਊਟੀ ਤੋਂ ਛੋਟ

ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਮੰਤਰੀ ਮੰਡਲ ਨੇ ਸ਼ਹਿਰੀ ਇਲਾਕਿਆਂ (ਮਿਊਂਸਪਲ ਕਾਰਪੋਰੇਸ਼ਨ ਅਤੇ ਕਲਾਸ-1 ਨਗਰ ਕੌਂਸਲਾਂ) ਵਿੱਚ 31 ਦਸੰਬਰ, 2023 ਤੱਕ ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ 3 ਫੀਸਦੀ ਵਾਧੂ ਸਟੈਂਪ ਡਿਊਟੀ (ਸਮਾਜਿਕ ਸੁਰੱਖਿਆ ਫੰਡ) ਤੋਂ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਲੋਕਾਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਭਾਰਤੀ ਸਟੈਂਪ ਐਕਟ-1899 ਦੀ ਧਾਰਾ 3-ਸੀ ਅਤੇ ਸ਼ਡਿਊਲ 1-ਬੀ ਜੋ ਕਿ ਭਾਰਤੀ ਸਟੈਂਪ ਐਕਟ, 1899 ਦੇ ਅਧੀਨ ਵਸੂਲਣਯੋਗ ਹੈ, ਨੂੰ ਖਤਮ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ। ਇਸ ਕਦਮ ਨਾਲ ਸ਼ਹਿਰੀ ਇਲਾਕਿਆਂ (ਨਗਰ ਨਿਗਮ ਅਤੇ ਕਲਾਸ-1 ਨਗਰ ਕੌਂਸਲਾਂ) ਅੰਦਰ ਜ਼ਮੀਨ ਖਰੀਦਣ ਵਾਲਿਆਂ ਨੂੰ ਛੋਟ ਮਿਲੇਗੀ।

ਪੀ.ਜੀ.ਐਸ.ਟੀ. (ਸੋਧ) ਬਿੱਲ-2023 ਦੀ ਤਜਵੀਜ਼ ਨੂੰ ਪ੍ਰਵਾਨਗੀ

ਮੰਤਰੀ ਮੰਡਲ ਨੇ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧ) ਬਿੱਲ-2023 ਨੂੰ ਪੇਸ਼ ਕਰਨ ਦੇ ਪ੍ਰਸਤਾਵ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਨਾਲ ਜੀ.ਐਸ.ਟੀ. ਕੌਂਸਲ ਦੇ ਆਦੇਸ਼ਾਂ ਮੁਤਾਬਕ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣਗੀਆਂ। ਟੈਕਸਦਾਤਾਵਾਂ ਦੀ ਸਹੂਲਤ ਅਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਜੀ.ਐਸ.ਟੀ. ਐਕਟ-2017 ਵਿੱਚ ਕੁਝ ਸੋਧਾਂ ਕਰਨ ਦਾ ਪ੍ਰਸਤਾਵ ਹੈ ਜਿਨ੍ਹਾਂ ਵਿੱਚ ਜੀ.ਐਸ.ਟੀ. ਅਪੀਲ ਟ੍ਰਿਬਿਊਨਲ ਅਤੇ ਇਸ ਦੇ ਰਾਜ ਬੈਂਚਾਂ ਦਾ ਗਠਨ, ਕੁਝ ਅਪਰਾਧਾਂ ਨੂੰ ਗੈਰ-ਅਪਰਾਧਿਕ ਬਣਾਉਣਾ, ਛੋਟੇ ਵਪਾਰੀਆਂ ਨੂੰ ਈ-ਕਾਮਰਸ ਅਪ੍ਰੇਟਰਾਂ ਵੱਲੋਂ ਮਾਲ ਦੀ ਸਪਲਾਈ ਕਰਨ ਦੀ ਸਹੂਲਤ, ਜਾਣਕਾਰੀ ਦੀ ਸਹਿਮਤੀ ਅਧਾਰਿਤ ਸ਼ੇਅਰਿੰਗ ਅਤੇ ਆਨਲਾਈਨ ਗੇਮਿੰਗ ਅਤੇ ਟੈਕਸ ਲਈ ਕਾਨੂੰਨੀ ਵਿਵਸਥਾਵਾਂ ਆਦਿ ਸ਼ਾਮਲ ਹਨ।

ਮੌਜੂਦਾ ਇਕਹਿਰੀਆਂ ਇਮਾਰਤਾਂ ਨੂੰ ਰੈਗੂਲਰ ਕਰਨ ਲਈ ਨੀਤੀ ਨੂੰ ਹਰੀ ਝੰਡੀ

ਹਾਲ ਹੀ ਵਿੱਚ ਹੋਈਆਂ ‘ਸਰਕਾਰ-ਸਨਅਤਕਾਰ ਮਿਲਣੀਆਂ’ ਦੌਰਾਨ ਉਦਯੋਗਪਤੀਆਂ ਨਾਲ ਕੀਤੇ ਵਾਅਦੇ ਮੁਤਾਬਕ ਮੰਤਰੀ ਮੰਡਲ ਨੇ ਮੌਜੂਦਾ ਇਕਹਿਰੀਆਂ ਇਮਾਰਤਾਂ ਨੂੰ ਰੈਗੂਲਰ ਕਰਨ ਦੀ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਫੈਸਲਾ ਮਿਊਂਸਪਲ ਹੱਦ, ਅਰਬਨ ਅਸਟੇਟ ਅਤੇ ਉਦਯੋਗਿਕ ਫੋਕਲ ਪੁਆਇੰਟ ਤੋਂ ਬਾਹਰ ਬਿਨਾਂ ਪ੍ਰਵਾਨਗੀ ਤੋਂ ਬਣਾਈਆਂ ਇਕਹਿਰੀਆਂ ਇਮਾਰਤਾਂ ਉਤੇ ਲਾਗੂ ਹੋਵੇਗਾ ਜਿਨ੍ਹਾਂ ਵਿੱਚ ਹੋਟਲ, ਮਲਟੀਪਲੈਕਸ, ਫਾਰਮਹਾਊਸ, ਸਿੱਖਿਆ, ਮੈਡੀਕਲ ਤੇ ਸਨਅਤੀ ਸੰਸਥਾਵਾਂ ਅਤੇ ਹੋਰ ਇਮਾਰਤਾਂ ਸ਼ਾਮਲ ਹਨ।

ਇਸ ਨੀਤੀ ਅਨੁਸਾਰ ਹੁਣ ਤੱਕ ਬਿਨਾਂ ਪ੍ਰਵਾਨਗੀ ਤੋਂ ਬਣਾਈਆਂ ਗਈਆਂ ਇਕਹਿਰੀਆਂ ਇਮਾਰਤਾਂ ਨੂੰ ਰੈਗੂਲਰ ਕਰਵਾਉਣ ਲਈ 31 ਦਸੰਬਰ, 2023 ਤੱਕ ਅਪਲਾਈ ਕਰਨ ਦਾ ਮੌਕਾ ਦਿੱਤਾ ਜਾਵੇਗਾ। ਇਸ ਨੀਤੀ ਦੇ ਤਹਿਤ ਇਮਾਰਤ ਦੇ ਮੰਤਵ ਅਨੁਸਾਰ ਬਣਦੇ ਵੱਖ-ਵੱਖ ਸੀ.ਐਲ.ਯੂ., ਈ.ਡੀ.ਸੀ., ਐਸ.ਆਈ.ਐਫ., ਰੈਗੂਲਰਾਈਜੇਸ਼ਨ ਫੀਸ, ਪ੍ਰੋਸੈਸਿੰਗ ਫੀਸ ਅਤੇ ਮਾਈਨਿੰਗ ਚਾਰਜ ਜੋ ਵੀ ਲਾਗੂ ਹੋਣ, ਜਮ੍ਹਾਂ ਕਰਵਾਉਣ ਮੌਕੇ ਸਬੰਧਤ ਦਸਤਾਵੇਜ਼ ਜਮ੍ਹਾਂ ਕਰਵਾ ਕੇ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਨੀਤੀ ਅਨੁਸਾਰ ਪ੍ਰਾਪਤ ਹੋਣ ਵਾਲੇ ਕੇਸਾਂ ਦਾ ਨਿਪਟਾਰਾ ਛੇ ਮਹੀਨੇ ਦੇ ਅੰਦਰ ਕੀਤਾ ਜਾਵੇਗਾ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Cabinet Decision Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD