Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

" ਮੇਰੀ ਮਾਟੀ ਮੇਰਾ ਦੇਸ਼ " ਸ਼ਹੀਦਾਂ ਨੂੰ ਸਨਮਾਨ ਦੇਣ ਦਾ ਉਪਰਾਲਾ : ਏ.ਡੀ.ਸੀ. ਈਸ਼ਾ ਸਿੰਗਲ

ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ਤੋਂ ਮਿੱਟੀ ਇੱਕਠੀ ਕਰਕੇ ਭੇਜੀ ਜਾਵੇਗੀ ਚੰਡੀਗੜ੍ਹ

Punjab Admin, Fatehgarh Sahib, Meri Maati Mera Desh, Swachhta League 2.0,Swachhta League 2.0,India Vs Garbage,Garbage Free India,Indian Swachhata League,Swachhata Hi Seva,Youth Vs Garbage,Swachh Bharat,Swachh Bharat Mission

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 06 Oct 2023

Last updated on: Oct 06, 2023, 00:00 IST

ਭਾਰਤ ਸਰਕਾਰ ਵੱਲੋਂ ਅਜ਼ਾਦੀ ਕਾ ਅੰਮ੍ਰਿਤ ਮਹਾਂ ਉਤਸਵ ਅਧੀਨ " ਮੇਰੀ ਮਾਟੀ ਮੇਰਾ ਦੇਸ਼ " ਪ੍ਰੋਗਰਾਮ ਆਪਣੇ ਮਹਾਨ ਸ਼ਹੀਦਾਂ ਨੂੰ ਸਨਮਾਨ ਦੇਣ ਦਾ ਉਪਰਾਲਾ ਹੈ ਅਤੇ ਅਜਿਹੇ ਪ੍ਰੋਗਰਾਮ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਹੋਰ ਮਜਬੂਤ ਬਣਾਉਂਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਈਸ਼ਾ ਸਿੰਗਲ ਨੇ ਆਮ ਖਾਸ ਬਾਗ ਵਿਖੇ " ਮੇਰੀ ਮਾਟੀ ਮੇਰਾ ਦੇਸ਼ " ਪ੍ਰੋਗਰਾਮ ਤਹਿਤ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਗੱਲਬਾਤ ਕਰਦਿਆਂ ਕੀਤਾ। 

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ " ਅੰਮ੍ਰਿਤ ਕਲਸ਼ ਯਾਤਰਾ" ਕੱਢ ਕੇ ਦੇਸ਼ ਦੀ ਰਾਜਧਾਨੀ ਦਿੱਲੀ ਭੇਜਣ ਲਈ ਇਕੱਤਰ ਕੀਤੀ ਮਿੱਟੀ ਨਾਲ ਨੈਸ਼ਨਲ ਵਾਰ ਮੈਮੋਰੀਅਲ ਦਿੱਲੀ ਵਿਖੇ " ਅੰਮ੍ਰਿਤ ਵਾਟਿਕਾ " ਦਾ ਨਿਰਮਾਣ ਕੀਤਾ ਜਾਵੇਗਾ ਜੋ ਕਿ ‘ਇਕ ਭਾਰਤ, ਸ੍ਰੇਸ਼ਠ ਭਾਰਤ" ਦਾ ਸ਼ਾਨਦਾਰ ਪ੍ਰਤੀਕ ਬਣੇਗੀ। ਇਸ ਮੌਕੇ ਏ.ਡੀ.ਸੀ. ਸ਼੍ਰੀਮਤੀ ਈਸ਼ਾ ਸਿੰਗਲ ਨੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਤੇ ਨਗਰ ਕੌਂਸਲ ਸਰਹਿੰਦ-ਫਤਹਿਗੜ੍ਹ ਸਾਹਿਬ ਵੱਲੋਂ ਸਵੱਛਤਾ ਜਾਗੋ ਕੱਢੀ ਗਈ। 

ਸ਼੍ਰੀਮਤੀ ਈਸ਼ਾ ਸਿੰਗਲ ਨੇ ਸਮੂਹ ਨਾਗਰਿਕਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਮਜਬੂਤ ਕਰਨ ਅਤੇ ਆਲੇ ਦੁਆਲੇ ਦੀ ਸਾਫ  ਸਫਾਈ ਰੱਖਣ ਦਾ ਪ੍ਰਣ ਵੀ ਦਿਵਾਇਆ ਗਿਆ। ਸ਼੍ਰੀਮਤੀ ਈਸ਼ਾ ਸਿੰਗਲ ਨੇ ਦੱਸਿਆ ਕਿ " ਮੇਰੀ ਮਾਟੀ ਮੇਰਾ ਦੇਸ਼ " ਪ੍ਰੋਗਰਾਮ ਤਹਿਤ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਵੱਲੋਂ ਸਾਰੇ ਵਾਰਡਾਂ ਤੇ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਪਿੰਡਾਂ ਵਿੱਚੋਂ ਮਿੱਟੀ ਇਕੱਠੀ ਕੀਤੀ ਗਈ ਹੈ ਅਤੇ ਜ਼ਿਲ੍ਹੇ ਦੇ ਵਾਰਡਾਂ ਤੇ ਪਿੰਡਾਂ ਵਿੱਚੋਂ ਇਕੱਠੀ ਕੀਤੀ ਗਈ ਮਿੱਟੀ ਇੱਕੋ ਥਾਂ ਕਲਸ ਵਿੱਚ ਪਾ ਕੇ ਚੰਡੀਗੜ੍ਹ ਭੇਜੀ ਜਾਵੇਗੀ ਅਤੇ ਫਿਰ ਇਹ ਮਿੱਟੀ ਦਿੱਲੀ ਵਿਖੇ ਭੇਜ ਦਿੱਤੀ ਜਾਵੇਗੀ ਜਿਥੇ ਕਿ ਇਹ ਮਿੱਟੀ ਅੰਮ੍ਰਿਤ ਵਾਟਿਕਾ ਵਿੱਚ ਮਿਲਾ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਵੱਛ ਭਾਰਤ ਗ੍ਰਾਮੀਣ ਮਿਸ਼ਨ ਅਧੀਨ " ਸਵੱਛਤਾ ਹੀ ਸੇਵਾ " ਪੰਦਰਵਾੜਾ ਮਨਾਇਆ ਗਿਆ ਸੀ ਜੋ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ 02 ਅਕਤੂਬਰ ਤੱਕ ਜਾਰੀ ਰਿਹਾ। ਇਸ ਪੰਦਰਵਾੜੇ ਦੌਰਾਨ ਸ਼ਹਿਰ ਦੇ ਪ੍ਰਮੁੱਖ ਤੇ ਇਤਿਹਾਸਕ ਸਥਾਨਾਂ ਦੀ ਸਾਫ ਸਫਾਈ ਕਰਵਾਈ ਗਈ ਅਤੇ ਲੋਕਾਂ ਨੂੰ ਸਾਫ ਸਫਾਈ ਰੱਖਣ ਲਈ ਜਾਗਰੂਕ ਕਰਨ ਵਾਸਤੇ ਰੈਲੀਆਂ ਕੱਢੀਆਂ ਗਈਆਂ ਤੇ ਸਮਾਗਮ ਵੀ ਕਰਵਾਏ ਗਏ।

ਇਸ ਮੌਕੇ ਨਗਰ ਕੌਂਸਲ ਸਰਹਿੰਦ ਦੇ ਕਾਰਜ ਸਾਧਕ ਅਫਸਰ ਸ਼੍ਰੀ ਸੰਗੀਤ ਕੁਮਾਰ ਨੇ ਦੱਸਿਆ ਕਿ ਨਗਰ ਕੌਂਸਲ ਵੱਲੋਂ "ਮੇਰੀ ਮਾਟੀ-ਮੇਰਾ ਦੇਸ਼" ਅਧੀਨ ਸ਼ਹਿਰ ਦੇ ਨਾਗਰਿਕਾਂ ਨੂੰ ਸਵੱਛਤਾ ਹੀ ਸੇਵਾ ਲਈ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ਤੋਂ ਮਿੱਟੀ ਇੱਕਠੀ ਕਰਕੇ ਕਲਸ਼ ਯਾਤਰਾ ਦਾ ਆਯੋਜਨ ਕੀਤਾ ਗਿਆ ਜੋ ਕਿ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਭੇਜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਆਪਣੇ ਸ਼ਹਿਰੀਆ ਨੂੰ ਹਰੇਕ ਸਹੂਲਤ ਦੇਣ ਦੇ ਨਾਲ-ਨਾਲ ਰਾਸ਼ਟਰ ਨਿਰਮਾਣ ਤੇ ਦੇਸ਼ ਦੀ ਏਕਤਾ ਤੇ ਅਖੰਡਤਾ ਮਜਬੂਤ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਹਰ ਸੰਭਵ ਉਪਰਾਲੇ ਕਰ ਰਹੀ ਹੈ ਤਾਂ ਜੋ ਸਾਡਾ ਦੇਸ਼ ‘ਇਕ ਭਾਰਤ, ਸ੍ਰੇਸ਼ਠ ਭਾਰਤ" ਨੂੰ ਹੋਰ ਮਜਬੂਤੀ ਨਾਲ ਦੁਨੀਆਂ ਦੇ ਸਾਹਮਣੇ ਰੱਖ ਸਕੇ।

ਇਸ ਮੌਕੇ ਨਗਰ ਕੌਂਸਲ ਅਮਲੋਹ ਦੇ ਕਾਰਜ ਸਾਧਕ ਅਫਸਰ ਸ਼੍ਰੀ ਬਲਜਿੰਦਰ ਸਿੰਘ, ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਕਾਰਜ ਸਾਧਕ ਅਫਸਰ ਸ਼੍ਰੀ ਕੇ.ਬੀ.ਐਸ.ਬਰਾੜ, ਨਗਰ ਕੋਂਸਲ ਬਸੀ ਪਠਾਣਾ ਦੇ ਕਾਰਜ ਸਾਧਕ ਅਫਸਰ ਸ਼੍ਰੀ ਮਨਵੀਰ ਸਿੰਘ ਗਿੱਲ, ਸੈਨਟਰੀ ਇੰਸਪੈਕਟਰ ਸ਼੍ਰੀ ਮਨੋਜ ਕੁਮਾਰ, ਮੈਡਮ ਰੂਪਪ੍ਰੀਤ, ਕੌਂਸਲਰ ਸ਼੍ਰੀਮਤੀ ਦਵਿੰਦਰ ਕੌਰ, ਸਮਾਜ ਸੇਵੀ ਪ੍ਰਿਤਪਾਲ ਸਿੰਘ ਜੱਸੀ ਤੋਂ ਇਲਾਵਾ ਨਗਰ ਕੌਂਸਲ ਦੇ ਸਫਾਈ ਸੇਵਕ ਤੇ ਸ਼ਹਿਰੀ ਪਤਵੰਤੇ ਹਾਜਰ ਸਨ।

 

Tags: Punjab Admin , Fatehgarh Sahib , Meri Maati Mera Desh , Swachhta League 2.0 , Swachhta League 2.0 , India Vs Garbage , Garbage Free India , Indian Swachhata League , Swachhata Hi Seva , Youth Vs Garbage , Swachh Bharat , Swachh Bharat Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD