Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਮਾਨਸਾ ’ਚ ਜੰਗਲ ਅਧੀਨ ਰਕਬਾ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਕਾਰਜਸ਼ੀਲ

ਜ਼ਿਲ੍ਹੇ ਅੰਦਰ 57 ਏਕੜ ਜ਼ਮੀਨ ਦੀ ਪੌਦੇ ਲਗਾਉਣ ਲਈ ਕੀਤੀ ਚੋਣ

DC Mansa, Deputy Commissioner Mansa, Paramveer Singh

Web Admin

Web Admin

5 Dariya News

ਮਾਨਸਾ , 06 Oct 2023

Last updated on: Oct 06, 2023, 00:00 IST

ਜ਼ਿਲ੍ਹੇ ਅੰਦਰ ਹਰਿਆਲੀ ਅਤੇ ਜੰਗਲ ਅਧੀਨ ਰਕਬਾ ਵਧਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਵੱਲੋਂ ਕੀਤੇ ਉਦਮ ਸਦਕਾ ਗ੍ਰਾਮ ਪੰਚਾਇਤਾਂ ਦੇ ਸਹਿਯੋਗ ਨਾਲ ਅਤੇ ਮਗਨਰੇਗਾ ਸਕੀਮ ਅਧੀਨ ਪਿੰਡਾਂ ਦੀਆਂ ਸ਼ਾਮਲਾਟ ਜਮੀਨਾਂ ਉੱਪਰ ਪੌਦੇ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਵੱਲੋਂ ਰੋਜ਼ਾਨਾ ਇੱਕ ਥਾਂ ਦੀ ਸ਼ਨਾਖਤ ਕਰਦਿਆਂ ਪੌਦੇ ਲਗਾ ਕੇ ਇਸ ਮੁਹਿੰਮ ਨੂੰ ਪਿੰਡ—ਪਿੰਡ ਲਿਜਾਣ ਲਈ ਅਤੇ ਲੋਕਾਂ ਦੀ ਸ਼ਮੂਲੀਅਤ ਵਧਾਉਣ ਲਈ ਯਤਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਕਲੀਪੁਰ, ਤਾਮਕੋਟ ਅਤੇ ਰੱਲਾ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। 

ਉਨ੍ਹਾਂ ਦੱਸਿਆ ਕਿ ਪਿੰਡ ਕਲੀਪੁਰ ਵਿੱਚ ਲਗਭਗ ਇਕ ਏਕੜ ਏਰੀਏ ਵਿਚ 5000 ਪੌਦੇ ਵੱਖ—ਵੱਖ ਪ੍ਰਜਾਤੀਆਂ ਦੇ ਲਗਾਏ ਜਾਣਗੇ। ਇਸੇ ਤਰ੍ਹਾਂ ਪਿੰਡ ਤਾਮਕੋਟ ਵਿਖੇ ਲਗਭਗ 2.5 ਏਕੜ ਏਰੀਏ ਵਿੱਚ ਵੱਖ—ਵੱਖ ਪ੍ਰਜਾਤੀਆਂ ਦੇ 10,000 ਪੌਦੇ ਲਗਾਏ ਜਾਣਗੇ ਅਤੇ ਪਿੰਡ ਰੱਲਾ ਦੀ ਲਗਭਗ 8 ਏਕੜ ਜਮੀਨ ਉੱਪਰ 12000 ਪੌਦੇ ਲਗਾਏ ਜਾਣਗੇ। ਉਨ੍ਹਾਂ ਪਿੰਡ ਵਾਸੀਆਂ, ਪਿੰਡਾਂ ਦੇ ਕਲੱਬਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਪਿੰਡਾਂ ਵਿੱਚ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਤਾਂ ਜੋ ਵਾਤਾਵਰਣ ਨੂੰ ਸ਼ੁੱਧ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ। 

ਉਨ੍ਹਾਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਕੁੱਲ 57 ਏਕੜ ਜਮੀਨ ਦੀ ਚੋਣ ਪੌਦੇ ਲਗਾਉਣ ਲਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਹੋਰ ਸ਼ਾਮਲਾਟ ਜਾਂ ਖਾਲੀ ਜ਼ਮੀਨਾ ਦੀ ਸ਼ਨਾਖਤ ਕੀਤੀ ਜਾਵੇ ਤਾਂ ਜੋ ਵੱਧ ਤੋਂ ਵੱਧ ਪੌਦੇ ਪਿੰਡਾਂ ਵਿੱਚ ਲਗਾਏ ਜਾ ਸਕਣ।  

 

Tags: DC Mansa , Deputy Commissioner Mansa , Paramveer Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD