Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

80,000 ਰੁਪਏ ਦੀ ਰਿਸ਼ਵਤ ਦੇ ਕੇਸ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਐਸਐਚਓ ਗ੍ਰਿਫਤਾਰ

ਤੀਜੀ ਕਿਸ਼ਤ ਵਜੋਂ 10,000 ਰੁਪਏ ਦੀ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ ਕੀਤਾ

Vigilance Bureau, Crime News Punjab, Punjab Police, Police, Crime News, Moga Police, Moga

Web Admin

Web Admin

5 Dariya News

ਮੋਗਾ , 06 Oct 2023

Last updated on: Oct 06, 2023, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਧਰਮਕੋਟ, ਜ਼ਿਲ੍ਹਾ ਮੋਗਾ ਵਿੱਚ ਤਾਇਨਾਤ ਐਸਐਚਓ ਗੁਰਵਿੰਦਰ ਸਿੰਘ ਭੁੱਲਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਇੰਸਪੈਕਟਰ ਨੂੰ ਸੁਖਵਿੰਦਰ ਸਿੰਘ ਵਾਸੀ ਪਿੰਡ ਨੂਰਪੁਰ ਹਕੀਮਾ (ਢਾਣੀ ਮਲੂਕ ਸਿੰਘ), ਤਹਿਸੀਲ ਧਰਮਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਫਿਰੋਜ਼ਪੁਰ ਸਥਿਤ ਵਿਜੀਲੈਂਸ ਬਿਊਰੋ ਰੇਂਜ ਦੇ ਦਫਤਰ ਵਿਖੇ ਪਹੁੰਚ ਕੇ ਬਿਆਨ ਦਰਜ ਕਰਵਾਏ ਅਤੇ ਦੋਸ਼ ਲਾਇਆ ਹੈ ਕਿ ਉਸ ਦੇ ਚੋਰੀ ਹੋਏ ਟਰੱਕ-ਟਰਾਲੇ ਦਾ ਪਤਾ ਲਗਾਉਣ ਲਈ ਉਹ ਪਹਿਲਾਂ ਥਾਣਾ ਕੋਟ ਈਸੇ ਖਾਂ, ਮੋਗਾ ਜਿਲ੍ਹਾ ਵਿਖੇ ਗਿਆ ਅਤੇ ਉਪਰੋਕਤ ਐਸ.ਐਚ.ਓ ਨੂੰ ਮਿਲਿਆ ਜਿਸ ਨੇ ਇਸ ਸਬੰਧ ਵਿੱਚ ਮੱਦਦ ਕਰਨ ਲਈ ਇੱਕ ਲੱਖ ਰੁਪਏ ਦੀ ਮੰਗ ਕੀਤੀ ਪਰ ਆਖਰਕਾਰ ਸੌਦਾ 80,000 ਰੁਪਏ ਵਿੱਚ ਤੈਅ ਹੋ ਗਿਆ। 

ਇਸ ਤੋਂ ਬਾਅਦ ਉਕਤ ਥਾਣੇਦਾਰ ਨੇ ਸ਼ਿਕਾਇਤਕਰਤਾ ਤੋਂ ਪੇਸ਼ਗੀ ਕਿਸ਼ਤ ਵਜੋਂ 50,000 ਰੁਪਏ ਲੈ ਲਏ ਪਰ ਸ਼ਿਕਾਇਤਕਰਤਾ ਨੇ ਉਸ ਨੂੰ ਕਿਹਾ ਕਿ ਉਹ ਟਰੱਕ-ਟ੍ਰੇਲਰ ਦਾ ਥਹੁ-ਪਤਾ ਲੱਗਣ ਤੋਂ ਬਾਅਦ ਹੀ ਬਾਕੀ ਰਹਿੰਦੀ ਰਕਮ ਦੇਵੇਗਾ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਹ ਆਪਣੇ ਟਰਾਲੇ ਬਾਰੇ ਪਤਾ ਲਾਉਣ ਲਈ ਦੁਬਾਰਾ ਥਾਣਾ ਕੋਟ ਈਸੇ ਖਾਂ ਪੁੱਜਾਂ ਤਾਂ ਪਤਾ ਲੱਗਾ ਕਿ ਉਕਤ ਥਾਣੇਦਾਰ ਦਾ ਤਬਾਦਲਾ ਬਤੌਰ ਐੱਸਐੱਚਓ ਧਰਮਕੋਟ ਹੋ ਗਿਆ ਹੈ। ਫਿਰ ਉਹ ਉਸ ਨੂੰ ਨਵੀਂ ਤਾਇਨਾਤੀ ਵਾਲੇ ਥਾਣੇ ਵਿੱਚ ਮਿਲਿਆ ਜਿੱਥੇ ਉਕਤ ਥਾਣੇਦਾਰ ਨੇ ਰਿਸ਼ਵਤ ਦੀ ਬਕਾਇਆ ਰਕਮ ਦੇਣ ਪਿੱਛੋਂ ਹੀ ਗੁਜਰਾਤ ਤੋਂ ਉਸ ਦੀ ਗੱਡੀ ਬਰਾਮਦ ਕਰਨ ਦੀ ਗੱਲ ਕੀਤੀ। 

ਇਸ ਤੋਂ ਬਾਅਦ ਥਾਣੇ ਵਿੱਚ ਹੀ ਐਸ.ਐਚ.ਓ. ਨੇ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 20,000 ਰੁਪਏ ਲੈ ਲਏ ਅਤੇ ਬਕਾਇਆ ਰਕਮ ਤੁਰੰਤ ਅਦਾ ਕਰਨ ਦੀ ਹਦਾਇਤ ਕੀਤੀ। ਇਸ ਭ੍ਰਿਸ਼ਟਾਚਾਰ ਦੇ ਅੱਗੇ ਨਾ ਝੁਕਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਉਰੋ ਰੇਂਜ ਦੇ ਦਫਤਰ ਕੋਲ ਜਾਣ ਦਾ ਫੈਸਲਾ ਕੀਤਾ। ਇਸ ਤੋਂ ਬਾਅਦ ਜਦੋਂ ਉਕਤ ਐਸ.ਐਚ.ਓ. 10,000 ਰੁਪਏ ਦੀ ਬਕਾਇਆ ਰਕਮ ਦੀ ਮੰਗ ਰਿਹਾ ਸੀ ਤਾਂ ਸ਼ਿਕਾਇਤਕਰਤਾ ਨੇ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਦਫ਼ਤਰ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਵਿੱਚ ਐਸਐਚਓ ਨੂੰ ਦੋਸ਼ੀ ਪਾਏ ਜਾਣ ਤੋਂ ਬਾਅਦ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਲਿਆ ਹੈ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੇ ਨਤੀਜੇ ਵਜੋਂ ਥਾਣੇਦਾਰ ਗੁਰਵਿੰਦਰ ਸਿੰਘ ਭੁੱਲਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਦੇ ਖਿਲਾਫ ਥਾਣਾ ਵਿਜੀਲੈਂਸ ਬਿਉਰੋ ਰੇਂਜ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 26 ਮਿਤੀ 5 ਅਕਤੂਬਰ 2023 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਬਾਰੇ ਅਗਲੇਰੀ ਕਾਰਵਾਈ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Moga Police , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD