Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਸੰਕਲਪ ਸਪਤਾਹ ਦੇ ਚੌਥੇ ਦਿਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਰਾਉਕੇ ਕਲਾਂ ਵਿਖੇ ਖੇਤੀਬਾੜੀ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ

Sankalp Saptah, Suposhit Parivar, Poshan Melas, Santulit Aahar, Mera Paushtik Bageecha, Sampoorna Swastha, Moga

5 Dariya News

5 Dariya News

5 Dariya News

ਮੋਗਾ , 06 Oct 2023

Last updated on: Oct 06, 2023, 00:00 IST

ਐਸਪੀਰੇਸ਼ਨਲ ਜ਼ਿਲ੍ਹਾ ਪ੍ਰੋਗਰਾਮ ਭਾਰਤ ਸਰਕਾਰ ਦੀ ਇੱਕ ਪਹਿਲਕਦਮੀ ਹੈ, ਜਿਸ ਤਹਿਤ ਵੱਖ-ਵੱਖ ਮਾਪਦੰਡਾਂ ਵਿੱਚ ਪਛੜ ਰਹੇ ਜ਼ਿਲ੍ਹਿਆਂ ਦੀ ਕਾਰਜਗੁਜ਼ਗਾਰੀ ਵਿੱਚ ਸੁਧਾਰ ਅਤੇ ਆਰਥਿਕ ਵਿਕਾਸ ਕਰਨਾ ਹੈ। ਇਸ ਤਹਿਤ ਸਰਕਾਰ ਵੱਲੋਂ ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਵੀ ਚਲਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਮੰਤਵ ਵੱਖ-ਵੱਖ ਮਾਪਦੰਡਾਂ ਤੋਂ ਪਛੜੇ ਐਸਪੀਰੇਸ਼ਨਲ ਬਲਾਕ ਦੀ ਕਾਰਜਸ਼ੈਲੀ ਵਿੱਚ ਵਾਧਾ ਅਤੇ ਵਿਕਾਸ ਕਰਨਾ ਹੈ। 30 ਸਤੰਬਰ, 2023 ਨੂੰ ਐਸਪੀਰੇਸ਼ਨ ਬਲਾਕ ਪ੍ਰੋਗਰਾਮ ਲਾਂਚ ਕੀਤਾ ਗਿਆ ਸੀ, ਜਿਸਦੀ ਲਗਾਤਾਰਤਾ ਵਿੱਚ ਐਸਪੀਰੇਸ਼ਨਲ ਬਲਾਕ ਨਿਹਾਲ ਸਿੰਘ ਵਾਲਾ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ 3 ਅਕਤੂਬਰ ਤੋਂ ''ਸੰਕਲਪ ਸਪਤਾਹ'' ਚਲਾਇਆ ਜਾ ਰਿਹਾ ਹੈ। 

ਵੱਖ ਵੱਖ ਵਿਭਾਗਾਂ ਵੱਲੋਂ ਸਫ਼ਾਈ ਨਾਲ ਸਬੰਧਤ ਗਤੀਵਿਧੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਸ ਸਪਤਾਹ ਦੇ ਚੌਥੇ ਦਿਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂਪਿੰਡ ਰਾਉਕੇ ਕਲਾਂ ਵਿਖੇ ਖੇਤੀਬਾੜੀ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਨੀਤੀ ਆਯੋਗ ਅਧੀਨ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਬ ਡਿਵੀਜ਼ਨਲ ਮੈਜਿਸਟ੍ਰੇਟ ਨਿਹਾਲ ਸਿੰਘ ਵਾਲਾ ਸ੍ਰ. ਹਰਕੰਵਲਜੀਤ ਸਿੰਘ ਦੀ ਯੋਗ ਅਗਵਾਈ ਹੇਠ ਐਸਪੀਰੇਸ਼ਨਲ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡ ਰਾਉਕੇ ਕਲਾਂ ਵਿਖੇ ਕ੍ਰਿਸ਼ੀ ਮਹਾਂਉਤਸਵ ਮਨਾਇਆ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਨਿਹਾਲ ਸਿੰਘ ਵਾਲਾ ਵੱਲੋਂ ਕੀਤੀ ਗਈ। ਇਸ ਕੈਂਪ ਦਾ ਸਮੁੱਚਾ ਪ੍ਰਬੰਧ ਬੀ.ਡੀ.ਪੀ.ਓ. ਵੱਲੋਂ ਕੀਤਾ ਗਿਆ। 

ਪ੍ਰੋਗਰਾਮ ਵਿੱਚ ਖੇਤੀ ਮਾਹਿਰਾਂ ਦੀ ਟੀਮ ਵੱਲੋਂ ਖੇਤੀ ਵਰਕਸ਼ਾਪ ਅਤੇ ਖੇਤੀ ਪ੍ਰਦਰਸ਼ਨੀਆਂ ਦਾ ਆਯੋਜਨ ਕੀਤਾ ਗਿਆ। ਟੀਮ ਵਿੱਚ ਸ਼ਾਮਿਲ ਡਾ. ਗੁਰਪ੍ਰੀਤ ਸਿੰਘ, ਬਲਾਕ ਖੇਤੀਬਾੜੀ ਅਫ਼ਸਰ, ਡਾ. ਨਵਦੀਪ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਬਾਘਾਪੁਰਾਣਾ, ਡਾ. ਵਿਨੋਦ ਕੁਮਾਰ ਖੇਤੀਬਾੜੀ ਵਿਸਥਾਰ ਅਫ਼ਸਰ, ਡਾ. ਤਰਨਜੀਤ ਸਿੰਘ, ਡਾ. ਧਰਮਵੀਰ ਸਿੰਘ,, ਸ੍ਰੀ ਕੁਲਜੀਤ ਸਿੰਘ, ਸ੍ਰੀ ਹਰਪ੍ਰੀਤ ਸਿੰਘ, ਦੀ ਟੀਮ ਵੱਲੋਂ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਨਿਧੀ, ਮਿੱਟੀ ਪਾਣੀ ਟੈਸਟ ਕਰਵਾਉਣ ਦੀ ਮਹੱਤਤਾ, ਵਾਤਾਵਰਨ ਦੀ ਸੰਭਾਲ ਲਈ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਲਈ ਤਕਨੀਕਾਂ ਦੀ ਵਰਤੋਂ, ਕਿਸਾਨਾਂ ਨੂੰ ਆਪਣੀ ਆਮਦਨੀ ਵਧਾਉਣ ਦੀ ਪ੍ਰੋਸੈਸਿੰਗ ਕਰਕੇ ਆਪ ਮਾਰਕਿਟ ਕਰਕੇ, ਗੋਬਰ ਧੰਨ ਦੀ ਸੁਚੱਜੀ ਵਰਤੋਂ, ਆਦਿ ਮਹੱਤਵਪੂਰਨ ਪਹਿਲੂਆਂ ਬਾਰੇ ਜਾਗਰੂਕ ਕੀਤਾ ਗਿਆ। 

ਇਸ ਮੌਕੇ ਸ੍ਰੀ. ਵਿਨੋਦ ਕੁਮਾਰ ਅਤੇ ਸ. ਹਰਪ੍ਰੀਤ ਸਿੰਘ ਖੇਤੀ ਉਪ ਨਿਰੀਖਕ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਸੁਪਰ ਸੀਡਰ, ਮਲਚਰ, ਐਮ.ਬੀ. ਪਲਾਉ ਅਤੇ ਸਰਫੇਸ ਸੀਡਰ ਮਸ਼ੀਨਾਂ ਆਦਿ ਦੀ ਪ੍ਰਦਰਸ਼ਨੀ ਲਗਾ ਕੇ ਕਿਸਾਨਾਂ ਨੂੰ ਮਸ਼ੀਨਾਂ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ।

 

Tags: Sankalp Saptah , Suposhit Parivar , Poshan Melas , Santulit Aahar , Mera Paushtik Bageecha , Sampoorna Swastha , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD