Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬੁੱਢਾ ਦਰਿਆ ਜਲਦ ਹੀ ਪ੍ਰਦੂਸ਼ਣ ਮੁਕਤ ਹੋਵੇਗਾ - ਸੰਤ ਬਲਬੀਰ ਸਿੰਘ ਸੀਚੇਵਾਲ

ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਜੀਵਨ ਅਤੇ ਸਫ਼ਰ ਨੂੰ ਦਰਸਾਉਂਦੀ ਪੁਸਤਕ ਸ੍ਰੀ ਹਰਿਕ੍ਰਿਸ਼ਨ ਧਿਆਈਐ ਰਿਲੀਜ਼

Sant Balbir Singh Seechewal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 06 Oct 2023

Last updated on: Oct 06, 2023, 00:00 IST

ਰਾਜ ਸਭਾ ਮੈਂਬਰ ਅਤੇ ਉੱਘੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਬੁੱਢਾ ਦਰਿਆ ਨੂੰ ਪ੍ਰਦੂਸ਼ਣ ਮੁਕਤ ਬਣਾਇਆ ਜਾਵੇਗਾ ਜਿਸਦੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਵਿੱਚ ਪ੍ਰਦੂਸ਼ਣ ਦੇ ਸਰੋਤਾਂ ਨੂੰ ਬੰਦ ਕਰਕੇ ਇਸ ਦੀ ਇਤਿਹਾਸਕ ਮਹੱਤਤਾ ਨੂੰ ਬਹਾਲ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਸੰਸਦ ਮੈਂਬਰ ਅੱਜ ਪਿੰਡ ਭੌਰਾ ਵਿਖੇ ਇੱਕ ਪੁਸਤਕ ਰਿਲੀਜ਼ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ, ਜਿਸ ਵਿੱਚ ਉਨ੍ਹਾਂ ਨੇ ਇਸ ਵਿੱਚ ਸਰਗਰਮੀ ਨਾਲ ਹਿੱਸਾ ਲੈ ਕੇ ਪ੍ਰਦੂਸ਼ਣ ਵਿਰੋਧੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ। 

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਪ੍ਰਗਤੀ ਦੀ ਜਾਂਚ ਕਰਨ ਲਈ ਸਬੰਧਤ ਅਧਿਕਾਰੀਆਂ ਨਾਲ ਨਿਯਮਤ ਸਮੀਖਿਆ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਕੁਦਰਤੀ ਸੋਮਿਆਂ ਹਵਾ, ਪਾਣੀ ਅਤੇ ਮਿੱਟੀ ਨੂੰ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਤੋਂ ਬਚਾ ਕੇ ਰੱਖੀਏ। ਇਸ ਪਵਿੱਤਰ ਧਰਤੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੀ ਬਖਸ਼ਿਸ਼ ਹੈ, ਜਿਨ੍ਹਾਂ ਨੇ ਵਾਤਾਵਰਨ ਨੂੰ ਬਚਾਉਣ ਦਾ ਸੰਦੇਸ਼ ਦਿੱਤਾ। ਸੰਸਦ ਮੈਂਬਰ ਵਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਵੀ ਗੁਰੇਜ ਕਰਨ ਦੀ ਅਪੀਲ ਕੀਤੀ ਕਿਉਂਕਿ ਇਸ ਨਾਲ ਵਾਤਾਵਰਨ ਨੂੰ ਹੋਰ ਖ਼ਤਰਾ ਪੈਦਾ ਹੋ ਰਿਹਾ ਹੈ।

ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੇ ਮੁੱਦੇ 'ਤੇ ਬੋਲਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ  ਪਹਿਲਾਂ ਹੀ ਪਾਣੀ ਦੀ ਕਿੱਲਤ ਨਾਲ ਜੂਝ ਰਿਹਾ ਹੈ ਅਤੇ ਇਸ ਕੋਲ ਕਿਸੇ ਨਾਲ ਸਾਂਝਾ ਕਰਨ ਲਈ ਕੋਈ ਵਾਧੂ ਪਾਣੀ ਨਹੀਂ ਬਚਿਆ ਹੈ। ਉਨ੍ਹਾਂ ਦੱਸਿਆ ਕਿ ਮਾਨਸੂਨ ਸੀਜ਼ਨ ਦੌਰਾਨ ਪੰਜਾਬ ਨੂੰ ਹੜ੍ਹਾਂ ਦੇ ਕਹਿਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਪੰਜਾਬ ਦੇ ਦਰਿਆਈ ਪਾਣੀ ਲਈ ਲਾਬਿੰਗ ਕਰਨ ਵਾਲੇ ਕਿਸੇ ਵੀ ਰਾਜ ਨੇ ਹੜ੍ਹਾਂ ਦੇ ਪਾਣੀ ਨੂੰ ਆਪਣੇ ਖੇਤਰਾਂ ਵਿੱਚ ਨਹੀਂ ਜਾਣ ਦਿੱਤਾ।

ਬਾਅਦ ਵਿੱਚ ਉਨ੍ਹਾਂ ਪ੍ਰਸਿੱਧ ਲੇਖਿਕਾ ਡਾ. ਕੁਲਵਿੰਦਰ ਕੌਰ ਮਿਨਹਾਸ ਦੀ ਲਿਖੀ ਪੁਸਤਕ ਸ੍ਰੀ ਹਰਿਕ੍ਰਿਸ਼ਨ ਧਿਆਈਐ ਨੂੰ ਰਿਲੀਜ਼ ਕੀਤਾ। ਇਸ ਪੁਸਤਕ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਜੀਵਨ ਅਤੇ ਯਾਤਰਾ ਨੂੰ ਦਰਸਾਇਆ ਗਿਆ ਹੈ। ਸੰਸਦ ਮੈਂਬਰ ਨੇ ਡਾ. ਮਿਨਹਾਸ ਦੇ ਯਤਨਾਂ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਕਮਜ਼ੋਰ ਵਰਗ ਦੇ ਬੱਚਿਆਂ ਨੂੰ ਆਪਣੀ ਅਕੈਡਮੀ ਵਿੱਚ ਮੁਫਤ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੀ ਭਲਾਈ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਗਰੀਬ ਲੋਕਾਂ ਦੀ ਸੇਵਾ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਅਤੇ ਡਾ. ਕੁਲਵਿੰਦਰ ਕੌਰ ਮਿਨਹਾਸ ਲਈ ਸ਼ੁਭ ਕਾਮਨਾਵਾਂ ਪ੍ਰਗਟ ਕੀਤੀਆਂ। ਸੰਤ ਸੀਚੇਵਾਲ ਨੇ ਆਪਣੀ ਅਕੈਡਮੀ ਵਿੱਚ ਪੜ੍ਹਦੇ ਗਰੀਬ ਬੱਚਿਆਂ ਨੂੰ ਸਟੇਸ਼ਨਰੀ ਦਾ ਸਮਾਨ ਵੀ ਸੌਂਪਿਆ। ਇਸ ਦੌਰਾਨ ਡਾ. ਮਿਨਹਾਸ ਨੇ ਸੰਤ ਸੀਚੇਵਾਲ ਦਾ ਆਪਣੀ ਪੁਸਤਕ ਰਿਲੀਜ਼ ਦੌਰਾਨ ਸ਼ਾਮਲ ਹੋਣ ਲਈ ਧੰਨਵਾਦ ਕੀਤਾ ਅਤੇ ਵਾਅਦਾ ਕੀਤਾ ਕਿ ਉਹ ਆਪਣਾ ਸਮਾਜਿਕ ਅਤੇ ਸਾਹਿਤਕ ਕਾਰਜ ਜਾਰੀ ਰੱਖਣਗੇ।

ਇਸ ਮੌਕੇ ਰਘਬੀਰ ਸਿੰਘ, ਰਣਬੀਰ ਕੰਗ, ਹਰਭਜਨ ਸਿੰਘ, ਚਰਨਜੀਤ ਸਿੰਘ, ਕੁਲਦੀਪ ਸਿੰਘ, ਪ੍ਰੋਫੈਸਰ ਦਰਸ਼ਨ ਸਿੰਘ, ਅਜੈ ਸਿੱਧੂ, ਅਮਰ ਸਿੰਘ ਅਤੇ ਹੋਰ ਹਾਜ਼ਰ ਸਨ।

ਸੰਸਦ ਮੈਂਬਰ ਵਲੋਂ ਬਹਾਦੁਰਕੇ ਰੋਡ ਵਿਖੇ ਸੀ.ਈ.ਟੀ.ਪੀ. ਦੇ ਕੰਮਕਾਜ ਦਾ ਨਿਰੀਖਣ :

ਮੈਂਬਰ ਪਾਰਲੀਮੈਂਟ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਬਹਾਦੁਰਕੇ ਰੋਡ 'ਤੇ ਸਥਿਤ ਕਾਮਨ ਫਲੂਐਂਟ ਟਰੀਟਮੈਂਟ ਪਲਾਂਟ ਦਾ ਦੌਰਾ ਕੀਤਾ, ਜਿੱਥੇ ਡਾਇੰਗ ਯੂਨਿਟਾਂ ਦੇ ਪਾਣੀ ਨੂੰ ਟ੍ਰੀਟ ਕੀਤਾ ਜਾ ਰਿਹਾ ਸੀ। ਸੰਸਦ ਮੈਂਬਰ ਨੇ ਟ੍ਰੀਟ ਕੀਤੇ ਪਾਣੀ ਦੀ ਗੁਣਵੱਤਾ ਦਾ ਮੁਆਇਨਾ ਕੀਤਾ ਅਤੇ ਇਸ ਪਲਾਂਟ ਨੂੰ ਸਹੀ ਢੰਗ ਨਾਲ ਚਲਾਉਣ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ 15 ਐਮ.ਐਲ.ਡੀ. ਦੀ ਸਮਰੱਥਾ ਵਾਲੇ ਇਸ ਪਲਾਂਟ ਵਿੱਚ ਕੋਈ ਵੀ ਰੰਗਾਈ ਯੂਨਿਟ ਬਿਨਾਂ ਟਰੀਟਮੈਂਟ ਤੋਂ ਪਾਣੀ ਨਾ ਛੱਡੇ।

 

Tags: Sant Balbir Singh Seechewal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD