Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੀਐੱਸਪੀਸੀਐਲ ਦੇ ਡਾਇਰੈਕਟਰ (ਐਡਮਿਨ) ਜਸਬੀਰ ਸਿੰਘ ਸੁਰ ਸਿੰਘ ਨੇ ਅਪ੍ਰੈਂਟਿਸਸ਼ਿਪ ਯੂਨੀਅਨ ਦੇ ਨੁਮਾਇੰਦਿਆਂ ਨੂੰ ਮਿਲੇ, ਪਟਿਆਲਾ ਵਿੱਚ ਧਰਨਾ ਸਮਾਪਤ

Protest, Jasbir Singh Sur Singh, PSPCL Director, Apprenticeship Union, Punjab State Power Corporation Limited, PSPCL, Patiala

Web Admin

Web Admin

5 Dariya News

ਪਟਿਆਲਾ , 06 Oct 2023

Last updated on: Oct 06, 2023, 00:00 IST

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਡਾਇਰੈਕਟਰ (ਐਡਮਿਨ) ਜਸਬੀਰ ਸਿੰਘ ਸੁਰ ਸਿੰਘ ਵਲੋ ਪਾਵਰਕਾਮ ਦੇ ਪਟਿਆਲਾ ਸਥਿੱਤ ਮੁੱਖ ਦਫਤਰ ਦੇ ਬਾਹਰ ਇੱਕ ਮਹੀਨੇ ਤੋਂ ਚੱਲੇ ਆ ਰਹੇ ਧਰਨੇ ਨੂੰ ਸਮਾਪਤ ਕਰਦੇ ਹੋਏ, ਅਪ੍ਰੈਂਟਿਸਸ਼ਿਪ ਸੰਘਰਸ਼ ਯੂਨੀਅਨ ਦੇ ਮੈਂਬਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।  ਇਸ ਲੜੀ ਹੇਠ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦੇ ਨਿਰਦੇਸ਼ਾਂ ਤਹਿਤ ਇਹ ਅਹਿਮ ਮੀਟਿੰਗ ਸ਼ੁੱਕਰਵਾਰ ਨੂੰ ਹੋਈ।

ਮੀਟਿੰਗ ਦੌਰਾਨ ਸ. ਜਸਬੀਰ ਸਿੰਘ ਸੂਰ ਸਿੰਘ ਨੇ ਯੂਨੀਅਨ ਦੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਸਹਾਇਕ ਲਾਈਨਮੈਨਾਂ ਦੀ ਭਰਤੀ ਪ੍ਰਕਿਰਿਆ ਲਈ ਨਵੇਂ ਸੀ.ਆਰ.ਏ. ਅਨੁਸਾਰ ਅਧਿਕਾਰਤ ਤੌਰ 'ਤੇ 15 ਦਸੰਬਰ, 2023 ਤੱਕ ਇਸ਼ਤਿਹਾਰ ਜਾਰੀ ਕਰ ਦਿੱਤਾ ਜਾਵੇਗਾ। ਜਿਸ ਐਲਾਨ ਤੇ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਗਰਮਜੋਸ਼ੀ ਨਾਲ ਆਪਣੀ ਰਜਾਮੰਦੀ ਪ੍ਰਗਟਾਈ ਗਈ। ਜਸਬੀਰ ਸਿੰਘ ਸੁਰ ਸਿੰਘ ਨੇ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਰਮਚਾਰੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਰੂਰੀ ਸੇਵਾਵਾਂ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਸਬੰਧੀ ਵਚਨਬੱਧਤਾ ਨੂੰ ਦਰਸਾਉਂਦਾ ਹੈ। 

ਪੀਐੱਸਪੀਸੀਐੱਲ ਦੇ ਡਾਇਰੈਕਟਰ (ਐਡਮਿਨ) ਅਤੇ ਅਪ੍ਰੈਂਟਿਸਸ਼ਿਪ ਸੰਘਰਸ਼ ਯੂਨੀਅਨ ਵਿਚਕਾਰ ਹੋਈ ਮੀਟਿੰਗ ਦਾ ਸਫਲ ਸਿੱਟਾ, ਬਿਜਲੀ ਖੇਤਰ ਵਿੱਚ ਕਾਮਿਆਂ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਹਿਤ ਇੱਕ ਸਕਾਰਾਤਮਕ ਕਦਮ ਨੂੰ ਦਰਸਾਉਂਦੀ ਹੈ। ਇਸ ਮੌਕੇ ਯੂਨੀਅਨ ਦੇ ਮੈਂਬਰਾਂ ਨੇ ਮੀਟਿੰਗ ਦੇ ਨਤੀਜੇ 'ਤੇ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਆਪਣਾ ਵਿਰੋਧ ਵਾਪਸ ਲੈਣ ਦਾ ਫੈਸਲਾ ਕੀਤਾ।  

ਇਸ ਫੈਸਲੇ ਨਾਲ ਪਾਵਰ ਸੈਕਟਰ ਦੇ ਕੰਮਕਾਜ ਦੀ ਆਮ ਦਿਨਾਂ ਦੇ ਹਲਾਤਾਂ ਵਿੱਚ ਪਹੁੰਚਣ ਦੀ ਉਮੀਦ ਕੀਤੀ ਜਾਂਦੀ ਹੈ, ਜੋ ਸੂਬੇ ਦੇ ਬੁਨਿਆਦੀ ਢਾਂਚੇ ਅਤੇ ਇਥੋਂ ਦੇ ਨਾਗਰਿਕਾਂ ਦੀ ਭਲਾਈ ਲਈ ਮਹੱਤਵਪੂਰਨ ਹੈ।

 

Tags: Protest , Jasbir Singh Sur Singh , PSPCL Director , Apprenticeship Union , Punjab State Power Corporation Limited , PSPCL , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD