Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ : ਹਰਭਜਨ ਸਿੰਘ ਈ.ਟੀ.ਓ.

ਜੰਡਿਆਲਾ ਰਾਜਬਾਹ ਦੀ ਕੰਕਰੀਟ ਲਾਈਨਿੰਗ ਦੇ ਕੰਮ ਦਾ ਰੱਖਿਆ ਨੀਂਹ ਪੱਥਰ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 06 Oct 2023

Last updated on: Oct 06, 2023, 00:00 IST

ਪੰਜਾਬ ਸਰਕਾਰ ਵਲੋਂ ਨਹਿਰਾਂ ਦੀਆਂ ਟੇਲਾਂ ਤੱਕ ਪੂਰਾ ਪਾਣੀ ਪੁੱਜਦਾ ਕਰਨ ਲਈ ਜਲ ਸਰੋਤ ਵਿਭਾਗ ਪੰਜਾਬ ਵਲੋਂ ਲਗਾਤਾਰ ਯਤਨ ਜਾਰੀ ਹਨ ਅਤੇ ਇਸ ਲਈ ਕਈ ਰਾਜਬਾਹੇ ਅਤੇ ਮਾਈਨਰ ਪੱਕੇ ਕੀਤੇ ਜਾ ਰਹੇ ਹਨ।ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲੇ ਰਾਜਬਾਹੇ ਨੂੰ ਪੱਕਾ ਕਰਨ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਉਨਾਂ ਦੱਸਿਆ ਕਿ ਜੰਡਿਆਲਾ ਰਾਜਬਾਹਾ ਦੀ ਕੰਕਰੀਟ ਦੇ ਲਾਈਨਿੰਗ ਦੇ ਕੰਮ ਉਤੇ ਤਕਰੀਬਨ 1 ਕਰੋੜ 65 ਲੱਖ ਰੁਪਏ ਖਰਚ ਆਉਣਗੇ ਅਤੇ ਇਸ ਕੰਕਰੀਟ ਲਾਈਨਿੰਗ ਦੀ ਕੁੱਲ ਲੰਬਾਈ 14855 ਫੁੱਟ ਹੈ। ਉਨਾਂ ਦੱਸਿਆ ਕਿ ਇਸ ਕੰਮ ਨਾਲ ਪਿੰਡ ਜਾਨੀਆ, ਠੱਠੀਆਂ, ਗੁਨੋਵਾਲ ਅਤੇ ਜੰਡਿਆਲੇ ਦੇ ਤਕਰੀਬਨ 2600 ਏਕੜ ਨੂੰ ਬਿਹਤਰ ਢੰਗ ਨਾਲ ਨਹਿਰੀ ਪਾਣੀ ਦੀ ਸਹੂਲਤ ਪ੍ਰਦਾਨ ਹੋਵੇਗੀ।

ਉਨਾਂ ਨੇ ਕਿਹਾ ਕਿ ਵਿਭਾਗ ਕਿਸਾਨ ਭਲਾਈ ਲਈ ਸਮਰਪਿਤ ਹੈ ਅਤੇ ਆਉਣ ਵਾਲੇ ਇਨਾਂ ਕੰਮਾਂ ਦਾ ਕਿਸਾਨਾਂ ਨੂੰ ਲਾਭ ਹੋਵੇਗਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਸ: ਈ:ਟੀ:ਓ: ਨੇ ਦੱਸਿਆ ਕਿ ਇਹ ਸਾਰਾ ਕੰਮ ਦੋ ਮਹੀਨੇ ਦੇ ਅੰਦਰ ਮੁਕੰਮਲ ਕੀਤਾ ਜਾਵੇਗ। ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੰਮ ਤਸੱਲੀਬਖਸ਼ ਹੋਣਾ ਚਾਹੀਦਾ ਹੈ ਅਤੇ ਇਸ ਕੰਮ ਵਿੱਚ ਕਿਸੇ ਕਿਸਮ ਦੀ ਖੜੋਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸ: ਈ:ਟੀ:ਓ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੀ ਸਰਕਾਰ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਕਿਸਾਨਾਂ ਦੇ ਝੋਨੇ ਦਾ ਇਕ ਇਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦੇਵੇਗੀ ਅਤੇ ਝੋਨੇ ਦੇ ਇਕ-ਇਕ ਦਾਣੇ ਦੀ ਅਦਾਇਗੀ ਕੀਤੀ ਜਾਵੇਗੀ।ਇਸ ਮੌਕੇ ਚੇਅਰਮੈਨ ਛਨਾਖ ਸਿੰਘ, ਸਤਿੰਦਰ ਸਿੰਘ, ਸਰਬਜੀਤ ਸਿੰਘ ਡਿੰਪੀ, ਸ੍ਰੀ ਨਰੇਸ਼ ਪਾਠਕ, ਤੇਜਦੀਪ ਸਿੰਘ ਬਿੱਟੂ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD