Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੂਬੇ ਵਿੱਚ ਸੜਕ ਹਾਦਸਿਆਂ ਨੂੰ ਘਟਾਉਣ ਲਈ ਪੰਜਾਬ ਪੁਲਿਸ ਲਵੇਗੀ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਸਹਾਰਾ

ਪੰਜਾਬ ਪੁਲਿਸ ਟਰੈਫਿਕ ਵਿੰਗ ਨੇ ਸੜਕ ਸੁਰੱਖਿਆ ਅਤੇ ਟਰੈਫਿਕ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਲਈ ਪ੍ਰਮੁੱਖ ਸੰਸਥਾਵਾਂ ਨਾਲ ਕੀਤਾ ਐਮਓਯੂ ਸਹੀਬੱਧ

AS Rai, Additional Director General of Police, ADGP Traffic, Road Safety and Traffic Research Centre, Rohan Verma, SAFE Society, Memoranda of Understanding, MOU, Chandigarh

Web Admin

Web Admin

5 Dariya News

ਚੰਡੀਗੜ੍ਹ , 06 Oct 2023

Last updated on: Oct 06, 2023, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਜ ਵਿੱਚ ਸੜਕੀ ਸੁਰੱਖਿਆ ਨੂੰ ਵਧਾਉਣ ਅਤੇ ਟਰੈਫਿਕ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਹੋਰ ਕਦਮ ਚੁੱਕਦਿਆਂ ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੇ ਚਾਰ ਨਾਮਵਰ ਸੰਸਥਾਵਾਂ ਨਾਲ  ਐਮਓਯੂ (ਸਮਝੌਤਾ) ਸਹੀਬੱਧ ਕੀਤਾ ਹੈ ਤਾਂ ਜੋ ਸੂਬੇ ਭਰ ’ਚ  ਹੋਰ ਸੁਰੱਖਿਅਤ ਅਤੇ ਵਧੇਰੇ ਕੁਸ਼ਲ ਆਵਾਜਾਈ ਨੈੱਟਵਰਕ ਨੂੰ ਯਕੀਨੀ ਬਣਾਇਆ ਜਾ ਸਕੇ। ਐਸ.ਏ.ਐਸ.ਨਗਰ ਦੇ ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ ਵਿਖੇ ਇੱਕ ਮਹੱਤਵਪੂਰਨ ਸਮਾਗਮ ਦੌਰਾਨ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏ.ਡੀ.ਜੀ.ਪੀ.) ਟਰੈਫਿਕ ਏ.ਐਸ.ਰਾਏ ਦੀ ਅਗਵਾਈ ਹੇਠ ਪ੍ਰਮੁੱਖ ਕੰਪਨੀਆਂ ਜਿਹਨਾਂ ਵਿੱਚ ਮੈਪ ਮਾਈ ਇੰਡੀਆ, ਪੰਜਾਬ ਅਧਾਰਤ ਸੇਫ਼ ਸੋਸਾਇਟੀ, ਗੁਰੂਗ੍ਰਾਮ ਸਥਿਤ ਇੰਟੋਜੀ ਟੇਕ ਪ੍ਰਾਈਵੇਟ ਲਿਮਟਿਡ ਅਤੇ ਜੈਪੁਰ ਸਥਿਤ ਮੁਸਕਾਨ ਫਾਊਂਡੇਸ਼ਨ ਸ਼ਾਮਲ ਹਨ,  ਨਾਲ ਐਮਓਯੂ ਸਹੀਬੱਧ ਕੀਤੇ ਗਏ । 

ਇਸ ਮੌਕੇ ਮੈਪ ਮਾਈ ਇੰਡੀਆ ਦੇ ਸੀਈਓ-ਕਮ-ਕਾਰਜਕਾਰੀ ਨਿਰਦੇਸ਼ਕ ਰੋਹਨ ਵਰਮਾ, ਸੇਫ਼ ਸੁਸਾਇਟੀ ਦੇ ਚੇਅਰਪਰਸਨ ਰੁਪਿੰਦਰ ਸਿੰਘ, ਮੁਸਕਾਨ ਫਾਊਂਡੇਸ਼ਨ ਦੇ ਟਰੱਸਟੀ ਸ਼ਾਂਤਨੂ ਬਸੀਨ ਅਤੇ ਇੰਟੋਜ਼ੀ ਦੇ ਸੰਸਥਾਪਕ ਅਤੇ ਸੀਈਓ ਨਰੇਸ਼ ਕੁਮਾਰ ਹਾਜ਼ਰ ਸਨ। ਇਹ ਅਮਲ ਸੜਕ ਸੁਰੱਖਿਆ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਪਰਾਧੀਆਂ ਨੂੰ ਕਾਬੂ ਕਰਨ ਲਈ ਸਮਰਪਿਤ ਇੱਕ ਵਿਸ਼ੇਸ਼ ਪੁਲਿਸ ਟੀਮ ਸੜਕ ਸੁਰੱਖਿਆ ਫੋਰਸ(ਐਸਐਸਐਫ)  ਦੀ ਸ਼ੁਰੂਆਤ ਦੇ ਮੱਦੇਨਜ਼ਰ ਕੀਤਾ ਗਿਆ ਹੈ। ਏ.ਡੀ.ਜੀ.ਪੀ. ਏ.ਐਸ. ਰਾਏ ਨੇ ਦੱਸਿਆ ਕਿ ਇਹਨਾਂ ਸੰਸਥਾਵਾਂ ਦੇ ਸਾਂਝੇ ਯਤਨ ਸੁਰੱਖਿਅਤ ਸੜਕਾਂ, ਟਰੈਫਿਕ ਦੇ ਕੁਸ਼ਲ ਤੇ ਬਿਹਤਰ ਬੰਦੋਬਸਤ ਅਤੇ ਪੰਜਾਬ ਦੇ ਉੱਜਵਲ ਭਵਿੱਖ ਲਈ ਰਾਹ ਪੱਧਰਾ ਕਰਨਗੇ। 

ਉਹਨਾਂ ਕਿਹਾ ,“ਅਸੀਂ ਸਾਰੇ ਨਾਗਰਿਕਾਂ ਲਈ ਸੂਬੇ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਹਾਂ।’’ ਉਨ੍ਹਾਂ ਕਿਹਾ ਕਿ ਇਹ ਕੰਪਨੀਆਂ ਸੜਕ ਸੁਰੱਖਿਆ ਅਤੇ ਟਰੈਫਿਕ ਪ੍ਰਬੰਧਨ ਰਣਨੀਤੀਆਂ ਨੂੰ ਵਧਾਉਣ ਲਈ ਵਿਗਿਆਨਕ ਜਾਂਚ ਅਤੇ ਗਿਆਨ ਸਿਰਜਣ ਦਾ ਮਾਹੌਲ ਪੈਦਾ ਕਰਨਗੀਆਂ।  ਜਦਕਿ, ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਸੜਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਰਾਜ ਦੇ ਵਿੱਚ ਟਰੈਫਿਕ ਕੰਟਰੋਲ ਦੀ ਦਿਸ਼ਾ ਵਿੱਚ ਕ੍ਰਾਂਤੀ ਲਿਆਉਣ ਲਈ ਅਨੁਕੂਲਿਤ ਵਾਤਾਵਰਣ ਸਿਰਜੇਗਾ ਤਾਂ ਜੋ ਬਿਹਤਰ ਟਰੈਫਿਕ ਦਾ ਪ੍ਰਬੰਧਨ ਕਰਕੇ  ਦੁਰਘਟਨਾਵਾਂ ਨੂੰ ਟਾਲਿਆ ਜਾ ਸਕੇ।

ਏਡੀਜੀਪੀ ਨੇ ਕਿਹਾ ,“ਇਹ ਪਹਿਲਕਦਮੀ ਨਾ ਸਿਰਫ ਸੜਕੀ ਮੌਤਾਂ ਅਤੇ ਹਾਦਸਿਆਂ ਨੂੰ ਘਟਾ ਕੇ ਸਾਰੇ ਨਾਗਰਿਕਾਂ ਲਈ ਇੱਕ ਸੁਰੱਖਿਅਤ ਵਾਤਾਵਰਣ ਪੈਦਾ ਕਰੇਗੀ, ਸਗੋਂ ਟਰੈਫਿਕ ਪ੍ਰਬੰਧਨ, ਕੰਟਰੋਲ, ਆਵਾਜਾਈ, ਸੜਕ ਸੁਰੱਖਿਆ ਇੰਜੀਨੀਅਰਿੰਗ, ਇੰਟੈਲੀਜੈਂਟ ਟਰਾਂਸਪੋਰਟ ਹੱਲ, ਐਮ-ਪੁਲਿਸਿੰਗ, ਈ-ਪੁਲਿਸਿੰਗ ਅਤੇ  ਸੂਬਾ ਪੁਲਿਸ ਨੂੰ ਸਿਖਲਾਈ  ਨਾਲ ਹੋਰ ਮੁਹਾਰਤ ਵੱਲ ਹੁਲਾਰਾ ਦੇਵੇਗੀ । ਉਹਨਾਂ ਅੱਗੇ ਕਿਹਾ ਇਸ ਨਾਲ ਟਰੈਫਿਕ ਪੈਟਰਨਜ਼ ਅਤੇ ਸੜਕ ਸੁਰੱਖਿਆ ਸਬੰਧੀ ਚੁਣੌਤੀਆਂ ਦੀ ਡੂੰਘੀ ਸਮਝ ਵਧੇਗੀ ਜਿਸਦੇ ਸਿੱਟੇੇ ਵਜੋਂ ਵਧੇਰੇ ਪ੍ਰਭਾਵਸ਼ਾਲੀ ਹੱਲ ਲੱਭਣਗੇ।

ਉਨ੍ਹਾਂ ਕਿਹਾ ਕਿ ਸੰਯੁਕਤ ਮੁਹਾਰਤ ਅਤੇ ਡੇਟਾ ਐਕਸਚੇਂਜ ਰਾਹੀਂ ਅਪਲਾਈਡ ਰਿਸਰਚ ਨੂੰ ਸਹੂਲਤ ਮਿਲੇਗੀ, ਜਿਸ ਦੀ ਵਰਤੋਂ ਸਮਾਜ ਦੇ ਵਿਆਪਕ ਲਾਭ ਲਈ ਖੋਜਾਂ ਨੂੰ ਪ੍ਰਸਾਰਤ ਕਰਨ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਸਾਂਝੇਦਾਰੀ ਸੜਕ ਸੁਰੱਖਿਆ ਦੇ ਖੇਤਰ ਵਿੱਚ ਨਵੀਨਤਾ ਅਤੇ ਨਾਲੇਜ ਸ਼ੇਅਰਿੰਗ (ਗਿਆਨ-ਵੰਡ) ਨੂੰ ਉਤਸ਼ਾਹਿਤ ਕਰੇਗਾ। ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ ਦੇ ਡਾਇਰੈਕਟਰ ਡਾ: ਨਵਦੀਪ ਅਸੀਜਾ ਨੇ ਕਿਹਾ ਕਿ ਸੜਕ ਸੁਰੱਖਿਆ ਵਿੱਚ ਵਿਗਿਆਨਕ ਨਜ਼ਰੀਆ ਲਿਆਉਣ ਲਈ ਪੰਜਾਬ ਪੁਲਿਸ ਦੀ ਇਹ ਇੱਕ ਹੋਰ ਪਹਿਲਕਦਮੀ ਹੈ ਅਤੇ ਇਸ ਨਾਲ ਪੰਜਾਬ ਪੁਲੀਸ ਦੇ ਟਰੈਫਿਕ ਵਿੰਗ ਵਿੱਚ ਡਾਟਾ-ਅਧਾਰਿਤ ਫੈਸਲੇ ਲੈਣ ਦੀ ਸਮਰੱਥਾ  ਹੋਰ ਵਧੇਗੀ। 

ਜ਼ਿਕਰਯੋਗ ਹੈ ਕਿ ਹਸਤਾਖਰਕਰਤਾਵਾਂ ਨੇ 2021 ਤੋਂ 2030 ਤੱਕ ਸੰਯੁਕਤ ਰਾਸ਼ਟਰ ਸੰਘ ਦੁਆਰਾ ਮਨੋਨੀਤ ‘‘ ਡੀਕੇਡ ਆਫ ਐਕਸ਼ਨ ਆਨ ਰੋਡ ਸੇਫਟੀ ’’  ਨੂੰ ਪੂਰਨ ਸਮਰਥਨ ਦਾ ਵਾਅਦਾ ਵੀ ਕੀਤਾ ਹੈ।

ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਵਿੱਚ ਸੰਸਥਾਵਾਂ ਕਿਵੇਂ ਮਦਦ ਕਰਨਗੀਆਂ

ਮੈਪ ਮਾਈ ਇੰਡੀਆ: ਰੀਅਲ-ਟਾਈਮ ਅਡਵਾਈਜ਼ਰੀਆਂ ਅਤੇ ਨੈਵੀਗੇਸ਼ਨ ਸੇਵਾਵਾਂ ਅਤੇ ਮਹੱਤਵਪੂਰਨ ਜਾਣਕਾਰੀ ਜਿਵੇਂ ਕਿ ਦੁਰਘਟਨਾਵਾਂ, ਸੜਕਾਂ ਦੇ ਬੰਦ ਹੋਣ ਅਤੇ ਵੀਆਈਪੀ ਆਵਾਜਾਈ ਬਾਰੇ ਢੁਕਵੀਂ ਜਾਣਕਾਰੀ ਪ੍ਰਦਾਨ ਕਰੇਗਾ।

ਇੰਟੋਜ਼ੀ ਟੈੱਕ: ਟਰੈਫਿਕ ਪ੍ਰਬੰਧਨ ਨੂੰ ਅਨੁਕੂਲ ਬਣਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਨ ਵਿੱਚ ਸਹਾਇਕ ਹੋਵੇਗਾ, ਇੱਕ ਸੁਰੱਖਿਅਤ ਅਤੇ ਵਧੇਰੇ ਕੁਸ਼ਲ ਸੜਕ ਨੈੱਟਵਰਕ ਵਿੱਚ ਯੋਗਦਾਨ ਪਾਵੇਗਾ।

ਸੇਫ ਸੋਸਾਇਟੀ: ਸੜਕ ਸੁਰੱਖਿਆ ਆਡਿਟ ਕਰਵਾਉਣ, ਬਲੈਕ ਸਪੌਟਸ ਦੀ ਪਛਾਣ ਕਰਨ, ਅਤੇ ਸੜਕ ਸੁਰੱਖਿਆ ਨੂੰ ਵਧਾਉਣ ਸਬੰਧੀ ਸੁਧਾਰ ਕਰਨ ਵਿੱਚ ਸਹਿਯੋਗ ਕਰੇਗਾ।

ਮੁਸਕਾਨ ਫਾਊਂਡੇਸ਼ਨ: ਸੜਕ ਸੁਰੱਖਿਆ ਸਿੱਖਿਆ ਅਤੇ ਜਾਗਰੂਕਤਾ ਪ੍ਰੋਗਰਾਮਾਂ, ਪੁਲਿਸ ਕਰਮਚਾਰੀਆਂ ਲਈ ਸਮਰੱਥਾ ਨਿਰਮਾਣ, ਤਕਨੀਕੀ ਸੜਕ ਸੁਰੱਖਿਆ ਆਡਿਟ, ਬਲੈਕ ਸਪਾਟ ਪਛਾਣ, ਅਤੇ ਸੁਧਾਰ ਦੇ ਕੰਮਾਂ ਵਿੱਚ ਇੱਕ ਪ੍ਰਮੁੱਖ ਭੂਮਿਕਾ ਨਿਭਾਏਗੀ।

 

Tags: AS Rai , Additional Director General of Police , ADGP Traffic , Road Safety and Traffic Research Centre , Rohan Verma , SAFE Society , Memoranda of Understanding , MOU , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD