Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਫਸਰ ਤੇ ਹਸਪਤਾਲ ਦਾ ਵਾਰਡ ਅਟੈਂਡੈਂਟ 10,000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ

Vigilance Bureau, Crime News Punjab, Punjab Police, Police, Crime News, Faridkot Police, Faridkot

Web Admin

Web Admin

5 Dariya News

ਫਰੀਦਕੋਟ , 06 Oct 2023

Last updated on: Oct 06, 2023, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਦੋ ਅਹਿਮ ਗ੍ਰਿਫਤਾਰੀਆਂ ਕੀਤੀਆਂ ਹਨ ਜਿਸ ਦੌਰਾਨ ਸਿਵਲ ਹਸਪਤਾਲ ਕੋਟਕਪੂਰਾ ਜ਼ਿਲ੍ਹਾ ਫਰੀਦਕੋਟ ਦੇ ਮੈਡੀਕਲ ਅਫਸਰ ਡਾ: ਵਿਕਰਮਜੀਤ ਜਿੰਦਲ ਅਤੇ ਇਸੇ ਹਸਪਤਾਲ ਦੇ ਵਾਰਡ ਅਟੈਂਡੈਂਟ ਗੁਰਮੇਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਕੋਟਕਪੂਰਾ ਨੇੜੇ ਪਿੰਡ ਵਾਂਦਰ ਜਟਾਣਾ ਦੇ ਵਸਨੀਕ ਹਰਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਸ਼ਿਕਾਇਤ ਅਨੁਸਾਰ ਹਰਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਕਿਸੇ ਹੋਰ ਵਿਅਕਤੀ ਨਾਲ ਹੋਈ ਤਕਰਾਰ ਦੌਰਾਨ ਸੱਟਾਂ ਲੱਗਣ ਤੋਂ ਬਾਅਦ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਦਾਖਲ ਸਨ। ਉਨ੍ਹਾਂ ਦੇ ਇਲਾਜ ਦੌਰਾਨ ਡਾ. ਵਿਕਰਮਜੀਤ ਜਿੰਦਲ ਨੇ ਮੈਡੀਕੋ-ਲੀਗਲ ਰਿਪੋਰਟ (ਐਮਐਲਆਰ) ਜਾਰੀ ਕਰਨ ਅਤੇ ਉਨ੍ਹਾਂ ਨੂੰ ਬਿਹਤਰ ਡਾਕਟਰੀ ਦੇਖਭਾਲ ਪ੍ਰਦਾਨ ਕਰਨ ਲਈ 5,000 ਰੁਪਏ ਦੀ ਮੰਗ ਕੀਤੀ। ਅਗਲੇ ਦਿਨ, ਡਾਕਟਰ ਜਦੋਂ ਸ਼ਿਕਾਇਤਕਰਤਾ ਦਾ ਮੁਆਇਨਾ ਕਰਨ ਲਈ ਵਾਰਡ ਵਿੱਚ ਆਇਆ ਤਾਂ ਉਸਨੂੰ ਉਸਦੇ ਹੱਥ ਦੀ ਹੱਡੀ ਟੁੱਟੀ ਹੋਈ ਹੋਣ ਬਾਰੇ ਦੱਸਿਆ। ਇਸ ਸੱਟ ਨੂੰ ਵੀ ਐਮਐਲਆਰ ਵਿੱਚ ਸ਼ਾਮਲ ਕਰਨ ਲਈ ਡਾਕਟਰ ਵਿਕਰਮਜੀਤ ਜਿੰਦਲ ਨੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ, ਜਿਸ ਬਾਰੇ ਬਾਅਦ ਵਿੱਚ 10,000 ਰੁਪਏ ਵਿੱਚ ਸੌਦਾ ਹੋ ਗਿਆ।

ਇਸ ਤੋਂ ਬਾਅਦ ਵਾਰਡ ਅਟੈਂਡੈਂਟ ਗੁਰਮੇਲ ਸਿੰਘ ਨੇ ਸ਼ਿਕਾਇਤਕਰਤਾ ਨੂੰ ਡਾਕਟਰ ਵਿਕਰਮਜੀਤ ਜਿੰਦਲ ਨੂੰ ਮਿਲਣ ਲਈ ਆਖਿਆ। ਇਸ ਮੁਲਾਕਾਤ ਦੌਰਾਨ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਅਦਾਇਗੀ ਸਬੰਧੀ ਸਾਰੀ ਗੱਲਬਾਤ ਰਿਕਾਰਡ ਕੀਤੀ। ਇਸ ਸਬੂਤ ਦੇ ਅਧਾਰ ਉੱਤੇ ਹੀ ਵਿਜੀਲੈਂਸ ਦੀ ਟੀਮ ਨੇ ਅੱਗੋਂ ਇਸ ਕੇਸ ਦੀ ਕਾਰਵਾਈ ਨੂੰ ਅੰਜਾਮ ਦਿੱਤਾ। ਬੁਲਾਰੇ ਨੇ ਅੱਗੇ ਕਿਹਾ ਕਿ ਵਿਜੀਲੈਂਸ ਨੇ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰਨ ਉਪਰੰਤ ਅਤੇ ਜਾਲ ਵਿਛਾ ਦਿੱਤਾ ਜਿਸ ਦੇ ਨਤੀਜੇ ਵਜੋਂ ਡਾਕਟਰ ਵਿਕਰਮਜੀਤ ਜਿੰਦਲ ਅਤੇ ਵਾਰਡ ਅਟੈਂਡੈਂਟ ਗੁਰਮੇਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Faridkot Police , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD