Saturday, 04 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਪਟਿਆਲਾ ਵਿੱਚ ਪੰਜਾਬ ਰਾਜ ਕਾਨੁੰਨੀ ਸੇਵਾਵਾਂ ਅਥਾਰਟੀ ਨੇ ਚਲਾਈ ਨਸ਼ਾ ਵਿਰੋੱਧੀ ਮੁਹਿੰਮ

Judiciary, District Legal Services Authority, Anti Drug Mission, Patiala

5 Dariya News

5 Dariya News

5 Dariya News

ਪਟਿਆਲਾ , 07 Oct 2023

ਪੰਜਾਬ ਰਾਜ ਕਾਨੁੰਨੀ ਸੇਵਾਵਾਂ ਅਥਾਰਟੀ, ਐਸ ਏ ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲਾ ਅਤੇ ਸੈਸ਼ਨਜ਼ ਜੱਜ ਕਮ ਚੇਅਰਪਰਸਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰੁਪਿੰਦਰਜੀਤ ਚਾਹਲ, ਦੀ ਅਗਵਾਈ ਹੇਠ ਜ਼ਿਲ੍ਹਾ ਪਟਿਆਲਾ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਚਲਾਉਂਦਿਆਂ ਸਿਹਤ ਵਿਭਾਗ ਸਮੇਤ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚੋਂ ਨਸ਼ੇ ਦੀ ਬਿਮਾਰੀ ਨੂੰ ਜੜੋਂ ਖਤਮ ਕਰਨ ਦੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ।

ਇਸ ਮੁਹਿੰਮ ਦੇ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਲੀਗਲ ਲਿਟਰੇਸੀ ਕਲੱਬ ਸਰਕਾਰੀ ਸੀਨੀਅਰ ਸੈਕੰਡਰੀ  ਸਕੂਲ ਮੱਘਰ ਸਾਹਿਬ, ਉਲਾਣਾ, ਟੌਹੜਾ, ਛੀਂਟਾਵਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਲਬੁਰਛਾਂ, ਸਮਾਣਾ ਦੇ ਬੱਚਿਆਂ ਦੁਆਰਾ ਲੋਕਾਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਲਿਆਉਣ ਲਈ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਰੈਲੀਆਂ ਕੱਢੀਆਂ ਗਈਆਂ। ਇਹਨਾਂ ਰੈਲੀਆਂ ਦੋਰਾਨ ਲੋਕਾਂ ਨੂੰ ਨਾਲਸਾ (ਨਸ਼ਾ ਪੀੜਿਤਾਂ ਨੂੰ ਕਾਨੂੰਨੀ ਸੇਵਾਵਾਂ ਅਤੇ ਨਸ਼ਿਆਂ ਦੇ ਖਤਰੇ ਨੂੰ ਖਤਮ ਕਰਨਾ) ਸਕੀਮ ਬਾਰੇ ਅਤੇ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। 

ਇਸ ਦੇ ਨਾਲ ਹੀ ਬੱਚਿਆਂ ਨੇ ਸਿਹਤ, ਆਰਥਿਕਤਾ ਅਤੇ ਸਮਾਜ ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦੇ ਹੋਏ ਪੋਸਟਰ ਬਣਾ ਕੇ ਇਸ ਰੈਲੀ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ । ਇਸ ਤੋਂ ਇਲਾਵਾ ਇਸ ਮੁਹਿਮ ਦੇ ਤਹਿਤ  ਚੀਫ ਜੁਡਿਸ਼ਿਅਲ ਮੈਜਿਸਟਰੇਟ ਕਮ ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ, ਮੈਡਮ ਮਾਨੀ ਅਰੋੜਾ ਨੇ ਨਸ਼ਾ ਛੁਡਾੳ ਕੇਂਦਰ, ਸਾਕੇਤ ਹਸਪਤਾਲ, ਬਡੂੰਗਰ, ਵਿਖੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੀਂਗੀ, ਨਾਭਾ ਅਤੇ ਸਰਕਾਰੀ ਹਾਈ ਸਕੂਲ, ਗਾਂਧੀ ਨਗਰ, ਲਾਹੌਰੀ ਗੇਟ ਵਿਖੇ ਕਾਨੂੰਨੀ ਸਾਖਰਤਾ ਪ੍ਰੋਗਰਾਮ ਕਰਵਾਏ ਗਏ । 

ਇਸ ਦੇ ਨਾਲ ਹੀ ਉਨਾਂ ਵੱਲੋਂ ਇਸ ਭੈੜੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਕਦੇ ਵੀ ਨਸ਼ਾ ਨਾ ਕਰਨ ਦੀ ਸਹੁੰ ਵੀ ਚੁਕਾਈ ਗਈ। ਰੈਲੀ ਦੋਰਾਨ ਸਕੂਲਾਂ ਵਿੱਚ ਨਸ਼ਿਆਂ ਦੇ ਸਿਹਤ, ਆਰਥਿਕਤਾ ਅਤੇ ਸਮਾਜ ਤੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦੇ ਹੋਏ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ । ਮੈਡਮ ਮਾਨੀ ਅਰੋੜਾ ਨੇ ਪਟਿਆਲਾ ਆਸ਼ਾ ਵਰਕਰਜ਼ ਨਾਲ ਵੀ ਇੱਕ ਜਾਗਰੂਕਤਾ ਪ੍ਰੋਗਰਾਮ ਕਰਕੇ ਉਨ੍ਹਾਂ ਨੂੰ ਆਪਣੇ ਖੇਤਰਾਂ ਵਿੱਚ ਇਸ ਨਸ਼ਾ ਵਿਰੋਧੀ ਮੁਹਿੰਮ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ । 

ਮੈਡਮ ਮਾਨੀ ਅਰੋੜਾ ਨੇ ਦੱਸਿਆ ਕਿ ਇਹ 1 ਅਕਤੂਬਰ ਨੂੰ ਸ਼ੁਰੂ ਹੋਈ ਇਹ ਮੁਹਿੰਮ ਮਿਤੀ 31. ਅਕਤੂਬਰ 2023 ਤੱਕ ਚੱਲੇਗੀ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਚਿਹਿਰੀ ਪਟਿਆਲਾ ਵਿਖੇ ਜਿਲਾ ਕਾਨੂੰਨੀ ਸੇਵਾਵਾਂ ਦੇ ਦਫਤਰ ਆ ਕੇ ਮੁਫਤ ਕਾਨੁੰਨੀ ਸੇਵਾਵਾਂ ਦਾ ਲਾਭ ਲਿਆ ਜਾ ਸਕਦਾ ਹੈ ਜਾਂ ਦਫਤਰ ਦੇ ਫੋਨ ਨੰਬਰ 01752306500 ਉਤੇ ਵੀ ਗੱਲ ਕੀਤੀ ਜਾ ਸਕਦੀ ਹੈ ।

 

Tags: Judiciary , District Legal Services Authority , Anti Drug Mission , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD