Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਜਿੰਦਰਪਾਲ ਤੂਰ ਅਤੇ ਹਰਮਿਲਨ ਬੈਂਸ ਦਾ ਮੋਹਾਲੀ ਹਵਾਈ ਅੱਡੇ 'ਤੇ ਢੋਲ ਦੇ ਡੱਗੇ ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਹਵਈ ਅੱਡੇ ਤੇ ਸਵਾਗਤ ਲਈ ਪੁੱਜੇ ਜ਼ਿਲ੍ਹੇ ਦੇ ਉਭਰਦੇ ਖਿਡਾਰੀਆਂ ਨੇ ਆਪਣੇ ਨਾਇਕਾਂ ਨਾਲ ਸੈਲਫੀਆਂ ਲਈਆਂ

Sports News, Asian Games at Hangzhou, Asian Games, Hangzhou, Tejinderpal Toor, Harmilan Bains

Web Admin

Web Admin

5 Dariya News

ਐਸ.ਏ.ਐਸ.ਨਗਰ , 07 Oct 2023

Last updated on: Oct 07, 2023, 00:00 IST

ਹਾਂਗਜ਼ੂ ਏਸ਼ੀਅਨ ਖੇਡਾਂ 2023 ਦੇ ਚੈਂਪੀਅਨਾਂ ਦਾ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੋਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਢੋਲ ਦੀ ਥਾਪ ਅਤੇ ਫੁੱਲਾਂ ਦੀ ਵਰਖਾ ਦਰਮਿਆਨ ਨਿੱਘਾ ਸਵਾਗਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਅੰਤਰਰਾਸ਼ਟਰੀ ਪੱਧਰ ਤੇ ਜਿੱਤਾਂ ਹਾਸਲ ਖਿਡਾਰੀਆਂ ਨੂੰ ਪੰਜਾਬ ਦੇ ਨੌਜਵਾਨਾਂ ਦੇ ਆਦਰਸ਼ ਵਜੋਂ ਪੇਸ਼ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਏਸ਼ੀਅਨ ਖੇਡਾਂ ਦੇ ਤਗਮਾ ਜੇਤੂ ਤੇਜਿੰਦਰਪਾਲ ਸਿੰਘ ਤੂਰ ਅਤੇ ਹਰਮਿਲਨ ਬੈਂਸ ਨੂੰ ਨਿੱਘਾ ਸਨਮਾਨ ਦਿੱਤਾ ਗਿਆ। 

ਜ਼ਿਲੇ ਦੇ ਉਭਰਦੇ ਖਿਡਾਰੀਆਂ ਨੇ ਏਅਰਪੋਰਟ 'ਤੇ ਢੋਲ ਦੀ ਥਾਪ ਨਾਲ,ਪੰਜਾਬ ਦੀ ਮਿੱਟੀ ਦੇ ਜਾਏ ਇਨ੍ਹਾਂ ਖਿਡਾਰੀਆਂ 'ਤੇ ਫੁੱਲਾਂ ਦੀ ਵਰਖਾ ਕਰਦੇ ਹੋਏ ਸਵਾਗਤ ਕੀਤਾ ਅਤੇ ਸੈਲਫੀਆਂ ਲੈਣ ਦੇ ਨਾਲ ਨਾਲ ਖਿਡਾਰੀਆਂ ਨੇ ਉਨ੍ਹਾਂ ਨੂੰ ਵੀ ਪਿਆਰ ਤੇ ਮਾਣ ਨਾਲ ਜੱਫੀ ਵੀ ਪਾਈ। ਮੋਹਾਲੀ ਵਿੱਚ ਮੁੱਖ ਮੰਤਰੀ ਦੇ ਫੀਲਡ ਅਫ਼ਸਰ ਵਜੋਂ ਤਾਇਨਾਤ ਪੀ ਸੀ ਐਸ ਅਫਸਰ ਇੰਦਰਪਾਲ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫ਼ੋਂ ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ ਅਤੇ ਕੋਚਾਂ ਨਾਲ ਹਵਾਈ ਅੱਡੇ ’ਤੇ ਤੂਰ ਤੇ ਬੈਂਸ ਦਾ ਹਾਰ ਪਾ ਕੇ ਸਵਾਗਤ ਕੀਤਾ।

ਜ਼ਿਕਰਯੋਗ ਹੈ ਕਿ ਤਜਿੰਦਰਪਾਲ ਸਿੰਘ ਤੂਰ ਨੇ ਸ਼ਾਟਪੁੱਟ ਵਿੱਚ ਸੋਨ ਤਗ਼ਮਾ ਜਿੱਤਿਆ ਹੈ ਜਦਕਿ ਹਰਮਿਲਨ ਬੈਂਸ ਨੇ ਕ੍ਰਮਵਾਰ 800 ਮੀਟਰ ਅਤੇ 1500 ਮੀਟਰ ਵਿੱਚ ਦੋ ਚਾਂਦੀ ਦੇ ਤਗ਼ਮੇ ਹਾਸਲ ਕੀਤੇ ਹਨ।ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਚੱਲ ਰਹੀਆਂ ਏਸ਼ੀਅਨ ਖੇਡਾਂ ਦੌਰਾਨ ਸਾਡੇ ਦੇਸ਼ ਅਤੇ ਸੂਬੇ ਲਈ ਕਈ ਤਗਮੇ ਜਿੱਤਣਾ ਸਾਡੇ ਲਈ ਮਾਣ ਵਾਲੀ ਗੱਲ ਹੈ। ਦੋਵੇਂ ਖਿਡਾਰੀ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਕਬੂਲਣ ਉਪਰੰਤ ਪਟਿਆਲਾ ਲਈ ਰਵਾਨਾ ਹੋਏ।

 

Tags: Sports News , Asian Games at Hangzhou , Asian Games , Hangzhou , Tejinderpal Toor , Harmilan Bains

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD