Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰੂ ਨਗਰੀ ਤੋਂ ਪੰਜਾਬ ਨੂੰ ਨਸ਼ਾ ਮੁੱਕਤ ਕਰਨ ਦੀ ਮੁਹਿੰਮ ਹੋਵੇਗੀ ਸ਼ੁਰੂ : ਨੌਨਿਹਾਲ ਸਿੰਘ

ਅਰਦਾਸ, ਸੰਕਲਪ ਅਤੇ ਖੇਡਾਂ ਦਾ ਸਾਥ ਲੈ ਕੇ ਨੌਜਵਾਨ ਕਰਨਗੇ ਨਿਰੋਏ ਜੀਵਨ ਦੀ ਸ਼ੁਰੂਆਤ

Anti Drug Mission, Drive Against Drugs, Naunihal Singh, Commissioner of Police, Amritsar City, Amritsar, Comprehensive Action against Drug Abuse, CADA

Web Admin

Web Admin

5 Dariya News

ਅੰਮ੍ਰਿਤਸਰ , 07 Oct 2023

Last updated on: Oct 07, 2023, 00:00 IST

ਅੰਮ੍ਰਿਤਸਰ ਵਾਸੀ, ਪੁਲਿਸ ਅਤੇ ਪ੍ਰਸ਼ਾਸਨ ਅਕਤੂਬਰ ਅਤੇ ਨਵੰਬਰ ਮਹੀਨੇ ਨਸ਼ੇ ਵਿਰੁੱਧ ਲਾਮਬੰਦੀ ਲਈ ਹੰਭਲਾ ਮਾਰਦੇ ਹੋਏ ‘ਦਾ ਹੋਪ ਇਨੀਸ਼ੀਏਟਿਵ’ ਨਾਮ ਦੇ ਇਕ ਨਿਵੇਕਲੇ ਪ੍ਰੋਗਰਾਮ ਦੀ ਸ਼ੁਰੂਆਤ ਕਰਨ ਜਾ ਰਹੇ ਹਨ, ਜੋ ਕਿ ਪੰਜਾਬ ਨੂੰ ਨਸ਼ਾ ਮੁੱਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਗਈ ਮੁਹਿੰਮ ਵਿਚ ਮੀਲ ਪੱਥਰ ਸਾਬਤ ਹੋਵੇਗੀ। ਪੁਲਿਸ ਕਮਿਸ਼ਨਰ ਸ੍ਰੀ ਨੌਨਿਹਾਲ ਸਿੰਘ ਨੇ ਪ੍ਰੈਸ ਕਾਨਫਰੰਸ ਵਿਚ ਇਹ ਪ੍ਰਗਟਾਵਾ ਕਰਦੇ ਕਿਹਾ ਕਿ ਭਾਵੇਂ ਕਿ ਪੁਲਿਸ ਨਸ਼ਿਆਂ ਦੀ ਸਪਲਾਈ ਦਾ ਲੱਕ ਤੋੜਨ ਲਈ ਲਗਾਤਾਰ ਕੰਮ ਕਰ ਰਹੀ ਹੈ, ਪਰ ਨਸ਼ਿਆਂ ਦੀ ਮੰਗ ਰੋਕਣ ਲਈ ਭਾਈਚਾਰੇ, ਖਾਸ ਕਰ ਨੌਜਵਾਨਾਂ ਦਾ ਸਾਥ ਬਹੁਤ ਜਰੂਰੀ ਹੈ। 

ਉਨਾਂ ਦੱਸਿਆ ਕਿ ਅਸੀਂ ਇਸ ਮੁਹਿੰਮ ਨਾਲ ਨੌਜਵਾਨਾਂ ਵਿਚ ਨਸ਼ੇ ਵਿਰੁੱਧ ਜਾਗਰੂਕਤਾ ਲਿਆਉਣ ਦੇ ਨਾਲ-ਨਾਲ ਉਨਾਂ ਨੂੰ ਨੇਕ ਕੰਮ ਲਈ ਇਰਾਦਾ ਬਨਾਉਣ, ਗੁਰੂ ਦੀ ਓਟ ਲੈਣ ਅਤੇ ਖੇਡਾਂ ਪ੍ਰਤੀ ਖਿੱਚ ਪੈਦਾ ਕਰਨ ਦੀ ਕੋਸ਼ਿਸ਼ ਕਰਾਂਗੇ। ਉਨਾਂ ਕਿਹਾ ਕਿ ਅੰਮ੍ਰਿਤਸਰ ਜਿੱਥੇ ਸ੍ਰੀ ਦਰਬਾਰ ਸਾਹਿਬ ਸਾਨੂੰ ਵਾਹਿਗਰੂ ਉਤੇ ਭਰੋਸਾ ਰੱਖਣ ਲਈ ਪ੍ਰੇਰਿਤ ਕਰਦਾ ਹੈ, ਉਥੇ ਜਲਿਆਂ ਵਾਲਾ ਬਾਗ ਕੁਰਬਾਨੀ ਦੀ ਪ੍ਰਤੀਕ ਅਤੇ ਖਾਲਸਾ ਕਾਲਜ ਵਰਗੇ ਅਦਾਰੇ ਸਾਡੇ ਵਿਚ ਸਿੱਖਿਆ ਦੀ ਜੋਤ ਜਗਾਉਂਦੇ ਹਨ, ਤੋਂ ਵਧੀਆ ਕੋਈ ਸਥਾਨ ਅਜਿਹੀ ਸ਼ੁਰੂਆਤ ਲਈ ਨਹੀਂ ਹੋ ਸਕਦਾ।

ਉਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ 15 ਅਗਸਤ 2024 ਤੱਕ ਪੰਜਾਬ ਨੂੰ ਨਸ਼ਾ ਮੁੱਕਤ ਕਰਨ ਲਈ ਦ੍ਰਿੜ ਹਨ ਅਤੇ ਸਾਡੀ ਇਹ ਮੁਹਿੰਮ ਇਸ ਅਲਾਮਤ ਨੂੰ ਗਲੋਂ ਲਾਹੁਣ ਵਿਚ ਵੱਡਾ ਯੋਗਦਾਨ ਪਾਵੇਗੀ।ਉਨਾਂ ਦੱਸਿਆ ਕਿ ਅਸੀਂ ਹਜ਼ਾਰਾਂ ਨੌਜਵਾਨਾਂ ਨਾਲ ਜਿੱਥੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਗੁਰੂ ਦਾ ਅਸ਼ੀਰਵਾਦ ਲਵਾਂਗੇ, ਉਥੇ ਜਲਿਆਂ ਵਾਲੇ ਬਾਗ ਪਹੁੰਚ ਕੇ ਸ਼ਹੀਦ ਊਧਮ ਸਿੰਘ ਵਾਂਗ ਪੰਜਾਬ ਦੇ ਦੁਸ਼ਮਣ ਨਸ਼ੇ ਨੂੰ ਖਤਮ ਕਰਨ ਲਈ ਸੰਕਲਪ ਲਵਾਂਗੇ। 

ਇਸੇ ਤਰਾਂ ਹਜ਼ਾਰਾਂ ਨੌਜਵਾਨ, ਜਿਸ ਵਿਚ 1000 ਤੋਂ ਵੱਧ ਟੀਮਾਂ ਸ਼ਾਮਿਲ ਹਨ, ਅੰਮ੍ਰਿਤਸਰ ਵਿਚ ਗਲੀ ਕ੍ਰਿਕਟ ਲੀਗ ਵਿਚ ਭਾਗ ਲੈਣਗੀਆਂ। ਉਨਾਂ ਦੱਸਿਆ ਕਿ ਅੰਮ੍ਰਿਤਸਰ ਦੇ ਵੱਖ-ਵੱਖ ਮੈਦਾਨਾਂ ਵਿਚ ਇਹ ਮੈਚ ਕਰਵਾਏ ਜਾਣਗੇ ਅਤੇ ਜੇਤੂ ਟੀਮਾਂ ਨੂੰ 15 ਲੱਖ ਰੁਪਏ ਦੇ ਇਨਾਮ ਦਿੱਤੇ ਜਾਣਗੇ। ਉਨਾਂ ਦੱਸਿਆ ਕਿ ਇਸ ਟੂਰਨਾਮੈਂਟ ਵਿਚ 14 ਸਾਲ ਤੋਂ ਉਪਰ ਦਾ ਕੋਈ ਵੀ ਖਿਡਾਰੀ ਭਾਗ ਲੈ ਸਕਦਾ ਹੈ ਅਤੇ ਟੂਰਨਾਮੈਂਟ ਨਾਕ ਆਊਟ ਫਾਰਮੇਟ ਵਿਚ ਹੋਵੇਗਾ। 

ਟੂਰਨਾਮੈਂਟ ਵਿਚ ਵੱਧ ਤੋਂ ਵੱਧ ਨੌਜਵਾਨ ਤੇ ਟੀਮਾਂ ਭਾਗ ਲੈਣ ਨੂੰ ਧਿਆਨ ਵਿਚ ਰੱਖਦੇ ਹੋਏ ਐਂਟਰੀ ਫ੍ਰੀ ਰੱਖੀ ਗਈ ਹੈ। ਉਨਾਂ ਦੱਸਿਆ ਕਿ ਇਸ ਮੁਹਿੰਮ ਵਿਚ ਨੌਜਵਾਨਾਂ ਤੇ ਆਮ ਲੋਕਾਂ ਦਾ ਵੱਧ ਤੋਂ ਵੱਧ ਯੋਗਦਾਨ ਯਕੀਨੀ ਬਨਾਉਣ ਲਈ ਸਾਡੀ ਟੀਮ ਲੰਮੇ ਅਰਸੇ ਤੋਂ ਕੰਮ ਕਰ ਰਹੀ ਹੈ ਅਤੇ 700 ਤੋਂ ਵੱਧ ਮੀਟਿੰਗਾਂ ਲੋਕਾਂ ਨਾਲ ਸਿੱਧੇ ਤੌਰ ਉਤੇ ਕੀਤੀਆਂ ਜਾ ਚੁੱਕੀਆਂ ਹਨ, ਜਿਸ ਵਿਚ ਸਾਨੂੰ ਹਰੇਕ ਤਬਕੇ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। 

ਉਨਾਂ ਦੱਸਿਆ ਕਿ ਇਸੇ ਤਰਾਂ ਸਾਰੀ ਮੁਹਿੰਮ ਵਿਚ ਜਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ, ਕਾਰਪੋਰੇਸ਼ਨ ਕਮਿਸ਼ਨਰ ਸ੍ਰੀ ਰਾਹੁਲ ਅਤੇ ਹੋਰ ਗੈਰ ਸਰਕਾਰੀ ਸੰਸਥਾਵਾਂ ਵੱਲੋਂ ਵੀ ਸਾਨੂੰ ਭਰਵਾਂ ਸਹਿਯੋਗ ਮਿਲ ਰਿਹਾ ਹੈ। ਇਸ ਮੌਕੇ ਡੀ ਸੀ ਪੀ ਸ. ਪਰਮਿੰਦਰ ਸਿੰਘ ਭੰਡਾਲ, ਏ ਸੀ ਪੀ ਉਤਰੀ ਸ. ਵਰਿੰਦਰ ਸਿੰਘ ਖੋਸਾ ਤੇ ਹੋਰ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।

 

Tags: Anti Drug Mission , Drive Against Drugs , Naunihal Singh , Commissioner of Police , Amritsar City , Amritsar , Comprehensive Action against Drug Abuse , CADA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD