Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਏਸ਼ਿਆਈ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਤੇਜਿੰਦਰ ਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਦਾ ਪਟਿਆਲਾ ਪੁੱਜਣ 'ਤੇ ਨਿੱਘਾ ਸਵਾਗਤ

ਪੰਜਾਬ ਨੇ ਏਸ਼ਿਆਈ ਖੇਡਾਂ 'ਚ ਅੱਠ ਸੋਨ ਤਗਮੇ ਜਿੱਤ ਕੇ ਇਤਿਹਾਸ ਸਿਰਜਿਆ : ਗੁਰਮੀਤ ਸਿੰਘ ਮੀਤ ਹੇਅਰ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Sports News, Asian Games at Hangzhou, Asian Games, Hangzhou, Tejinderpal Toor, Harmilan Bains

Web Admin

Web Admin

5 Dariya News

ਪਟਿਆਲਾ , 07 Oct 2023

Last updated on: Oct 07, 2023, 00:00 IST

ਹਾਂਗਜੂ ਵਿਖੇ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਦੀ ਝੋਲੀ ਮੈਡਲ ਪਾਉਣ ਵਾਲੇ ਤੇਜਿੰਦਰ ਪਾਲ ਸਿੰਘ ਤੂਰ ਅਤੇ ਹਰਮਿਲਨ ਬੈਂਸ ਦਾ ਅੱਜ ਪਟਿਆਲਾ ਪੁੱਜਣ 'ਤੇ ਸੂਬੇ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਹਲਕਾ ਘਨੌਰ ਦੇ ਵਿਧਾਇਕ ਤੇ ਕੌਮਾਂਤਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ, ਐਮ.ਐਲ.ਏ. ਸਨੌਰ ਹਰਮੀਤ ਸਿੰਘ ਪਠਾਣਮਾਜਰਾ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸਮੇਤ ਵੱਡੀ ਗਿਣਤੀ ਖੇਡ ਪ੍ਰਸੰਸਕ ਮੌਜੂਦ ਸਨ।

ਖਿਡਾਰੀ ਤੇਜਿੰਦਰ ਪਾਲ ਸਿੰਘ ਤੂਰ ਅਤੇ ਹਰਮਿਲਨ ਬੈਂਸ ਨੂੰ ਹੋਰਨਾਂ ਖਿਡਾਰੀਆਂ ਅਤੇ ਸਾਰੇ ਨੌਜਵਾਨਾਂ ਲਈ ਪ੍ਰੇਰਣਾ ਸ੍ਰੋਤ ਦੱਸਦਿਆਂ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਦੇਸ਼ ਤੇ ਸੂਬੇ ਲਈ ਇਹ ਮਾਣ ਦੀ ਗੱਲ ਹੈ ਕਿ ਇਸ ਵਾਰ ਏਸ਼ਿਆਈ ਖੇਡਾਂ 'ਚ ਜਿਥੇ ਦੇਸ਼ ਨੇ ਹੁਣ ਤੱਕ 105 ਮੈਡਲ ਜਿੱਤੇ ਹਨ, ਉਥੇ ਹੀ ਪੰਜਾਬ ਦੇ ਖਿਡਾਰੀਆਂ ਨੇ ਇਤਿਹਾਸ ਸਿਰਜਦਿਆਂ ਪਹਿਲੀ ਵਾਰ ਏਸ਼ਿਆਈ ਖੇਡਾਂ ਵਿੱਚ 8 ਸੋਨ ਤਗਮਿਆਂ ਸਮੇਤ ਕੁਲ 33 ਮੈਡਲ ਜਿੱਤ ਕੇ ਮੈਡਲ ਦੇਸ਼ ਦੀ ਝੋਲੀ ਪਾਏ ਹਨ।

ਇਸ ਮੌਕੇ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਦੇ ਮਕਸਦ ਨਾਲ ਪਹਿਲੀ ਵਾਰ ਖੇਡਾਂ ਦੀ ਤਿਆਰੀ ਲਈ 4 ਕਰੋੜ 64 ਲੱਖ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਗਈ ਹੈ, ਜਿਸ ਦੇ ਬੜੇ ਸਕਰਾਤਮਕ ਨਤੀਜੇ ਆਏ ਹਨ ਅਤੇ ਏਸ਼ਿਆਈ ਖੇਡਾਂ ਵਿੱਚ ਪੰਜਾਬ ਦੇ ਸ਼ਾਮਲ 48 ਖਿਡਾਰੀਆਂ ਵਿਚੋਂ 33 ਖਿਡਾਰੀਆਂ ਨੇ ਤਗਮੇ ਜਿੱਤੇ ਹਨ। ਉਨ੍ਹਾਂ ਕਿਹਾ ਕਿ ਜੇਤੂ ਖਿਡਾਰੀਆਂ ਨੂੰ ਪੰਜਾਬ ਦੀ ਖੇਡ ਨੀਤੀ ਅਨੁਸਾਰ ਸੋਨ ਤਗਮਾ ਜੇਤੂ ਖਿਡਾਰੀ ਨੂੰ 1 ਕਰੋੜ ਅਤੇ ਚਾਂਦੀ ਦਾ ਤਗਮਾ ਜੇਤੂ ਨੂੰ 75 ਅਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 50 ਲੱਖ ਅਤੇ ਨੌਕਰੀ ਦਿੱਤੀ ਜਾਵੇਗੀ।

ਉਨ੍ਹਾਂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਤੁਹਾਡੀ ਉਪਲਬੱਧੀ ਨਾਲ ਜਿਥੇ ਦੇਸ਼ ਦਾ ਮਾਣ ਵਧਿਆ ਹੈ, ਉਥੇ ਹੀ ਹੋਰਨਾਂ ਨੌਜਵਾਨਾਂ ਨੂੰ ਖੇਡਾਂ ਵਿੱਚ ਆਪਣਾ ਹੁਨਰ ਦਿਖਾਉਣ ਲਈ ਇਹ ਉਪਲਬੱਧੀ ਚਾਨਣ ਮੁਨਾਰੇ ਦਾ ਕੰਮ ਕਰੇਗੀ। ਉਨ੍ਹਾਂ ਪੰਜਾਬ ਸਰਕਾਰ ਦੇ ਖੇਡ ਵਿਭਾਗ ਨੂੰ ਵੀ ਇਸ ਜਿੱਤ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਖੇਡ ਵਿਭਾਗ ਦੇ ਕਾਬਲ ਕੋਚਾਂ ਦੀ ਅਣਥੱਕ ਮਿਹਨਤ ਸੂਬੇ ਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਸੂਬੇ ਦਾ ਨਾਮ ਚਮਕਾਉਣ ਲਈ ਮਦਦਗਾਰ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਖੇਡ ਸਭਿਆਚਾਰ ਵਿਕਸਤ ਕਰਨਾ ਜ਼ਰੂਰੀ ਹੈ।

ਖੇਡ ਮੰਤਰੀ ਨੇ ਤੇਜਿੰਦਰ ਪਾਲ ਸਿੰਘ ਤੂਰ ਅਤੇ ਹਰਮਿਲਨ ਬੈਂਸ ਦੀ ਇਸ ਜਿੱਤ ਲਈ ਵਧਾਈ ਦਿੰਦਿਆਂ ਭਵਿੱਖ 'ਚ ਹੋਰ ਵੀ ਅੱਗੇ ਵਧਣ ਦੀ ਕਾਮਨਾ ਕੀਤੀ ਤੇ ਕਿਹਾ ਕਿ ਉਹ ਬਾਕੀ ਨੌਜਵਾਨਾਂ ਨੂੰ ਵੀ ਖੇਡਾਂ ਨਾਲ ਜੁੜਨ ਲਈ ਪ੍ਰੇਰਤ ਕਰਨ 'ਚ ਆਪਣੀ ਭੂਮਿਕਾ ਨਿਭਾਉਣ।

ਜਿਕਰਯੋਗ ਹੈ ਕਿ ਤੇਜਿੰਦਰ ਪਾਲ ਸਿੰਘ ਤੂਰ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਸ਼ਾਟਪੁੱਟ ਮੁਕਾਬਲੇ ਵਿਚ 20.36 ਮੀਟਰ ਥਰੋਅ ਨਾਲ ਸੋਨੇ ਦਾ ਤਮਗਾ ਜਿੱਤਿਆ ਹੈ। ਇਸ ਦੇ ਨਾਲ ਹੀ ਤੇਜਿੰਦਰ ਪਾਲ ਸਿੰਘ ਤੂਰ ਲਗਾਤਾਰ ਦੋ ਵਾਰ ਸ਼ਾਟਪੁੱਟ ਵਿੱਚ ਏਸ਼ਿਆਈ ਖੇਡਾਂ ਦਾ ਚੈਂਪੀਅਨ ਬਣਨ ਵਾਲਾ ਚੌਥਾ ਭਾਰਤੀ ਅਥਲੀਟ ਬਣ ਗਿਆ ਹੈ। ਹਰਮਿਲਨ ਬੈਂਸ ਨੇ ਦੋਹਰੀ ਪ੍ਰਾਪਤੀ ਹਾਸਲ ਕਰਦਿਆਂ 1500 ਮੀਟਰ ਤੇ 800 ਮੀਟਰ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ। ਇਸ ਮੌਕੇ ਵੱਡੀ ਗਿਣਤੀ ਖਿਡਾਰੀ ਤੇ ਪਟਿਆਲਾ ਵਾਸੀ ਮੌਜੂਦਸਨ। ਇਸ ਮੌਕੇ ਹਰਮਿਲਨ ਦੇ ਮਾਤਾ ਜੀ ਅਰਜੁਨਾ ਐਵਾਰਡੀ ਮਾਧੁਰੀ ਅਮਨਦੀਪ ਸਿੰਘ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਗੁਰਮੇਲ ਸਿੰਘ ਘਰਾਚੋ, ਸਾਬਕਾ ਡੀ.ਜੀ.ਪੀ. ਰਾਜਦੀਪ ਸਿੰਘ ਗਿੱਲ ਤੇ ਓਲੰਪੀਅਨ ਹਰਵੰਤ ਕੌਰ ਵੀ ਮੌਜੂਦ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Sports News , Asian Games at Hangzhou , Asian Games , Hangzhou , Tejinderpal Toor , Harmilan Bains

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD