Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਮੀਤ ਹੇਅਰ ਨੇ ਏਸ਼ੀਅਨ ਗੇਮਜ਼ ਮੈਡਲਿਸਟ ਸਿਫ਼ਤ ਸਮਰਾ, ਤੇਜਿੰਦਰ ਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਦਾ ਕੀਤਾ ਸਵਾਗਤ ਤੇ ਸਨਮਾਨ

ਮੁੱਖ ਮੰਤਰੀ ਤਰਫੋਂ ਸਿਫ਼ਤ ਸਮਰਾ ਨੂੰ ਵਧਾਈ ਦੇਣ ਖੇਡ ਮੰਤਰੀ ਉਚੇਚੇ ਤੌਰ ਤੇ ਪਹੁੰਚੇ ਫਰੀਦਕੋਟ, ਖੇਡ ਮੰਤਰੀ ਨੇ ਪਟਿਆਲਾ ਪੁੱਜਣ ਉਤੇ ਤੇਜਿੰਦਰ ਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਦਾ ਕੀਤਾ ਸਨਮਾਨ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Sports News, Asian Games at Hangzhou, Asian Games, Hangzhou, Tejinderpal Toor, Harmilan Bains, Sift Samra, Sift Kaur Samra, Madhuri Amandeep Singh, Gurdit Singh Sekhon, Faridkot

Web Admin

Web Admin

5 Dariya News

ਫਰੀਦਕੋਟ , 07 Oct 2023

Last updated on: Oct 07, 2023, 00:00 IST

ਹਾਂਗਜ਼ੂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ 33 ਖਿਡਾਰੀਆਂ ਨੇ 8 ਸੋਨੇ, 6 ਚਾਂਦੀ ਤੇ 5 ਕਾਂਸੀ ਦੇ ਤਮਗ਼ਿਆਂ ਸਣੇ ਕੁੱਲ 19 ਤਮਗ਼ੇ ਜਿੱਤ ਕੇ ਕੀਤਾ ਖੇਡਾਂ ਦੇ 72 ਸਾਲ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਰਵੋਤਮ ਪ੍ਰਦਰਸ਼ਨ ਕਰਦਿਆਂ ਸੂਬੇ ਦਾ ਕੌਮਾਂਤਰੀ ਖੇਡ ਨਕਸ਼ੇ ਉਤੇ ਨਾਮ ਰੌਸ਼ਨ ਕੀਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਨੂੰ ਮੁੜ ਖੇਡ ਨਕਸ਼ੇ ਉਤੇ ਨਾਮ ਚਮਕਾਉਣ ਵਾਲੇ ਤਮਗ਼ਾ ਜੇਤੂਆਂ ਨੂੰ ਜਲਦ ਹੀ ਸਾਰੇ ਖਿਡਾਰੀਆਂ ਦੇ ਦੇਸ਼ ਵਾਪਸ ਆਉਣ ਉੱਤੇ ਵਿਸ਼ੇਸ਼ ਸਮਾਗਮ ਦੌਰਾਨ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ।

ਇਹ ਗੱਲ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਹਾਂਗਜ਼ੂ ਏਸ਼ੀਅਨ ਗੇਮਜ਼ ਵਿੱਚ ਤਮਗ਼ੇ ਜਿੱਤਣ ਵਾਲੇ ਖਿਡਾਰੀਆਂ ਸਿਫ਼ਤ ਸਮਰਾ, ਤੇਜਿੰਦਰ ਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਦਾ ਫਰੀਦਕੋਟ ਤੇ ਪਟਿਆਲਾ ਵਿਖੇ ਸਵਾਗਤ ਤੇ ਸਨਮਾਨ ਕਰਦਿਆਂ ਕਹੀ। ਖੇਡ ਮੰਤਰੀ ਨੇ ਅੱਜ ਸਵੇਰੇ ਇੱਕ ਸੋਨੇ ਅਤੇ ਇੱਕ ਚਾਂਦੀ ਦਾ ਤਮਗ਼ਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲ ਸਿਫ਼ਤ ਸਮਰਾ ਦੀ ਫਰੀਦਕੋਟ ਰਿਹਾਇਸ਼ ਉਤੇ ਜਾ ਕੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਤਰਫੋਂ ਸਨਮਾਨ ਕਰਦਿਆਂ ਮਾਣਮੱਤੀ ਨਿਸ਼ਾਨੇਬਾਜ਼ ਨੂੰ ਵਧਾਈ ਦਿੱਤੀ। 

ਸ਼ਾਮ ਵੇਲੇ ਉਨ੍ਹਾਂ ਅੱਜ ਹੀ ਪੰਜਾਬ ਪਰਤੇ ਸ਼ਾਟਪੁੱਟ ਵਿੱਚ ਲਗਾਤਾਰ ਦੂਜੀ ਵਾਰ ਸੋਨ ਤਮਗਾ ਜਿੱਤਣ ਵਾਲੇ ਤੇਜਿੰਦਰ ਪਾਲ ਸਿੰਘ ਤੂਰ ਅਤੇ 800 ਤੇ 1500 ਮੀਟਰ ਦੌੜ ਵਿੱਚ ਦੋ ਚਾਂਦੀ ਦੇ ਤਮਗ਼ੇ ਜਿੱਤਣ ਵਾਲੀ ਹਰਮਿਲਨ ਬੈਂਸ ਦਾ ਪਟਿਆਲਾ ਪੁੱਜਣ ਉਤੇ ਭਰਵਾਂ ਸਵਾਗਤ ਅਤੇ ਸਨਮਾਨ ਕੀਤਾ।ਇਸ ਮੌਕੇ ਹਰਮਿਲਨ ਦੀ ਮਾਤਾ ਅਰਜੁਨਾ ਐਵਾਰਡੀ ਮਾਧੁਰੀ ਅਮਨਦੀਪ ਸਿੰਘ ਦਾ ਵੀ ਸਨਮਾਨ ਕੀਤਾ।

ਮੀਤ ਹੇਅਰ ਨੇ ਕਿਹਾ ਕਿ ਅੱਜ ਭਾਰਤੀ ਪੁਰਸ਼ ਕ੍ਰਿਕਟ ਟੀਮ ਵੱਲੋਂ ਸੋਨ ਤਮਗ਼ਾ ਜਿੱਤਿਆ ਗਿਆ ਅਤੇ ਇਸ ਟੀਮ ਵਿੱਚ ਪੰਜਾਬ ਦੇ ਅਰਸ਼ਦੀਪ ਸਿੰਘ ਤੇ ਪ੍ਰਭਸਿਮਰਨ ਸਿੰਘ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਦੇ ਮਕਸਦ ਨਾਲ ਪਹਿਲੀ ਵਾਰ ਖੇਡਾਂ ਦੀ ਤਿਆਰੀ ਲਈ 4 ਕਰੋੜ 64 ਲੱਖ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਗਈ ਹੈ, ਜਿਸ ਦੇ ਬੜੇ ਸਕਰਾਤਮਕ ਨਤੀਜੇ ਆਏ ਹਨ ਅਤੇ ਏਸ਼ਿਆਈ ਖੇਡਾਂ ਵਿੱਚ ਪੰਜਾਬ ਦੇ ਸ਼ਾਮਲ 48 ਖਿਡਾਰੀਆਂ ਵਿਚੋਂ 33 ਖਿਡਾਰੀਆਂ ਨੇ 8 ਸੋਨੇ, 6 ਚਾਂਦੀ ਤੇ 5 ਕਾਂਸੀ ਦੇ ਤਮਗ਼ਿਆਂ ਸਣੇ ਕੁੱਲ 19 ਤਮਗ਼ੇ ਜਿੱਤ ਲਏ।

ਅੱਜ ਦੋਵੇਂ ਸਵਾਗਤੀ ਸਮਾਗਮਾਂ ਮੌਕੇ ਹਲਕਾ ਘਨੌਰ ਦੇ ਵਿਧਾਇਕ ਤੇ ਕੌਮਾਂਤਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ, ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਫਿਰੋਜਪੁਰ ਸ. ਰਣਬੀਰ ਸਿੰਘ ਭੁੱਲਰ, ਓਲੰਪੀਅਨ ਅਵਨੀਤ ਕੌਰ ਸਿੱਧੂ, ਓਲੰਪੀਅਨ ਹਰਵੰਤ ਕੌਰ, ਸਾਬਕਾ ਡੀਜੀਪੀ ਰਾਜਦੀਪ ਸਿੰਘ ਗਿੱਲ, ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ, ਐਸ.ਐਸ.ਪੀ. ਫਰੀਦਕੋਟ ਹਰਜੀਤ ਸਿੰਘ, ਡਿਪਟੀ ਡਾਇਰੈਕਟਰ ਸਪੋਰਟਸ ਪਰਮਿੰਦਰ ਸਿੰਘ ਸਿੱਧੂ, ਜਿਲ੍ਹਾ ਖੇਡ ਅਫਸਰ ਬਲਜਿੰਦਰ ਸਿੰਘ ਤੇ ਹਰਪਿੰਦਰ ਸਿੰਘ ਗੱਗੀ ਸਣੇ ਵੱਡੀ ਗਿਣਤੀ ਵਿੱਚ ਖੇਡ ਪ੍ਰਸੰਸਕ ਤੇ ਖਿਡਾਰੀ ਵੀ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Sports News , Asian Games at Hangzhou , Asian Games , Hangzhou , Tejinderpal Toor , Harmilan Bains , Sift Samra , Sift Kaur Samra , Madhuri Amandeep Singh , Gurdit Singh Sekhon , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD