Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

‘‘ਸੰਕਲਪ ਸਪਤਾਹ’’ ਤਹਿਤ ਉਦਯੋਗ ਕੇਂਦਰ ਮੋਗਾ ਵੱਲੋਂ ਸਮਰਿਧੀ ਦਿਵਸ ਦਾ ਆਯੋਜਨ

ਪੀ ਐਮ ਵਿਸ਼ਵਕਰਮਾ ਯੋਜਨਾ ਸੰਬੰਧੀ ਫੈਲਾਈ ਜਾਣਕਾਰੀ

Sankalp Saptah, Suposhit Parivar, Poshan Melas, Santulit Aahar, Mera Paushtik Bageecha, Sampoorna Swastha, Aspirantsonal Blocks Programme, Moga

Web Admin

Web Admin

5 Dariya News

ਨਿਹਾਲ ਸਿੰਘ ਵਾਲਾ (ਮੋਗਾ) , 08 Oct 2023

Last updated on: Oct 08, 2023, 00:00 IST

ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਦਾ ਮੁੱਖ ਮੰਤਵ ਵੱਖ ਵੱਖ ਮਾਪਦੰਡਾਂ ਤੋਂ ਪਛੜੇ ਐਸਪੀਰੇਸ਼ਨਲ ਬਲਾਕ ਦੀ ਕਾਰਜਸ਼ੈਲੀ ਵਿੱਚ ਵਾਧਾ ਅਤੇ ਵਿਕਾਸ ਕਰਨਾ ਹੈ। 30 ਸਤੰਬਰ, 2023 ਨੂੰ ਐਸਪੀਰੇਸ਼ਨ ਬਲਾਕ ਪ੍ਰੋਗਰਾਮ ਲਾਂਚ ਕੀਤਾ ਗਿਆ ਸੀ, ਜਿਸਦੀ ਲਗਾਤਾਰਤਾ ਵਿੱਚ ਐਸਪੀਰੇਸ਼ਨਲ ਬਲਾਕ ਨਿਹਾਲ ਸਿੰਘ ਵਾਲਾ ਵਿਖੇ 3 ਅਕਤੂਬਰ ਤੋਂ ‘‘ਸੰਕਲਪ ਸਪਤਾਹ’’ ਦਾ ਆਯੋਜਨ ਕੀਤਾ ਜਾ ਚੁੱਕਾ ਹੈ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਿਮਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਸਪਤਾਹ ਦੇ ਛੇਵੇਂ ਦਿਨ ਅੱਜ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡ ਰਣਸੀਂਹ ਕਲਾਂ ਵਿਖੇ  ਮਹਾਰਾਜਾ ਰਣਜੀਤ ਸਿੰਘ ਲਾਇਬ੍ਰੇਰੀ ਵਿੱਚ ਜ਼ਿਲ੍ਹਾ ਉਦਯੋਗ ਕੇਂਦਰ ਮੋਗਾ ਵੱਲੋਂ  ਸਮਰਿਧੀ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਪੀ ਐਮ ਵਿਸ਼ਵਕਰਮਾ ਯੋਜਨਾ, ਕੈਂਪ ਦਾ ਆਯੋਜਨ ਕੀਤਾ ਗਿਆ।  

ਜ਼ਿਲ੍ਹਾ ਉਦਯੋਗ ਕੇਂਦਰ ਮੋਗਾ ਸ੍ਰ ਸੁਖਮਿੰਦਰ ਸਿੰਘ ਰੇਖੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਦੋ ਕਾਮਨ ਸਰਵਿਸ ਸੈਂਟਰਾਂ ਵਾਲਿਆਂ ਨੂੰ ਵੀ ਬੁਲਾਇਆ ਗਿਆ ਜਿਹੜੇ ਇਸ ਯੋਜਨਾ ਤਹਿਤ ਮੌਕੇ ਉੱਪਰ ਹੀ ਸੇਵਾਵਾਂ ਮੁਹਈਆ ਕਰਵਾ ਰਹੇ ਸਨ। ਇਸ ਯੋਜਨਾ ਤਹਿਤ ਕਿਸੇ ਵੀ ਦਸਤਕਾਰੀ ਜਾਂ ਹੱਥ ਰਾਹੀਂ ਕੰਮ ਕਰਨ ਵਾਲੇ ਕਾਰੀਗਰਾਂ ਜਿਵੇਂ ਕਿ ਲੁਹਾਰ, ਮਿਸਤਰੀ, ਆਦਿ ਅਠਾਰਾਂ ਤਰ੍ਹਾਂ ਦੀਆਂ ਟਰੇਡ ਨੂੰ ਇਸ ਯੋਜਨਾ ਦੇ ਤਹਿਤ ਰਜਿਸਟਰਡ ਕੀਤਾ ਜਾਵੇਗਾ। 

ਇਹਨਾ ਕਾਰੀਗਰਾਂ ਨੂੰ 15 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਕੰਮ ਨਾਲ ਸੰਬੰਧਤ ਟੂਲ ਖਰੀਦਣ ਲਈ ਦਿੱਤੀ ਜਾਵੇਗੀ। ਇਸ ਯੋਜਨਾ ਤਹਿਤ ਹੋਰ ਵੀ ਵਿੱਤੀ ਸਹਾਇਤਾ ਅਤੇ ਟ੍ਰੇਨਿੰਗਾਂ ਦਾ ਉਪਬੰਧ ਹੈ।ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਰੋਜ਼ਗਾਰ ਉਤਪੱਤੀ ਯੋਜਨਾ, ਪੀ ਐਮ ਐਫ ਐਮ ਈ ਯੋਜਨਾ, ਪੰਜਾਬ ਸਰਕਾਰ ਦੀ ਇੰਡਸਟਰੀ ਪਾਲਿਸੀ 2022 ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।

ਡਿਜੀਟਲ ਮਾਰਕੀਟਿੰਗ, ਈ ਕਾਮਰਸ, ਵਿੱਤੀ ਸਾਖਰਤਾ ਇਹਨਾਂ ਵਿਸ਼ਿਆਂ ਉਪਰ ਵੀ ਜਾਣਕਾਰੀ ਦਿੱਤੀ ਗਈ।ਬਲਾਕ ਨਿਹਾਲ ਵਾਲਾ ਦੇ ਸੇਲਫ ਹੈਲਪ ਗਰੁੱਪਾਂ ਵੱਲੋਂ ਪ੍ਰਦਰਸ਼ਨੀ ਲਗਾਈ ਗਈ ਜਿਸ ਵਿੱਚ ਓਹਨਾਂ ਵਲੋਂ ਬਣੇ ਸਮਾਨ ਦੀ ਪ੍ਰਦਰਸ਼ਨੀ ਲਗਾਈ ਗਈ।ਫੰਕਸ਼ਨਲ ਮੈਨੇਜਰ ਸੁਖਰਾਜ ਸਿੰਘ ਵਿਰਕ, ਬੀ ਡੀ ਪੀ ਓ ਨਿਹਾਲ ਸਿੰਘ ਵਾਲਾ ਭੂਸ਼ਣ ਕੁਮਾਰ ਤੋਂ ਇਲਾਵਾ ਹੋਰਨਾਂ ਵਿਭਾਗਾਂ ਨੇ ਸਰਕਾਰੀ ਸਕੀਮਾਂ ਬਾਰੇ ਜਾਗਰੂਕਤਾ ਫੈਲਾਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੰਕਲਪ ਸਪਤਾਹ ਤਹਿਤ 9 ਅਕਤੂਬਰ ਤੱਕ ਲਗਾਤਾਰ ਇਹ ਗਤੀਵਿਧੀਆਂ ਜਾਰੀ ਰਹਿਣਗੀਆਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਈ ਜਾਵੇਗੀ।

 

Tags: Sankalp Saptah , Suposhit Parivar , Poshan Melas , Santulit Aahar , Mera Paushtik Bageecha , Sampoorna Swastha , Aspirantsonal Blocks Programme , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD