Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਿਲ੍ਹੇ ਦੀਆਂ ਸਮੂਹ ਸਥਾਨਕ ਸ਼ਹਿਰੀ ਸੰਸਥਾਵਾਂ ਨੇ ਅੰਮ੍ਰਿਤ ਕਲਸ਼ ਯਾਤਰਾ ਕੱਢੀ

ਨਗਰ ਨਿਗਮ ਮੋਹਾਲੀ ਵਿਖੇ ਪੁੱਜੇ ਕਲਸ਼ਾਂ ਦੀ ਮਿੱਟੀ ਦੇਸ਼ ਦੀ ਏਕਤਾ ਅਤੇ ਖੁਸ਼ਹਾਲੀ ਦੇ ਪ੍ਰਤੀਕ ਵਜੋਂ ਕੀਤਾ ਗਿਆ ਸੁਰੱਖਿਅਤ

Amrit Kalash Yatra, Meri Maati Mera Desh, Municipal Corporation Mohali, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ.ਨਗਰ , 08 Oct 2023

Last updated on: Oct 08, 2023, 00:00 IST

ਮੇਰੀ ਮਿੱਟੀ ਮੇਰਾ ਦੇਸ਼ ਮੁਹਿੰਮ ਤਹਿਤ ਨਗਰ ਨਿਗਮ ਮੋਹਾਲੀ ਵੱਲੋਂ ਕੱਢੀ ਗਈ ਅੰਮ੍ਰਿਤ ਕਲਸ਼ ਯਾਤਰਾ ਵਿੱਚ ਸਮੂਹ ਯੂ.ਐਲ.ਬੀ. (ਸ਼ਹਿਰੀ ਸਥਾਨਕ ਸੰਸਥਾਵਾਂ) ਭਾਗੀਦਾਰਾਂ ਨੇ ਆਪਣੇ-ਆਪਣੇ ਖੇਤਰ ਵਿੱਚੋਂ ਮਿੱਟੀ ਅਤੇ ਚੌਲਾਂ ਦੇ ਦਾਣੇ ਕਲਸ਼ ਵਿੱਚ ਇਕੱਠਾ ਕਰਕੇ ਨਗਰ ਨਿਗਮ ਦਫ਼ਤਰ ਵਿੱਚ ਲਿਆਂਦੇ, ਜਿੱਥੇ ਕਲਸ਼ ਦੇ ਡੱਬਿਆਂ ਨੂੰ ਇੱਕ ਸਾਂਝੇ ਸਮਾਰੋਹ ਵਿੱਚ ਖੋਲ੍ਹਿਆ ਗਿਆ।  

ਨਗਰ ਨਿਗਮ ਦਫ਼ਤਰ ਵਿਖੇ ਸਮੂਹ ਨਗਰ ਕੌਂਸਲਾਂ ਵੱਲੋਂ ਆਪੋ ਆਪਣੇ ਕਲਸ਼ ਵਿੱਚ ਇਕੱਠੀ ਕੀਤੀ ਮਿੱਟੀ ਨੂੰ ਰਸਮੀ ਤੌਰ 'ਤੇ ਮਿਲਾਇਆ ਗਿਆ। ਇਸ ਮੁਹਿੰਮ ਨੇ ਪਵਿੱਤਰ ਮਿੱਟੀ ਅਤੇ ਚੌਲਾਂ ਦੇ ਦਾਣੇ ਇਕੱਠੇ ਕਰਨ ਲਈ ਸਮੂਹ ਭਾਗੀਦਾਰਾਂ ਨੂੰ ਇਕੱਠੇ ਕਰਕੇ ਇੱਕ ਲੜੀ ਚ ਪ੍ਰੋਇਆ, ਜੋ ਕਿ ਜ਼ਿਲ੍ਹੇ ਦੀ ਏਕਤਾ ਅਤੇ ਵਾਤਾਵਰਣ ਸੰਭਾਲ ਪ੍ਰਤੀ ਵਚਨਬੱਧਤਾ ਦੇ ਪ੍ਰਤੀਕ ਵਜੋਂ ਉਭਰਿਆ।

ਇਸ ਪਵਿੱਤਰ ਰਸਮ ਤੋਂ ਬਾਅਦ, ਮਿਸ਼ਰਤ ਮਿੱਟੀ ਨੂੰ ਬਹੁਤ ਹੀ ਸਾਵਧਾਨੀ ਨਾਲ ਧਾਤ ਦੇ ਭਾਂਡਿਆਂ "ਗਾਗਰਾਂ" ਵਿੱਚ ਰੱਖਿਆ ਗਿਆ।  ਇਨ੍ਹਾਂ ਗਾਗਰਾਂ ਨੂੰ ਬਾਅਦ ਵਿੱਚ ਸੀਲ ਕਰ ਦਿੱਤਾ ਗਿਆ, ਜੋ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਅਤੇ ਸਾਡੇ ਸਾਂਝੇ ਭਵਿੱਖ ਨੂੰ ਸੰਭਾਲਣ ਦੀ ਵਚਨਬੱਧਤਾ ਦਾ ਪ੍ਰਤੀਕ ਬਣੇਗੀ।ਸਹਾਇਕ ਕਮਿਸ਼ਨਰ, ਨਗਰ ਨਿਗਮ ਮੋਹਾਲੀ, ਮਨਪ੍ਰੀਤ ਸਿੰਘ, ਨੇ ਆਪਣਾ ਧੰਨਵਾਦ ਪ੍ਰਗਟ ਕਰਦੇ ਹੋਏ ਕਿਹਾ, "ਇਹ ਸਮਾਗਮ ਏਕਤਾ, ਪਰੰਪਰਾ ਅਤੇ ਚਿਰ ਸਥਾਈ ਜੀਵਨ ਦੀ ਭਾਵਨਾ ਨੂੰ ਦਰਸਾਉਂਦਾ ਹੈ। 

ਜ਼ਿਲ੍ਹੇ ਦੀਆਂ ਸਾਰੀਆਂ ਸਥਾਨਕ ਸ਼ਹਿਰੀ ਸੰਸਥਾਵਾਂ ਇੱਕ ਖੁਸ਼ਹਾਲ, ਸਿਹਤਮੰਦ ਭਵਿੱਖ ਲਈ ਆਪਣੀ ਵਚਨਬੱਧਤਾ ਦੇ ਪ੍ਰਗਟਾਵੇ ਲਈ ਇਕੱਠੀਆਂ ਹੋਈਆਂ ਹਨ।" ਕਮਿਸ਼ਨਰ, ਸ਼੍ਰੀਮਤੀ ਨਵਜੋਤ ਕੌਰ ਨੇ ਕਿਹਾ, "ਅੰਮ੍ਰਿਤ ਕਲਸ਼ ਯਾਤਰਾ ਇਸ ਗੱਲ ਦੀ ਉਦਾਹਰਣ ਪੇਸ਼ ਕਰਦੀ ਹੈ ਕਿ ਕਿਵੇਂ ਸਥਾਨਕ ਭਾਈਚਾਰੇ ਇੱਕ ਸਾਂਝੇ ਉਦੇਸ਼ ਲਈ ਇੱਕਜੁੱਟ ਹੋ ਸਕਦੇ ਹਨ ਅਤੇ ਆਧੁਨਿਕ ਵਾਤਾਵਰਣਕ ਕਦਰਾਂ-ਕੀਮਤਾਂ ਨੂੰ ਅਪਣਾਉਂਦੇ ਹੋਏ ਆਪਣੀ ਵਿਰਾਸਤ ਨੂੰ ਸੰਭਾਲ ਸਕਦੇ ਹਨ।"

 

Tags: Amrit Kalash Yatra , Meri Maati Mera Desh , Municipal Corporation Mohali , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD