Saturday, 18 May 2024

 

 

ਖ਼ਾਸ ਖਬਰਾਂ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ

 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੰਡੀਆਂ ਦਾ ਦੌਰਾ, ਝੋਨੇ ਦੀ ਖਰੀਦ ਦਾ ਜਾਇਜ਼ਾ

ਕਿਹਾ, ਸੂਬਾ ਸਰਕਾਰ ਨੇ ਝੋਨੇ ਦੀ ਖਰੀਦ, ਅਦਾਇਗੀ ਤੇ ਚੁਕਾਈ ਦੇ ਨਾਲੋ-ਨਾਲ ਯਕੀਨੀ ਬਣਾਈ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਨਾਭਾ, ਪਟਿਆਲਾ , 08 Oct 2023

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਰੋਹਟੀ ਬਸਤਾ, ਧੰਗੇੜਾ ਤੇ ਮੰਡੌਰ ਖਰੀਦ ਕੇਂਦਰਾਂ ਦਾ ਦੌਰਾ ਕਰਕੇ ਜਿੱਥੇ ਝੋਨੇ ਦੀ ਚੱਲ ਰਹੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ, ਉਥੇ ਹੀ ਉਨ੍ਹਾਂ ਨੇ ਕਿਸਾਨਾਂ, ਆੜਤੀਆਂ ਤੇ ਲੇਬਰ ਨਾਲ ਵੀ ਗੱਲਬਾਤ ਕੀਤੀ।ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਚਾਲੂ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਫਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਂਦੇ ਹੈ ਤੇ ਮੰਡੀਆਂ ਵਿੱਚ ਵਿਕਣ ਲਈ ਆਏ ਝੋਨੇ ਦੀ ਖਰੀਦ, ਅਦਾਇਗੀ ਤੇ ਚੁਕਾਈ ਨਾਲੋ-ਨਾਲ ਕਰਵਾਈ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸੂਬੇ ਦੇ ਕਿਸਾਨ ਮੰਡੀਆਂ ਦੇ ਪ੍ਰਬੰਧ ਤੋਂ ਪੂਰੇ ਖੁਸ਼ ਹਨ ਤੇ ਸਰਕਾਰ ਦੀ ਸ਼ਲਾਘਾ ਕਰ ਰਹੇ ਹਨ।ਕੈਬਨਿਟ ਮੰਤਰੀ ਨੇ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਖਰੀਦ, ਲਿਫਟਿੰਗ ਅਤੇ ਅਦਾਇਗੀ ਦੀ ਸਮੁੱਚੀ ਪ੍ਰਕਿਰਿਆ ਨੂੰ ਡਿਜੀਟਲ ਵਿਧੀ ਨਾਲ ਸਿਰੇ ਚੜ੍ਹਾਇਆ ਜਾ ਰਿਹਾ ਹੈ ਅਤੇ ਕਿਸੇ ਕਿਸਾਨ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਅਫ਼ਸੋਸ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਦਿਹਾਤੀ ਵਿਕਾਸ ਫੰਡ 6000 ਕਰੋੜ ਰੁਪਏ ਰੋਕੇ ਹੋਏ ਹਨ ਜਿਸ ਲਈ ਪੰਜਾਬ ਸਰਕਾਰ ਸੁਪਰੀਮ ਕੋਰਟ ਵਿੱਚ ਗਈ ਹੈ, ਕਿਉਂਕਿ ਇਹ ਫੰਡ ਰੁਕਣ ਨਾਲ ਸੂਬੇ ਦੇ ਪਿੰਡਾਂ ਦੇ ਵਿਕਾਸ ਕਾਰਜ ਪ੍ਰਭਾਵਤ ਹੋਏ ਹਨ।ਸਿਹਤ ਮੰਤਰੀ ਨੇ ਇਸ ਮੌਕੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਪਰਾਲੀ ਸਾੜਨ ਦੀ ਬਜਾਇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਨਵੇਂ ਖੇਤੀ ਸੰਦਾਂ, ਸੁਪਰ ਸੀਡਰ, ਹੈਪੀ ਸੀਡਰ ਤੇ ਸਰਫੇਸ ਸੀਡਰ ਸਮੇਤ ਬੇਲਰ ਦੀ ਵਰਤੋਂ ਕਰਨ ਕਿਉਂਕਿ ਇਸ ਲਈ ਪੰਜਾਬ ਸਰਕਾਰ ਨੇ ਅਗੇਤੇ ਪ੍ਰਬੰਧ ਕੀਤੇ ਹੋਏ ਹਨ। ਇਕ ਮੌਕੇ ਕਰਨਲ ਜੇ.ਵੀ ਸਿੰਘ, ਐਸ.ਡੀ.ਐਮ. ਤਰਸੇਮ ਚੰਦ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD