Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼ਹਿਰਾਂ ਦੇ ਵਿਕਾਸ ’ਚ ਨਹੀਂ ਆਉਣ ਦਿੱਤੀ ਜਾਵੇਗੀ ਕਿਸੇ ਤਰ੍ਹਾਂ ਦੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਵਾਰਡ ਨੰਬਰ 23 ਅਤੇ ਵਾਰਡ ਨੰਬਰ 26 ’ਚ ਸੜਕ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 08 Oct 2023

Last updated on: Oct 08, 2023, 00:00 IST

ਸ਼ਹਿਰੀ ਹਲਕਿਆਂ ’ਚ ਵਿਕਾਸ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਸਥਾਨਕ ਵਾਰਡ ਨੰਬਰ 23 ਵਿਚ 13.42 ਲੱਖ ਰੁਪਏ ਅਤੇ ਵਾਰਡ ਨੰਬਰ 26 ਵਿਚ 6.56 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਸ਼ੁਰੂਆਤ ਕਰਵਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਦੇ ਵਿਕਾਸ ਵਿਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣ ਦੇਵੇਗੀ। 

ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਲੋਕਾਂ ਦੀ ਮੰਗ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਇਨ੍ਹਾਂ ਕਾਰਜਾਂ ਵਿਚ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਸ਼ਹਿਰਾਂ ਦੇ ਲੋਕਾਂ ਤੱਕ ਹਰ ਬੁਨਿਆਦੀ ਸੁਵਿਧਾਵਾਂ ਨੂੰ ਪਹੁੰਚਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸ਼ਹਿਰਾਂ ਦੇ ਵਿਕਾਸ ਲਈ ਸਾਰੇ ਵਾਰਡਾਂ ਨੂੰ ਆਧੁਨਿਕ ਅਤੇ ਬੁਨਿਆਦੀ ਸੁਵਿਧਾਵਾਂ ਨਾਲ ਲੈਸ ਕਰ ਰਹੀ ਹੈ, ਜਿਸ ਤਹਿਤ ਗਲੀਆਂ, ਟਿਊਬਵੈਲਾਂ ਦੀ ਸਥਾਪਤੀ ਆਦਿ ਦੇ ਕੰਮ ਜੰਗੀ ਪੱਧਰ ’ਤੇ ਜਾਰੀ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਮੁਕੰਮਲ ਹੋਣ ਨਾਲ ਲਗਭਗ ਹਰ ਹਲਕੇ ਦੇ ਨਿਵਾਸੀਆਂ ਲਈ ਜ਼ਰੂਰੀ ਸੁਵਿਧਾਵਾਂ ਯਕੀਨੀ ਹੋ ਜਾਣਗੀਆਂ।

ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵਿਕਾਸ ਕਾਰਜਾਂ ਦੀ ਰਫਤਾਰ ਨੂੰ ਹੋਰ ਤੇਜ਼ ਕਰਦੇ ਹੋਏ ਜਿਨ੍ਹਾਂ ਹਲਕਿਆਂ ਵਿਚ ਕੁਝ ਕੰਮ ਹੋਣ ਵਾਲੇ ਰਹਿੰਦੇ ਹਨ, ਉਹ ਵੀ ਜਲਦ ਸ਼ੁਰੂ ਕਰਕੇ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲਗਭਗ ਸਾਰੇ ਵਾਰਡਾਂ ਵਿਚ ਜ਼ਰੂਰੀ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮਿਲਣਗੀਆਂ। ਇਸ ਮੌਕੇ ਕੌਂਸਲਰ ਮਨਜੀਤ ਕੌਰ, ਹਰਵਿੰਦਰ ਸਿੰਘ, ਸਤਵੰਤ ਸਿੰਘ ਸਿਆਣ, ਐਕਸੀਅਨ ਹਰਪ੍ਰੀਤ ਸਿੰਘ, ਐਕਸੀਅਨ ਕੁਲਦੀਪ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD