Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਖੇਡਾਂ ਨੌਜਵਾਨਾਂ ਵਿਚ ਨਵੀਂ ਊਰਜਾ ਭਰਨ ਸਣੇ ਉਨ੍ਹਾਂ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ : ਸੰਸਦ ਮੈਂਬਰ ਮਨੀਸ਼ ਤਿਵਾੜੀ

ਫੁੱਟਬਾਲ ਗਰਾਊਂਡ ਵਿੱਚ ਫਲੱਡ ਲਾਈਟਾਂ ਲਗਾਉਣ ਲਈ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ

Manish Tewari, Punjab Pradesh Congress Committee, Congress, Indian National Congress, Punjab Congress, Punjab,Vijay Sharma Tinku

Web Admin

Web Admin

5 Dariya News

ਕੁਰਾਲੀ , 08 Oct 2023

Last updated on: Oct 08, 2023, 00:00 IST

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਖੇਡਾਂ ਨਾ ਸਿਰਫ਼ ਨੌਜਵਾਨਾਂ ਨੂੰ ਨਵੀਂ ਊਰਜਾ ਨਾਲ ਭਰਦੀਆਂ ਹਨ, ਸਗੋਂ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਹ ਕੁਰਾਲੀ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਜਿੱਥੇ ਉਨ੍ਹਾਂ ਨੇ ਫੁੱਟਬਾਲ ਗਰਾਊਂਡ ਵਿੱਚ ਫਲੱਡ ਲਾਈਟਾਂ ਲਗਾਉਣ ਲਈ ਆਪਣੇ ਸੰਸਦੀ ਕੋਟੇ ਵਿੱਚੋਂ ਜਾਰੀ ਕੀਤੀ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਵੀ ਸ਼ਹਿਰ ਦੇ ਪਤਵੰਤੇ ਸੱਜਣਾਂ ਦੀ ਹਾਜ਼ਰੀ ਵਿੱਚ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸੌਂਪਿਆ।

ਇਸ ਮੌਕੇ ਸੰਬੋਧਨ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਖੇਡਾਂ ਨਾ ਸਿਰਫ਼ ਨੌਜਵਾਨਾਂ ਵਿੱਚ ਨਵੀਂ ਊਰਜਾ ਭਰਦੀਆਂ ਹਨ, ਸਗੋਂ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਸਥਿਤੀ ’ਤੇ ਪਹੁੰਚ ਚੁੱਕੀ ਹੈ ਅਤੇ ਇਸ ਨਾਲ ਨਜਿੱਠਣ ਲਈ ਸਾਨੂੰ ਸਾਰਿਆਂ ਨੂੰ ਸਾਂਝੇ ਤੌਰ ਤੇ ਯਤਨ ਕਰਨੇ ਪੈਣਗੇ।

ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸੰਸਦੀ ਕੋਟੇ ਵਿੱਚੋਂ ਜਾਰੀ ਕੀਤੀ 5 ਲੱਖ ਰੁਪਏ ਦੀ ਗਰਾਂਟ ਨਾਲ ਫੁੱਟਬਾਲ ਗਰਾਊਂਡ ਵਿੱਚ ਫਲੱਡ ਲਾਈਟਾਂ ਲੱਗਣ ਤੋ ਬਾਅਦ ਘੱਟ ਰੋਸ਼ਨੀ ਨਾਲ ਖੇਡ ਵਿੱਚ ਕੋਈ ਰੁਕਾਵਟ ਨਹੀਂ ਆਵੇਗੀ।  ਇਸੇ ਤਰ੍ਹਾਂ ਉਹ ਹਲਕੇ ਦੇ ਲੋਕਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੇ ਹਨ।  ਇਸ ਦੌਰਾਨ ਉਨ੍ਹਾਂ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਦੀ ਹੌਸਲਾ ਅਫਜ਼ਾਈ ਵੀ ਕੀਤੀ।

ਜਿੱਥੇ ਹੋਰਨਾਂ ਤੋਂ ਇਲਾਵਾ, ਨਗਰ ਕੌਂਸਲ ਕੁਰਾਲੀ ਦੇ ਪ੍ਰਧਾਨ ਰਣਜੀਤ ਸਿੰਘ ਪਡਿਆਲਾ, ਹਲਕਾ ਇੰਚਾਰਜ ਖਰੜ ਵਿਜੇ ਸ਼ਰਮਾ ਟਿੰਕੂ, ਜ਼ਿਲ੍ਹਾ ਕਾਂਗਰਸ ਰੋਪੜ ਦੇ ਪ੍ਰਧਾਨ ਜ਼ੈਲਦਾਰ ਸਤਵਿੰਦਰ ਸਿੰਘ, ਕੌਂਸਲਰ ਰਮਾ ਕਾਂਤ ਕਾਲੀਆ, ਸ਼ਹਿਰੀ ਕਾਂਗਰਸ ਕੁਰਾਲੀ ਦੇ ਪ੍ਰਧਾਨ ਦਿਨੇਸ਼ ਗੌਤਮ, ਲੱਕੀ ਕਲਸੀ, ਜਸਮੀਤ ਸਿੰਘ, ਫੁੱਟਬਾਲ ਕਲੱਬ ਦੇ ਪ੍ਰਧਾਨ ਮਨੋਜ ਕੁਮਾਰ ਵੀ ਮੌਜੂਦ ਸਨ।

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab , Vijay Sharma Tinku

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD