Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

''ਸੰਕਲਪ ਸਪਤਾਹ'' ਦਾ ਸਮਾਪਨ ਸਮਾਰੋਹ ਪ੍ਰਭਾਵਸ਼ਾਲੀ ਤਰੀਕੇ ਨਾਲ ਨੇਪਰੇ ਚਾੜ੍ਹਿਆ

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵੱਲੋਂ ਵਿਸ਼ੇਸ਼ ਸ਼ਿਰਕਤ

DC Moga, Kulwant Singh, Deputy Commissioner Moga, Moga, Manjit Singh Bilaspur, Nihal Singh Wala, Moga, AAP, Aam Aadmi Party, Aam Aadmi Party Punjab, AAP Punjab, Suposhit Parivar, Poshan Melas, Santulit Aahar, Mera Paushtik Bageecha, Sampoorna Swastha, Sankalp Saptah

Web Admin

Web Admin

5 Dariya News

ਨਿਹਾਲ ਸਿੰਘ ਵਾਲਾ (ਮੋਗਾ) , 09 Oct 2023

Last updated on: Oct 09, 2023, 00:00 IST

ਭਾਰਤ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਦੇ ਬਲਾਕ ਨਿਹਾਲ ਸਿੰਘ ਵਾਲਾ ਨੂੰ ਐਸਪੀਰੇਸ਼ਨਲ ਬਲਾਕ ਐਲਾਨਿਆ ਗਿਆ ਹੈ। ਨਿਹਾਲ ਸਿੰਘ ਵਾਲਾ ਬਲਾਕ ਦੇ ਅੱਗਿਉਂ ਐਸਪੀਰੇਸ਼ਨਲ ਸ਼ਬਦ ਹਟਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਆਪਣੀ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ, ਪ੍ਰੰਤੂ ਇਸ ਕਾਰਜ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਬਲਾਕ ਦੇ ਲੋਕਾਂ ਨੂੰ ਪ੍ਰਸ਼ਾਸ਼ਨ ਨਾਲ ਮਿਲ ਕੇ ਚੱਲਣਾ ਪਵੇਗਾ। ਨਿਹਾਲ ਸਿੰਘ ਵਾਲਾ ਦਾ ਸਰਵਪੱਖੀ ਵਿਕਾਸ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਹਮੇਸ਼ਾ ਯਤਨਸ਼ੀਲ ਰਹੇਗਾ। ਬਲਾਕ ਨੂੰ ਐਸਪਰੇਸ਼ਨਲ ਤੋਂ ਇੰਸਪੀਰੇਸ਼ਨਲ ਬਲਾਕ ਛੇਤੀ ਹੀ ਬਣਾਇਆ ਜਾਵੇਗਾ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਬਲਾਕ ਨਿਹਾਲ ਸਿੰਘ ਵਾਲਾ ਵਿਖੇ ਰੱਖੇ ਗਏ ''ਸੰਕਲਪ ਸਪਤਾਹ'' ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ। ਸੰਕਲਪ ਸਪਤਾਹ ਵਿੱਚ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਸਿੰਘ ਬਿਲਾਸਪੁਰ ਨੇ ਵੀ ਵਿਸ਼ੇਸ਼ ਤੌਰ ਉੱਪਰ ਸ਼ਿਰਕਤ ਕੀਤੀ। ਵਿਧਾਇਕ ਬਿਲਾਸਪੁਰ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਲਾਕ ਨਿਹਾਲ ਸਿੰਘ ਵਾਲਾ ਵਿਖੇ ਸਭਨਾਂ ਦੇ ਸਹਿਯੋਗ ਨਾਲ ਵਿਕਾਸ ਕੀਤਾ ਜਾਵੇਗਾ। 

ਬਲਾਕ ਦੇ ਵਿਕਾਸ ਲਈ ਸਰਕਾਰ ਵੱਲੋਂ ਆਉਂਦੇ ਫੰਡਾਂ ਵਿੱਚ ਕੋਈ ਵੀ ਕਮੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।  ਇਸ ਪ੍ਰੋਗਰਾਮ ਵਿੱਚ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡਾਂ ਤੋਂ ਸਰਪੰਚਾਂ ਅਤੇ ਪੰਚਾਂ ਨੇ ਵੀ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਜੁਆਇੰਟ ਡਾਇਰੈਕਟਰ ਸ੍ਰ. ਜਤਿੰਦਰ ਸਿੰਘ ਨੇ ਉੱਚੇਚੇ ਤੌਰ ਉੱਪਰ ਸ਼ਿਰਕਤ ਕਰਕੇ ਕਿਸਾਨਾਂ ਅਤੇ ਹਾਜ਼ਰੀਨ ਨਾਲ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ। ਸਟੇਜ਼ ਦਾ ਸੰਚਾਲਨ ਐਸ.ਡੀ.ਐਮ. ਹਰਕੰਵਲਜੀਤ ਸਿੰਘ ਨੇ ਬਾਖੂਬੀ ਨਿਭਾਇਆ।  

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅੱਗ ਲੱਗਣ ਤੋਂ ਪਰਹੇਜ਼ ਕਰਨ ਲਈ ਵੀ ਪ੍ਰੇਰਿਆ। ਉਨ੍ਹਾਂ ਕਿਹਾ ਕਿ ਨਿਹਾਲ ਸਿੰਘ ਵਾਲਾ ਬਲਾਕ ਦੇ ਪਿੰਡ ਵਾਸੀਆਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਪ੍ਰਣ ਲੈ ਕੇ ਵਾਤਾਵਰਨ ਸ਼ੁੱਧਤਾ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਸਮਾਪਨ ਸਮਾਰੋਹ ਵਿੱਚ ਖੇਤੀਬਾੜੀ ਵਿਭਾਗ, ਮਾਰਕਫੈੱਡ, ਸਿੱਖਿਆ ਵਿਭਾਗ, ਸਿਹਤ ਵਿਭਾਗ, ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵੱਲੋਂ ਸਮੂਲੀਅਤ ਕਰਕੇ ਲੋਕਾਂ ਨੂੰ ਆਪਣੇ ਆਪਣੇ ਵਿਭਾਗ ਨਾਲ ਸਬੰਧਤ ਸਕੀਮਾਂ ਪ੍ਰਤੀ ਜਾਗਰੂਕ ਕੀਤਾ। ਇਸ ਤੋਂ ਇਲਾਵਾ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਵੀ ਇਸ ਮੌਕੇ ਲਗਾਈਆਂ ਗਈਆਂ। 

ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨਾ ਸਾੜਨ ਸਬੰਧ ਜਾਗਰੂਕ ਕਰਨ ਵਾਲੇ ਲਿਟਰੇਚਰ ਦੀ ਵੰਡ ਤੋਂ ਇਲਾਵਾ ਪੀ.ਐਮ. ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਨੂੰ ਆਉਂਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਗਿਆ। ਮਿੱਟੀ ਪਾਣੀ ਦੇ ਸੈਂਪਲਾਂ ਬਾਰੇ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਗਈ। ਪੂਰਾ ਹਫ਼ਤਾ ਚੱਲੇ ਵਿਦਿਆਰਥੀਆਂ ਦੇ ਪੇਟਿੰਗ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ। 

ਇਸ ਤੋਂ ਇਲਾਵਾ ਮੇਰੀ ਮਾਟੀ ਮੇਰਾ ਦੇਸ਼ ਤਹਿਤ 2 ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਬਲਾਕ ਦੇ ਸਾਰੇ ਪਿੰਡਾਂ ਦੀ ਮਿੱਟੀ ਨੂੰ ਇੱਕ ਘੜੇ ਵਿੱਚ ਇਕੱਠਾ ਕਰਕੇ ਭਾਰਤ ਸਰਕਾਰ ਨੂੰ ਭੇਜਣ ਹਿੱਤ ਤਿਆਰ ਕੀਤਾ ਗਿਆ। ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਮੋਗਾ ਸ੍ਰ. ਸੁਖਮਿੰਦਰ ਸਿੰਘ ਰੇਖੀ ਵੱਲੋਂ ਪ੍ਰੋਗਰਾਮ ਵਿੱਚ ਡਿਜੀਟਲ ਮਾਰਕੀਟਿੰਗ, ਈ ਕਾਮਰਸ, ਵਿੱਤੀ ਸਾਖਰਤਾ ਇਹਨਾਂ ਵਿਸ਼ਿਆਂ ਉਪਰ ਵੀ ਜਾਣਕਾਰੀ ਦਿੱਤੀ ਗਈ। ਬੀ ਡੀ ਪੀ ਓ ਨਿਹਾਲ ਸਿੰਘ ਵਾਲਾ ਭੂਸਣ ਕੁਮਾਰ ਤੋਂ ਇਲਾਵਾ ਹੋਰਨਾਂ ਵਿਭਾਗਾਂ ਨੇ ਸਰਕਾਰੀ ਸਕੀਮਾਂ ਬਾਰੇ ਜਾਗਰੂਕਤਾ ਫੈਲਾਈ।

 

Tags: DC Moga , Kulwant Singh , Deputy Commissioner Moga , Moga , Manjit Singh Bilaspur , Nihal Singh Wala , Moga , AAP , Aam Aadmi Party , Aam Aadmi Party Punjab , AAP Punjab , Suposhit Parivar , Poshan Melas , Santulit Aahar , Mera Paushtik Bageecha , Sampoorna Swastha , Sankalp Saptah

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD