Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੂੜਾ ਪ੍ਰਬੰਧਨ ਪ੍ਰਣਾਲੀ ਬਾਰੇ ਜਾਗਰੂਕ ਕਰਨ ਲਈ ਸਕੂਲੀ ਵਿਦਿਆਰਥੀਆਂ ਦਾ ਦੌਰਾ

ਪ੍ਰੋਗਰਾਮ ਵਿੱਚ ਲਾਈਵ ਸੈਸ਼ਨਜ਼, ਵੈਬੀਨਾਰ, ਫੀਲਡ ਵਿਜ਼ਿਟ ਅਤੇ ਨਵੀਨਤਾਕਾਰੀ ਪ੍ਰੋਜੈਕਟ ਸ਼ਾਮਲ

Swachhta League 2.0,Swachhta League 2.0,India Vs Garbage,Garbage Free India,Indian Swachhata League,Swachhata Hi Seva,Youth Vs Garbage,Swachh Bharat,Swachh Bharat Mission, S.A.S Nagar, Mohali

Web Admin

Web Admin

5 Dariya News

ਐੱਸ.ਏ.ਐੱਸ. ਨਗਰ , 09 Oct 2023

Last updated on: Oct 09, 2023, 00:00 IST

ਪਿੰਡ ਬੂਥਗੜ੍ਹ ਦੇ ਸਰਕਾਰੀ ਸਕੂਲ ਦੇ 53 ਤੋਂ ਵੱਧ ਵਿਦਿਆਰਥੀਆਂ ਨੇ ਨਗਰ ਨਿਗਮ, ਮੁਹਾਲੀ ਦੇ ਕੂੜਾ ਪ੍ਰਬੰਧਨ ਦੇ ਯਤਨਾਂ ਬਾਰੇ ਜਾਣਨ ਲਈ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਨੇ ਬਾਗਬਾਨੀ ਰਹਿੰਦ-ਖੂੰਹਦ ਦੀ ਖਾਦ ਬਣਾਉਣ ਲਈ ਨੇਚਰ ਪਾਰਕ, ਰਸੋਈ ਦੇ ਰਹਿੰਦ-ਖੂੰਹਦ ਲਈ ਕੰਪੋਸਟ ਪਿਟਸ, ਵੇਸਟ ਸ਼ੈਡਿੰਗ, ਬੇਲਿੰਗ ਮਸ਼ੀਨਾਂ, ਵਰਮੀ ਕੰਪੋਸਟਿੰਗ ਸਬੰਧੀ ਥਾਵਾਂ ਅਤੇ ਕੈਟਲ ਪੌਂਡ ਦਾ ਦੌਰਾ ਕੀਤਾ।  ਕੂੜਾ ਪ੍ਰਬੰਧਨ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਵਰਤੇ ਜਾਂਦੇ ਵੱਖੋ ਵੱਖ ਤਰੀਕਿਆਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ।

ਸ਼੍ਰੀਮਤੀ ਨਵਜੋਤ ਕੌਰ, ਕਮਿਸ਼ਨਰ, ਮਿਊਂਸਪਲ ਕਾਰਪੋਰੇਸ਼ਨ, ਨੇ ਇਸ ਬਾਰੇ ਕਿਹਾ ਕਿ  ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ 'ਸਵੱਛਤਾ ਹੀ ਸੇਵਾ' ਮੁਹਿੰਮ ਨਾਲ ਮੇਲ ਖਾਂਦਾ ਹੈ, ਜਿਸਦਾ ਉਦੇਸ਼ ਵਿਦਿਆਰਥੀਆਂ ਨੂੰ ਸਵੱਛ ਭਾਰਤ ਮਿਸ਼ਨ ਵਿੱਚ ਤਬਦੀਲੀ ਕਰਨ ਵਾਲੇ ਬਣਨ ਲਈ ਜਾਗਰੂਕ ਕਰਨਾ ਹੈ। ਪ੍ਰੋਗਰਾਮ ਵਿੱਚ ਲਾਈਵ ਸੈਸ਼ਨਜ਼, ਵੈਬੀਨਾਰ, ਫੀਲਡ ਵਿਜ਼ਿਟ ਅਤੇ ਵੱਖ ਵੱਖ ਨਵੀਨਤਾਕਾਰੀ ਪ੍ਰੋਜੈਕਟ ਸ਼ਾਮਲ ਹੁੰਦੇ ਹਨ, ਜੋ ਵਿਦਿਆਰਥੀਆਂ ਨੂੰ ਰਹਿੰਦ-ਖੂੰਹਦ ਪ੍ਰਬੰਧਨ ਅਤੇ ਜ਼ਿੰਮੇਵਾਰ ਨਾਗਰਿਕਤਾ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਜ਼ਬੂਤ ਸਬੰਧ ਵਿਕਸਿਤ ਕਰਨ ਵਿੱਚ ਮਦਦ ਕਰਦੇ ਹਨ।

ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ ਇੱਕ ਢਾਂਚਾਗਤ ਇੰਟਰਨਸ਼ਿਪ ਪ੍ਰੋਗਰਾਮ ਹੈ, ਜਿਸਨੂੰ ਦਿੱਲੀ ਪਬਲਿਕ ਸਕੂਲ, ਚੰਡੀਗੜ੍ਹ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਸੁਹਾਨੀ ਸ਼ਰਮਾ ਦੁਆਰਾ ਡਿਜ਼ਾਈਨ ਕੀਤਾ ਗਿਆ ਹੈ, ਜੋ ਪਿਛਲੇ ਮਹੀਨੇ ਐੱਸ.ਏ.ਐੱਸ.ਨਗਰ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੁਆਰਾ ਲਾਂਚ ਕੀਤਾ ਗਿਆ ਸੀ। ਗ੍ਰੇਡ 8ਵੀਂ-12ਵੀਂ ਦੇ ਵਿਦਿਆਰਥੀਆਂ ਸਬੰਧੀ ਇਸ ਪ੍ਰੋਗਰਾਮ ਲਈ 21 ਸਕੂਲਾਂ  ਦੇ 1150 ਵਿਦਿਆਰਥੀ ਪਹਿਲਾਂ ਹੀ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ।

ਸਿੱਖਿਆ ਵਿਭਾਗ ਦੀ ਕੋਆਰਡੀਨੇਟਰ ਸ੍ਰੀਮਤੀ ਪ੍ਰੀਤੀ ਬਾਂਸਲ ਨੇ ਦੱਸਿਆ ਕਿ ਇਸ ਹਫਤੇ ਹੁਸ਼ਿਆਰਪੁਰ, ਸੰਗਤੀਆਂ, ਰਾਣੀਮਾਜਰਾ ਅਤੇ ਖਿਜ਼ਰਾਬਾਦ ਸਕੂਲਾਂ ਦੇ ਵਿਦਿਆਰਥੀ ਫੀਲਡ ਵਿਜ਼ਿਟ ਲਈ ਜਾਣਗੇ। ਸਰਕਾਰੀ ਹਾਈ ਸਕੂਲ, ਕੁੰਭੜਾ, ਸਰਕਾਰੀ ਹਾਈ ਸਕੂਲ ਮਟੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼ 3ਬੀ1, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼ 11, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਖਰੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੀੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂ ਸ਼ਹਿਰ ਬਡਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੌਲੀ ਬੈਦਵਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੱਲਾਂਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨੌਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਲੋਲਪੁਰ ਦੇ 600 ਤੋਂ ਵੱਧ ਵਿਦਿਆਰਥੀਆਂ ਨੇ ਫੀਲਡ ਵਿਜ਼ਿਟ ਕਰ ਲਈ ਹੈ।

ਸ਼੍ਰੀਮਤੀ ਗਿੰਨੀ ਦੁੱਗਲ, ਜ਼ਿਲ੍ਹਾ ਸਿੱਖਿਆ ਅਫਸਰ ਨੇ ਦੱਸਿਆ ਕਿ ਉਨ੍ਹਾਂ ਨੇ 1000 ਤੋਂ ਵੱਧ ਵਿਦਿਆਰਥੀਆਂ ਨੂੰ ਫੀਲਡ ਵਿਜ਼ਿਟ ਕਰਨ ਦਾ ਟੀਚਾ ਰੱਖਿਆ ਹੈ ਅਤੇ ਹਰ ਰੋਜ਼ 50-100 ਵਿਦਿਆਰਥੀਆਂ ਨੂੰ ਲੈ ਕੇ ਜਾਣਾ ਹੈ। ਬਾਅਦ ਵਿੱਚ, ਵਿਦਿਆਰਥੀਆਂ ਲਈ ਉਹਨਾਂ ਦੇ ਖੇਤਰ ਦੇ ਤਜ਼ਰਬਿਆਂ ਦੇ ਅਧਾਰ 'ਤੇ ਗਤੀਵਿਧੀਆਂ ਨਿਰਧਾਰਤ ਕੀਤੀਆਂ ਜਾਣਗੀਆਂ। ਇਸ ਫੀਲਡ ਵਿਜਿਟ 'ਤੇ ਸ਼੍ਰੀਮਤੀ ਵੰਦਨਾ ਸੁਖੀਜਾ ਕਮਿਊਨਿਟੀ ਫੈਸੀਲੀਟੇਟਰ, ਡਾ. ਵਰਿੰਦਰ ਕੌਰ ਐੱਸ.ਡਬਲਿਊ. ਐਮ. ਮਾਹਿਰ ਅਤੇ ਸ਼੍ਰੀਮਤੀ ਆਰਜ਼ੂ ਤੰਵਰ ਆਈ. ਈ.ਸੀ. ਮਾਹਿਰ ਮੌਜੂਦ ਸਨ।

 

Tags: Swachhta League 2.0 , Swachhta League 2.0 , India Vs Garbage , Garbage Free India , Indian Swachhata League , Swachhata Hi Seva , Youth Vs Garbage , Swachh Bharat , Swachh Bharat Mission , S.A.S Nagar , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD