Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਫਾਜਿਲਕਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਫਾਜਿਲਕਾ ਵਿਖੇ ਇੱਕ ਵਿਸ਼ੇਸ਼ ਸਹੁੰ ਚੁੱਕ ਸਮਾਗਮ ਕਰਵਾਇਆ

Jagdeep Kamboj Goldy, Jalalabad, AAP, Aam Aadmi Party, Aam Aadmi Party Punjab, AAP Punjab, Narinder Pal Singh Sawna, Anti Drug Mission

Web Admin

Web Admin

5 Dariya News

ਫਾਜਿਲਕਾ , 09 Oct 2023

Last updated on: Oct 09, 2023, 00:00 IST

ਫਾਜਿਲਕਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ 9 ਅਕਤੂਬਰ 2023  ਨੂੰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਫਾਜਿਲਕਾ ਵਿਖੇ ਇੱਕ ਵਿਸ਼ੇਸ਼ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸ੍ਰੀ ਮਨਜੀਤ ਸਿੰਘ ਢੇਸੀ, ਐਸ.ਐਸ.ਪੀ. ਫਾਜਿਲਕਾ, ਸ੍ਰੀ ਨਰਿੰਦਰਪਾਲ ਸਿੰਘ ਸਵਨਾ ਐਮ.ਐਲ.ਏ ਹਲਕਾ ਫਾਜਿਲਕਾ, ਸ੍ਰੀ ਜਗਦੀਪ ਕੰਬੋਜ ਗੋਲਡੀ ਐਮ.ਐਲ.ਏ ਹਲਕਾ ਜਲਾਲਾਬਾਦ, ਡਾ. ਸੁਖਬੀਰ ਸਿੰਘ ਬੱਲ ਜਿਲ੍ਹਾ ਸਿੱਖਿਆ ਅਫਸਰ (ਡੀ.ਈ.ਓ.) ਫਾਜਿਲਕਾ, ਸ੍ਰੀ ਅਤੁਲ ਸੋਨੀ ਡੀ.ਐਸ.ਪੀ. ਨਾਰਕੋਟਿਕ ਫਾਜਿਲਕਾ, ਸ੍ਰੀ ਸ਼ੁਬੇਗ ਸਿੰਘ ਡੀ.ਐਸ.ਪੀ. ਸਬ-ਡਵਜੀਨ ਫਾਜਿਲਕਾ, ਐਸ.ਆਈ. ਸਚਿਨ ਮੁੱਖ ਅਫਸਰ ਥਾਣਾ ਸਿਟੀ ਫਾਲਿਜਕਾ ਅਤੇ ਸ੍ਰੀ ਪ੍ਰਦੀਪ ਕੁਮਾਰ ਖਨਗਵਾਲ ਪ੍ਰਿੰਸੀਪਲ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਫਾਜਿਲਕਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।

ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰ ਪਾਲ ਸਿੰਘ ਸਵਨਾ ਅਤੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਤੁਸੀ ਸਾਡਾ ਭਵਿੱਖ ਹੋ ਤੇ ਸਾਡਾ ਭਵਿੱਖ ਸਾਨੂੰ ਤੰਦਰੁਸਤ ਤੇ ਚੜ੍ਹਦੀਕਲਾ ਵਾਲਾ ਚਾਹੀਦਾ ਹੈ, ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਅਸੀਂ ਮਾੜੀ ਕੁਰੀਤਿਆਂ ਤੋਂ ਦੂਰ ਰਹਾਂਗੇ ਤੇ ਚੰਗੇ ਨਾਗਰਿਕ ਵਜੋਂ ਸਾਬਿਤ ਹੋਵਾਂਗੇ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿੰਦੀਆਂ ਖੇਡਾਂ ਵੱਲ ਪ੍ਰੇਰਿਤ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਤੰਦਰੁਸਤੀ ਤੇ ਭਲਾਈ ਲਈ ਉਪਰਾਲਾ ਕਰਦਿਆਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨੋਜਵਾਨ ਵਰਗ ਆਪਣੀ ਰੂਚੀ ਸਕਾਰਾਤਮਕ ਖੇਤਰਾਂ ਵਿਚ ਦਿਖਾਵੇ ਤਾਂ ਜ਼ੋ ਨਸ਼ੇ ਮੁਕਤ ਸਮਾਜ ਦੀ ਸਥਾਪਨਾ ਕੀਤੀ ਜਾ ਸਕੇ।

ਇਸ ਦੌਰਾਨ ਐਸ.ਐਸ.ਪੀ ਸਾਹਿਬ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਨਸ਼ਾ ਸਾਡੇ ਸਮਾਜ ਲਈ ਇੱਕ ਕੋਹੜ ਹੈ ਅਤੇ ਸਾਡੀ ਬਰਬਾਦੀ ਦਾ ਕਾਰਨ ਬਣਦਾ ਹੈ। ਇਸ ਲਈ ਉਹ ਸਾਰੇ ਮਿਲ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਫਾਜਿਲਕਾ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਪੁਲਿਸ ਦਾ ਸਾਥ ਦੇਣ। ਜਿਸ ਦੌਰਾਨ ਸਕੂਲੀ ਬੱਚਿਆਂ ਨੂੰ ਲਿਖਤੀ ਸਹੁੰ ਬਾਰੇ ਜਾਗਰੂਕ ਕੀਤਾ ਗਿਆ ਅਤੇ ਬੱਚਿਆਂ ਵੱਲੋਂ ਆਪਣੀ ਸਵੈ ਇੱਛਾ ਲਿਖਤੀ ਸਹੁੰ ਚੁੱਕ ਕੇ ਇਹ ਪ੍ਰਣ ਲਿਆ ਗਿਆ ਕਿ ਉਹ ਖੁਦ, ਆਪਣੇ ਪਰਿਵਾਰਕਿ ਮੈਂਬਰਾਂ, ਰਿਸ਼ਤੇਦਾਰਾਂ ਤੇ ਸਾਥੀ ਵਿਦਿਆਰਥੀਆਂ ਨੂੰ ਨਸ਼ਾ ਨਾ ਕਰਨ ਲਈ ਪ੍ਰੇਰਿਤ ਕਰਨਗੇ।

 

Tags: Jagdeep Kamboj Goldy , Jalalabad , AAP , Aam Aadmi Party , Aam Aadmi Party Punjab , AAP Punjab , Narinder Pal Singh Sawna , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD