Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਪੰਜਾਬ ਵਿਚ ਝੋਨੇ ਦੀ ਸੁਚਾਰੂ ਖਰੀਦ, ਨਾਲੋ-ਨਾਲ ਲਿਫਟਿੰਗ ਤੇ ਅਦਾਇਗੀ ਦੇ ਕੀਤੇ ਪੁਖਤਾ ਪ੍ਰਬੰਧ- ਲਾਲ ਚੰਦ ਕਟਾਰੂਚੱਕ

ਸੂਬੇ ਦੀਆਂ ਮੰਡੀਆਂ ਵਿਚ ਹੁਣ ਤੱਕ ਕਰੀਬ 9 ਲੱਖ 77 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਆਮਦ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jai Krishan Rouri

Web Admin

Web Admin

5 Dariya News

ਗੜ੍ਹਸ਼ੰਕਰ/ਹੁਸ਼ਿਆਰਪੁਰ , 10 Oct 2023

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਸੂਬੇ ਦੀਆਂ 1854 ਮੰਡੀਆਂ ਵਿੱਚ ਸੁਚਾਰੂ ਖ਼ਰੀਦ, ਨਾਲੋ-ਨਾਲ ਲਿਫਟਿੰਗ ਅਤੇ ਖਰੀਦੇ ਗਏ ਝੋਨੇ ਦੀ 24 ਘੰਟੇ ਵਿੱਚ ਅਦਾਇਗੀ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਧੀਆਂ-ਪੁੱਤਾਂ ਵਾਂਗ ਪਾਲੀ ਗਈ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨਾਲ ਅਨਾਜ ਮੰਡੀ ਗੜ੍ਹਸ਼ੰਕਰ ਅਤੇ ਸੈਲਾ ਖੁਰਦ ਵਿਖੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 9 ਲੱਖ 77 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਤੇ 9 ਲੱਖ 17 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ 1052 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੋਲ 37 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਸੀ.ਸੀ.ਐਲ. ਹੈ ਅਤੇ ਮੰਡੀਆਂ ਵਿੱਚ ਲੋੜੀਂਦੇ ਬਾਰਦਾਨੇ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਲ ਵਿੱਚ ਆਉਂਦੇ ਝੋਨੇ ਅਤੇ ਕਣਕ ਦੇ ਦੋ ਸੀਜ਼ਨ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ। 

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਕਿਸਾਨਾਂ ਨੂੰ ਦੀਵਾਲੀ ਤੇ ਦਸਹਿਰੇ ਵਰਗੇ ਅਹਿਮ ਤਿਉਹਾਰਾਂ ਮੌਕੇ ਵੀ ਆਪਣੀ ਫਸਲ ਵੇਚਣ ਲਈ ਮੰਡੀਆਂ ਵਿੱਚ ਹੀ ਰਾਤਾਂ ਕੱਟਣੀਆਂ ਪੈਂਦੀਆਂ ਸਨ ਪਰੰਤੂ ਅਸੀਂ ਕਿਸਾਨਾਂ ਨੂੰ ਮੰਡੀਆਂ ਵਿੱਚ ਰਾਤਾਂ ਨਹੀਂ ਕੱਟਣ ਦੇਵਾਂਗੇ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਵਿਕਣ ਲਈ ਆਉਣ ਵਾਲੀ ਫਸਲ ਦੀ ਨਮੀ ਚੈੱਕ ਕਰਨ ਲਈ ਪੂਰੇ ਬੰਦੋਬਸਤ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਬਾਹਰਲੇ ਸੂਬਿਆਂ ਤੋਂ ਆਉਣ ਵਾਲੀ ਫ਼ਸਲ ਨੂੰ ਪੰਜਾਬ ਅੰਦਰ ਵੇਚਣ ਲਈ ਆਉਣ ਤੋਂ ਰੋਕਣ ਲਈ ਇੰਟਰ ਸਟੇਟ ਨਾਕੇ ਵੀ ਲਗਾਏ ਗਏ ਹਨ।

ਉਨ੍ਹਾਂ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਫਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਂਦੀ ਜਾਵੇ ਅਤੇ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਦੇ ਉਚਿਤ ਪ੍ਰਬੰਧਨ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਕਿਸੇ ਨੂੰ ਵੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਹਾਜ਼ਰ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਵੀ ਕੀਤੀ।

ਇਸ ਮੌਕੇ ਐਸ.ਡੀ.ਐਮ ਗੜ੍ਹਸ਼ੰਕਰ ਪ੍ਰੀਤ ਇੰਦਰ ਸਿੰਘ ਬੈਂਸ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮੈਡਮ ਮਧੂ, ਜ਼ਿਲ੍ਹਾ ਮੰਡੀ ਅਫਸਰ ਸਾਹਿਲ ਕੈਲੇ ਅਤੇ ਖ਼ਰੀਦ ਨਾਲ ਸਬੰਧਤ ਹੋਰ ਅਧਿਕਾਰੀ ਹਾਜ਼ਰ ਸਨ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jai Krishan Rouri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD