Thursday, 23 July 2026

 

 

ਖ਼ਾਸ ਖਬਰਾਂ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ

 

ਸਿਹਤ ਵਿਭਾਗ ਵੱਲੋਂ "ਵਿਸ਼ਵ ਮਾਨਸਿਕ ਸਿਹਤ ਦਿਵਸ" ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਮਾਨਸਿਕ ਸਿਹਤ ਹਰੇਕ ਵਿਅਕਤੀ ਦਾ ਮੁੱਢਲਾ ਅਧਿਕਾਰ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ

Health, Civil Surgeon, Fatehgarh Sahib, World Mental Health Day

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 10 Oct 2023

Last updated on: Oct 10, 2023, 00:00 IST

ਅਸੀਂ ਆਪਣੇ ਮੁਢਲੇ ਹੱਕਾਂ ਤੋਂ ਵਾਕਿਫ ਹੁੰਦਿਆਂ ਹੋਇਆਂ ਵੀ ਮਾਨਸਿਕ ਸਿਹਤ ਪ੍ਰਤੀ ਪੂਰੀ ਤਰਾਂ ਨਾਲ ਸੁਚੇਤ ਨਹੀਂ ਹਾਂ ਜਿਸ ਕਰਕੇ ਮਾਨਸਿਕ ਰੋਗੀਆਂ ਦੀ ਗਿਣਤੀ ਵਿੱਚ ਹੈਰਾਨੀਜਨਕ ਵਾਧਾ ਹੋ ਰਿਹਾ ਹੈ, ਇਹਨਾਂ ਗੱਲਾਂ ਦਾ ਪ੍ਰਗਟਾਵਾ ਸਿਵਲ ਸਰਜਨ ਫਤਿਹਗੜ੍ਹ ਸਾਹਿਬ, ਡਾ ਦਵਿੰਦਰਜੀਤ ਕੌਰ ਨੇ "ਵਿਸ਼ਵ ਮਾਨਸਿਕ ਸਿਹਤ ਦਿਵਸ" ਦੇ ਮੌਕੇ ਤੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ ਉਹਨਾਂ ਕਿਹਾ ਕਿ ਕਰੋਨਾ ਕਾਲ ਤੋਂ ਹਾਲਾਤ ਹੋਰ ਵੀ ਚਿੰਤਾਜਨਕ ਬਣ ਗਏ ਹਨ ਅਤੇ ਮਾਨਸਿਕ ਸਿਹਤ ਵਿੱਚ ਆ ਰਹੇ ਨਿਘਾਰ ਕਾਰਨ ਨੌਜਵਾਨਾਂ ਦਾ ਨਸ਼ਿਆਂ ਵੱਲ ਦਿਨੋ ਦਿਨ ਰੁਝਾਨ ਵਧਦਾ ਜਾ ਰਿਹਾ ਹੈ ਤੇ ਖੁਦਕੁਸ਼ੀਆਂ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। 

ਮਾਨਸਿਕ ਸਿਹਤ ਪ੍ਰਤੀ ਸਹੀ ਜਾਣਕਾਰੀ ਨਾ ਹੋਣਾ ਤੇ ਸਮੇਂ ਸਿਰ  ਇਹਨਾਂ ਅਲਾਮਤਾਂ ਨੂੰ ਪਛਾਣ ਕੇ ਇਸ ਦਾ ਇਲਾਜ ਨਾ ਹੋਣਾ ਹੀ ਇਸ ਦੇ ਘਾਤਕ ਨਤੀਜਿਆਂ ਦਾ ਕਾਰਨ ਹੈ। ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ ਨੇ  ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਿਹਨਤ ਕਰਨ ਦੇ ਬਾਵਜੂਦ ਵੀ ਜਦੋਂ ਵਿਅਕਤੀ ਨੂੰ ਕਾਮਯਾਬੀ ਨਹੀਂ ਮਿਲਦੀ ਤਾਂ ਨਿਰਾਸਤਾ ਆ ਘੇਰਦੀ ਹੈ ਤੇ ਹੌਸਲਾ ਨਾ ਮਿਲਣ ਕਾਰਨ ਉਹ ਵਿਅਕਤੀ ਮਾਨਸਿਕ ਰੋਗ ਦਾ ਸ਼ਿਕਾਰ ਹੋ ਜਾਂਦਾ ਹੈ। 

ਮਾਨਸਿਕ ਰੋਗਾਂ ਦੇ ਮਾਹਰ ਡਾਕਟਰ ਸਨਪ੍ਰੀਤ ਕੌਰ ਨੇ ਮਾਨਸਿਕ ਰੋਗ ਦੇ ਕਾਰਨ, ਚਿੰਨ ਤੇ ਨਿਸ਼ਾਨੀਆਂ ਅਤੇ ਇਸ ਦੇ ਇਲਾਜ ਸਬੰਧੀ ਸਰਕਾਰ ਵੱਲੋਂ ਜਿੱਤੀਆਂ ਜਾ ਰਹੀਆਂ ਮੁਫਤ ਸਹੂਲਤਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ। ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਐਡਵੋਕੇਟ ਜੇ. ਐਸ ਸਿੱਧੂ ਵੱਲੋਂ ਸੈਮੀਨਾਰ ਵਿੱਚ ਮਾਨਸਿਕ ਰੋਗ ਤੋਂ ਪੀੜਤ ਵਿਅਕਤੀ ਲਈ ਸਰਕਾਰ ਵੱਲੋਂ ਉਪਲਬਧ ਕਨੂਨੀ ਸੇਵਾਵਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਜਦਕਿ ਸੀ.ਐਮ.ਦੀ ਯੋਗਸਾਲਾ ਵੱਲੋਂ ਪਹੁੰਚੇ ਗੁਰਸ਼ਬਦ ਸਿੰਘ ਨੇ ਮਾਨਸਿਕ ਰੋਗਾਂ ਤੋਂ ਬਚਣ ਲਈ ਯੋਗਾ ਦੇ ਲਾਭ ਬਾਰੇ ਜਾਣਕਾਰੀ ਦਿੱਤੀ। 

ਇਸ ਮੌਕੇ ਤੇ ਮਾਨਸਿਕ ਰੋਗਾਂ ਦੇ ਮਾਹਰ ਡਾਕਟਰ ਅਸ਼ੋਕ ਕੁਮਾਰ, ਜ਼ਿਲਾ ਪ੍ਰੋਗਰਾਮ ਮੈਨੇਜਰ ਕਸੀਤਿਜ ਸੀਮਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਬੀਸੀਸੀ ਅਮਰਜੀਤ, ਤੋਂ ਇਲਾਵਾ ਨਰਸਿੰਗ ਕਾਲਜ ਮੋਹਾਲੀ ਦੇ ਸਿਖਿਆਰਥੀ ਹਾਜ਼ਰ ਸਨ।

 

Tags: Health , Civil Surgeon , Fatehgarh Sahib , World Mental Health Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD